Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੀਐਸਪੀਸੀਐਲ ਵੱਲੋਂ ਮੋਹਾਲੀ ਨਗਰ ਨਿਗਮ ਨੂੰ ਸੈਸ ਦੀ ਬਕਾਇਆ ਰਕਮ ਨਾ ਦੇਣ ਦਾ ਮਾਮਲਾ

ਹਾਈ ਕੋਰਟ ਨੇ ਪੀਐਸਪੀਸੀਐਲ ਨੂੰ ਦਿੱਤਾ ਚਾਰ ਹਫਤਿਆਂ ਵਿੱਚ ਜਵਾਬ ਦੇਣ ਦਾ ਆਖਰੀ ਮੌਕਾ

Kuljit Singh Bedi, S.A.S.Nagar, Mohali, S.A.S. Nagar Mohali, Sahibzada Ajit Singh Nagar

Web Admin

Web Admin

5 Dariya News

ਮੋਹਾਲੀ , 27 Jan 2025

Last updated on: Jan 27, 2025, 00:00 IST

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮੋਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵੱਲੋਂ ਪੀਐਸਪੀਸੀਐਲ ਖਿਲਾਫ (ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ) ਖਿਲਾਫ ਦਾਇਰ ਕੀਤੀ ਪਟੀਸ਼ਨ ਦੇ ਮਾਮਲੇ ਵਿੱਚ ਪੀਐਸਪੀਸੀਐਲ ਨੂੰ ਜਵਾਬ ਦਾਖਲ ਕਰਨ ਲਈ ਚਾਰ ਹਫਤੇ ਦਾ ਆਖਰੀ ਮੌਕਾ ਦਿੱਤਾ ਹੈ। ਇਹ ਹਦਾਇਤਾਂ 24 ਜਨਵਰੀ ਨੂੰ ਜਾਰੀ ਕੀਤੀਆਂ ਗਈਆਂ ਹਨ। 

ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਇਹ ਮਾਮਲਾ ਪੀਐਸਪੀਸੀਐਲ ਵੱਲੋਂ ਬਿਜਲੀ ਦੇ ਬਿਲਾਂ ਰਾਹੀਂ ਇਕੱਠੇ ਕੀਤੇ ਜਾਂਦੇ ਸੈਸ ਦੀ ਰਕਮ ਨੂੰ ਮੋਹਾਲੀ ਨਗਰ ਨਿਗਮ ਨੂੰ ਨਾ ਦੇਣ ਦੇ ਖਿਲਾਫ ਦਾਇਰ ਕੀਤਾ ਸੀ। ਇਸ ਸਬੰਧੀ ਡਿਪਟੀ ਮੇਅਰ ਕੁਲਜੀਤ ਸਿੰਘ ਦੇ ਵਕੀਲ ਰਜੀਵਨ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਪਹਿਲਾਂ ਪੀਐਸਪੀਸੀਐਲ ਦਾ ਵਕੀਲ ਪੇਸ਼ ਹੋਇਆ ਸੀ ਪਰ ਜਵਾਬ ਦਾਖਲ ਨਹੀਂ ਸੀ ਕੀਤਾ ਗਿਆ। ਉਹਨਾਂ ਕਿਹਾ ਕਿ ਹੁਣ ਹਾਈ ਕੋਰਟ ਦੇ ਮਾਨਯੋਗ ਚੀਫ ਜਸਟਿਸ ਸੁਸ਼ੀਲ ਨਾਗੂ ਤੇ ਅਧਾਰਤ ਬੈਂਚ ਨੇ ਪੀਐਸਪੀਸੀਐਲ ਨੂੰ ਚਾਰ ਹਫਤਿਆਂ ਦੇ ਅੰਦਰ ਆਪਣਾ ਜਵਾਬ ਦਾਖਲ ਕਰਨ ਦੀਆਂ ਹਦਾਇਤਾਂ ਦਿੱਤੀਆਂ ਹਨ। 

ਇਸ ਮਾਮਲੇ ਵਿੱਚ ਪਹਿਲਾਂ ਮਾਰਚ ਦੀ ਸੁਣਵਾਈ ਦੌਰਾਨ ਪੀਐਸਪੀਸੀਐਲ ਨੂੰ ਹਾਈ ਕੋਰਟ ਨੇ ਨੋਟਿਸ ਜਾਰੀ ਕੀਤਾ ਸੀ ਬੇਦੀ ਨੇ ਪਟੀਸ਼ਨ ਵਿੱਚ ਲਗਾਏ ਗੰਭੀਰ ਦੋਸ਼ ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ 2017 ਦੀ ਨੋਟੀਫਿਕੇਸ਼ਨ ਅਧੀਨ ਪੀਐਸਪੀਸੀਐਲ ਵੱਲੋਂ ਬਿਜਲੀ ਬਿਲਾਂ 'ਤੇ ਲਗਾਇਆ ਜਾਂਦਾ ਦੋ ਫ਼ੀਸਦੀ ਸੈਸ ਨਗਰ ਨਿਗਮ ਨੂੰ ਦੇਣਾ ਹੁੰਦਾ ਹੈ ਪਰ 2021 ਤੱਕ ਦਿੱਤੀ ਗਈ ਰਕਮ ਵਿਚੋਂ 10 ਫ਼ੀਸਦੀ ਗਲਤ ਤਰੀਕੇ ਨਾਲ ਕਟੌਤੀ ਕੀਤੀ ਗਈ ਅਤੇ 2021 ਤੋਂ ਬਾਅਦ ਇੱਕ ਵੀ ਪੈਸਾ ਨਿਗਮ ਨੂੰ ਨਹੀਂ ਦਿੱਤਾ ਗਿਆ। 

ਉਹਨਾਂ ਕਿਹਾ ਕਿ ਮੋਹਾਲੀ ਨਗਰ ਨਿਗਮ ਦੇ ਆਮਦਨ ਦੇ ਸਰੋਤ ਬਹੁਤ ਘੱਟ ਹਨ ਅਤੇ ਨਿਗਮ ਦੀ ਵਿੱਤੀ ਹਾਲਤ ਬਹੁਤ ਮਾੜੀ ਹੋ ਚੁੱਕੀ ਹੈ। ਨਿਗਮ ਕੋਲ ਰਖ-ਰਖਾਅ ਦੇ ਕੰਮਾਂ ਲਈ ਵੀ ਪੈਸੇ ਨਹੀਂ ਹਨ। ਨਿਗਮ ਦੇ ਹੱਕ ਦੀ ਰਕਮ ਦੇਣ ਦੀ ਮੰਗ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਪਟੀਸ਼ਨ ਰਾਹੀਂ ਹਾਈਕੋਰਟ ਨੂੰ ਬੇਨਤੀ ਕੀਤੀ ਹੈ ਕਿ ਪੀਐਸਪੀਸੀਐਲ ਨੂੰ ਨਿਰਦੇਸ਼ ਦਿੱਤਾ ਜਾਵੇ ਕਿ ਉਹ ਸੈਸ ਦੀ ਦੋ ਫ਼ੀਸਦੀ ਰਕਮ ਨਿਯਮਿਤ ਤੌਰ 'ਤੇ ਨਗਰ ਨਿਗਮ ਨੂੰ ਦੇਵੇ। 

ਨਾਲ ਹੀ 2021 ਤੋਂ ਲੈਕੇ ਹੁਣ ਤੱਕ ਦੀ ਬਕਾਇਆ ਰਕਮ ਤੁਰੰਤ ਦਿੱਤੀ ਜਾਵੇ ਅਤੇ 10 ਫ਼ੀਸਦੀ ਕਟੌਤੀ ਨੂੰ ਰੋਕਿਆ ਜਾਵੇ। ਬੇਦੀ ਨੇ ਦਿੱਤਾ ਪ੍ਰਤੀਕਿਰਿਆ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਉਹ ਹਮੇਸ਼ਾ ਲੋਕ ਹਿਤਾਂ ਦੀਆਂ ਮੰਗਾਂ ਲਈ ਅਦਾਲਤਾਂ ਦਾ ਦਰਵਾਜ਼ਾ ਖਟਖਟਾਉਂਦੇ ਆ ਰਹੇ ਹਨ। 

ਉਹਨਾਂ ਕਿਹਾ ਕਿ ਰਾਜਨੀਤਿਕ ਨੇਤਾਵਾਂ ਨੂੰ ਪਾਰਟੀ ਹੱਦਾਂ ਤੋਂ ਉੱਪਰ ਉੱਠ ਕੇ ਮੋਹਾਲੀ ਦੇ ਵਿਕਾਸ ਲਈ ਕੰਮ ਕਰਨਾ ਚਾਹੀਦਾ ਹੈ।

 

Tags: Kuljit Singh Bedi , S.A.S.Nagar , Mohali , S.A.S. Nagar Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD