ਨਹਿਰੂ ਸਟੇਡੀਅਮ ਰੂਪਨਗਰ ਵਿਖੇ 76ਵੇਂ ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਰੋਹ ਉਤੇ ਆਪਣੇ ਖ਼ੇਤਰ ਵਿਚ ਵਧੀਆ ਕਾਰਗੁਜ਼ਾਰੀ ਕਰਨ ਸਦਕਾ ਵਧੀਕ ਡਿਪਟੀ ਕਮਿਸ਼ਨਰ (ਵ) ਚੰਦਰਜ਼ਯੋਤੀ ਸਿੰਘ ਨੂੰ ਪੰਜਾਬ ਵਿਧਾਨ ਸਭਾ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੋੜੀ ਵਲੋਂ ਸਨਾਮਨਿਤ ਕੀਤਾ ਗਿਆ। ਵਰਨਣਯੋਗ ਹੈ ਕਿ ਉਨ੍ਹਾਂ ਘੱਟ ਉਮਰ ਵਿਚ 2020 ਬੈਚ ਦੇ ਪਹਿਲੀ ਕੋਸ਼ਿਸ਼ ਵਿਚ ਯੂ ਪੀ ਐੱਸ ਸੀ ਪਾਸ ਕਰਕੇ ਆਪਣੀ ਅਣਥਕ ਮਿਹਨਤ ਦਾ ਸਬੂਤ ਦਿੱਤਾ।
ਉਨ੍ਹਾਂ ਦੇ ਇਸੇ ਲਗਨ ਸਦਕਾ ਰੂਪਨਗਰ ਜ਼ਿਲੇ ਵਿਚ ਆਪਣੀਆਂ ਬਿਹਤਰੀਨ ਸੇਵਾਵਾਂ ਦਿੱਤੀਆਂ ਗਈਆਂ। ਉਨ੍ਹਾਂ ਜ਼ਿਲ੍ਹੇ ਵਿਚ ਝੋਨੇ ਦੀ ਪਰਾਲ਼ੀ ਸੜਨ ਦੇ ਮਾਮਲਿਆਂ ਨੂੰ ਘਟਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਅਤੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕਰਕੇ ਵਾਤਾਵਰਨ ਨੂੰ ਸਾਫ ਸੁਥਰਾ ਰੱਖਣ ਵਿੱਚ ਵੀ ਆਪਣਾ ਵਡਮੂਲਾ ਯੋਗਦਾਨ ਦਿੱਤਾ।