Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਾ. ਰਵਜੋਤ ਸਿੰਘ ਅਤੇ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਡੇਅਰੀ ਕਿਸਾਨਾਂ ਨਾਲ ਮੀਟਿੰਗਾਂ ਕੀਤੀਆਂ

Dr. Ravjot Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Sant Balbir Singh Seechewal,Ludhiana

Web Admin

Web Admin

5 Dariya News

ਲੁਧਿਆਣਾ , 27 Jan 2025

Last updated on: Jan 27, 2025, 00:00 IST

'ਬੁੱਢੇ ਦਰਿਆ' ਵਿੱਚ ਗੋਬਰ ਦੀ ਡੰਪਿੰਗ ਨੂੰ ਰੋਕਣ ਦਾ ਸਰਬਸੰਮਤੀ ਨਾਲ ਹੱਲ ਲੱਭਣ ਲਈ, ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸੋਮਵਾਰ ਨੂੰ ਤਾਜਪੁਰ ਰੋਡ ਡੇਅਰੀ ਕੰਪਲੈਕਸ ਅਤੇ ਹੈਬੋਵਾਲ ਡੇਅਰੀ ਕੰਪਲੈਕਸ ਵਿੱਚ ਡੇਅਰੀ ਮਾਲਕਾਂ ਨਾਲ ਮੀਟਿੰਗਾਂ ਕੀਤੀਆਂ। ਤਾਜਪੁਰ ਰੋਡ ਕੰਪਲੈਕਸ ਦੇ ਡੇਅਰੀ ਮਾਲਕਾਂ ਨਾਲ ਮੀਟਿੰਗ ਨਗਰ ਨਿਗਮ ਦੇ 225 ਐਮ.ਐਲ.ਡੀ ਜਮਾਲਪੁਰ ਐਸ.ਟੀ.ਪੀ ਵਿਖੇ ਹੋਈ, ਜਦੋਂ ਕਿ ਹੈਬੋਵਾਲ ਡੇਅਰੀ ਕੰਪਲੈਕਸ ਦੇ ਡੇਅਰੀ ਮਾਲਕਾਂ ਨਾਲ ਮੀਟਿੰਗ ਉਹਨਾਂ ਦੇ ਕੰਪਲੈਕਸ ਵਿੱਚ ਹੀ ਹੋਈ।

ਮੀਟਿੰਗਾਂ ਦੌਰਾਨ ਲੁਧਿਆਣਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ, ਮਰਹੂਮ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੀ ਪਤਨੀ ਸੁਖਚੈਨ ਬੱਸੀ ਗੋਗੀ ਅਤੇ ਪੁੱਤਰ ਸਵਰਾਜ ਬੱਸੀ, ਨਗਰ ਨਿਗਮ ਦੇ ਵਧੀਕ ਕਮਿਸ਼ਨਰ ਪਰਮਦੀਪ ਸਿੰਘ, ਮੁੱਖ ਇੰਜੀਨੀਅਰ ਰਵਿੰਦਰ ਗਰਗ, ਪੀ.ਪੀ.ਸੀ.ਬੀ ਲੁਧਿਆਣਾ ਦੇ ਮੁੱਖ ਇੰਜੀਨੀਅਰ ਆਰ.ਕੇ ਰੱਤੜਾ, ਕੌਂਸਲਰ ਇੰਦੂ ਮੁਨੀਸ਼ ਸ਼ਾਹ, ਕਾਰਜਕਾਰੀ ਇੰਜੀਨੀਅਰ ਏਕਜੋਤ ਸਿੰਘ, ਕਾਰਜਕਾਰੀ ਇੰਜੀਨੀਅਰ (ਪੀ.ਡਬਲਯੂ.ਐਸ.ਐਸ.ਬੀ) ਬਲਰਾਜ ਸਿੰਘ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਅਤੇ ਰਾਜ ਸਭਾ ਮੈਂਬਰ ਸੀਚੇਵਾਲ ਨੇ ਕਿਹਾ ਕਿ ਇਨ੍ਹਾਂ ਮੀਟਿੰਗਾਂ ਦੌਰਾਨ, ਗੱਲਬਾਤ ਕੀਤੀ ਗਈ ਅਤੇ ਸਮੱਸਿਆ ਦਾ ਸਰਬਸੰਮਤੀ ਨਾਲ ਹੱਲ ਲੱਭਣ ਲਈ ਡੇਅਰੀ ਮਾਲਕਾਂ ਤੋਂ ਫੀਡਬੈਕ ਵੀ ਲਈ ਗਈ। ਉਦੇਸ਼ 'ਬੁੱਢੇ ਦਰਿਆ' ਵਿੱਚ ਗੋਬਰ ਦੀ ਡੰਪਿੰਗ ਨੂੰ ਰੋਕਣਾ ਹੈ। ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਨਗਰ ਨਿਗਮ ਨੇ ਡੇਅਰੀ ਯੂਨਿਟਾਂ ਤੋਂ ਗੋਬਰ ਚੁੱਕਣ ਲਈ ਠੇਕੇਦਾਰ ਨੂੰ ਨਿਯੁਕਤ ਕਰਨ ਲਈ ਪਹਿਲਾਂ ਹੀ ਟੈਂਡਰ ਜਾਰੀ ਕਰ ਦਿੱਤਾ ਹੈ। 

ਉਸ ਸਮੇਂ ਤੱਕ, ਅਸਥਾਈ ਪ੍ਰਬੰਧ ਕੀਤੇ ਗਏ ਹਨ ਅਤੇ ਡੇਅਰੀ ਮਾਲਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ-ਆਪਣੇ ਡੇਅਰੀ ਕੰਪਲੈਕਸਾਂ ਵਿੱਚ ਨਿਰਧਾਰਤ ਥਾਵਾਂ 'ਤੇ ਗੋਬਰ ਸੁੱਟਣ। ਡੇਅਰੀ ਮਾਲਕਾਂ ਨੇ ਇਸ ਉੱਪਰ ਸਹਿਮਤੀ ਜਤਾਈ ਅਤੇ ਭਰੋਸਾ ਦਿੱਤਾ ਕਿ ਉਹ ਗੋਬਰ ਨੂੰ ਸਿਰਫ਼ ਨਿਰਧਾਰਤ ਥਾਵਾਂ 'ਤੇ ਹੀ ਸੁੱਟਣਗੇ, ਜਦੋਂ ਤੱਕ ਨਗਰ ਨਿਗਮ ਡੇਅਰੀ ਯੂਨਿਟਾਂ ਤੋਂ ਗੋਬਰ ਚੁੱਕਣ ਲਈ ਠੇਕੇਦਾਰ ਨੂੰ ਨਿਯੁਕਤ ਨਹੀਂ ਕਰਦਾ। 

ਡੇਅਰੀ ਮਾਲਕਾਂ ਨੇ ਗੋਬਰ ਚੁੱਕਣ ਦੇ ਪ੍ਰਬੰਧ ਕੀਤੇ ਜਾਣ 'ਤੇ ਇੱਕ ਨਿਸ਼ਚਿਤ ਰਕਮ/ਫ਼ੀਸ ਦੇਣ ਲਈ ਵੀ ਸਹਿਮਤੀ ਪ੍ਰਗਟਾਈ। ਇਸ ਦੌਰਾਨ, ਕੈਬਨਿਟ ਮੰਤਰੀ ਨੇ ਡੇਅਰੀ ਮਾਲਕਾਂ ਦੀਆਂ ਸ਼ਿਕਾਇਤਾਂ ਵੀ ਸੁਣੀਆਂ ਅਤੇ ਉਹਨਾਂ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਡਾ. ਰਵਜੋਤ ਸਿੰਘ ਅਤੇ ਰਾਜ ਸਭਾ ਮੈਂਬਰ ਸੀਚੇਵਾਲ ਨੇ ਤਾਜਪੁਰ ਰੋਡ 'ਤੇ ਡੇਅਰੀ ਰਹਿੰਦ-ਖੂੰਹਦ(ਵੇਸਟ) ਨੂੰ ਟ੍ਰੀਟ ਕਰਨ ਲਈ ਸਥਾਪਿਤ ਕੀਤੇ ਗਏ ਈ.ਟੀ.ਪੀ. ਦਾ ਵੀ ਨਿਰੀਖਣ ਕੀਤਾ।

ਡਾ. ਰਵਜੋਤ ਸਿੰਘ ਨੇ ਅਧਿਕਾਰੀਆਂ ਨੂੰ ਤਾਜਪੁਰ ਰੋਡ ਅਤੇ ਹੈਬੋਵਾਲ ਡੇਅਰੀ ਕੰਪਲੈਕਸਾਂ ਵਿੱਚ ਦੋ ਬਾਇਓ-ਗੈਸ ਪਲਾਂਟ ਸਥਾਪਤ ਕਰਨ ਦੀ ਪ੍ਰਕਿਰਿਆ ਤੇਜ਼ ਕਰਨ ਦੇ ਨਿਰਦੇਸ਼ ਵੀ ਦਿੱਤੇ। ਅਧਿਕਾਰੀਆਂ ਨੇ ਦੱਸਿਆ ਕਿ ਹੈਬੋਵਾਲ ਡੇਅਰੀ ਕੰਪਲੈਕਸ ਵਿੱਚ ਇੱਕ ਬਾਇਓ-ਗੈਸ ਪਲਾਂਟ ਪਹਿਲਾਂ ਹੀ ਚੱਲ ਰਿਹਾ ਹੈ, ਪਰ ਇਸਦੀ ਸਮਰੱਥਾ ਘੱਟ ਹੋਣ ਕਾਰਨ, ਕੰਪਲੈਕਸ ਵਿੱਚ ਇੱਕ ਹੋਰ ਪਲਾਂਟ ਸਥਾਪਤ ਕੀਤਾ ਜਾ ਰਿਹਾ ਹੈ।

ਬਾਇਓ-ਗੈਸ ਪਲਾਂਟਾਂ ਵਿੱਚ, ਗੋਬਰ ਦੀ ਵਰਤੋਂ ਬਾਇਓ-ਗੈਸ ਪੈਦਾ ਕਰਨ ਲਈ ਕੀਤੀ ਜਾਂਦੀ ਹੈ। ਰਾਜ ਸਭਾ ਮੈਂਬਰ ਸੀਚੇਵਾਲ ਨੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੀ 'ਬੁੱਢੇ ਦਰਿਆ' ਨੂੰ ਸਾਫ਼ ਕਰਨ ਦੇ ਪ੍ਰੋਜੈਕਟ ਪ੍ਰਤੀ ਚਿੰਤਾ ਲਈ ਸ਼ਲਾਘਾ ਕਰਦਿਆਂ ਕਿਹਾ ਕਿ ਕੈਬਨਿਟ ਮੰਤਰੀ ਨੇ ਇਸ ਪ੍ਰੋਜੈਕਟ ਲਈ ਲਗਭਗ ਇੱਕ ਮਹੀਨੇ ਦੇ ਸਮੇਂ ਵਿੱਚ ਪੰਜਵੀਂ ਵਾਰ ਸ਼ਹਿਰ ਦਾ ਦੌਰਾ ਕੀਤਾ ਹੈ।

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਰਾਜ ਸਭਾ ਮੈਂਬਰ ਸੀਚੇਵਾਲ ਅਤੇ ਵਿਧਾਇਕ ਗਰੇਵਾਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ 'ਰੰਗਲਾ ਪੰਜਾਬ' ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਸਰਕਾਰ ਅਤੇ ਪ੍ਰਸ਼ਾਸਨ ਨਾਲ ਹੱਥ ਮਿਲਾਉਣ ਦੀ ਅਪੀਲ ਕੀਤੀ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਣ ਨੂੰ ਬਚਾਉਣ ਲਈ ਸਾਂਝੇ ਯਤਨ ਕੀਤੇ ਜਾ ਸਕਣ।

ਉਨ੍ਹਾਂ ਕਿਹਾ ਕਿ ਸਰਕਾਰ ਜਾਂ ਪ੍ਰਸ਼ਾਸਨ ਡੇਅਰੀ ਮਾਲਕਾਂ ਦੇ ਵਿਰੁੱਧ ਨਹੀਂ ਹੈ, ਪਰ ਕਿਸੇ ਨੂੰ ਵੀ ਧਾਰਮਿਕ ਮਹੱਤਵ ਰੱਖਣ ਵਾਲੇ 'ਬੁੱਢੇ ਦਰਿਆ' ਨੂੰ ਪ੍ਰਦੂਸ਼ਿਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਸੀਵਰ ਲਾਈਨਾਂ ਵਿੱਚ ਗੋਬਰ ਸੁੱਟਣ ਨਾਲ ਸੀਵਰ ਟ੍ਰੀਟਮੈਂਟ ਪਲਾਂਟਾਂ (ਐਸ.ਟੀ.ਪੀ) ਅਤੇ ਐਫਲੂਐਂਟ ਟ੍ਰੀਟਮੈਂਟ ਪਲਾਂਟਾਂ (ਈ.ਟੀ.ਪੀ) ਦੇ ਕੰਮਕਾਜ 'ਤੇ ਵੀ ਅਸਰ ਪੈ ਰਿਹਾ ਹੈ।

 

Tags: Dr. Ravjot Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Sant Balbir Singh Seechewal , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD