Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਸਕੂਲੀ ਵਿਦਿਆਰਥੀਆਂ ਅਤੇ ਬਜ਼ੁਰਗਾਂ ਲਈ ਸਿਹਤ ਵਿਭਾਗ ਵੱਲੋਂ ਮੁਫਤ ਐਣਕਾਂ ਵੰਡੀਆਂ

Health, Tarn Taran, Surgeon, Civil Surgeon, Civil Surgeon Tarn Taran, Gurpreet Singh Rai

Web Admin

Web Admin

5 Dariya News

ਤਰਨ ਤਾਰਨ , 28 Jan 2025

Last updated on: Jan 28, 2025, 00:00 IST

ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆ ਜ਼ਿਲਾ ਹਸਪਤਾਲ ਤਰਨ ਤਾਰਨ ਦੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਸਰਬਜੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਬਲਾਕਾਂ ਵਿੱਚ ਪੜਦੇ ਸਕੂਲੀ ਵਿਦਿਆਰਥੀਆਂ ਅਤੇ ਬਜ਼ੁਰਗਾਂ ਲਈ ਸਿਹਤ ਵਿਭਾਗ ਵੱਲੋਂ ਜਾਂਚ ਉਪਰੰਤ ਬਣਾਈਆਂ ਗਈਆਂ ਮੁਫਤ ਐਣਕਾਂ ਨੂੰ ਮੰਗਲਵਾਰ ਨੂੰ ਬਲਾਕਾਂ ਦੇ ਅਪਥਾਲਮਿਕ ਅਫਸਰਾਂ ਵਿੱਚ ਵੰਡਿਆ ਗਿਆ। 

ਇਸ ਮੌਕੇ ਐਨਪੀਸੀਬੀ ਪ੍ਰੋਗਰਾਮ ਦੇ ਨੋਡਲ ਅਫਸਰ ਡਾਕਟਰ ਨਵਨੀਤ ਸਿੰਘ ਵੀ ਮੌਜੂਦ ਰਹੇ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹੇ ਦੇ ਸਿਵਿਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿਚ ਪੜਦੇ ਜਿਹੜੇ ਵੀ ਵਿਦਿਆਰਥੀਆਂ ਦੀਆਂ ਅੱਖਾਂ ਵਿੱਚ ਦੂਰ ਅਤੇ ਨੇੜੇ ਦੀ ਨਿਗਾਹ ਸਬੰਧੀ ਸਮੱਸਿਆ ਪਾਈ ਜਾਂਦੀ ਹੈ ਤਾਂ ਉਹਨਾਂ ਵਿਦਿਆਰਥੀਆਂ ਨੂੰ ਵਿਭਾਗ ਵੱਲੋਂ ਬਿਲਕੁਲ ਮੁਫਤ ਐਨਕਾਂ ਤਿਆਰ ਕਰਕੇ ਦਿੱਤੀਆਂ ਜਾਂਦੀਆਂ ਹਨ।

 ਉਹਨਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ 365  ਐਨਕਾਂ ਨੂੰ ਤਿਆਰ ਕਰਵਾ ਕੇ ਅਪਥਾਲਮਿਕ ਅਫਸਰਾਂ ਦੇ ਵਿੱਚ ਵੰਡਿਆ ਗਿਆ ਹੈ ਜਿਨਾਂ ਵੱਲੋਂ ਆਪਣੇ ਆਪਣੇ ਬਲਾਕਾਂ ਦੇ ਸਕੂਲਾਂ ਦੇ ਵਿੱਚ ਜਾ ਕੇ ਵਿਦਿਆਰਥੀਆਂ ਨੂੰ ਐਣਕਾਂ ਦਿੱਤੀਆਂ ਜਾਣਗੀਆਂ। ਸਿਵਲ ਸਰਜਨ ਡਾਕਟਰ ਰਾਏ ਨੇ ਦੱਸਿਆ ਕਿ ਸਕੂਲੀ ਵਿਦਿਆਰਥੀਆਂ ਤੋਂ ਇਲਾਵਾ ਜਿਹੜੇ ਬਜ਼ੁਰਗ ਵਿਅਕਤੀਆਂ ਵੱਲੋਂ ਸਿਹਤ ਕੇਂਦਰਾਂ ਵਿਖੇ ਆ ਕੇ ਅੱਖਾਂ ਦੀ ਜਾਂਚ ਕਰਵਾਈ ਗਈ ਅਤੇ ਜਿਨਾਂ ਦੀ ਨਿਗਾਹ ਨੂੰ ਲੈ ਕੇ ਸਮੱਸਿਆ ਪਾਈ ਗਈ ਉਹਨਾਂ ਨੂੰ ਵੀ ਵਿਭਾਗ ਵੱਲੋਂ ਮੁਫਤ ਐਨਕਾਂ ਦਿੱਤੀਆਂ ਜਾਣਗੀਆਂ।

ਵਿਦਿਆਰਥੀਆਂ ਨੂੰ ਸਲਾਹ ਦਿੰਦਿਆਂ ਸਿਵਲ ਸਰਜਨ ਡਾਕਟਰ ਰਾਏ ਨੇ ਸਕੂਲੀ ਜੀਵਨ ਦੌਰਾਨ ਨਜ਼ਰ ਦਾ ਬਿਲਕੁਲ ਸਹੀ ਰਹਿਣੀ ਚਾਹੀਦੀ ਹੈ ਅਤੇ ਵਿਿਦਆਰਥੀਆਂ ਨੂੰ ਨਜ਼ਰ ਕਾਇਮ ਰੱਖਣ ਲਈ ਲੋੜੀਂਦੀ ਕਸਰਤ ਕਰਨੀ ਚਾਹੀਦੀ ਹੈ । ਉਹਨਾਂ ਕਿਹਾ ਕਿ ਬੱਚਿਆਂ ਨੂੰ ਬਹੁਤਾ ਜ਼ਿਆਦਾ ਸਮਾਂ ਮੋਬਾਈਲ ਫੋਨਾਂ ਅਤੇ ਕੰਪਿਊਟਰ ਤੇ ਨਹੀਂ ਬਿਤਾਉਣਾ ਚਾਹੀਦਾ ਕਿਉਂਕਿ ਇਸ ਦਾ ਸਿੱਧਾ ਪ੍ਰਭਾਵ ਨਜ਼ਰ ਉੱਤੇ ਪੈਂਦਾ ਹੈ ਅਤੇ ਇਹੀ ਕਾਰਨ ਹੈ ਕਿ ਅੱਜ ਕੱਲ੍ਹ ਨੌਜਵਾਨ ਪੀੜ੍ਹੀ ਦੀਆਂ ਨਜ਼ਰ ਸਬੰਧੀ ਸਮੱਸਿਆਵਾਂ ਦੇ ਵਿੱਚ ਕਾਫੀ ਵਾਧਾ ਹੋਇਆ ਹੈ।

ਸੀਨੀਅਰ ਮੈਡੀਕਲ ਅਫਸਰ ਡਾਕਟਰ ਸਰਬਜੀਤ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਜ਼ਿਲਾਂ  ਹਸਪਤਾਲ ਵਿਖੇ ਜਿੱਥੇ ਅੱਖਾਂ ਦੀ ਜਾਂਚ ਕੀਤੀ ਜਾਂਦੀ ਹੈ ਉੱਥੇ ਨਾਲ ਹੀ ਮਾਹਿਰ ਡਾਕਟਰਾਂ ਵੱਲੋਂ ਅੱਖਾਂ ਦੇ ਆਪਰੇਸ਼ਨ ਵੀ ਬਿਲਕੁਲ ਮੁਫਤ ਕੀਤੇ ਜਾਂਦੇ ਹਨ।  ਨੋਡਲ ਅਫਸਰ ਡਾਕਟਰ ਨਵਨੀਤ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਅੱਖਾਂ ਦੇ ਤੰਦਰੁਸਤੀ ਲਈ ਹਰ ਮਹੀਨੇ ਜਾਂਚ ਕੈਂਪ ਲਗਾਈ ਜਾਂਦੇ ਹਨ ਜਿੱਥੇ ਅਪਥਾਲਮਿਕ ਅਫਸਰਾਂ ਵੱਲੋਂ ਸਕੂਲੀ ਵਿਦਿਆਰਥੀਆਂ ਦੀਆਂ ਅੱਖਾਂ ਦੀ ਜਾਂਚ ਬਰੀਕੀ ਨਾਲ ਕੀਤੀ ਜਾਂਦੀ ਹੈ।

ਇਸ ਮੌਕੇ ਆਪਥਾਲਮਿਕ ਅਫਸਰ ਬਲਜੀਤ ਸਿੰਘ ਢਿੱਲੋਂ, ਬਲਵਿੰਦਰ ਸਿੰਘ ਬਾਠ, ਪਰਮਜੀਤ ਕੌਰ, ਅੰਮ੍ਰਿਤ ਪਾਲ ਸਿੰਘ, ਅਰਵਿੰਦਰ ਸਿੰਘ, ਦਵਿੰਦਰ ਕੌਰ, ਜੋਤੀ, ਰਜਤ ਸਿੰਘ, ਅਤੇ ਸਨਦੀਪ ਕੌਰ ਆਦਿ ਮੌਜੂਦ ਰਹੇ।

 

Tags: Health , Tarn Taran , Surgeon , Civil Surgeon , Civil Surgeon Tarn Taran , Gurpreet Singh Rai

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD