Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

26 ਜਨਵਰੀ 2025 ਨੂੰ ਗਣਤੰਤਰ ਦਿਵਸ ਮੌਕੇ ‘ਸੀ.ਐਮ. ਦੀ ਯੋਗਸ਼ਾਲਾ’ ਦੀ ਝਾਕੀ ਨੇ ਵੀ ਲਿਆ ਭਾਗ

76th Republic Day,Republic Day of India, Republic Day 2025, Republic Day Parade 2025, National flag, CM Yogshala

5 Dariya News

5 Dariya News

5 Dariya News

ਸ੍ਰੀ ਮੁਕਤਸਰ ਸਾਹਿਬ , 26 Jan 2025

Last updated on: Jan 26, 2025, 00:00 IST

ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਸੀ.ਐਮ. ਦੀ ਯੋਗਸ਼ਾਲਾ’ ਦੇ ਪ੍ਰੋਜੈਕਟ ਅਧੀਨ ਜ਼ਿਲਾ ਕੋਆਰਡੀਨੇਟਰ ਸ੍ਰੀ ਸੰਜੇ ਸਿੰਘ ਦੀ ਅਗਵਾਈ ਵਿੱਚ ਲੋਕਾਂ ਨੂੰ ਆਪਣੀ ਸਿਹਤ ਪ੍ਰਤੀ ਤੰਦਰੁਸਤ ਰੱਖਣ ਦਾ ਸੁਨੇਹਾ ਦੇਣ ਲਈ ਗਣਤੰਤਰਤਾ ਦਿਵਸ ਮੌਕੇ ਜਾਗਰੂਕਤਾ ਝਾਕੀ ਕੱਢੀ ਗਈ। ਇਸ ਮੌਕੇ ਸਮੂਹ ਯੋਗਾ ਟ੍ਰੇਨਰਾਂ ਵੱਲੋਂ ਯੋਗ ਅਭਿਆਸ ਕੀਤੇ ਗਏ।

ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਦੀ ਸ਼ੁਰੂਆਤ 05 ਅਪ੍ਰੈਲ 2023 ਨੂੰ ਸ਼ੁਰੂ ਕੀਤੀ ਗਈ ਅਤੇ ਪੂਰੇ ਪੰਜਾਬ ਵਿੱਚ 3167 ਕਲਾਸਾਂ ਲਗਾਈਆਂ ਜਾ ਰਹੀਆਂ ਹਨ। ਪੰਜਾਬ ਸਰਕਾਰ ਦੀ ਇਸ ਪਹਿਲਕਦਮੀ ਨਾਲ 573 ਯੋਗ ਟ੍ਰੇਨਰਾਂ ਨੂੰ ਰੋਜ਼ਗਾਰ ਵੀ ਮਿਲਿਆ ਹੈ ਅਤੇ ਹੁਣ ਇਹ ਯੋਗ ਟ੍ਰੇਨਰ ਆਪਣੀ ਪੂਰੀ ਮਿਹਨਤ ਤੇ ਲਗਨ ਨਾਲ ਰੋਜ਼ਾਨਾ ਇੱਕ ਲੱਖ ਤੋਂ ਵੱਧ ਨਾਗਰਿਕਾਂ ਨੂੰ ਨਿਯਮਿਤ ਮੁਫ਼ਤ ਯੋਗ ਕਲਾਸਾਂ ਦੀ ਟ੍ਰੇਨਿੰਗ ਦੇ ਰਹੇ ਹਨ।

ਉਨ੍ਹਾਂ ਵਧੇਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ‘ਸੀ.ਐਮ. ਦੀ ਯੋਗਸ਼ਾਲਾ’ ਅਧੀਨ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ’ਤੇ ਮੁਫ਼ਤ ਯੋਗਾ ਦੀਆਂ 116 ਕਲਾਸਾਂ ਲਗਾਈਆਂ ਲਗਾਈਆਂ ਜਾ ਰਹੀਆਂ ਹਨ ਅਤੇ 21 ਯੋਗਾ ਟ੍ਰੇਨਰਾਂ ਵੱਲੋਂ ਯੋਗ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਯੋਗ ਸ਼ਰੀਰਕ ਤੇ ਮਾਨਸਿਕ ਦੋਨਾਂ ਪੱਖੋਂ ਬਹੁਤ ਲਾਭਕਾਰੀ ਹੈ ਅਤੇ ਇਸ ਨਾਲ ਬਹੁਤ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ। 

ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਵੀ ਮੁਹੱਲੇ ਦੇ ਲੋਕ ਆਪਣੇ ਇਲਾਕੇ ਵਿੱਚ ਯੋਗ ਕਲਾਸ ਲਗਵਾਉਣਾ ਚਾਹੁੰਦੇ ਹਨ ਤਾਂ ਉਹ ਪੰਜਾਬ ਸਰਕਾਰ ਦੇ ਹੈਲਪਲਾਈਨ ਨੰਬਰ 76694-00500 ’ਤੇ ਮਿਸ ਕਾਲ ਕਰ ਸਕਦੇ ਹਨ, ਜਿਸ ਅਨੁਸਾਰ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੇ ਘਰ ਦੇ ਨੇੜੇ ਹੀ ਸੀ.ਐਮ. ਦੀ ਯੋਗਸ਼ਾਲਾ ਸ਼ੁਰੂ ਕਰਵਾਈ ਜਾਵੇਗੀ।

 

Tags: 76th Republic Day , Republic Day of India , Republic Day 2025 , Republic Day Parade 2025 , National flag , CM Yogshala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD