Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪੰਜਾਬ ਸਰਕਾਰ ਨੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਲਈ ਅਸ਼ੀਰਵਾਦ ਸਕੀਮ ਤਹਿਤ 12.66 ਕਰੋੜ ਰੁਪਏ ਜਾਰੀ ਕੀਤੇ

ਅਸ਼ੀਰਵਾਦ ਸਕੀਮ ਤਹਿਤ 15 ਜ਼ਿਲ੍ਹਿਆਂ ਦੇ 2483 ਲਾਭਪਾਤਰੀਆਂ ਨੂੰ ਮਿਲੇਗਾ ਲਾਭ

Dr. Baljit Kaur, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 28 Jan 2025

Last updated on: Jan 28, 2025, 00:00 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ। ਇਸ ਦਾ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਰ੍ਹੇ ਦੌਰਾਨ 12.66 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਜਿਲ੍ਹਾ ਬਰਨਾਲਾ, ਫਰੀਦਕੋਟ, ਫਿਰੋਜਪੁਰ, ਫਤਿਹਗੜ੍ਹ ਸਾਹਿਬ, ਫਾਜਿਲਕਾ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਮਾਨਸਾ,  ਪਟਿਆਲਾ, ਰੂਪਨਗਰ, ਐਸ.ਏ.ਐਸ ਨਗਰ, ਸੰਗਰੂਰ, ਮਾਲੇਰਕੋਟਲਾ ਅਤੇ ਤਰਨਤਾਰਨ ਦੇ ਸਾਲ 2023-24 ਅਤੇ ਸਾਲ 2024-25 ਦੇ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ ਲਾਭਪਾਤਰੀਆਂ ਦੀਆਂ ਪੈਡਿੰਗ ਦਰਖਾਸਤਾਂ ਜੋ ਕਿ ਸਾਲ 2024-25 ਦੌਰਾਨ ਅਸ਼ੀਰਵਾਦ ਪੋਰਟਲ ਤੇ ਪ੍ਰਾਪਤ ਹੋਈਆਂ, ਦੇ ਲਾਭਪਾਤਰੀਆਂ ਨੂੰ 12.66 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ।  

ਇਸ ਰਾਸ਼ੀ ਦੇ ਰਲੀਜ਼ ਹੋਣ ਨਾਲ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ 2483 ਲਾਭਪਾਤਰੀਆਂ ਨੂੰ ਲਾਭ ਮਿਲੇਗਾ। ਉਨ੍ਹਾਂ ਦੱਸਿਆ ਕਿ ਇਸ ਰਾਸ਼ੀ ਰਾਹੀਂ ਜ਼ਿਲ੍ਹਾ ਬਰਨਾਲਾ ਦੇ 45, ਫਰੀਦਕੋਟ ਦੇ 19, ਫਿਰੋਜਪੁਰ ਦੇ 198, ਫਤਿਹਗੜ੍ਹ ਸਾਹਿਬ ਦੇ 82, ਫਾਜਿਲਕਾ ਦੇ 175, ਗੁਰਦਾਸਪੁਰ ਦੇ 656, ਹੁਸ਼ਿਆਰਪੁਰ ਦੇ 277, ਜਲੰਧਰ ਦੇ 34, ਮਾਨਸਾ ਦੇ 102,  ਪਟਿਆਲਾ ਦੇ 144, ਰੂਪਨਗਰ ਦੇ 5 , ਐਸ.ਏ.ਐਸ ਨਗਰ 3, ਸੰਗਰੂਰ ਦੇ 38, ਮਲੇਰਕੋਟਲਾ ਦੇ 60 ਅਤੇ ਤਰਨਤਾਰਨ ਦੇ 645 ਲਾਭਪਾਤਰੀਆਂ ਨੂੰ ਲਾਭ ਮਿਲੇਗਾ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈ ਸਕਦੀਆਂ ਹਨ।

ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।

 

Tags: Dr. Baljit Kaur , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD