Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਜੈ ਇੰਦਰ ਕੌਰ ਨੇ ਦਿੱਲੀ ਦੀ ਵਿਡੋ ਕਾਲੋਨੀ ਚ 1984 ਦੇ ਸਿੱਖ ਵਿਰੋਧੀ ਕਤਲੇਆਮ ਦੇ ਪੀੜਤਾਂ ਨਾਲ ਕੀਤੀ ਮੁਲਾਕਾਤ

ਕਾਂਗਰਸੀ ਸਾਜ਼ਿਸ਼ ਤਹਿਤ ਹੋਏ ਇਨ੍ਹਾਂ ਦੰਗਿਆਂ ਦੌਰਾਨ ਪੀੜਤ ਪਰਿਵਾਰਾਂ ਨੇ ਜੋ ਕੁਝ ਸਹਿਣ ਕੀਤਾ, ਉਹ ਦਿਲ ਦਹਿਲਾ ਦੇਣ ਵਾਲਾ ਹੈ: ਜੈ ਇੰਦਰ ਕੌਰ

Jai Inder Kaur, Bharatiya Janata Party, BJP, BJP Punjab, Patiala

Web Admin

Web Admin

5 Dariya News

ਦਿੱਲੀ , 27 Jan 2025

Last updated on: Jan 27, 2025, 00:00 IST

ਪੰਜਾਬ ਬੀਜੇਪੀ ਮਹਿਲ਼ਾ ਮੋਰਚਾ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ, ਜੈ ਇੰਦਰ ਕੌਰ ਨੇ ਅੱਜ ਨਵੀਂ ਦਿੱਲੀ ਦੇ ਤਿਲਕ ਨਗਰ ਵਿਡੋ ਕਾਲੋਨੀ ‘ਚ 1984 ਦੇ ਸਿੱਖ ਵਿਰੋਧੀ ਕਤਲੇਆਮ ਦੇ ਪੀੜਤਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ‘ਤੇ ਜੈ ਇੰਦਰ ਕੌਰ ਨੇ ਕਿਹਾ, "1984 ਦੇ ਸਿੱਖ ਵਿਰੋਧੀ ਕਤਲੇਆਮ ਦੌਰਾਨ ਇਨ੍ਹਾਂ ਔਰਤਾਂ ਨੇ ਜੋ ਦੁੱਖ-ਤਕਲੀਫਾਂ ਝੱਲੀਆਂ, ਉਹ ਸੁਣ ਕੇ ਦਿਲ ਬਹੁਤ ਦੁਖਦਾ ਹੈ। 

40 ਤੋਂ ਵੱਧ ਸਾਲ ਹੋ ਗਏ ਹਨ, ਪਰ ਉਨ੍ਹਾਂ ਦੇ ਜਖ਼ਮ ਅੱਜ ਵੀ ਤਾਜ਼ਾ ਹਨ। ਦਿੱਲੀ ‘ਚ ਇਨ੍ਹਾਂ ਸਿੱਖ ਪਰਿਵਾਰਾਂ ਨਾਲ ਜੋ ਹੋਇਆ ਉਹ ਦੰਗੇ ਨਹੀਂ, ਸਗੋਂ ਓਸ ਸਮੇਂ ਦੀ ਕਾਂਗਰਸੀ ਸਰਕਾਰ ਤੇ ਉਨ੍ਹਾਂ ਦੇ ਆਗੂਆਂ ਵਲੋਂ ਕੀਤਾ ਗਿਆ ਰਾਜ ਪ੍ਰਾਇਜਤ ਕਤਲੇਆਮ ਸੀ।" ਉਨ੍ਹਾਂ ਨੇ ਅੱਗੇ ਕਿਹਾ, "ਸਿੱਖ ਭਾਈਚਾਰਾ ਹਮੇਸ਼ਾ ਰਾਸ਼ਟਰ ਨਿਰਮਾਣ ਅਤੇ ਸੇਵਾ ‘ਚ ਅੱਗੇ ਰਿਹਾ ਹੈ, ਪਰ 1984 ਵਿੱਚ ਉਨ੍ਹਾਂ ਨਾਲ ਜੋ ਅਤਿਆਚਾਰ ਹੋਏ, ਉਹ ਨਾ ਭੁੱਲਣਯੋਗ ਹਨ। 

ਇਹ ਸਾਡੀ ਸਾਂਝੀ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਉਨ੍ਹਾਂ ਦੇ ਬਲੀਦਾਨਾਂ ਨੂੰ ਯਾਦ ਰੱਖੀਏ ਅਤੇ ਉਨ੍ਹਾਂ ਦੇ ਪੁਨਰਵਾਸ ਲਈ ਨਿਆਂ ਤੇ ਮਜ਼ਬੂਤ ਸਹਿਯੋਗ ਦੀ ਮੰਗ ਕਰੀਏ।" ਉਨ੍ਹਾਂ ਨੇ ਇਹ ਵੀ ਕਿਹਾ, "ਨਾ ਸਿਰਫ ਕਾਂਗਰਸ, ਪਰ ਆਮ ਆਦਮੀ ਪਾਰਟੀ (AAP) ਵੀ ਉਨ੍ਹਾਂ ਦੀ ਹੀ ਰਾਹ ਪੈਰੀ ਹੈ। ਉਹ 10 ਸਾਲ ਤੋਂ ਦਿੱਲੀ ਦੀ ਹਕੂਮਤ ਕਰ ਰਹੀ ਹੈ ਅਤੇ ਚੋਣਾਂ ਤੋਂ ਪਹਿਲਾਂ ਇਨ੍ਹਾਂ ਪਰਿਵਾਰਾਂ ਨੂੰ ਮਲਕੀਅਤ ਅਧਿਕਾਰ, ਨੌਕਰੀਆਂ ਅਤੇ ਮੁਫ਼ਤ ਬਿਜਲੀ ਦੇ ਵਾਅਦੇ ਕੀਤੇ ਸਨ, ਪਰ ਅੱਜ ਤਕ ਕੋਈ ਵੀ ਵਾਅਦਾ ਪੂਰਾ ਨਹੀਂ ਹੋਇਆ। 

ਇਹ ਪਰਿਵਾਰ ਆਪ ਤੋਂ ਪੂਰੀ ਤਰ੍ਹਾਂ ਨਾਲ ਠੱਗੇ ਮਹਿਸੂਸ ਕਰ ਰਹੇ ਹਨ।" ਉਨ੍ਹਾਂ ਨੇ ਅੱਗੇ ਕਿਹਾ, "ਇਨ੍ਹਾਂ ਪਰਿਵਾਰਾਂ ਦੀਆਂ ਸੰਘਰਸ਼ ਭਰੀਆਂ ਕਹਾਣੀਆਂ ਹਰ ਕਿਸੇ ਦੀਆਂ ਅੱਖਾਂ ਵਿੱਚ ਹੰਝੂ ਲਿਆਉਂਦੀਆਂ ਹਨ। ਮੌਜੂਦਾ ਆਮ ਆਦਮੀ ਪਾਰਟੀ ਦੇ ਵਿਧਾਇਕ ਜਰਨੈਲ ਸਿੰਘ ਨੇ ਵੀ ਉਨ੍ਹਾਂ ਨਾਲ ਧੋਖਾ ਕੀਤਾ ਹੈ। ਸਿੱਖ ਹੋਣ ਦੇ ਨਾਤੇ, ਉਨ੍ਹਾਂ ਉੱਤੇ ਵੱਡੀਆਂ ਉਮੀਦਾਂ ਸਨ, ਪਰ ਉਹ ਵੀ ਉਨ੍ਹਾਂ ਨੂੰ ਨਿਰਾਸ਼ ਕਰ ਗਏ। 

ਉਨ੍ਹਾਂ ਨੇ ਇਨ੍ਹਾਂ ਪਰਿਵਾਰਾਂ ਨੂੰ ਨੌਕਰੀਆਂ, ਮੁਫ਼ਤ ਬਿਜਲੀ ਅਤੇ ਘਰਾਂ ਦੇ ਮਲਕੀਅਤ ਅਧਿਕਾਰ ਦੇ ਵਾਅਦੇ ਕੀਤੇ ਸਨ, ਪਰ 10 ਸਾਲ ਪਹਿਲਾਂ ਵਿਧਾਇਕ ਬਣਨ ਤੋਂ ਬਾਅਦ, ਉਹ ਉਨ੍ਹਾਂ ਕੋਲ ਕਦੇ ਵੀ ਮੁੜ ਕੇ ਨਹੀਂ ਆਏ।" ਉਨ੍ਹਾਂ ਨੇ ਅੱਗੇ ਕਿਹਾ, "ਭਾਜਪਾ ਹਮੇਸ਼ਾ ਪੀੜਤਾਂ ਦੇ ਨਾਲ ਖੜੀ ਰਹੀ ਹੈ ਅਤੇ ਉਨ੍ਹਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ। ਸਾਡੀ ਪਾਰਟੀ ਇਨ੍ਹਾਂ ਪਰਿਵਾਰਾਂ ਨੂੰ ਇਨਸਾਫ਼, ਸਹਿਯੋਗ ਅਤੇ ਇੱਜ਼ਤ ਦੇਣ ਲਈ ਵਚਨਬੱਧ ਹੈ। ਅਸੀਂ ਉਨ੍ਹਾਂ ਦੇ ਹੱਕਾਂ ਲਈ ਅਵਾਜ਼ ਬੁਲੰਦ ਕਰਦੇ ਰਹਾਂਗੇ।"

ਮੁਲਾਕਾਤ ਦੌਰਾਨ, ਜੈ ਇੰਦਰ ਕੌਰ ਨੂੰ ਬਜ਼ੁਰਗ ਔਰਤਾਂ ਨੇ ਆਪਣੇ ਤਜਰਬੇ ਸੰਝੇ ਕਰਦੇ ਹੋਏ ਭਾਵੁਕਤਾ ਨਾਲ ਗੱਲਾਂ ਦੱਸੀ। ਇੰਨੀ ਲੰਮੀ ਮਿਆਦ ਬਾਅਦ ਵੀ, ਇਹ ਪਰਿਵਾਰ ਅਜੇ ਵੀ ਇਨਸਾਫ਼ ਅਤੇ ਬੁਨਿਆਦੀ ਸੁਵਿਧਾਵਾਂ ਲਈ ਸੰਘਰਸ਼ ਕਰ ਰਹੇ ਹਨ।

 

Tags: Jai Inder Kaur , Bharatiya Janata Party , BJP , BJP Punjab , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD