Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਗਣਤੰਤਰ ਦਿਵਸ ਸਮਾਗਮ ਮੌਕੇ ਖਿੱਚ ਦਾ ਕੇਂਦਰ ਬਣੀ ਸੀ ਐਮ ਦੀ ਯੋਗਸ਼ਾਲਾ

ਜ਼ਿਲ੍ਹੇ ਦੇ ਟ੍ਰੇਨਰਾਂ ਨੇ ਯੋਗਾ ਦੀ ਪੇਸ਼ਕਾਰੀ ਰਾਹੀਂ ਦਿੱਤਾ ਸਿਹਤਮੰਦ ਪੰਜਾਬ ਦਾ ਸੁਨੇਹਾ

76th Republic Day,Republic Day of India, Republic Day 2025, Republic Day Parade 2025, National flag, S.A.S. Nagar, S.A.S. Nagar Mohali, Mohali, Sahibzada Ajit Singh Nagar

5 Dariya News

5 Dariya News

5 Dariya News

ਐਸ.ਏ.ਐਸ. ਨਗਰ , 26 Jan 2025

Last updated on: Jan 26, 2025, 00:00 IST

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ (ਸ਼ੌਰਿਆ ਚੱਕਰ) ਸਰਕਾਰੀ ਕਾਲਜ, ਮੋਹਾਲੀ ਵਿਖੇ ਕਲ੍ਹ ਕਰਵਾਏ ਗਏ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਮੌਕੇ ਸੀ ਐਮ ਦੀ  ਯੋਗਸ਼ਾਲਾ ਦੀ ਪੇਸ਼ਕਾਰੀ ਮੁੱਖ ਮਹਿਮਾਨ ਸ਼੍ਰੀ ਬਰਿੰਦਰ ਕੁਮਾਰ ਗੋਇਲ, ਕੈਬਨਿਟ ਮੰਤਰੀ ਪੰਜਾਬ ਅਤੇ ਹਾਜ਼ਿਰ ਮਹਿਮਾਨਾਂ ਲਈ ਖਿੱਚ ਦਾ ਕੇਂਦਰ ਬਣੀ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਪਹਿਲਕਦਮੀ 'ਤੇ, ਜ਼ਿਲ੍ਹਾ ਯੋਗਾ ਕੋਆਰਡੀਨੇਟਰ ਪ੍ਰਤਿਮਾ ਡਾਵਰ ਦੀ ਅਗਵਾਈ ਹੇਠ ਜ਼ਿਲ੍ਹੇ ਚ ਸੀ ਐਮ ਦੀ ਯੋਗਸ਼ਾਲਾ ਤਹਿਤ ਕੰਮ ਕਰ ਰਹੇ ਯੋਗਾ ਟ੍ਰੇਨਰਾਂ ਵੱਲੋਂ ਲੋਕਾਂ ਨੂੰ ਰੋਜ਼ਾਨਾ ਜੀਵਨ ਵਿੱਚ ਯੋਗਾ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਲਈ ਕਾਲਜ ਗਰਾਊਂਡ ਵਿੱਚ ਪ੍ਰਭਾਵਸ਼ਾਲੀ ਯੋਗਾ ਸ਼ੋਅ ਪੇਸ਼ ਕੀਤਾ ਗਿਆ।

ਜਿਸ ਰਾਹੀਂ ਲੋਕਾਂ ਨੂੰ ਯੋਗ ਆਸਣਾਂ ਰਾਹੀਂ  ਬਿਮਾਰੀਆਂ ਤੋਂ ਦੂਰ ਰਹਿ ਕੇ ਨਿਰੋਗ ਰਹਿਣ ਦਾ ਸੁਨੇਹਾ ਦਿੱਤਾ ਗਿਆ। ਇਸ ਪੇਸ਼ਕਾਰੀ ਵਿੱਚ ਸ਼ਾਮਿਲ ਇਨ੍ਹਾਂ 49 ਦੇ ਕਰੀਬ ਯੋਗਾ ਟ੍ਰੇਨਰਾਂ ਵੱਲੋਂ ਸੀ ਐਮ ਦੀ ਯੋਗਸ਼ਾਲਾ ਤਹਿਤ ਮੋਹਾਲੀ ਜ਼ਿਲ੍ਹੇ ਵਿੱਚ  ਵੱਖ-ਵੱਖ ਥਾਵਾਂ ਤੇ ਰੋਜ਼ਾਨਾ ਚਲ ਰਹੀਆਂ 282 ਯੋਗਸ਼ਲਾਵਾਂ ਵਿੱਚ ਲੋਕਾਂ ਨੂੰ ਰੋਜਾਨਾ ਯੋਗ ਅਭਿਆਸ ਵੀ ਕਰਵਾਇਆ ਜਾ ਰਿਹਾ ਹੈ।

ਜ਼ਿਲ੍ਹਾ ਕੋਆਰਡੀਨੇਟਰ ਪ੍ਰਤਿਮਾ ਡਾਵਰ ਨੇ ਦੱਸਿਆ ਕਿ ਸੀ ਐਮ ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਵਿੱਚ 10,000 ਦੇ ਲਗਭਗ ਭਾਗੀਦਾਰਾਂ ਵੱਲੋਂ ਰੋਜ਼ਾਨਾ ਹਿੱਸਾ ਲਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਨਰੋਈ ਸਿਹਤ ਪ੍ਰਦਾਨ ਕਰਨ ਦੇ ਮੰਤਵ ਨਾਲ ਸੀ ਐਮ ਦੀ ਯੋਗਸ਼ਾਲਾ ਦੀ ਸ਼ੁਰੂਆਤ 05 ਅਪ੍ਰੈਲ 2023 ਨੂੰ ਪਟਿਆਲਾ ਤੋਂ ਕੀਤੀ ਗਈ ਸੀ। 

ਪਹਿਲੇ ਪੜਾਅ ਵਿੱਚ ਯੋਗਾ ਪੰਜਾਬ ਦੇ 4 ਸ਼ਹਿਰਾਂ ਵਿੱਚ ਸ਼ੁਰੂ ਕੀਤਾ ਗਿਆ ਸੀ ਪ੍ਰੰਤੂ ਮੌਜੂਦਾ ਸਮੇਂ ਯੋਗ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਮੌਜੂਦਾ ਸਮੇਂ ਪੰਜਾਬ ਭਰ ਵਿੱਚ 3167 ਯੋਗਾ ਕਲਾਸਾਂ ਚੱਲ ਰਹੀਆਂ ਹਨ, ਜਿਨ੍ਹਾਂ ਵਿੱਚ 573 ਮਾਹਿਰ ਯੋਗਾ ਟ੍ਰੇਨਰਾਂ ਦੀ ਅਗਵਾਈ ਚ ਲਗਭਗ 1 ਲੱਖ ਵਿਅਕਤੀ ਯੋਗ ਅਭਿਆਸ ਕਰ ਰਹੇ ਹਨ। 

ਯੋਗਾ ਕਲਾਸ ਲਈ ਘੱਟ ਤੋਂ ਘੱਟ 25 ਵਿਅਕਤੀਆਂ ਦਾ ਇੱਕ ਯੋਗ ਗਰੁੱਪ ਬਣਾਇਆ ਜਾਂਦਾ ਹੈ। ਇਸ ਗਰੁੱਪ ਨੂੰ ਉਨਾਂ ਦੇ ਘਰਾਂ ਦੇ ਨਜ਼ਦੀਕ ਯੋਗ ਕਲਾਸ ਚਲਾਉਣ ਲਈ ਪੰਜਾਬ ਸਰਕਾਰ ਵੱਲੋਂ  ਫਰੀ ਯੋਗਾ ਟ੍ਰੇਨਰ ਮੁੱਹਈਆ ਕਰਵਾਇਆ ਜਾਂਦਾ ਹੈ। ਚਾਹਵਾਨ ਵਿਅਕਤੀ ਘੱਟੋ-ਘੱਟ 25 ਮੈਂਬਰਾਂ ਦਾ ਗਰੁੱਪ ਬਣਾ ਕੇ ਮੁੱਖ ਮੰਤਰੀ ਦੀ ਯੋਗਸ਼ਾਲਾ ਦੀ ਵੈ᷀ਬ ਸਾਈਟ ਤੇ ਰਜਿਸਟਰ ਕਰਵਾ ਸਕਦਾ ਹੈ।

ਉਨ੍ਹਾਂ ਦੱਸਿਆ ਕਿ ਯੋਗਾ ਅਭਿਆਸ ਪੰਜਾਬ ਰਾਜ ਨੂੰ ਸਿਹਤਮੰਦ ਅਤੇ ਰੰਗਲਾ ਪੰਜਾਬ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਯੋਗਾ ਨੂੰ ਲਾਗੂ ਕਰਨ ਵਿੱਚ ਪੰਜਾਬ ਬਾਕੀ ਸਾਰੇ ਸੂਬਿਆਂ ਵਿੱਚ ਮੋਹਰੀ ਹੈ। ਯੋਗ ਅਭਿਆਸ ਗੁਰੂ ਰਵਿਦਾਸ ਆਯੂਰਵੇਦ ਯੂਨੀਵਰਿਸਟੀ, ਪੰਜਾਬ (ਹੁਸ਼ਿਆਰਪੁਰ) ਦੀ ਸਰਪ੍ਰਸਤੀ ਅਧੀਨ ਚਲਾਇਆ ਜਾ ਰਿਹਾ ਹੈ।

 

Tags: 76th Republic Day , Republic Day of India , Republic Day 2025 , Republic Day Parade 2025 , National flag , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD