ਡਿਪਟੀ ਕਮਿਸ਼ਨਰ ਸ਼੍ਰੀਮਤੀ ਸ਼ਾਕਸ਼ੀ ਸਾਹਨੀ ਦੇ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਨੇ ਇਕ ਹੋਰ ਨਿਵੇਕਲੀ ਪਹਿਲਕਦਮੀ ਕਰਦੇ ਹੋਏ ਗਣਤੰਤਰ ਦਿਵਸ ਮੌਕੇ ਟਰਾਂਸਜੈਡਰ ਮੋਹਨੀ ਮਹੰਤ ਨੂੰ ਟਰਾਂਸਜੈਡਰਾਂ ਦੀ ਭਲਾਈ ਦੇ ਕੰਮ ਕਰਨ ਲਈ ਵਿਸ਼ੇਸ ਤੌਰ ਤੇ ਸਨਮਾਨਤ ਕੀਤਾ ਗਿਆ। ਇਸ ਸਬੰਧੀ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਨਸਾ ਫੈਡਰੇਸ਼ਨ ਵੈਲਫੇਅਰ ਸੁਸਾਇਟੀ ਦੇ ਟਰਾਂਸ ਜੈਡਰ ਮੋਹਨੀ ਮਹੰਤ ਨੇ ਟਰਾਂਸਜੈਡਰਾਂ ਦੀ ਭਲਾਈ ਲਈ ਵਿਸ਼ੇਸ ਕੰਮਾਂ ਦੀ ਸ਼ੁਰੂਆਤ ਕੀਤੀ ਹੈ।
ਉਨਾਂ ਦੱਸਿਆ ਕਿ ਮੋਹਨੀ ਮਹੰਤ ਵੱਲੋਂ ਟਰਾਸਜੈਡਰਾਂ ਦੇ ਸੈਲਫ ਹੈਲਪ ਗਰੁੱਪ, ਕਿੱਤਾ ਮੁਖੀ ਸਿਖਲਾਈ ਦੇ ਨਾਲ ਨਾਲ ਐਚ ਆਈ ਵੀ ਸਬੰਧੀ ਜਾਗੂਰਕਤਾ ਮੁਹਿੰਮ ਚਲਾਈ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੋਹਨੀ ਮਹੰਤ ਵਲੋਂ ਟਰਾਂਸਜੈਂਡਰਾਂ ਲਈ 25 ਬੈਡਾਂ ਦਾ ਇਕ ਸ਼ੈਲਟਰ ਹੋਮ ਸਥਾਪਿਤ ਕੀਤਾ ਗਿਆ ਹੈ ਅਤੇ ਉਨਾਂ ਦੇ ਇਲਾਜ ਲਈ ਇਕ ਸਹਿਯੋਗ ਕਲੀਨਿਕ ਵੀ ਚਲਾਇਆ ਜਾ ਰਿਹਾ ਹੈ।
ਮੋਹਨੀ ਮਹੰਤ ਨੇ ਦੱਸਿਆ ਕਿ ਟਰਾਂਸਜੈਂਡਰਾਂ ਦੀ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਸਾਡੀ ਸੁਸਾਇਟੀ ਵੱਡੇ ਪੱਧਰ ਤੇ ਕੰਮ ਕਰ ਰਹੀ ਹੈ। ਉਨਾਂ ਦੱਸਿਆ ਕਿ ਟਰਾਂਸਜੈਂਡਰਾਂ ਦੇ ਆਧਾਰ ਕਾਰਡ, ਵੋਟਰ ਕਾਰਡ ਅਤੇ ਪੈਨ ਕਾਰਡ ਵੀ ਬਣਾਏ ਜਾ ਰਹੇ ਹਨ। ਇਸ ਮੌਕੇ ਸਕੱਤਰ ਰੈਡ ਕਰਾਸ ਸੁਸਾਇਟੀ ਸ੍ਰੀ ਸੈਮਸਨ ਮਸੀਹ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ਤਹਿਤ ਰੈਡ ਕਰਾਸ ਹਰ ਸਮੇਂ ਟਰਾਂਸਜੈਂਡਰਾਂ ਦੀ ਮਦਦ ਲਈ ਤਿਆਰ ਹੈ ਅਤੇ ਉਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਦਾ ਉਸੇ ਸਮੇਂ ਹੀ ਨਿਪਟਾਰਾ ਕਰ ਦਿੱਤਾ ਜਾਂਦਾ ਹੈ।
ਉਨਾਂ ਦੱਸਿਆ ਕਿ ਟਰਾਂਸਜੈਂਡਰਾਂ ਨੂੰ ਜਾਗਰੂਕ ਕਰਨ ਲਈ ਮਨਸਾ ਫੈਡਰੇਸ਼ਨ ਵੈਲਫੇਅਰ ਸੁਸਾਇਟੀ ਵਲੋਂ ਵੀ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ।