Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਚੇਅਰਮੈਨ ਚੰਦਨ ਗਰੇਵਾਲ ਦੀ ਅਪੀਲ ’ਤੇ ਨਗਰ ਨਿਗਮ ਹੁਸ਼ਿਆਰਪੁਰ ਦੇ ਸੀਵਰਮੈਨਾਂ ਨੇ ਹੜਤਾਲ ਮੁਲਤਵੀ ਕੀਤੀ

Komal Mittal, DC Hoshiarpur, Deputy Commissioner Hoshiarpur, Hoshiarpur, Chandan Grewal

Web Admin

Web Admin

5 Dariya News

ਹੁਸ਼ਿਆਰਪੁਰ , 28 Jan 2025

Last updated on: Jan 28, 2025, 00:00 IST

ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਦੀ ਸਰਗਰਮ ਪਹਿਲ ਅਤੇ ਅਪੀਲ ਤੋਂ ਬਾਅਦ ਨਗਰ ਨਿਗਮ ਹੁਸ਼ਿਆਰਪੁਰ ਦੇ ਸੀਵਰਮੈਨਾਂ ਨੇ ਆਪਣੀ ਹੜਤਾਲ  ਮੁਲਤਵੀ ਕਰਨ ਦਾ ਫੈਸਲਾ ਲਿਆ ਹੈ। ਚੇਅਰਮੈਨ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਸਫਾਈ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਅਤੇ ਕਰਮਚਾਰੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਜਿਸ ਵਿਚ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਗਿਆ ਅਤੇ ਹੱਲ ਦਾ ਭਰੋਸਾ ਦਿੱਤਾ ਗਿਆ।

ਮੀਟਿੰਗ ਵਿਚ ਚੇਅਰਮੈਨ ਨੇ ਕਰਮਚਾਰੀਆਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਕਿਹਾ ਕਿ ਕਮਿਸ਼ਨ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੂਰੀ ਤਰ੍ਹਾਂ ਨਾਲ ਵਚਨਬੱਧ ਹੈ। ਉਨ੍ਹਾਂ ਨੇ ਯੂਨੀਅਨ ਆਗੂਆਂ ਨੂੰ ਸ਼ਹਿਰ ਦੀ ਸਫਾਈ ਵਿਵਸਥਾ ਨੂੰ ਸੁਚਾਰੂ ਬਣਾਈ ਰੱਖਣ ਲਈ ਅਪੀਲ ਕਰਦਿਆਂ ਹੜਤਾਲ ਖ਼ਤਮ ਕਰਕੇ ਕੰਮ ’ਤੇ ਜਾਣ ਦੀ ਮੰਗ ਕੀਤੀ। 

ਮੀਟਿੰਗ ਵਿਚ ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਮੇਅਰ ਸੁਰਿੰਦਰ ਕੁਮਾਰ ਅਤੇ ਨਗਰ ਨਿਗਮ ਦੀ ਕਮਿਸ਼ਨਰ ਡਾ. ਅਮਨਦੀਪ ਕੌਰ ਵੀ ਮੌਜੂਦ ਸੀ। ਚੰਦਨ ਗਰੇਵਾਲ ਨੇ ਕਿਹਾ ਕਿ ਸੀਵਰਮੈਨਾਂ ਦੀ ਹੱਕੀ ਮੰਗਾਂ ਜਿਵੇਂ ਪੱਕਾ ਕਰਨ ਅਤੇ ਹੋਰ ਲਾਭ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ। 

ਉਨ੍ਹਾਂ ਭਰੋਸਾ ਦਿੱਤਾ ਕਿ ਜਲਦ ਹੀ ਸਫਾਈ ਕਰਮਚਾਰੀ ਯੂਨੀਅਨ ਅਤੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਵਿਚ ਮੀਟਿੰਗ ਕਰਵਾਈ ਜਾਵੇਗੀ ਜਿਥੇ ਇਨ੍ਹਾਂ ਮੁੱਦਿਆਂ ਦੇ ਹੱਲ ਲਈ ਪ੍ਰਮੁੱਖਤਾ ਨਾਲ ਚਰਚਾ ਹੋਵੇਗੀ। ਉਨ੍ਹਾਂ ਕਰਮਚਾਰੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ 'ਤੇ ਹਾਂ ਪੱਖੀ ਕਦਮ ਚੁੱਕੇ ਜਾਣਗੇ। 

ਉਨ੍ਹਾਂ ਸਾਰਿਆਂ ਨੂੰ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ ਤਾਂ ਜੋ ਸ਼ਹਿਰ ਦੀ ਸਫਾਈ ਵਿਵਸਥਾ ਨੂੰ ਬਿਹਤਰ ਬਣਾਇਆ ਜਾ ਸਕੇ। ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਦੇ ਇਸ ਉਪਰਾਲੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਪ੍ਰਤੀ ਸੰਵੇਦਨਸ਼ੀਲਤਾ ਨੂੰ ਦੇਖਦਿਆਂ ਯੂਨੀਅਨ ਆਗੂਆਂ ਨੇ ਸਰਬਸੰਮਤੀ ਨਾਲ ਹੜਤਾਲ ਮੁਲਤਵੀ ਕਰਨ ਦਾ ਫ਼ੈਸਲਾ ਕੀਤਾ। 

ਚੰਦਨ ਗਰੇਵਾਲ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਫ਼ਾਈ ਕਰਮਚਾਰੀਆਂ ਦੀਆਂ ਸਥਾਨਕ ਪੱਧਰ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਛੋਟੀਆਂ-ਮੋਟੀਆਂ ਸਮੱਸਿਆਵਾਂ ਦਾ ਹੱਲ ਨਿਗਮ ਪੱਧਰ 'ਤੇ ਹੀ ਹੋਣਾ ਚਾਹੀਦਾ ਹੈ। ਮੀਟਿੰਗ ਵਿੱਚ ਸੰਯੁਕਤ ਕਮਿਸ਼ਨਰ ਸੰਦੀਪ ਤਿਵਾੜੀ, ਪ੍ਰਦੀਪ ਸੈਣੀ, ਯੂਨੀਅਨ ਦੇ ਨੁਮਾਇੰਦੇ ਐਡਵੋਕੇਟ ਰਾਹੁਲ ਆਦੀਆ, ਕਮਲ ਭੱਟੀ ਅਤੇ ਵੱਡੀ ਗਿਣਤੀ ਵਿੱਚ ਸੀਵਰਮੈਨ ਵੀ ਹਾਜ਼ਰ ਸਨ।

 

Tags: Komal Mittal , DC Hoshiarpur , Deputy Commissioner Hoshiarpur , Hoshiarpur , Chandan Grewal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD