Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਡੀ.ਸੀ.ਵਿਸ਼ੇਸ਼ ਸਾਰੰਗਲ ਨੇ ਕਿਸਾਨਾਂ ਦੇ ਸਸ਼ਕਤੀਕਰਨ ਲਈ "ਕਿਸਾਨੀ ਸੁਚਨਵਾਂ" ਯੂਟਿਊਬ ਚੈਨਲ ਲਾਂਚ ਕੀਤਾ

ਕਿਸਾਨੀ ਹਿੱਤ ਦੀਆਂ ਸਕੀਮਾਂ, ਗਤੀਵਿਧੀਆਂ, ਸਿਫਾਰਿਸ਼ਾਂ ਅਤੇ ਪੀ.ਏ.ਯੂ. ਲੁਧਿਆਣਾ ਵੱਲੋਂ ਫਸਲਾਂ ਦੀ ਕਾਸ਼ਤ ਸਬੰਧੀ ਕੀਤੀਆ ਆਧੁਨਿਕ ਤਕਨੀਕਾਂ ਅਤੇ ਸਿਫਾਰਿਸ਼ਾਂ ਸਬੰਧੀ ਦਿੱਤੀ ਜਾਵੇਗੀ ਜਾਣਕਾਰੀ

Vishesh Sarangal, DC Moga, Deputy Commissioner Moga, Moga, Kisani Suchnawan

Web Admin

Web Admin

5 Dariya News

ਮੋਗਾ , 28 Jan 2025

Last updated on: Jan 28, 2025, 00:00 IST

ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮੋਗਾ ਦਾ ਖੇਤੀ ਗਤੀਵਿਧੀਆਂ ਸਬੰਧੀ ਯੂ-ਟਿਊਬ ਚੈਨਲ "ਕਿਸਾਨੀ ਸੂਚਨਾਵਾਂ" ਦਾ ਆਗਾਜ ਮੰਗਲਵਾਰ ਨੂੰ ਆਪਣੇ ਦਫ਼ਤਰ ਵਿਖੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਕੀਤਾ। 

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਕਿਸਾਨੀ ਹਿੱਤ ਵਿੱਚ ਖੇਤੀਬਾੜੀ ਸਬੰਧੀ ਸਮੇਂ-ਸਮੇਂ ਤੇ ਜਾਰੀ ਕੀਤੀਆਂ ਜਾਂਦੀਆਂ ਸਕੀਮਾਂ, ਗਤੀਵਿਧੀਆਂ, ਸਿਫਾਰਿਸ਼ਾਂ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਲੁਧਿਆਣਾ ਵੱਲੋਂ ਫਸਲਾਂ ਦੀ ਕਾਸ਼ਤ ਸਬੰਧੀ ਕੀਤੀਆ ਜਾਣ ਵਾਲੀਆਂ ਆਧੁਨਿਕ ਤਕਨੀਕਾਂ ਅਤੇ ਸਿਫਾਰਿਸ਼ਾਂ ਸਬੰਧੀ ਜਾਣਕਾਰੀ ਇਸ ਚੈਨਲ ਰਾਹੀਂ ਕਿਸਾਨਾਂ ਤੱਕ ਪਹੁੰਚਦੀ ਕੀਤੀ ਜਾਵੇਗੀ ਤਾਂ ਜੋ ਉਹ ਸਮੇਂ ਦੇ ਹਾਣੀ ਹੋ ਕੇ ਆਧੁਨਿਕ ਤਕਨੀਕ ਵਾਲੀ ਖੇਤੀ ਨਾਲ ਜੁੜ ਸਕਣ। 

ਉਹਨਾਂ ਕਿਹਾ ਕਿ ਇਸ ਚੈਨਲ ਦਾ ਜ਼ਿਲ੍ਹਾ ਮੋਗਾ ਦੇ ਕਿਸਾਨਾਂ ਨੂੰ ਬਹੁਤ ਲਾਭ ਹੋਵੇਗਾ ਅਤੇ ਖੇਤੀਬਾੜੀ ਮਾਹਿਰ ਸਮੇਂ-ਸਮੇਂ 'ਤੇ ਨਵੀਨਤਮ ਜਾਣਕਾਰੀ, ਇਸ ਮਾਧਿਅਮ ਰਾਹੀਂ ਸਾਂਝੀ ਕਰਦੇ ਰਹਿਣਗੇ। ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਮੋਗਾ ਜ਼ਿਲ੍ਹੇ ਦੇ ਕਿਸਾਨ ਭਰਾਵਾਂ ਨੂੰ ਇਹ ਯੂ-ਟਿਊਬ ਚੈਨਲ ਸ਼ੁਰੂ ਕਰਨ ਦਾ ਵੱਡਾ ਲਾਭ ਹੋਵੇਗਾ। 

ਕਿਸਾਨਾਂ ਨੂੰ  ਖੇਤੀਬਾੜੀ ਸਬੰਧੀ ਚੀਜ ਸਮਝਣ ਵਿੱਚ ਘਾਟ ਮਹਿਸੂਸ ਹੁੰਦੀ ਹੈ ਜਾਂ ਉਹਨਾਂ ਦੀਆਂ ਜੋ ਵੀ ਸ਼ੰਕਾਵਾਂ ਹਨ, ਉਹ ਇਸ ਚੈਨਲ ਉਪਰ ਜਾ ਕੇ ਖੇਤੀ ਬਾਰੇ ਵੱਖ-ਵੱਖ ਤਕਨੀਕਾਂ ਬਾਰੇ ਜਾਣਕਾਰੀ ਲੈ ਸਕਦੇ ਹਨ। ਇਸ ਤੋਂ ਇਲਾਵਾ ਉਹ ਖੇਤੀ ਕਰਨ ਦੇ ਨਵੇਂ ਢੰਗਾਂ ਬਾਰੇ ਅਤੇ ਫਸਲਾਂ ਦੀ ਸਾਂਭ-ਸੰਭਾਲ ਬਾਰੇ ਵੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। 

ਉਹਨਾਂ ਕਿਹਾ ਕਿ ਮੈਨੂੰ ਬਹੁਤ ਖੁਸ਼ੀ ਹੋ ਰਹੀ ਹੈ ਕਿ ਖਾਸ ਕਰਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਅਤੇ ਉਹਨਾਂ ਦੀ ਪੂਰੀ ਟੀਮ ਨੇ ਇਹ ਚੈਨਲ ਲਾਂਚ ਕਰਨ ਲਈ ਪ੍ਰੋਗਰਾਮ ਉਲੀਕਿਆ ਹੈ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਸ ਯੂ ਟਿਊਬ ਚੈਨਲ ਨੂੰ ਵੱਧ ਤੋਂ ਵੱਧ ਸਬਸਕਰਾਈਬ, ਸ਼ੇਅਰ ਅਤੇ ਲਾਈਕ ਕਰਕੇ ਫਾਇਦਾ ਲੈਣ। 

ਇਸ ਮੌਕੇ ਡਾ. ਸੁਖਰਾਜ ਕੌਰ ਏ.ਓ., ਡਾ. ਗੁਰਬਾਜ ਸਿੰਘ ਏ.ਓ., ਡਾ. ਗੁਰਲਵਲੀਨ ਸਿੰਘ ਏ.ਡੀ.ਓ., ਡਾ. ਜਗਦੀਪ ਸਿੰਘ ਏ.ਡੀ.ਓ., ਡਾ. ਖੁਸ਼ਦੀਪ ਸਿੰਘ ਏ.ਡੀ.ਓ., ਡਾ. ਤਪਤੇਜ ਸਿੰਘ ਡੀ.ਪੀ.ਡੀ. ਹਾਜ਼ਰ ਸਨ।

 

Tags: Vishesh Sarangal , DC Moga , Deputy Commissioner Moga , Moga , Kisani Suchnawan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD