Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪਠਾਨਕੋਟ ਦੇ ਪਿੰਡਾਂ ਵਿੱਚ ਥਾਪਰ ਮਾਡਲ ਛੱਪੜਾਂ ਅਤੇ ਵਿਕਾਸ ਕਾਰਜਾਂ ਦੀ ਤੀਵਰ ਪ੍ਰਗਤੀ

Aditya Uppal, DC Pathankot, Deputy Commissioner Pathankot, Pathankot

Web Admin

Web Admin

5 Dariya News

ਪਠਾਨਕੋਟ , 28 Jan 2025

Last updated on: Jan 28, 2025, 00:00 IST

ਸਹਿਰਾਂ ਅੰਦਰ ਜਿੱਥੇ ਨਿਕਾਸੀ ਪਾਣੀ ਦੇ ਲਈ ਸੀਵਰੇਜ ਦੀ ਵਿਵਸਥਾ ਕੀਤੀ ਗਈਆਂ ਹਨ ਜੋ ਨਿਕਾਸੀ ਪਾਣੀ ਨੂੰ ਟ੍ਰੀਟਮੈਂਟ ਪਲਾਂਟ ਤੱਕ ਲੈ ਕੇ ਜਾਂਦਾ ਹੈ ਅਤੇ ਪਾਣੀ ਨੂੰ ਟ੍ਰੀਟ ਕਰਕੇ ਫਿਰ ਖੇਤੀ ਯੋਗ ਬਣਾਇਆ ਜਾਂਦਾ ਹੈ ਅਤੇ ਹੁਣ ਜਿਲ੍ਹਾ ਪਠਾਨਕੋਟ ਦੇ ਪ੍ਰਸਾਸਨ ਨੇ ਪਿੰਡਾਂ ਦੇ ਅੰਦਰ ਨਿਕਾਸੀ ਪਾਣੀ ਵਿਵਸਥਾ ਦਰੂਸਤ ਕਰਨ ਦੇ ਲਈ ਵਿਸੇਸ ਉਪਰਾਲੇ ਸੁਰੂ ਕੀਤੇ ਹੋਏ ਹਨ ਤਾਂ ਜੋ ਲੋਕਾਂ ਨੂੰ ਗੰਦੇ ਪਾਣੀ ਦੀ ਅਵਿਵਸਥਿਤ ਪ੍ਰਾਣੀ ਚੋਂ ਕੱਢ ਕੇ ਵਿਵਸਥਿਤ ਗੰਦੇ ਪਾਣੀ ਦੀ ਨਿਕਾਸੀ ਦੇਣ ਦੇ ਲਈ ਵਿਕਾਸ ਕਾਰਜ ਕੀਤੇ ਗਏ ਹਨ। 

ਮੋਜੂਦਾ ਸਮੇਂ ਅੰਦਰ ਜਿਲ੍ਹਾ ਪਠਾਨਕੋਟ ਦੇ ਦੋ ਦਰਜਨਾਂ ਤੋਂ ਜਿਆਦਾ ਪਿੰਡਾਂ ਅੰਦਰ ਨਿਕਾਸੀ ਪਾਣੀ ਦੀ ਵਿਵਸਥਾਂ ਕਰਨ ਦੇ ਲਈ ਪਿੰਡਾਂ ਅੰਦਰ ਥਾਪਰ ਮਾਡਲ ਛੱਪੜਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਅਤੇ ਇਨ੍ਹਾਂ ਵਿਕਾਸ ਕਾਰਜਾਂ ਦੀ ਨਿਗਰਾਨੀ ਡਿਪਟੀ ਕਮਿਸਨਰ ਪਠਾਨਕੋਟ ਸ੍ਰੀ ਆਦਿੱਤਿਆ ਉੱਪਲ ਜੀ ਆਪ ਕਰ ਰਹੇ ਹਨ। ਅੱਜ ਡਿਪਟੀ ਕਮਿਸਨਰ ਪਠਾਨਕੋਟ ਵੱਲੋਂ ਜਿਲ੍ਹਾ ਪ੍ਰਸਾਸਨਿਕ ਅਧਿਕਾਰੀਆਂ ਦੇ ਨਾਲ ਹਿੰਦ-ਪਾਕ ਸਰਹੱਦ ਦੇ ਨਾਲ ਲਗਦੇ ਖੇਤਰੀ ਪਿੰਡਾਂ ਅੰਦਰ ਵਿਸੇਸ ਦੋਰਾ ਕੀਤਾ ਗਿਆ ਅਤੇ ਚਲ ਰਹੇ ਇਨ੍ਹਾਂ ਵਿਕਾਸ ਕਾਰਜਾਂ ਦਾ ਜਾਇਜਾ ਲਿਆ ਗਿਆ। 

ਇਸ ਮੋਕੇ ਤੇ ਉਨ੍ਹਾਂ ਨਾਲ ਸ੍ਰੀ ਪਰਮਜੀਤ ਸਿੰਘ ਵਧੀਕ ਡਿਪਟੀ ਕਮਿਸਨਰ (ਵਿਕਾਸ) ਪਠਾਨਕੋਟ,ਯੁੱਧਵੀਰ ਸਿੰਘ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਪਠਾਨਕੋਟ, ਹਰਪ੍ਰੀਤ ਸਿੰਘ ਬਲਾਕ ਵਿਕਾਸ ਪੰਚਾਇਤ ਅਫਸਰ, ਨਿਧੀ ਮਹਿਤਾ ਨਰੇਗਾ ਕੋਆਰਡੀਨੇਟਰ ਅਤੇ ਹੋਰ ਜਿਲ੍ਹਾ ਪ੍ਰਸਾਸਨਿਕ ਅਧਿਕਾਰੀ ਵੀ ਹਾਜਰ ਸਨ। ਜਿਕਰਯੋਗ ਹੈ ਕਿ ਜਿਲ੍ਹਾ ਪ੍ਰਸਾਸਨ ਵੱਲੋਂ ਮੋਜੂਦਾ ਸਮੇਂ ਦੋਰਾਨ ਜਿਲ੍ਹਾ ਪਠਾਨਕੋਟ ਦੇ ਵੱਖ ਵੱਖ ਪਿੰਡਾਂ ਅੰਦਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਦੇ ਉਦੇਸ ਨਾਲ ਵੱਖ ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। 

ਜਿਸ ਅਧੀਨ ਜਿਲ੍ਹਾ ਪਠਾਨਕੋਟ ਦੇ ਵੱਖ ਵੱਖ ਪਿੰਡਾਂ ਅੰਦਰ ਪੁਰਾਣੇ ਨਿਕਾਸੀ ਛੱਪੜਾਂ ਦੀ ਕਾਇਆ ਕਲਪ ਕਰਨ ਦੇ ਲਈ ਥਾਪਰ ਮਾਡਲਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਇਸ ਸਮੇਂ ਬਮਿਆਲ ਬਲਾਕ ਅੰਦਰ 7 ਪਿੰਡਾਂ ਅੰਦਰ ਥਾਪਰ ਮਾਡਲਾਂ ਦਾ ਨਿਰਮਾਣ ਕਾਰਜ ਚਲ ਰਿਹਾ ਹੈ ਅਤੇ ਪੂਰੇ ਜਿਲ੍ਹੇ ਵਿੱਚ ਕਰੀਬ ਦੋ ਦਰਜਨ ਤੋਂ ਜਿਆਦਾ ਪਿੰਡਾਂ ਅੰਦਰ ਥਾਪਰ ਮਾਡਲ ਬਣਾਏ ਜਾ ਰਹੇ ਹਨ। ਇਸ ਹੀ ਤਰ੍ਹਾਂ ਜਿਲ੍ਹਾ ਪਠਾਨਕੋਟ ਦੇ ਵੱਖ ਵੱਖ ਪਿੰਡਾਂ ਅੰਦਰ ਕਰੀਬ 42 ਖੇਡ ਗਰਾਉਂਡ ਅਤੇ 42 ਆਧੁਨਿਕ ਪਾਰਕਾਂ ਦਾ ਨਿਰਮਾਣ ਕਾਰਜ ਚਲ ਰਿਹਾ ਹੈ। 

ਇਸ ਤੋਂ ਇਲਾਵਾ ਜਿਲ੍ਹਾ ਪਠਾਨਕੋਟ ਵਿੱਚ ਕਰੀਬ 30 ਪਿੰਡਾਂ ਦੇ ਅੰਦਰ ਆਂਗਣਬਾੜੀ ਸੈਂਟਰਾਂ ਦੀ ਕਾਇਆ ਕਲਪ ਕਰਨ ਦੇ ਲਈ ਬਿਲਡਿੰਗਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਅੱਜ ਹਿੰਦ ਪਾਕ ਸਰਹੱਦ ਦੇ ਨਾਲ ਲਗਦੇ ਬਲਾਕ ਬਮਿਆਲ ਦੇ ਵੱਖ ਵੱਖ ਪਿੰਡਾਂ ਅੰਦਰ ਸ੍ਰੀ ਆਦਿੱਤਿਆ ਉਪਲ ਡਿਪਟੀ ਕਮਿਸਨਰ ਚਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਲੈਣ ਲਈ ਪਹੁੰਚੇ। 

ਇਸ ਮੋਕੇ ਤੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਅੱਜ ਉਹ ਪਿੰਡ ਮਨਵਾਲ ਮੰਗਵਾਲ ਜਿੱਥੇ 15.72 ਲੱਖ ਰੁਪਏ  ਖਰਚ ਕਰਕੇ ਅਤੇ ਮਸਤਪੁਰ ਵਿਖੇ 17.71 ਲੱਖ ਰੁਪਏ ਦੀ ਲਾਗਤ ਨਾਲ ਥਾਪਰ ਮਾਡਲ ਤਿਆਰ ਕਰਵਾਏ ਜਾ ਰਹੇ ਹਨ ਜਿੱਥੇ ਲੋਕਾਂ ਦੇ ਬੈਠਣ ਦੇ ਲਈ ਬਂੈਚ ਲਗਾਏ ਜਾਣਗੇ ਅਤੇ ਸੋਲਰ ਲਾਈਟ ਦੀ ਵੀ ਵਿਵਸਥਾ ਕੀਤੀ ਜਾਵੇਗੀ। ਇਸ ਤੋਂ ਇਲਾਵਾ ਬੱਚਿਆਂ ਦੇ ਖੇਡਣ ਦੇ ਲਈ ਵੀ ਅਲੱਗ ਤੋਂ ਵਿਵਸਥਾ ਕੀਤੀ ਜਾਵੇਗੀ। 

ਉਨ੍ਹਾਂ ਦੱਸਿਆ ਕਿ ਇਸੇ ਹੀ ਤਰ੍ਹਾਂ ਅੱਜ ਉਨ੍ਹਾਂ ਰਮਕਾਲਮਾਂ ਵਿਖੇ 7.3 ਲੱਖ ਦੀ ਲਾਗਤ ਦੇ ਨਾਲ ਖੇਡ ਗਰਾਉਂਡ ਦਾ ਨਿਰਮਾਣ ਕਾਰਜ ਬਹੁਤ ਹੀ ਵਧੀਆ ਢੰਗ ਨਾਲ ਚਲ ਰਿਹਾ ਹੈ। ਇਸ ਤੋਂ ਇਲਾਵਾ ਪਿੰਡ ਟੀਂਡਾਂ ਵਿਖੇ 8.40 ਲੱਖ ਰੁਪਏ ਅਤੇ ਕੋਟ ਭੱਟੀਆਂ ਵਿਖੇ 7.50 ਲੱਖ ਰੁਪਏ ਦੀ ਲਾਗਤ ਨਾਲ ਬਣਾਂਏ ਜਾ ਰਹੇ ਆਂਗਣਬਾੜੀ ਸੈਂਟਰਾਂ ਦੀ ਵੀ ਜਾਂਚ ਕੀਤੀ ਗਈ ਹੈ। 

ਉਨ੍ਹਾਂ ਕਿਹਾ ਕਿ ਮੰਨਵਾਲ ਮੰਗਵਾਲ ਅਤੇ ਮਸਤਪੁਰ ਦੇ ਲੋਕਾਂ ਵਿੱਚ ਇਨ੍ਹਾਂ ਵਿਕਾਸ ਕਾਰਜਾਂ ਨੂੰ ਲੈ ਕੇ ਬਹੁਤ ਹੀ ਖੁਸੀ ਦਾ ਮਾਹੋਲ ਪਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਵੱਲੋਂ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਇਨ੍ਹਾਂ ਵਿਕਾਸ ਕਾਰਜਾਂ ਨੂੰ ਵਧੀਆ ਕਵਾਲਿਟੀ ਦੇ ਆਧਾਰ ਤੇ ਕਰਵਾਇਆ ਜਾਵੈ ਅਤੇ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰ ਲਿਆ ਜਾਵੈ।

 

Tags: Aditya Uppal , DC Pathankot , Deputy Commissioner Pathankot , Pathankot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD