Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

'ਆਪ' ਆਗੂਆਂ ਨੇ ਡਾ. ਅੰਬੇਡਕਰ ਦੀ ਤੋੜ-ਫੋੜ ਕੀਤੀ ਗਈ ਮੂਰਤੀ 'ਤੇ ਹਾਰ ਪਾ ਕੇ ਸ਼ਰਧਾ ਦੇ ਫੁੱਲ ਕੀਤੇ ਭੇਟ

ਆਪ' ਪੰਜਾਬ ਪ੍ਰਧਾਨ ਅਮਨ ਅਰੋੜਾ, ਕੈਬਨਿਟ ਮੰਤਰੀ ਹਰਪਾਲ ਚੀਮਾ, ਹਰਭਜਨ ਸਿੰਘ ਈਟੀਓ ਅਤੇ ਕੁਲਦੀਪ ਧਾਲੀਵਾਲ ਨਾਲ ਪਹੁੰਚੇ ਹੈਰੀਟੇਜ ਸਟਰੀਟ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government, Harpal Singh Cheema, Kuldeep Singh Dhaliwal,Harbhajan Singh ETO, Dr. Sunny Ahluwalia, Amritsar

Web Admin

Web Admin

5 Dariya News

ਅਮ੍ਰਿਤਸਰ , 27 Jan 2025

Last updated on: Jan 27, 2025, 00:00 IST

'ਆਪ' ਆਗੂਆਂ ਨੇ ਅਮ੍ਰਿਤਸਰ ਵਿੱਚ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਦੀ ਤੋੜ ਫੋੜ ਕੀਤੀ ਗਈ ਮੂਰਤੀ 'ਤੇ ਹਾਰ ਪਾ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ। 'ਆਪ' ਆਗੂਆਂ ਨੇ ਇਸ ਘਟਨਾ 'ਤੇ ਅਫਸੋਸ ਪ੍ਰਗਟ ਕਰਦਿਆਂ ਕਿਹਾ ਕਿ ਇਸ ਦੀ ਜਿਨ੍ਹੀਂ ਨਿਖੇਧੀ ਨਹੀਂ ਕੀਤੀ ਜਾਵੇ ਕੰਮ ਹੈ।

ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਆਪਣੇ ਸਾਥੀ ਕੈਬਨਿਟ ਮੰਤਰੀਆਂ ਹਰਪਾਲ ਚੀਮਾ, ਹਰਭਜਨ ਸਿੰਘ ਈਟੀਓ ਅਤੇ ਕੁਲਦੀਪ ਧਾਲੀਵਾਲ ਅਤੇ 'ਆਪ' ਆਗੂ ਡਾ.ਸੰਨੀ ਆਹਲੂਵਾਲੀਆ ਨਾਲ ਹੈਰੀਟੇਜ ਸਟਰੀਟ 'ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੇ ਸਥਾਨ 'ਤੇ ਪਹੁੰਚੇ ਅਤੇ ਘਟਨਾ ਦਾ ਜਾਇਜ਼ਾ ਲਿਆ।

ਮੀਡੀਆ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਇਹ ਸੂਬੇ ਦੀ ਆਪਸੀ ਭਾਈਚਾਰਕ ਸਾਂਝ ਨੂੰ ਵਿਗਾੜਨ ਦੀ ਕੋਸ਼ਿਸ਼ ਹੈ। ਆਮ ਆਦਮੀ ਪਾਰਟੀ ਇਸ ਘਟਨਾ ਦੀ ਸਖ਼ਤ ਨਿਖੇਧੀ ਕਰਦੀ ਹੈ। ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਵੱਲੋਂ ਲਿਖੇ ਸੰਵਿਧਾਨ ਦਾ ਪੂਰਾ ਵਿਸ਼ਵ ਸਤਿਕਾਰ ਕਰਦਾ ਹੈ। ਸਾਰੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। 

ਕਿਸੇ ਨੂੰ ਵੀ ਆਪਸੀ ਭਾਈਚਾਰਾ ਵਿਗਾੜਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਾਰੇ ਦੋਸ਼ੀਆਂ ਅਤੇ ਸਾਜ਼ਿਸ਼ ਰਚਣ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਕਿਸੇ ਨੂੰ ਵੀ ਮਾਫ਼ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਗੁਰੂਆਂ-ਪੀਰਾਂ ਦੀ ਧਰਤੀ ਹੈ। ਇੱਥੇ ਨਫ਼ਰਤ ਦੇ ਬੀਜ ਨਹੀਂ ਉੱਗ ਸਕਦੇ। 

ਜੋ ਵੀ ਅਜਿਹਾ ਕਰਨ ਦੀ ਕੋਸ਼ਿਸ਼ ਕਰੇਗਾ ਉਹ ਕਦੇ ਸਫਲ ਨਹੀਂ ਹੋਵੇਗਾ। ਚੀਮਾ ਨੇ ਕਿਹਾ ਕਿ ਜਿਨ੍ਹਾਂ ਨੇ ਪੰਜਾਬ ਵਿੱਚ ਨਫ਼ਰਤ ਫੈਲਾਉਣ ਦੀ ਕੋਸ਼ਿਸ਼ ਕੀਤੀ ਹੈ, ਪੰਜਾਬ ਨੇ ਹਮੇਸ਼ਾ ਮੂੰਹ ਤੋੜ ਜਵਾਬ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸ ਨੂੰ ਚਾਰ ਦਿਨ ਦਾ ਰਿਮਾਂਡ ਮਿਲਿਆ ਹੈ। 

ਉਸ ਦੇ ਖਿਲਾਫ ਐਫਆਈਆਰ ਵੀ ਦਰਜ ਕੀਤੀ ਗਈ ਹੈ। ਪੁਲਿਸ ਜਾਂਚ ਦੌਰਾਨ ਜੋ ਵੀ ਦੋਸ਼ੀ ਪਾਇਆ ਗਿਆ ਉਸ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇਗੀ ਤਾਂ ਜੋ ਭਵਿੱਖ ਵਿੱਚ ਕੋਈ ਵੀ ਅਜਿਹੀ ਵਾਰਦਾਤ ਨੂੰ ਅੰਜਾਮ ਦੇਣ ਦੀ ਹਿੰਮਤ ਨਾ ਕਰ ਸਕੇ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Harpal Singh Cheema , Kuldeep Singh Dhaliwal , Harbhajan Singh ETO , Dr. Sunny Ahluwalia , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD