Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਜਾਂਚ ਦੀ ਮੰਗ ਕਰਦੇ ਹੋਏ ਬਿਕਰਮ ਸਿੰਘ ਮਜੀਠੀਆ ਨੇ ਸਰਕਾਰ ਦੀ ਅਸਫਲਤਾ ਦੀ ਨਿੰਦਾ ਕੀਤੀ

Bikram Singh Majithia, Shiromani Akali Dal, SAD, Akali Dal

Web Admin

Web Admin

5 Dariya News

ਅੰਮ੍ਰਿਤਸਰ , 27 Jan 2025

Last updated on: Jan 27, 2025, 00:00 IST

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਬਾਬਾ ਸਾਹਿਬ ਡਾ. ਬੀ ਆਰ ਅੰਬੇਡਕਰ ਦੇ ਬੁੱਤ ਦਾ ਅਪਮਾਨ ਕਰਨ ਅਤੇ ਇਸਨੂੰ ਤੋੜਨ ਦੇ ਯਤਨਾਂ ਦੀ ਸਖ਼ਤ ਨਿਖੇਧੀ ਕਰਦਿਆਂ ਸਮਾਜ ਵਿਚ ਵੰਡਾ ਪਾਊਣ ਤੇ ਪੰਜਾਬ ਵਿਚ ਸ਼ਾਂਤੀ ਤੇ ਫਿਰਕੂ ਸਦਭਾਵਨਾ ਭੰਗ ਕਰਨ ਲਈ ਰਚੀ ਗਈ ਸਾਜ਼ਿਸ਼ ਨੂੰ ਬੇਨਕਾਬ ਕਰਨ ਵਾਸਤੇ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ। ਅਕਾਲੀ ਆਗੂ ਨੇ ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਡਾ. ਅੰਬੇਡਕਰ ਦੇ ਬੁੱਤ ’ਤੇ ਹਮਲਾ ਗਣਤੰਤਰ ਦਿਵਸ ਦੇ ਮੌਕੇ ’ਤੇ ਕੀਤਾ ਗਿਆ ਹੈ ਜਦੋਂ ਸਾਰੇ ਸੂਬੇ ਦੇ ਨਾਲ-ਨਾਲ ਪਵਿੱਤਰ ਸ਼ਹਿਰ ਵਿਚ ਹਾਈ ਅਲਰਟ ਹੁੰਦਾ ਹੈ। 

ਇਸ ਨਾਲ ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਦੀ ਅਸਲਫਤਾ ਪੂਰੀ ਤਰ੍ਹਾਂ ਜੱਗ ਜ਼ਾਹਰ ਹੋ ਗਈ ਹੈ। ਉਹਨਾਂ ਕਿਹਾ ਕਿ ਇਸ ਅਸਫਲਤਾ ਲਈ ਜਵਾਬਦੇਹੀ ਤੈਅ ਹੋਣੀ ਜ਼ਰੂਰੀ ਹੈ ਤੇ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੇ ਖਿਲਾਫ ਬਣਦੀ ਕਾਰਵਾਈ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਪੁਲਿਸ ਕਮਿਸ਼ਨਰ ਦੱਸਣ ਕਿ ਅੰਮ੍ਰਿਤਸਰ ਪੁਲਿਸ ਨੇ ਆਪਣੀ ਨੱਕ ਥੱਲੇ ਅਜਿਹੀ ਘਟਨਾ ਵਾਪਰਨ ਕਿਉਂ ਦਿੱਤੀ ਅਤੇ ਡਿਊਟੀ ਵਿਚ ਕੁਤਾਹੀ ਲਈ ਜ਼ਿੰਮੇਵਾਰ ਸਭ ਦੇ ਖਿਲਾਫ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।

ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਹ ਸਪਸ਼ਟ ਹੈ ਕਿ ਪੰਜਾਬ ਵਿਰੋਧੀ ਤਾਕਤਾਂ ਪੰਜਾਬ ਦੀ ਸ਼ਾਂਤੀ ਭੰਗ ਕਰਨਾ ਚਾਹੁੰਦੀਆਂ ਹਨ ਪਰ ਮੁੱਖ ਮੰਤਰੀ ਭਗਵੰਤ ਮਾਨ ਹਾਲਾਤ ਦੀ ਦਰੁੱਸਤੀ ਵਾਸਤੇ ਕੋਈ ਕਦਮ ਨਹੀਂ ਚੁੱਕ ਰਹੇ। ਉਹਨਾਂ ਕਿਹਾ ਕਿ ਮੁੱਖ ਮੰਤਰੀ ਜਿਹਨਾਂ ਕੋਲ ਗ੍ਰਹਿ ਮੰਤਰਾਲੇ ਦੀ ਵੀ ਜ਼ਿੰਮੇਵਾਰੀ ਹੈ, ਨੇ ਸਰਹੱਦੀ ਇਲਾਕਿਆਂ ਵਿਚ ਹਾਲ ਹੀ ਵਿਚ ਹੋਏ ਬੰਬ ਧਮਾਕਿਆਂ ਤੋਂ ਬਾਅਦ ਹਾਲਾਤ ਦੀ ਸਮੀਖਿਆ ਵਾਸਤੇ ਕੋਈ ਮੀਟਿੰਗ ਨਹੀਂ ਕੀਤੀ। 

ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਵੀ ਇਹ ਪ੍ਰਭਾਵ ਦੇਣ ਦਾ ਯਤਨ ਕਰ ਰਹੀ ਹੈ ਕਿ ਸਭ ਕੁਝ ਚੰਗਾ ਹੈ ਜਦੋਂ ਕਿ ਸੱਚਾਈ ਇਹ ਹੈ ਕਿ ਕਮਜ਼ੋਰ ਵਰਗਾਂ ਸਮਾਜ ਦਾ ਹਰ ਵਰਗ ਡਰ ਤੇ ਦਹਿਸ਼ਤ ਦੇ ਮਾਹੌਲ ਵਿਚ ਜਿਉਂ ਰਿਹਾ ਹੈ। ਉਹਨਾਂ ਦੱਸਿਆ ਕਿ ਕਿਵੇਂ ਮੁੱਖ ਮੰਤਰੀ ਹਾਲਾਤ ਦੀ ਸਮੀਖਿਆ ਕਰਨ ਵਿਚ ਨਾਕਾਮ ਰਹੇ ਹਨ ਤੇ ਉਹਨਾਂ ਦੇ ਗਣਤੰਤਰ ਦਿਵਸ ਸਮਾਗਮ ਦੀ ਥਾਂ ਸੁਰੱਖਿਆ ਕਾਰਣਾਂ ਕਰ ਕੇ ਫਰੀਦਕੋਟ ਤੋਂ ਪਟਿਆਲਾ ਬਦਲ ਕੇ ਗਲਤ ਸੰਦੇਸ਼ ਦਿੱਤਾ ਗਿਆ ਹੈ।

ਘਟਨਾ ਦੀ ਗੱਲ ਕਰਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਇਕ ਵਿਅਕਤੀ ਪੌੜੀ ਚੜ੍ਹ ਕੇ ਬੁੱਤ ਤੱਕ ਕਿਵੇਂ ਪਹੁੰਚ ਸਕਦਾ ਹੈ ਤੇ ਪੌੜੀ ਬੁੱਤ ਕੋਲ ਛੱਡੀ ਹੀ ਕਿਉਂ ਗਈ ਸੀ ? ਉਹਨਾਂ ਕਿਹਾ ਕਿ ਇਸ ਸਭ ਤੋਂ ਪਤਾ ਚਲਦਾ ਹੈ ਕਿ ਸੰਵਿਧਾਨ ਨਿਰਮਾਤੇ ਦਾ ਗਣਤੰਤਰ ਦਿਵਸ ’ਤੇ ਅਪਮਾਨ ਕਰਨ ਵਾਸਤੇ ਵਿਆਪਕ ਸਾਜ਼ਿਸ਼ ਰਚੀ ਗਈ ਤਾਂ ਜੋਕ ਸੂਬੇ ਦੇ ਲੋਕਾਂ ਨੂੰ ਭੜਕਾਇਆ ਜਾ ਸਕੇ ਤੇ ਸੂਬੇ ਦਾ ਮਾਹੌਲ ਖਰਾਬ ਕੀਤਾ ਜਾ ਸਕੇ।

ਇਸ ਦੌਰਾਨ ਨਗਰ ਨਿਗਮ ਦੇ ਮੇਅਰ ਦੀ ਚੋਣ ਦੀ ਗੱਲ ਕਰਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਕਿਉਂਕਿ ਕਿਸੇ ਵੀ ਪਾਰਟੀ ਕੋਲ ਸਪਸ਼ਟ ਬਹੁਮਤ ਨਹੀਂ ਹੈ ਤਾਂ ਉਹ ਪੇਸ਼ਕਸ਼ ਕਰਨਾ ਚਾਹੁੰਦੇ ਹਨ ਕਿ ਅਕਾਲੀ ਦਲ ਇਹ ਜ਼ਿੰਮੇਵਾਰੀ ਚੁੱਕਣ ਲਈ ਤਿਆਰ ਹੈ ਬਸ਼ਰਤੇ ਕਿ ਅਮ ਆਮ ਆਦਮੀ ਪਾਰਟੀ ਅਕਾਲੀ ਦਲ ਦੇ ਉਮੀਦਵਾਰ ਦੀ ਹਮਾਇਤ ਕਰੇ ਅਤੇ ਉਸਨੂੰ ਸ਼ਹਿਰ ਦਾ ਨਵਾਂ ਮੇਅਰ ਚੁਣਿਆ ਜਾਵੇ। ਅਕਾਲੀ ਆਗੂ ਨੇ ਕਿਹਾ ਕਿ ਕਾਂਗਰਸ ਦਾ ਪਿਛਲੇ ਪੰਜ ਸਾਲਾਂ ਦੌਰਾਨ ਨਗਰ ਨਿਗਮ ’ਤੇ ਕਬਜ਼ਾ ਰਿਹਾ ਹੈ ਪਰ ਉਹ ਸ਼ਹਿਰ ਦਾ ਵਿਕਾਸ ਕਰਨ ਵਿਚ ਨਾਕਾਮ ਰਹੀ ਹੈ। 

ਉਹਨਾਂ ਕਿਹਾ ਕਿ ਲੋਕ ਇਹ ਮੰਨਦੇ ਹਨ ਕਿ ਅਕਾਲੀ ਦਲ ਤੇਜ਼ ਰਫਤਾਰ ਵਿਕਾਸ ਕਰਵਾਉਂਦਾ ਹੈ ਤੇ ਇਸਦਾ ਪਿਛਲਾ ਰਿਕਾਰਡ ਵੀ ਇਹੋ ਬੋਲਦਾ ਹੈ। ਉਹਨਾਂ ਨੇ ਅਕਾਲੀ ਦਲ ਦੇ ਚਾਰ ਕੌਂਸਲਰਾਂ ਦੀ ਸ਼ਲਾਘਾ ਕੀਤੀ ਜਿਹਨਾਂ ਨੇ ਸੱਤਾਧਾਰੀ ਪਾਰਟੀ ਦਾ ਦਬਾਅ ਨਹੀਂ ਝੱਲਿਆ ਜਿਸਨੇ ਉਹਨਾਂ ਦੀ ਵਫਾਦਾਰੀ ਖਰੀਦਣ ਦੇ ਬਹੁਤ ਯਤਨ ਕੀਤੇ।

 

Tags: Bikram Singh Majithia , Shiromani Akali Dal , SAD , Akali Dal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD