Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਕੁਲਦੀਪ ਸਿੰਘ ਧਾਲੀਵਾਲ ਨੇ ਰਾਤ ਹੀ ਮੌਕੇ ਉੱਤੇ ਜਾ ਕੇ ਲਿਆ ਘਟਨਾ ਦਾ ਜਾਇਜ਼ਾ

ਬਾਬਾ ਸਾਹਿਬ ਦੇ ਬੁੱਤ ਦੀ ਬੇਅਦਬੀ ਦੀ ਈ ਟੀ ਓ ਵੱਲੋਂ ਸਖ਼ਤ ਨਿਖੇਧੀ

Kuldeep Singh Dhaliwal, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Dr. Inderbir Singh Nijjar

Web Admin

Web Admin

5 Dariya News

ਅੰਮ੍ਰਿਤਸਰ , 27 Jan 2025

Last updated on: Jan 27, 2025, 00:00 IST

ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ 76ਵੇਂ ਗਣਤੰਤਰ ਦਿਵਸ ਮੌਕੇ ਅੰਮ੍ਰਿਤਸਰ ਵਿੱਚ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਘਟਨਾ ਦੀ ਨਿੰਦਾ ਕਰਦੇ ਕਿਹਾ ਕਿ ਸਰਕਾਰ ਅਜਿਹੇ ਸ਼ਰਾਰਤੀ ਅਨਸਰਾਂ ਨੂੰ ਬਰਦਾਸ਼ਤ ਨਹੀਂ ਕਰੇਗੀ। ਉਹ ਕੱਲ ਦੇਰ ਸ਼ਾਮ ਮੌਕੇ ਉੱਤੇ ਪੁੱਜੇ ਅਤੇ ਪੁਲਿਸ ਅਧਿਕਾਰੀਆਂ ਨੂੰ ਨਾਲ ਲੈ ਕੇ ਘਟਨਾ ਸਥਾਨ ਦਾ ਜਾਇਜ਼ਾ ਲਿਆ।  

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੋਸ਼ੀਆਂ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਉਨ੍ਹਾਂ ਨੂੰ ਆਪਣੇ ਇਸ ਘਿਨਾਉਣੇ ਕਾਰੇ ਲਈ ਸਖ਼ਤ ਤੋਂ ਸਖ਼ਤ ਸਜਾ ਮਿਲੇ। ਇਸੇ ਦੌਰਾਨ ਜਾਰੀ ਪ੍ਰੈਸ ਬਿਆਨ ਵਿੱਚ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਇਸ ਘਿਨਾਉਣੇ ਅਪਰਾਧ ਪਿੱਛੇ ਅਸਲ ਸਾਜ਼ਿਸ਼ਕਾਰਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। 

ਉਨ੍ਹਾਂ ਕਿਹਾ ਕਿ ਅਸੀਂ ਇਸ ਸੰਵੇਦਨਸ਼ੀਲ ਘਟਨਾ ਦੇ ਸਾਰੇ ਸਾਜ਼ਿਸ਼ਕਰਤਾਵਾਂ ਨੂੰ ਕਟਹਿਰੇ ਵਿੱਚ ਖੜਾ ਕਰਕੇ ਹੀ ਦਮ ਲਵਾਂਗੇ। ਉਹਨਾਂ ਪੰਜਾਬ ਵਾਸੀਆਂ ਨੂੰ ਡਾ: ਅੰਬੇਡਕਰ ਦੀ ਵਿਰਾਸਤ ਨੂੰ ਸੰਭਾਲਦੇ ਹੋਏ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਬਾਬਾ ਸਾਹਿਬ ਦੀ ਵਿਰਾਸਤ ਦਾ ਸਤਿਕਾਰ ਕਰਦਿਆਂ ਅਜਿਹੀਆਂ ਵੰਡੀਆਂ ਪਾਉਣ ਵਾਲੀਆਂ ਨਫ਼ਰਤ ਭਰੀਆਂ ਹਰਕਤਾਂ ਵਿਰੁੱਧ ਇੱਕਜੁੱਟ ਹੋ ਕੇ ਇੰਨ੍ਹਾਂ ਦਾ ਸਾਹਮਣਾ ਕਰਨਾ ਚਾਹੀਦਾ ਹੈ।

ਇਸੇ ਦੌਰਾਨ ਪਾਰਟੀ ਦੇ ਸੀਨੀਅਰ ਆਗੂ ਸ੍ਰੀ ਰਵਿੰਦਰ ਹੰਸ ਨੇ ਬਾਬਾ ਸਾਹਿਬ ਦੇ ਪੈਰੋਕਾਰਾਂ ਨੂੰ ਸ਼ਾਂਤ ਰਹਿਣ ਦੀ ਅਪੀਲ ਕਰਦੇ ਕਿਹਾ ਕਿ ਪੰਜਾਬ ਸਰਕਾਰ ਇਹਨਾਂ ਸਾਜਿਸ਼ਾਂ ਨੂੰ ਬੇਨਕਾਬ ਕਰਕੇ ਰਹੇਗੀ ਅਤੇ ਜੋ ਵੀ ਇਸ ਘਟਨਾ ਦਾ ਦੋਸ਼ੀ ਹੋਇਆ ਉਹ ਜਨਤਾ ਦੇ ਸਾਹਮਣੇ ਲਿਆਂਦਾ ਜਾਵੇਗਾ। ਉਹਨਾਂ ਕਿਹਾ ਕਿ ਇਹ ਸਮਾਂ ਦਿਲ ਦੀ ਥਾਂ ਦਿਮਾਗ ਤੋਂ ਕੰਮ ਲੈਣ ਦਾ ਹੈ ਅਤੇ ਬਾਬਾ ਸਾਹਿਬ ਦੇ ਪੈਰੋਕਾਰ ਜਜ਼ਬਾਤ ਵਿੱਚ ਆ ਕੇ ਕੋਈ ਵੀ ਗਲਤ ਕਦਮ ਨਾ ਉਠਾਉਣ।

 

Tags: Kuldeep Singh Dhaliwal , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Dr. Inderbir Singh Nijjar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD