Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਗਣਤੰਤਰ ਦਿਵਸ ਮੌਕੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਲਹਿਰਾਇਆ ਕੌਮੀ ਝੰਡਾ

ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਵਚਨਬੱਧ ਹੋਣ ਦਾ ਦਿੱਤਾ ਸੱਦਾ

Kulwant Singh, DC Mansa, Deputy Commissioner Mansa, Dr. Vijay Singla, AAP, Aam Aadmi Party, Aam Aadmi Party Punjab, AAP Punjab, Government of Punjab, Punjab Government, 76th Republic Day,Republic Day of India, Republic Day 2025, Republic Day Parade 2025, National flag

Web Admin

Web Admin

5 Dariya News

ਮਾਨਸਾ , 26 Jan 2025

Last updated on: Jan 26, 2025, 00:00 IST

76ਵੇਂ ਗਣਤੰਤਰ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ ਸਥਾਨਕ ਬਹੁਮੰਤਵੀ ਖੇਡ ਸਟੇਡੀਅਮ, ਨਹਿਰੂ ਮੈਮੋਰੀਅਲ ਸਰਕਾਰੀ ਕਾਲਜ, ਮਾਨਸਾ ਵਿਖੇ ਹੋਇਆ, ਜਿਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ, ਆਈ.ਏ.ਐਸ. ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪਰੇਡ ਦਾ ਨਿਰੀਖਣ ਕੀਤਾ। ਇਸ ਮੌਕੇ ਜ਼ਿਲਾ ਪੁਲਿਸ ਮੁਖੀ ਸ੍ਰੀ ਭਾਗੀਰਥ ਸਿੰਘ ਮੀਨਾ ਵੀ ਉਨ੍ਹਾਂ ਦੇ ਨਾਲ ਸਨ। 

ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਐਚ.ਐਸ. ਗਰੇਵਾਲ, ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਅਤੇ ਡੀ.ਆਈ.ਜੀ. ਬਠਿੰਡਾ ਰੇਂਜ ਸ੍ਰੀ ਹਰਜੀਤ ਸਿੰਘ ਵੱਲੋਂ ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ। ਇਸ ਦੌਰਾਨ ਪਰੇਡ ਕਮਾਂਡਰ ਡੀ. ਐਸ. ਪੀ, ਪੀ.ਬੀ.ਆਈ.  (ਹੋਮੀਸਾਈਡ ਐਂਡ ਫੋਰੈਂਸਿਕ) ਸ੍ਰੀ ਪੁਸ਼ਪਿੰਦਰ ਸਿੰਘ ਗਿੱਲ ਦੀ ਅਗਵਾਈ ਵਿਚ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼, ਐਨ.ਸੀ.ਸੀ., ਸਕਾਊਟਸ ਐਂਡ ਗਾਈਡਜ਼  ਦੀਆਂ ਟੁਕੜੀਆਂ ਤੋਂ ਇਲਾਵਾ ਆਰਮੀ ਬੈਂਡ ਅਤੇ ਸਕੂਲੀ ਵਿਦਿਆਰਥੀਆਂ ਦੀ ਬੈਂਡ ਟੀਮ ਨੇ ਪਰੇਡ ਵਿਚ ਹਿੱਸਾ ਲਿਆ ਅਤੇ ਸ਼ਾਨਦਾਰ ਮਾਰਚ ਪਾਸਟ ਕਰਕੇ ਕੌਮੀ ਝੰਡੇ ਨੂੰ ਸਲਾਮੀ ਦਿੱਤੀ। 

ਇਸ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਮਾਸ ਪੀ. ਟੀ ਸ਼ੋਅ ਅਤੇ ਦੇਸ਼ ਭਗਤੀ ’ਤੇ ਆਧਾਰਿਤ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ਅਤੇ ਗਿੱਧੇ ਤੇ ਭੰਗੜੇ ਦੀਆਂ ਧਮਾਲਾਂ ਪਈਆਂ। ਇਸ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ ਦਿਲਕਸ਼ ਝਾਕੀਆਂ ਕੱਢੀਆਂ ਗਈਆਂ। ਇਸ ਮੌਕੇ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਆਪਣੇ ਸੰਬੋਧਨ ਵਿਚ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਬਹਾਲ ਰੱਖਣ ਦਾ ਸੱਦਾ ਦਿੰਦਿਆਂ ਕਿਹਾ ਕਿ ਦੇਸ਼ ਭਗਤਾਂ ਦੀਆਂ ਅਨੇਕਾਂ ਕੁਰਬਾਨੀਆਂ ਸਦਕਾ ਮੁਲਕ ਨੂੰ ਆਜ਼ਾਦੀ ਮਿਲੀ ਅਤੇ ਡਾ. ਭੀਮ ਰਾਓ ਅੰਬੇਦਕਰ ਜੀ ਤੇ ਹੋਰਨਾਂ ਸ਼ਖਸੀਅਤਾਂ ਦੀ ਸਖ਼ਤ ਘਾਲਣਾ ਸਦਕਾ ਮੁਲਕ ਅੰਦਰ ਲੋਕਤੰਤਰੀ ਵਿਵਸਥਾ ਸਥਾਪਿਤ ਹੋਈ। 

ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ 26 ਜਨਵਰੀ 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋ ਜਾਣ ਨਾਲ ਹੀ ਸਹੀ ਮਾਅਨਿਆਂ ਵਿਚ ਗਣਰਾਜ ਦੀ ਸਥਾਪਨਾ ਹੋਈ ਅਤੇ ਭਾਰਤੀਆਂ ਦੇ ਸੁਪਨੇ ਸਾਕਾਰ ਹੋਏ। ਉਨਾਂ ਕਿਹਾ ਕਿ ਭਾਰਤ ਨੂੰ ਦੁਨੀਆ ਵਿਚ ਸਭ ਤੋਂ ਵੱਡੀ ਜ਼ਮਹੂਰੀਅਤ ਹੋਣ ਦਾ ਮਾਣ ਹਾਸਲ ਹੈ। ਜ਼ਿਲੇ੍ਹ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਜਿਲ੍ਹਾ ਮਾਨਸਾ ਦੇ ਵੱਖ-ਵੱਖ ਪਿੰਡਾਂ ਵਿੱਚ 18 ਲਾਇਬ੍ਰੇਰੀਆਂ ਦੀ ਉਸਾਰੀ ਲਈ ਸਾਲ 2023-24 ਦੇ ਆਪਣੇ ਅਖਤਿਆਰੀ ਕੋਟੇ ਵਿਚੋਂ 01 ਕਰੋੜ 92 ਲੱਖ ਰੁਪਏ ਜਾਰੀ ਕੀਤੇ ਗਏ ਸਨ। 

ਇੰਨ੍ਹਾਂ ਲਾਇਬ੍ਰੇਰੀਆਂ ਵਿਚੋਂ 10 ਲਾਇਬ੍ਰੇਰੀਆਂ ਮੁਕੰਮਲ ਹੋ ਚੁੱਕੀਆਂ ਹਨ। ਇਸ ਤੋਂ ਇਲਾਵਾ 8 ਲਾਇਬ੍ਰੇਰੀਆਂ ਆਉਣ ਵਾਲੇ ਦਿਨਾਂ ਵਿਚ ਮੁਕੰਮਲ ਹੋ ਜਾਣਗੀਆਂ। ਜਿਲ੍ਹੇ ਦੇ ਪਿੰਡਾਂ ਅੰਦਰ ਕੁੱਲ 41 ਲਾਇਬ੍ਰੇਰੀਆਂ ਉਸਾਰੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਵੱਖ-2 ਪਿੰਡਾਂ ਵਿੱਚ 106 ਖੇਡ ਮੈਦਾਨ ਤਿਆਰ ਕਰਵਾਏ ਜਾ ਰਹੇ ਹਨ, ਜਿੰਨ੍ਹਾਂ ਵਿਚੋਂ 88 ਦਾ ਕੰਮ ਮੁਕੰਮਲ ਹੋ ਗਿਆ ਹੈ ਅਤੇ 18 ਪ੍ਰਗਤੀ ਅਧੀਨ ਹਨ। 

ਇਸ ਤਰ੍ਹਾਂ ਹੀ ਵੱਖ-2 ਪਿੰਡਾਂ ਵਿੱਚ ਛੱਪੜਾਂ ਸਬੰਧੀ 83 ਕੰਮ ਅਤੇ ਆਂਗਣਵਾੜੀ ਦੀ ਉਸਾਰੀ ਸਬੰਧੀ 29 ਕੰਮ ਚੱਲ ਰਹੇ ਹਨ। ਇਸ ਮੌਕੇ ਮੁੱਖ ਮਹਿਮਾਨ ਵੱਲੋਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ, ਵੱਖ-ਵੱਖ ਖੇਤਰਾਂ ’ਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਸਖ਼ਸੀਅਤਾਂ, ਪਰੇਡ ਵਿਚ ਭਾਗ ਲੈਣ ਵਾਲੀਆਂ ਟੁਕੜੀਆਂ, ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਨ ਵਾਲੇ ਬੱਚਿਆਂ ਦਾ ਸਨਮਾਨ ਕੀਤਾ ਗਿਆ। ਇਸ ਤੋਂ ਇਲਾਵਾ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਅਤੇ ਟਰਾਈ ਸਾਈਕਲ ਪ੍ਰਦਾਨ ਕੀਤੇ ਗਏ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਰਮਲ ਓਸੇਪਚਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਆਕਾਸ਼ ਬਾਂਸਲ, ਐਸ.ਡੀ.ਐਮ. ਮਾਨਸਾ ਸ੍ਰੀ ਕਾਲਾ ਰਾਮ ਕਾਂਸਲ, ਕਮਾਂਡੈਂਟ ਪੰਜਾਬ ਹੋਮਗਾਰਡਜ਼ ਸ੍ਰੀ ਰਛਪਾਲ ਸਿੰਘ ਤੋਂ ਇਲਾਵਾ ਜੁਡੀਸ਼ੀਅਲ ਅਤੇ ਸਿਵਲ ਦੇ ਅਧਿਕਾਰੀ ਅਤੇ ਸ਼ਹਿਰ ਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਸਨ।

 

Tags: Kulwant Singh , DC Mansa , Deputy Commissioner Mansa , Dr. Vijay Singla , AAP , Aam Aadmi Party , Aam Aadmi Party Punjab , AAP Punjab , Government of Punjab , Punjab Government , 76th Republic Day , Republic Day of India , Republic Day 2025 , Republic Day Parade 2025 , National flag

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD