Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਪੁਲਿਸ ਨੇ ਪਾਕਿ-ਆਈਐਸਆਈ ਸਮਰਥਿਤ ਨਾਰਕੋ-ਅੱਤਵਾਦ ਮਾਡਿਊਲ ਦਾ ਪਰਦਾਫਾਸ਼ ਕੀਤਾ

ਦੋ ਗ੍ਰਿਫ਼ਤਾਰ

Crime News Punjab, Punjab Police, Police, Crime News, Amritsar Police, Amritsar

Web Admin

Web Admin

5 Dariya News

ਅੰਮ੍ਰਿਤਸਰ , 28 Jan 2025

Last updated on: Jan 28, 2025, 00:00 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੇ ਐਸਐਸਓਸੀ ਅੰਮ੍ਰਿਤਸਰ ਨੇ ਅਮਰੀਕਾ ਅਧਾਰਤ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਅਨ ਅਤੇ ਅਮਰੀਕਾ ਅਧਾਰਤ ਬਦਨਾਮ ਨਸ਼ਾ ਤਸਕਰ ਸਰਵਣ ਭੋਲਾ ਵੱਲੋਂ ਚਲਾਏ ਜਾ ਰਹੇ ਪਾਕਿ-ਆਈਐਸਆਈ ਦੀ ਹਮਾਇਤ ਪ੍ਰਾਪਤ ਨਾਰਕੋ ਅੱਤਵਾਦ ਮਾਡਿਊਲ ਦੇ ਦੋ ਮੈਂਬਰਾਂ, ਜੋ ਅੰਮ੍ਰਿਤਸਰ ਦੀ ਗੁਮਟਾਲਾ ਪੁਲਿਸ ਚੌਕੀ 'ਤੇ ਹੈਂਡ ਗ੍ਰਨੇਡ ਹਮਲੇ ਵਿੱਚ ਸ਼ਾਮਲ ਸਨ, ਨੂੰ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। 

ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬੱਗਾ ਸਿੰਘ ਵਾਸੀ ਗੁਰੂ ਤੇਗ ਬਹਾਦਰ ਨਗਰ, ਸਿਰਸਾ, ਹਰਿਆਣਾ ਅਤੇ ਪੁਸ਼ਕਰਨ ਸਿੰਘ ਉਰਫ਼ ਸਾਗਰ ਵਾਸੀ ਅਮਰਕੋਟ, ਅੰਮ੍ਰਿਤਸਰ ਵਜੋਂ ਹੋਈ ਹੈ। 

ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਹੈਂਡ ਗ੍ਰਨੇਡ ਅਤੇ ਦੋ ਆਧੁਨਿਕ ਪਿਸਤੌਲਾਂ ਸਮੇਤ ਗੋਲੀ ਸਿੱਕਾ ਵੀ ਬਰਾਮਦ ਕੀਤਾ ਹੈ। ਜਾਣਕਾਰੀ ਅਨੁਸਾਰ, ਇਸ ਸਾਲ 9 ਜਨਵਰੀ ਨੂੰ ਅੰਮ੍ਰਿਤਸਰ ਕਮਿਸ਼ਨਰੇਟ ਵਿੱਚ ਗੁਮਟਾਲਾ ਪੁਲਿਸ ਚੌਕੀ 'ਤੇ ਕੁਝ ਵਿਅਕਤੀਆਂ ਨੇ ਹੈਂਡ ਗ੍ਰਨੇਡ ਸੁੱਟਿਆ ਸੀ। ਇਸ ਘਟਨਾ ਉਪਰੰਤ ਅੱਤਵਾਦੀ ਸੰਗਠਨ ਬੀਕੇਆਈ ਨੇ ਇਸ ਵਾਰਦਾਤ ਦੀ ਸੋਸ਼ਲ ਮੀਡੀਆ ਪਲੇਟਫਾਰਮ ਜ਼ਰੀਏ ਜ਼ਿੰਮੇਵਾਰੀ ਲਈ ਸੀ। 

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਬੱਗਾ ਸਿੰਘ, ਸਰਵਣ ਭੋਲਾ ਦਾ ਰਿਸ਼ਤੇਦਾਰ ਹੈ, ਜੋ ਕਿ ਨਾਮੀ ਤਸਕਰ ਰਣਜੀਤ ਸਿੰਘ ਉਰਫ਼ ਚੀਤਾ ਦਾ ਭਰਾ ਹੈ ਅਤੇ ਇਸ ਸਮੇਂ 532 ਕਿਲੋ ਹੈਰੋਇਨ ਦੀ ਰਿਕਵਰੀ ਕੇਸ ਵਿੱਚ ਬਠਿੰਡਾ ਜੇਲ੍ਹ ਵਿੱਚ ਬੰਦ ਹੈ। 

ਜ਼ਿਕਰਯੋਗ ਹੈ ਕਿ ਮੁਲਜ਼ਮ ਸਰਵਣ ਸਿੰਘ ਵੀ 532 ਕਿਲੋ ਹੈਰੋਇਨ ਰਿਕਵਰੀ ਕੇਸ ਵਿੱਚ ਲੋੜੀਂਦਾ ਹੈ ਅਤੇ ਉਸ 'ਤੇ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਵੱਲੋਂ 2 ਲੱਖ ਰੁਪਏ ਦਾ ਇਨਾਮ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਦੋਸ਼ੀ ਸਰਵਣ ਭੋਲਾ, ਜੋ ਕਿ ਅਮਰੀਕਾ ਤੋਂ ਨਸ਼ਾ ਤਸਕਰੀ ਦਾ ਨੈੱਟਵਰਕ ਚਲਾ ਰਿਹਾ ਹੈ, ਨੇ ਸਰਹੱਦੀ ਸੂਬੇ ਵਿੱਚ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਆਪਣੇ ਰਿਸ਼ਤੇਦਾਰ ਬੱਗਾ ਸਿੰਘ ਅਤੇ ਉਸਦੇ ਸਾਥੀ ਪੁਸ਼ਕਰਨ ਦੀ ਹੈਪੀ ਪਾਸੀਅਨ ਅਤੇ ਹਰਵਿੰਦਰ ਰਿੰਦਾ ਨਾਲ ਜਾਣ-ਪਛਾਣ ਕਰਵਾਈ ਸੀ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਸਮੁੱਚੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਨ ਲਈ ਜਾਂਚ ਜਾਰੀ ਹੈ। ਇਸ ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਕਿਹਾ ਕਿ ਗੁਮਟਾਲਾ ਪੁਲਿਸ ਚੌਕੀ 'ਤੇ ਹਮਲੇ ਤੋਂ ਬਾਅਦ, ਪੁਲਿਸ ਟੀਮਾਂ ਨੇ ਇੱਕ ਖੁਫੀਆ ਆਪਰੇਸ਼ਨ ਚਲਾਇਆ ਅਤੇ ਹਰਿਆਣਾ ਦੇ ਸਿਰਸਾ ਤੋਂ ਬੱਗਾ ਸਿੰਘ ਅਤੇ ਅੰਮ੍ਰਿਤਸਰ ਖੇਤਰ ਤੋਂ ਪੁਸ਼ਕਰਨ ਸਿੰਘ ਨੂੰ ਵਿਸਫੋਟਕਾਂ ਅਤੇ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ। 

ਉਨ੍ਹਾਂ ਅੱਗੇ ਕਿਹਾ ਕਿ ਦੋਸ਼ੀ ਵਿਅਕਤੀਆਂ ਦੁਆਰਾ ਕੀਤੇ ਗਏ ਪਿਛਲੇ ਅਪਰਾਧਾਂ ਦਾ ਪਤਾ ਲਗਾਉਣ ਅਤੇ ਇਸ ਮਾਡਿਊਲ ਦੇ ਬਾਕੀ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਲਈ ਹੋਰ ਯਤਨ ਜਾਰੀ ਹਨ।

 

Tags: Crime News Punjab , Punjab Police , Police , Crime News , Amritsar Police , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD