Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਬਟਾਲਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ ਗਣਤੰਤਰ ਦਿਵਸ

ਸ੍ਰੀ ਵਿਕਰਮਜੀਤ ਸਿੰਘ ਪਾਂਥੇ, ਐੱਸ.ਡੀ.ਐੱਮ ਬਟਾਲਾ ਨੇ ਲਹਿਰਾਇਆ ਕੌਮੀ ਝੰਡਾ

Vikramjit Singh Panthe, SDM Batala, Batala, 76th Republic Day,Republic Day of India, Republic Day 2025, Republic Day Parade 2025, National flag

Web Admin

Web Admin

5 Dariya News

ਬਟਾਲਾ , 26 Jan 2025

Last updated on: Jan 26, 2025, 00:00 IST

76ਵਾਂ ਗਣਤੰਤਰ ਦਿਵਸ ਸਮਾਗਮ ਅੱਜ ਬਟਾਲਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਸਰਕਾਰੀ ਬਹੁ-ਤਕਨੀਕੀ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਸਟੇਡੀਅਮ ਵਿਖੇ ਗਣਤੰਤਰ ਦਿਵਸ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਸ੍ਰੀ ਵਿਕਰਮਜੀਤ ਸਿੰਘ ਪਾਂਥੇ, ਐੱਸ.ਡੀ.ਐੱਮ.-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਨੇ ਅਦਾ ਕੀਤੀ। ਤਿਰੰਗਾ ਝੰਡਾ ਲਹਿਰਾਉਣ ਤੋਂ ਬਾਅਦ ਮੁੱਖ ਮਹਿਮਾਨ ਵਿਕਰਮਜੀਤ ਸਿੰਘ ਪਾਂਥੇ ਨੇ ਪਰੇਡ ਦਾ ਮੁਆਇਨਾ ਕੀਤਾ। 

ਇਸ ਉਪਰੰਤ ਐੱਸ.ਆਈ. ਸਕੱਤਰ ਸਿੰਘ ਦੀ ਅਗਵਾਈ ਹੇਠ ਪੰਜਾਬ ਪੁਲਿਸ ਦੇ ਜਵਾਨਾਂ, ਮਹਿਲਾ ਪੁਲਿਸ, ਪੰਜਾਬ ਹੋਮਗਾਰਡ ਦੇ ਜਵਾਨਾਂ ਅਤੇ ਐਨ.ਸੀ.ਸੀ. ਕੈਡਿਟਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਮੁੱਖ ਮਹਿਮਾਨ ਐੱਸ.ਡੀ.ਐੱਮ. ਬਟਾਲਾ ਵਿਕਰਮਜੀਤ ਸਿੰਘ ਪਾਂਥੇ ਨੇ ਆਪਣੇ ਸੰਦੇਸ਼ ’ਚ 76ਵੇਂ ਗਣਤੰਤਰ ਦਿਵਸ ਦੀ ਸਮੂਹ ਇਲਾਕਾ ਨਿਵਾਸੀਆਂ ਨੂੰ ਦਿਲ ਦੀਆਂ ਗਹਿਰਾਈਆਂ ਤੋਂ ਵਧਾਈ ਦਿੱਤੀ। 

ਉਨ੍ਹਾਂ ਕਿਹਾ ਕਿ ਪੰਜਾਬ, ਗੁਰੂਆਂ-ਪੀਰਾਂ ਪੈਗੰਬਰਾਂ ਦੀ ਧਰਤੀ ਹੈ। ਸਾਡੇ ਗੁਰੂ ਸਾਹਿਬਾਨਾਂ ਨੇ ਜਿੱਥੇ ਇਸ ਧਰਤੀ ’ਤੇ ਜਬਰ ਵਿਰੁੱਧ ਜ਼ੋਰਦਾਰ ਆਵਾਜ਼ ਬੁਲੰਦ ਕਰਦਿਆਂ ਲੋਕਾਂ ਨੂੰ ਵਿਦੇਸ਼ੀ ਜਰਵਾਣਿਆਂ ਵਿਰੁੱਧ ਸੁਚੇਤ ਕੀਤਾ ਸੀ, ਉੱਥੇ ਉਨਾਂ ਨੇ ਸਰਬੱਤ ਦੇ ਭਲੇ ਦਾ ਸੰਦੇਸ਼ ਦੇ ਕੇ ਸਮੁੱਚੀ ਮਨੁੱਖਤਾ ਵਿੱਚ ਅਮਨ, ਸ਼ਾਂਤੀ, ਸਦਭਾਵਨਾ ਅਤੇ ਬਰਾਬਰੀ ਦਾ ਸੰਦੇਸ਼ ਵੀ ਦਿੱਤਾ ਸੀ। ਉਨ੍ਹਾਂ ਕਿਹਾ ਕਿ ਆਜ਼ਾਦੀ ਦੀ ਪ੍ਰਾਪਤੀ ਲਈ ਚੱਲੇ ਲੰਬੇ ਸੰਘਰਸ਼ ਵਿੱਚ ਪੰਜਾਬੀਆਂ ਦਾ ਸਭ ਤੋਂ ਵੱਧ 80 ਫੀਸਦੀ ਯੋਗਦਾਨ ਰਿਹਾ। 

ਪੰਜਾਬ ਦੀ ਧਰਤੀ ਤੋਂ ਗ਼ਦਰ ਲਹਿਰ, ਕੂਕਾ ਲਹਿਰ, ਗੁਰਦੁਆਰਾ ਸੁਧਾਰ ਲਹਿਰ, ਬੱਬਰ ਅਕਾਲੀ ਲਹਿਰ, ਪੱਗੜੀ ਸੰਭਾਲ ਲਹਿਰ, ਪਰਜਾ ਤੰਤਰ, ਨੌਜਵਾਨ ਸਭਾ ਸ਼ੁਰੂ ਹੋਈ। ਸਮੇਂ-ਸਮੇਂ ’ਤੇ ਲੱਗੇ ਮੋਰਚਿਆਂ ਨੇ ਵਿਦੇਸ਼ੀ ਹਾਕਮਾਂ ਨੂੰ ਦੇਸ਼ ਛੱਡਣ ਲਈ ਮਜ਼ਬੂਰ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਆਜ਼ਾਦੀ ਲਈ ਸੰਘਰਸ਼ ਵਿੱਚ ਪੰਜਾਬ ਦੇ ਸੂਰਬੀਰਾਂ ਦਾ ਬਹੁਤ ਵੱਡਾ ਯੋਗਦਾਨ ਰਿਹਾ, ਜਿਨਾਂ ਵਿੱਚ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੁ, ਸੁਖਦੇਵ, ਕਰਤਾਰ ਸਿੰਘ ਸਰਾਭਾ, ਲਾਲਾ ਲਾਜਪਤ ਰਾਏ, ਸ਼ਹੀਦ ਮਦਨ ਲਾਲ ਢੀਂਗਰਾ, ਸ਼ਹੀਦ ਊਧਮ ਸਿੰਘ ਦੇ ਨਾਂ ਮੋਹਰਲੀਆਂ ਸਫ਼ਾਂ ਵਿੱਚ ਆਉਂਦੇ ਹਨ। 

ਪੰਜਾਬ ਦੀ ਧਰਤੀ ਤੋਂ ਉੱਠੀਆਂ ਲਹਿਰਾਂ ਨੇ ਦੇਸ਼ ਨੂੰ ਆਜ਼ਾਦੀ ਦਿਵਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ।ਸਾਡਾ ਦੇਸ਼ 26 ਜਨਵਰੀ, 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋ ਜਾਣ ਨਾਲ ਗਣਰਾਜ ਬਣਿਆ।ਗਣਤੰਤਰ ਦਿਵਸ ਦੇ ਸ਼ੁਭ ਦਿਹਾੜੇ ’ਤੇ ਮੈਂ ਦੇਸ਼ ਦੀਆਂ ਸਮੂਹ ਸੈਨਾਵਾਂ, ਅਰਧ ਸੈਨਿਕ ਬਲਾਂ ਅਤੇ ਸੂਬਿਆਂ ਦੀਆਂ ਪੁਲਿਸ ਫੋਰਸਜ਼ ਦੇ ਅਫਸਰਾਂ, ਜਵਾਨਾਂ ਵੱਲੋਂ ਦੇਸ਼ ਦੀ ਆਜ਼ਾਦੀ ਨੂੰ ਕਾਇਮ ਰੱਖਣ ਲਈ ਕੀਤੇ ਬਲਿਦਾਨ ਦੀ ਸ਼ਲਾਘਾ ਵੀ ਕਰਦਾ ਹਾਂ, ਜਿਨਾਂ ਨੇ ਆਜ਼ਾਦੀ ਤੋਂ ਬਾਅਦ ਦੇਸ਼ ਨੂੰ ਅੰਦਰੂਨੀ ਤੇ ਬਾਹਰੀ ਖਤਰਿਆਂ ਤੋਂ ਸੁਰੱਖਿਅਤ ਕੀਤਾ। 

ਉਨ੍ਹਾਂ ਅੱਗੇ ਕਿਹਾ ਭਾਰਤ ਇੱਕ ਬਹੁ-ਭਾਸ਼ਾਈ, ਬਹ ਸਾਡੇ ਦੇਸ਼ ਦੇ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਦੀ ਅਗਵਾਈ ਵਿੱਚ ਬਣੀ ਕਮੇਟੀ ਨੇ ਦੇਸ਼ ਲਈ ਅਜਿਹਾ ਸੰਵਿਧਾਨ ਬਣਾਇਆ, ਜਿਸ ਨਾਲ ਸਾਰੇ ਦੇਸ਼ ਨੂੰ ਇੱਕ ਮਾਲਾ ਵਿੱਚ ਪਰੋ ਦਿੱਤਾ ਗਿਆ ਅਤੇ ਭਾਰਤ ਇੱਕ ਮਜ਼ਬੂਤ ਦੇਸ਼ ਬਣ ਕੇ ਦੁਨੀਆਂ ਦੇ ਮੋਹਰਲੀ ਕਤਾਰ ਦੇ ਦੇਸ਼ਾਂ ਵਿੱਚ ਸ਼ੁਮਾਰ ਹੋਇਆ। ਉਨ੍ਹਾਂ ਅੱਗੇ ਕਿਹਾ ਕਿ ਭਾਰਤ ਦਾ ਸੰਵਿਧਾਨ ਦੇਸ਼ ਦੇ ਲੋਕਾਂ ਨੂੰ ਸਮਾਨਤਾ, ਸੁਤੰਤਰਤਾ ਅਤੇ ਸ਼ੋਸਣ ਵਿਰੁੱਧ ਅਧਿਕਾਰ ਪ੍ਰਦਾਨ ਕਰਦਾ ਹ। 

ਭਾਰਤ ਦਾ ਸੰਵਿਧਾਨ ਵਿਆਪਕ ਤੇ ਲਿਖਤੀ ਹੈ ਅਤੇ ਦੇਸ਼ ਦੇ ਲੋਕਾਂ ਨੂੰ ਰਹਿਣ-ਸਹਿਣ, ਭਾਸ਼ਣ, ਸਿੱਖਿਆ, ਯਾਤਰਾ ਅਤੇ ਧਰਮ ਆਦਿ ਦੀ ਆਜ਼ਾਦੀ ਦਿੰਦਾ ਹੈ। ਭਾਰਤੀ ਸੰਵਿਧਾਨ ਦੀ ਇੱਕ ਹੋਰ ਵਿਸ਼ੇਸਤਾ ਹੈ, ਵੋਟ ਪਾਉਣ ਦਾ ਅਧਿਕਾਰ। ਇੱਥੇ ਧਰਮ, ਜਾਤ, ਭਾਸ਼ਾ, ਸੂਬਾ ਅਤੇ ਲਿੰਗ ਆਦਿ ਦੇ ਭੇਦਭਾਵ ਦੇ ਬਿਨਾਂ ਹਰੇਕ ਨਾਗਰਿਕ ਨੂੰ ਵੋਟ ਦਾ ਅਧਿਕਾਰ ਦਿੱਤਾ ਗਿਆ ਹੈ। ਉਨ੍ਹਾਂ ਆਪਣੇ ਸੰਬੋਧਨ ਵਿਚ ਕਿਹਾ ਕਿ ਮਾਣਯੋਗ ਵਿਧਾਇਕ ਬਟਾਲਾ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਅੰਦਰ ਸਰਬਪੱਖੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। 

ਉਨ੍ਹਾਂ ਇਸ ਮੌਕੇ ਸ਼ਹਿਰ ਵਾਸੀਆਂ ਨੂੰ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਨੂੰ ਸੁੰਦਰ ਬਨਾਉਣ ਲਈ ਨਗਰ ਨਿਗਮ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਨਾਜਾਇਜ਼ ਕਬਜ਼ੇ ਹਟਾਉਣ ਵਿੱਚ ਪਰਸ਼ਾਸਨ ਨਾਲ ਸਹਿਯੋਗ ਕਰਨ। ਹਰੇਕ ਦੁਕਾਨਦਾਰ ਆਪਣੀ ਦੁਕਾਨ ਦੇ ਬਾਹਰ ਡਸਟਬੀਨ ਰੱਖੇ ਤੇ ਉਸ ਵਿੱਚ ਹੀ ਕੂੜਾ ਪਾਵੇ ਅਤੇ ਜਦ ਨਗਰ ਨਿਗਮ ਦੇ ਸਫਾਈ ਕਰਮਚਾਰੀ ਆਉਣ ਤਾਂ ਕੂੜਾ ਉਨ੍ਹਾਂ ਨੂੰ ਦਿੱਤਾ ਜਾਵੇ ਅਤੇ ਸ਼ਹਿਰ ਖੂਬਸੂਰਤ ਰੱਖਣ ਲਈ ਆਪਣੀ ਦੁਕਾਨ ਵਿੱਚ ਇੱਕ ਗਮਲਾ ਜਰੂਰ ਰੱਖਿਆ ਜਾਵੇ। 

ਆਖਰ ਵਿੱਚ ਉਨ੍ਹਾਂ ਫਿਰ ਗਣਤੰਤਰ ਦਿਵਸ ਦੇ ਸ਼ੁਭ ਦਿਹਾੜੇ ਮੌਕੇ ਸਮੁੱਚੇ ਪੰਜਾਬੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਅਜਿਹੇ ਦਿਹਾੜਿਆਂ ਮੌਕੇ ਅਸੀਂ ਰਲ-ਮਿਲ ਕੇ ਦੇਸ਼ ਦੀ ਉਨਤੀ, ਤਰੱਕੀ ਅਤੇ ਵਿਕਾਸ ਵਿੱਚ ਯੋਗਦਾਨ ਪਾਈਏ। ਪੰਜਾਬ ਸਰਕਾਰ ਸੂਬੇ ਨੂੰ ਮੁੜ ‘ਰੰਗਲਾ ਪੰਜਾਬ, ਹੱਸਦਾ ਖੇਡਦਾ ਤੇ ਖੁਸ਼ਹਾਲ ਪੰਜਾਬ’ ਬਣਾਉਣ ਲਈ ਤਤਪਰ ਹੈ ਅਤੇ ਇਸ ਦਿਸ਼ਾ ਵਿੱਚ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਇਸ ਉਪਰੰਤ ਗਣਤੰਤਰ ਦਿਵਸ ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਤੇ ਆਧਾਰਿਤ ਖੂਬਸੂਰਤ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਉਪਰੰਤ ਸਭ ਤੋਂ ਪਹਿਲਾਂ ਫਰੀਡਮ ਫਾਈਟਰਾ਼ਂ ਨੂੰ ਸਨਮਾਨਿਤ ਕੀਤਾ ਗਿਆ। ਉਸ ਤੋਂ ਬਾਅਦ ਪਰੇਡ, ਸੱਭਿਆਚਾਰਕ ਟੀਮਾਂ ਤੇ ਵੱਖ-ਵੱਖ ਖੇਤਰਾਂ ਵਿੱਚ ਉਪਲੱਬਧੀਆਂ ਹਾਸਲ ਕਰਨ ਵਾਲੀਆਂ ਸਖਸ਼ੀਅਤਾਂ ਨੂੰ ਮੁੱਖ ਮਹਿਮਾਨ ਵਲੋਂ ਸਨਾਮਨਿਤ ਕੀਤਾ ਗਿਆ। 

ਇਸ ਮੌਕੇ ਅੱਜ ਦੇ ਸਮਾਗਮ ਦੇ ਮੁੱਖ ਮਹਿਮਾਨ ਵਿਕਰਮਜੀਤ ਸਿੰਘ ਪਾਂਥੇ ਜੀ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐਸ.ਡੀ.ਐਮ ਦਫਤਰ ਬਟਾਲਾ ਵਲੋਂ ਬੱਚਿਆਂ ਨੂੰ ਰਿਫਰੈਸ਼ਮੈਂਟ ਦਿੱਤੀ ਗਈ ਅਤੇ ਸਹਾਰਾ ਕਲੱਬ ਬਟਾਲਾ ਵਲੋਂ ਵੀ ਚਾਹ ਤੇ ਕਾਫੀ ਵਰਤਾਈ ਗਈ। 

ਗਣਤੰਤਰ ਦਿਵਸ ਸਮਾਗਮ ਵਿੱਚ ਮਾਣਯੋਗ ਜੱਜ, ਰਜਿੰਦਰ ਸਿੰਘ, ਰਣਦੀਪ ਗਰਗ, ਕੁਨਾਲ ਲਾਂਬਾ, ਮਹਿਕ ਪੁਰੀ ਅਤੇ ਬਲਵਿੰਦਰ ਸਿੰਘ (ਸਾਰੇ ਮਾਣਯੋਗ ਸਿਵਲ ਜੱਜ ਬਟਾਲਾ), ਸ੍ਰੀਮਤੀ ਜਸਵੰਤ ਕੌਰ ਐਸ. ਪੀ (ਐੱਚ), ਜਗਤਾਰ ਸਿੰਘ ਤਹਿਸੀਲਦਾਰ ਬਟਾਲਾ, ਤੇਜਿੰਦਰਪਾਲ ਸਿੰਘ ਗੋਰਾਇਆ, ਡੀ.ਐਸ.ਪੀ (ਐੱਚ),ਸੰਜੀਵ ਕੁਮਾਰ ਡੀ.ਐਸ.ਪੀ ਸਿਟੀ,ਮਨਜੋਤ ਸਿੰਘ ਤੇ ਨਿਰਮਲ ਸਿੰਘ ਨਾਇਬ ਤਹਿਸੀਲਦਾਰ ਬਟਾਲਾ, ਮਾਸਟਰ ਜੋਗਿੰਦਰ ਸਿੰਘ ਅੱਚਲੀ ਗੇਟ, ਸਸ਼ੀ ਭੂਸ਼ਣ ਵਰਮਾ, ਡਾ ਸਤਿੰਦਰਜੀਤ ਕੌਰ, ਕਮਲਦੀਪ ਕੌਰ, ਜਤਿੰਦਰ ਕੱਦ, ਵਿਕਰਮ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

 

Tags: Vikramjit Singh Panthe , SDM Batala , Batala , 76th Republic Day , Republic Day of India , Republic Day 2025 , Republic Day Parade 2025 , National flag

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD