Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਸਾਰਿਆਂ ਨੂੰ ਮੌਕਾ ਦੇਣ ਵਾਸਤੇ "ਫਿਊਚਰ ਟਾਈਕੂਨ' ਪ੍ਰੋਗਰਾਮ ਦੀ ਸ਼ੁਰੂਆਤ

'ਫਿਊਚਰ ਟਾਈਕੂਨ' ਚਾਹਵਾਨਾਂ ਨੂੰ ਉਦਮੀ ਬਣਨ ਲਈ ਦੇਵੇਗਾ ਢੁਕਵਾਂ ਮੰਚ-ਸਾਕਸ਼ੀ ਸਾਹਨੀ

Sakshi Sawhney, DC Amritsar, Amritsar, Deputy Commissioner Amritsar, Dr. Jasbir Singh Sandhu,AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਅੰਮ੍ਰਿਤਸਰ , 28 Jan 2025

Last updated on: Jan 28, 2025, 00:00 IST

ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਿਲੇ ਦੇ ਪ੍ਰਤਿਭਾਸ਼ਾਲੀ ਵਿਅਕਤੀ ਚਾਹੇ ਉਹ ਬੱਚੇ ਜਵਾਨ ਮਰਦ ਜਾਂ ਇਸਤਰੀ ਕੋਈ ਵੀ ਹੋਵੇ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਮੌਕਾ ਦੇਣ ਵਾਸਤੇ ਫਿਊਚਰ ਟਾਈਕੂਨ ਨਾਂ ਦਾ ਵਿਸ਼ੇਸ਼ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਜਿਸ ਤਹਿਤ ਤੁਹਾਡੇ ਵੱਲੋਂ ਦਿੱਤੇ ਗਏ ਵਪਾਰਕ ਆਈਡੀਆ ਨੂੰ ਸੁਪਨੇ ਵਿੱਚ ਬਦਲਣ ਲਈ ਪੈਸਾ ਕਾਪੀਰਾਈਟ ਪ੍ਰਮੋਸ਼ਨ ਤਜਰਬਾ , ਮਾਹਰਾਂ ਦੀ ਰਾਇ,  ਹਰੇਕ ਲੋੜੀਂਦੀ ਸਹਾਇਤਾ ਦੇਣ ਦਾ ਪ੍ਰਬੰਧ ਜ਼ਿਲਾ ਪ੍ਰਸ਼ਾਸਨ ਕਰੇਗਾ।

ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਵੱਲੋਂ ਇਸ ਤੋਂ ਪਹਿਲਾਂ ਇਹ ਪ੍ਰੋਗਰਾਮ ਬਤੌਰ ਡਿਪਟੀ ਕਮਿਸ਼ਨਰ ਪਟਿਆਲਾ ਅਤੇ ਲੁਧਿਆਣਾ ਵਿੱਚ ਸ਼ੁਰੂ ਕੀਤਾ ਗਿਆ ਸੀ ਜਿਸ ਨੂੰ ਵੱਡਾ ਹੁੰਗਾਰਾ ਮਿਲਿਆ ਸੀ। ਅੱਜ ਇਸ ਮੌਕੇ ਦੀ ਸ਼ੁਰੂਆਤ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਵੇਂ ਉਦਮੀਆਂ ਨੂੰ ਆਪਣਾ ਕਾਰੋਬਾਰ ਤੇ ਰੋਜ਼ਗਾਰ ਸ਼ੁਰੂ ਕਰਨ ਲਈ ਢੁੱਕਵਾਂ ਮੰਚ ਅਤੇ ਸਾਜ਼ਗਾਰ ਮਾਹੌਲ ਪ੍ਰਦਾਨ ਕਰਨ ਲਈ ਫਿਊਚਰ ਟਾਈਕੂਨ ਮੌਕਾ ਦੇਵੇਗਾ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਜ਼ਿਲ੍ਹੇ ਦੇ ਚਾਹਵਾਨ ਉਦਮੀਆਂ ਨੂੰ ਆਪਣਾ ਹੁਨਰ ਦਿਖਾਉਣ ਦਾ ਮੌਕਾ ਦਿੱਤਾ ਜਾਵੇ ਅਤੇ ਉਨ੍ਹਾਂ ਦੇ ਕਾਰੋਬਾਰ ਨੂੰ ਸਫ਼ਲ ਬਨਾਉਣ ਲਈ ਵਿੱਤੀ ਸਹਾਇਤਾ ਦਿਵਾਉਣ ਵਿੱਚ ਵੀ ਪੂਰੀ ਮੱਦਦ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਵਿਦਿਆਰਥੀਆਂ, ਨੌਜਵਾਨਾਂ, ਮਹਿਲਾਵਾਂ, ਦਿਵਿਆਂਗਜਨਾਂ, ਛੋਟੇ-ਵੱਡੇ ਕਾਰੋਬਾਰੀਆਂ, ਆਮ ਲੋਕਾਂ 'ਜਾਂ ਸੈਰ ਸਪਾਟਾ ਸਨਅਤ ਨਾਲ ਜੁੜੇ ਲੋਕਾਂ ਚੋਂ ਕਿਸੇ ਦੇ ਵੀ ਆਪਣੇ ਸੁਪਨਮਈ ਪ੍ਰਾਜੈਕਟ ਦੇ ਨਵੇਂ ਸੰਕਲਪਾਂ ਅਤੇ ਯੋਜਨਾਵਾਂ ਨੂੰ ਪੂਰਾ ਕਰਨ ਲਈ ਉਨ੍ਹਾਂ ਦਾ ਹੱਥ ਫੜਕੇ ਅਸਲ 'ਚ ਰੂਪਮਾਨ ਕਰਨ ਲਈ ਇੱਕ ਢੁੱਕਵਾਂ ਮੰਚ ਪ੍ਰਦਾਨ ਕਰਨ ਦਾ ਯਤਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਇਸ ਲਈ ਸਾਨੂੰ ਆਈ ਆਈ ਐਮ ਅੰਮ੍ਰਿਤਸਰ, ਗੁਰੂ ਨਾਨਕ ਦੇਵ ਯੂਨੀਵਰਸਿਟੀ , ਪੰਜਾਬ ਟੈਕਨੀਕਲ ਯੂਨੀਵਰਸਿਟੀ , ਪੀਐਚਡੀ ਚੈਂਬਰ ਤੋਂ ਇਲਾਵਾ ਅੰਮ੍ਰਿਤਸਰ ਦੇ ਕਾਰੋਬਾਰੀ ਲੋਕਾਂ ਵੱਲੋਂ ਹਰੇਕ ਤਰ੍ਹਾਂ ਦੀ ਸਹਾਇਤਾ ਮਿਲੇਗੀ। ਉਹਨਾਂ ਦੱਸਿਆ ਕਿ ਇਸ ਲਈ ਅਸੀਂ ਲੋਕਾਂ ਕੋਲੋਂ ਕਾਰੋਬਾਰ ਲਈ ਆਈਡੀਆ ਮੰਗੇ ਹਨ ਅਤੇ ਉਹਨਾਂ ਵਿੱਚੋਂ  ਪਹਿਲੇ ਨੰਬਰ ਉੱਤੇ ਆਏ ਪ੍ਰਸਤਾਵ ਨੂੰ 50, ਦੂਸਰੇ ਸਥਾਨ ਨੂੰ 20, ਤੀਸਰੇ ਸਥਾਨ ਨੂੰ 10 ਹਜ਼ਾਰ ਦਾ ਨਗਦ ਇਨਾਮ ਵੀ ਦਿੱਤਾ ਜਾਵੇਗਾ।

ਉਨਾਂ ਇਸ ਮੌਕੇ ਕਿਊਆਰ ਕੋਡ ਵੀ ਲਾਂਚ ਕੀਤਾ, ਜਿਸ ਤੇ ਸਕੈਨਿੰਗ ਕਰਕੇ ਆਪਣਾ ਆਈਡੀਆ ਰਜਿਸਟਰ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਫੋਨ ਨੰਬਰ 9915789068 ਉੱਤੇ ਸੰਪਰਕ ਕਰਕੇ ਸਹਾਇਤਾ ਲਈ ਜਾ ਸਕਦੀ ਹੈ। ਇਸ ਮੌਕੇ ਹਲਕਾ ਵਿਧਾਇਕ ਡਾਕਟਰ ਜਸਬੀਰ ਸਿੰਘ ਸੰਧੂ ਨੇ ਸੰਬੋਧਨ ਕਰਦੇ ਡਿਪਟੀ ਕਮਿਸ਼ਨਰ ਵੱਲੋਂ ਸ਼ੁਰੂ ਕੀਤੀ ਗਈ ਇਸ ਨਿਵੇਕਲੀ ਮੁਹਿੰਮ ਦੀ ਸ਼ਲਾਘਾ ਕੀਤੀ ਅਤੇ ਪੰਜਾਬ ਸਰਕਾਰ ਵੱਲੋਂ ਭਰੋਸਾ ਦਿੱਤਾ ਕਿ ਉਹਨਾਂ ਦੀ ਹਰੇਕ ਤਰ੍ਹਾਂ ਨਾਲ ਇਸ ਪ੍ਰੋਜੈਕਟ ਵਿੱਚ ਸਹਾਇਤਾ ਕੀਤੀ ਜਾਵੇਗੀ ਤਾਂ ਜੋ ਸਾਡੇ ਜਿਲੇ ਤੇ ਬੱਚਿਆਂ ਜਵਾਨਾਂ ਅਤੇ ਔਰਤਾਂ ਨੂੰ ਉਦਮੀ ਬਣਨ ਦਾ ਮੌਕਾ ਮਿਲ ਸਕੇ। 

ਇਸ ਮੌਕੇ ਸੰਬੋਧਨ ਕਰਦੇ ਗੁਰੂ ਨਾਨਕ ਦੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾਕਟਰ ਕਰਮਜੀਤ ਸਿੰਘ ਨੇ ਕਿਹਾ ਕਿ ਬਤੌਰ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਹਨੀ ਨੇ ਪਟਿਆਲਾ ਵਿੱਚ ਵੀ ਅਜਿਹੇ ਵਿਕਲੇ ਕੰਮ ਦੀ ਸ਼ੁਰੂਆਤ ਕੀਤੀ ਸੀ ਅਤੇ ਇਹ ਸਫਲ ਰਿਹਾ ਸੀ ਉਹਨਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਹਰ ਤਰ੍ਹਾਂ ਦਾ ਸਾਥ ਦਿੰਦੇ ਹੋਏ ਸ਼ੁਭ ਇਛਾਵਾਂ ਦਿੱਤੀਆਂ।ਇਸ ਮੌਕੇ ਵ ਧੀਕ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਸਰੀਨ, ਸਹਾਇਕ ਕਮਿਸ਼ਨਰ ਜਨਰਲ ਸ੍ਰੀਮਤੀ ਗੁਰਸਿਮਰਨਜੀਤ ਕੌਰ, ਸ੍ਰੀ ਅਮਿਤ ਮਦਾਨ, ਫਿੱਕੀ ਫਲੋ ਤੋਂ ਮੈਡਮ ਹਿਮਾਨੀ ਅਰੋੜਾ, ਸ੍ਰੀ ਪਿਆਰਾ ਲਾਲ ਸੇਠ, ਸ੍ਰੀ ਅਸ਼ੋਕ ਸੇਠੀ, ਸ੍ਰੀ ਸਲਿਲ ਕਪਲੇਸ਼, ਡਿਪਟੀ ਸੀ.ਈ.ਓ. ਰੋਜ਼ਗਾਰ ਕਾਰੋਬਾਰ ਬਿਓਰੋ ਸ: ਤੀਰਥਪਾਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਰੋਬਾਰੀ ਅਤੇ ਵਿਦਿਆਰਥੀ ਹਾਜ਼ਰ ਸਨ।

 

Tags: Sakshi Sawhney , DC Amritsar , Amritsar , Deputy Commissioner Amritsar , Dr. Jasbir Singh Sandhu , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD