Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਜੀ ਨੇ ਸੰਵਿਧਾਨ ਦੀ ਰਚਨਾ ਕਰਕੇ ਹਰੇਕ ਵਰਗ ਨੂੰ ਬਰਾਬਰਤਾ ਦੇ ਹੱਕ ਦਿੱਤੇ - ਡਾ: ਸੋਨਾ ਥਿੰਦ

76ਵੇਂ ਗਣਤੰਤਰ ਦਿਵਸ ਮੌਕੇ ਖੇਡ ਸਟੇਡੀਅਮ ਸਰਹਿੰਦ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ

Dr. Sona Thind, DC Fatehgarh Sahib, Fatehgarh Sahib, Deputy Commissioner Fatehgarh Sahib, 76th Republic Day,Republic Day of India, Republic Day 2025, Republic Day Parade 2025, National flag

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 26 Jan 2025

Last updated on: Jan 26, 2025, 00:00 IST

ਭਾਰਤ ਰਤਨ ਡਾ: ਭੀਮ ਰਾਓ ਅੰਬੇਦਕਰ ਜੀ ਨੇ ਆਜ਼ਾਦ ਭਾਰਤ ਦੇ ਸੰਵਿਧਾਨ ਦੀ ਰਚਨਾ ਕਰਕੇ ਅਜਿਹਾ ਮਹਾਨ ਸੰਵਿਧਾਨ ਸਿਰਜਿਆ ਜਿਸ ਵਿੱਚ ਸਾਰੇ ਵਰਗਾਂ ਦੇ ਲੋਕਾਂ ਨੂੰ ਬਰਾਬਰਤਾ ਦੇ ਹੱਕ ਦਿੱਤੇ ਗਏ ਸਨ। ਆਜ਼ਾਦ ਭਾਰਤ ਦਾ ਸੰਵਿਧਾਨ ਦੁਨੀਆਂ ਭਰ ਨੂੰ ਅਨੇਕਤਾ ਵਿੱਚ ਏਕਤਾ ਦਾ ਸੁਨੇਹਾ ਦਿੰਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਖੇਡ ਸਟੇਡੀਅਮ ਸਰਹਿੰਦ ਵਿਖੇ 76ਵੇਂ ਗਣਤੰਤਰ ਦਿਵਸ ਮੌਕੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਉਪੰਰਤ ਜ਼ਿਲ੍ਹਾ ਵਾਸੀਆਂ ਦੇ ਨਾਮ ਦਿੱਤੇ ਸੰਦੇਸ਼ ਰਾਹੀਂ ਕੀਤਾ।

ਉਨ੍ਹਾਂ ਕਿਹਾ ਕਿ 26 ਜਨਵਰੀ ਦਾ ਦਿਨ ਦੇਸ਼ ਵਾਸੀਆਂ ਲਈ ਗੌਰਵਮਈ ਦਿਨ ਹੈ ਜਿਸ ਤੇ ਸਾਨੂੰ ਮਾਣ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਸਿੱਖਿਆ, ਸਿਹਤ, ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ-ਸਹਿਣਸ਼ੀਲਤਾ ਨੀਤੀ ਅਪਣਾ ਰਹੀ ਹੈ ਅਤੇ ਸਰਕਾਰ ਵੱਲੋਂ ਬਿਜਲੀ, ਖੇਤੀਬਾੜੀ, ਰੋਜ਼ਗਾਰ ਦੇ ਅਥਾਹ ਮੌਕੇ ਪੈਦਾ ਕਰਨ ਵੱਲ ਵੀ ਵਿਸ਼ੇਸ਼ ਤਵੱਜੋ ਦਿੱਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੈਂਸਰ ਦੇ ਮਰੀਜਾਂ ਨੂੰ ਇਲਾਜ ਲਈ 1.50 ਲੱਖ ਰੁਪਏ ਦੀ ਸਹਾਇਤਾ ਦਿੱਤੀ ਜਾਂਦੀ ਹੈ ਅਤੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਮੁਫਤ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ ਜਿਸ ਸਦਕਾ 90 ਫੀਸਦੀ ਘਰਾਂ ਦੇ ਬਿਜਲੀ ਬਿਲ ਜੀਰੋ ਆਏ ਹਨ। 

ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਸੜ੍ਹਕੀ ਹਾਦਸਿਆਂ ਵਿੱਚ ਅਜਾਈਂ ਜਾਂਦੀਆਂ ਮਨੁੱਖੀ ਜਾਨਾਂ ਬਚਾਉਣ ਲਈ ਸੜਕ ਸੁਰੱਖਿਆ ਫੋਰਸ ਦਾ ਗਠਨ  ਕੀਤਾ ਗਿਆ ਹੈ ਜਿਸ ਨਾਲ ਸੜਕ ਦੁਰਘਟਨਾਵਾਂ ਵਿੱਚ ਜਖਮੀ ਹੋਏ ਵਿਅਕਤੀਆਂ ਨੂੰ ਤੁਰੰਤ ਹਸਪਤਾਲਾਂ ਅੰਦਰ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਆਮ ਲੋਕਾਂ ਨੂੰ ਵੱਖ-ਵੱਖ ਸਰਕਾਰੀ ਸਹੂਲਤਾਂ ਦਾ ਲਾਭ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਉਣ ਦੇ ਮੰਤਵ ਨਾਲ ਹੈਲਪ ਲਾਇਨ 1076 ਜਾਰੀ ਕੀਤਾ ਗਿਆ ਹੈ ਜਿਸ ਨਾਲ ਲੋਕਾਂ ਦੀ ਸਰਕਾਰੀ ਦਫ਼ਤਰਾਂ ਵਿੱਚ ਹੁੰਦੀ ਖੱਜਲ ਖੁਆਰੀ ਰੁਕੀ ਹੈ।

ਡਾ: ਸੋਨਾ ਥਿੰਦ ਨੇ ਦੱਸਿਆ ਕਿ ਆਮ ਲੋਕਾਂ ਨੂੰ ਘਰਾਂ ਨੇੜੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਜਿਲ੍ਹੇ ਵਿੱਚ ਖੋਲ੍ਹੇ ਗਏ 20 ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ 6 ਲੱਖ ਤੋਂ ਵੱਧ ਲੋਕਾਂ ਨੇ ਇਲਾਜ ਕਰਵਾਇਆ ਹੈ। ਇਸ ਤੋਂ ਇਲਾਵਾ 115.80 ਲੱਖ ਰੁਪਏ ਦੀ ਲਾਗਤ ਨਾਲ ਹੈਲਥ ਸੈਂਟਰਾਂ ਦੀ ਉਸਾਰੀ ਦਾ ਕੰਮ ਵੀ ਜੰਗੀ ਪੱਧਰ ਤੇ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿੰਡਾਂ ਵਿੱਚ ਸਵੱਛਤਾ ਦੇ ਮੱਦੇ-ਨਜ਼ਰ ਸੋਲਿਡ ਵੇਸਟ ਦੇ 244 ਅਤੇ ਲਿਕੁਅਡ ਵੇਸਟ ਮੈਨੇਜਮੈਂਟ ਦੇ 211 ਪ੍ਰੋਜੈਕਟ ਬਣਾਏ ਗਏ ਹਨ। 

ਇਸ ਤੋਂ ਇਲਾਵਾ ਪਿੰਡਾਂ ਵਿੱਚ 75 ਸਾਂਝਾ ਜਲ ਤਲਾਬ ਵੀ ਬਣਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਮਨਰੇਗਾ ਅਧੀਨ ਪਿੰਡਾਂ ਦੇ 398 ਛੱਪੜਾਂ ਦੀ ਸਾਫ ਸਫਾਈ ਕਰਵਾਈ ਗਏ ਅਤੇ ਥਾਪਰ ਤਕਨੀਕ ਨਾਲ 35 ਛੱਪੜਾਂ ਦਾ ਨਵੀਨੀਕਰਨ ਮੁਕੰਮਲ ਹੋ ਚੁੱਕਿਆ ਹੈ। ਉਨ੍ਹਾਂ ਦੱਸਿਆ ਕਿ ਦਿਹਾਤੀ ਖੇਤਰ ਵਿੱਚ 2 ਕਰੋੜ 80 ਲੱਖ ਰੁਪਏ ਦੀ ਲਾਗਤ ਨਾਲ 18 ਅਤਿ ਆਧੁਨਿਕ ਲਾਇਬਰੇਰੀਆਂ ਦਾ ਕੰਮ ਵੀ ਜੰਗੀ ਪੱਧਰ ਤੇ ਚੱਲ ਰਿਹਾ ਹੈ। ਇਸ ਮੌਕੇ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਵੀ ਸ਼ਿਰਕਤ ਕੀਤੀ।

ਡਿਪਟੀ ਕਮਿਸ਼ਨਰ ਵੱਲੋਂ ਇਸ ਮੌਕੇ ਪਰੇਡ ਦਾ ਨਰੀਖਣ ਕੀਤਾ ਤੇ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲਈ ਇਸ ਮੌਕੇ ਡਿਪਟੀ ਕਮਿਸ਼ਨਰ ਤੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਜ਼ਿਲ੍ਹੇ ਦੇ ਸੁਤੰਤਰਤਾ ਸੈਨਾਨੀਆਂ ਅਤੇ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਪ੍ਰਾਪਤੀਆਂ ਕਰਨ ਵਾਲੀਆਂ ਸਖਸ਼ੀਅਤਾਂ ਦਾ ਸਨਮਾਨ ਵੀ ਕੀਤਾ ਤੇ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵੱਲੋਂ ਲੋੜਵੰਦਾਂ ਨੂੰ ਟਰਾਈ ਸਾਇਕਲ, ਸਿਲਾਈ ਮਸ਼ੀਨਾਂ ਤੇ ਵੀਲ੍ਹ ਚੇਅਰ ਵੀ ਦਿੱਤੀਆਂ ਗਈਆਂ। 

ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਮੁੱਖ ਮਹਿਮਾਨ ਜੀ ਦਾ ਅਤੇ ਵਿਧਾਇਕ ਫਤਹਿਗੜ੍ਹ ਸਾਹਿਬ ਐਡਵੋਕੇਟ ਲਖਬੀਰ ਸਿੰਘ ਰਾਏ ਅਤੇ ਜ਼ਿਲ੍ਹਾ ਪੁਲਿਸ ਮੁਖੀ ਡਾ.ਰਵਜੋਤ ਗਰੇਵਾਲ ਦਾ ਸਨਮਾਨ ਕੀਤਾ ਗਿਆ। ਇਸ ਤੋਂ ਪਹਿਲਾਂ ਪਹਿਲੇ ਸਥਾਨ ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ,ਦੂਜੇ ਸਥਾਨ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਤੇ ਤੀਜੇ ਸਥਾਨ ਤੇ ਰਹੀ ਜ਼ਿਲ੍ਹਾ ਰੁਜਗਾਰ ਤੇ ਕਾਰੋਬਾਰ ਬਿਊਰੋ ਦੀ ਝਾਕੀ  ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।

ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਪੰਜਾਬ ਪੁਲਿਸ , ਪੰਜਾਬ ਮਹਿਲਾ ਪੁਲਿਸ, ਪੰਜਾਬ ਹੋਮ ਗਾਰਡਜ਼ ਦੇ ਜਵਾਨਾਂ ਤੇ ਵੱਖ-ਵੱਖ ਸਕੂਲਾਂ ਦੇ ਐਨ.ਸੀ.ਸੀ. ਕੈਡਿਟਾਂ ਵੱਲੋਂ ਸ਼ਾਨਦਾਰ ਪਰੇਡ ਤੇ ਡੀ.ਐਸ.ਪੀ. ਖੁਸ਼ਪ੍ਰੀਤ ਸਿੰਘ ਦੀ ਅਗਵਾਈ ਹੇਠ ਮਾਰਚ ਪਾਸਟ ਕੀਤਾ ਗਿਆ। ਇਸ ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਤੇ ਪੰਜਾਬ ਦਾ ਲੋਕ ਨਾਚ ਭੰਗੜਾ ਤੇ ਗਿੱਧਾ ਵੀ ਪੇਸ਼ ਕੀਤਾ ਗਿਆ। 

ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਸ਼੍ਰੀ ਅਰੁਣ ਗੁਪਤਾ, ਜ਼ਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ, ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਸ. ਗੁਰਵਿੰਦਰ ਸਿੰਘ ਢਿੱਲੋਂ, ਵਧੀਕ ਡਿਪਟੀ ਕਮਿਸ਼ਨਰ (ਜ) ਗੀਤਿਕਾ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਸੁਰਿੰਦਰ ਸਿੰਘ ਧਾਲੀਵਾਲ, ਐਸ.ਪੀ. ਸ਼੍ਰੀ ਰਾਕੇਸ਼ ਯਾਦਵ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਸ਼੍ਰੀ ਅਰਵਿੰਦ ਕੁਮਾਰ, ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪ੍ਰਸ਼ਾਸ਼ਨਿਕ ਤੇ ਨਿਆਂਇਕ ਅਧਿਕਾਰੀ ਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ ਤੇ ਸ਼ਹਿਰੀ ਪਤਵੰਤੇ ਹਾਜਰ ਸਨ।

 

Tags: Dr. Sona Thind , DC Fatehgarh Sahib , Fatehgarh Sahib , Deputy Commissioner Fatehgarh Sahib , 76th Republic Day , Republic Day of India , Republic Day 2025 , Republic Day Parade 2025 , National flag

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD