Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪੀ.ਐਸ.ਪੀ.ਸੀ.ਐਲ. ਦਾ ਲਾਈਨਮੈਨ ਅਤੇ ਮੀਟਰ ਰੀਡਰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਮੁਲਜ਼ਮਾਂ ਨੇ ਮੀਟਰ ਲਗਾਉਣ ਬਦਲੇ ਪਹਿਲਾਂ ਲਈ ਸੀ 20000 ਰੁਪਏ ਰਿਸ਼ਵਤ

Vigilance Bureau, Crime News Punjab, Punjab Police, Police, Crime News, State Vigilance Bureau, Punjab Vigilance Bureau, Ludhiana, Punjab State Power Corporation Ltd, PSPCL

Web Admin

Web Admin

5 Dariya News

ਲੁਧਿਆਣਾ , 28 Jan 2025

Last updated on: Jan 28, 2025, 00:00 IST

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ ਫੋਕਲ ਪੁਆਇੰਟ ਲੁਧਿਆਣਾ ਵਿਖੇ ਤਾਇਨਾਤ ਲਾਈਨਮੈਨ ਕਮਲਪ੍ਰੀਤ ਸਿੰਘ ਅਤੇ ਮੀਟਰ ਰੀਡਰ ਕੁਲਦੀਪ ਸਿੰਘ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਸੰਦੀਪ ਸਿੰਘ ਵਾਸੀ ਜਮਾਲਪੁਰ, ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਸਦੇ ਸ਼ੋਅਰੂਮ ਵਿੱਚ ਸੜੇ ਹੋਏ ਮੀਟਰ ਨੂੰ ਬਦਲ ਕੇ ਨਵਾਂ ਬਿਜਲੀ ਮੀਟਰ ਲਗਾਉਣ ਬਦਲੇ ਉਕਤ ਮੁਲਜ਼ਮ ਲਾਈਨਮੈਨ ਨੇ 30000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤ ਵਿੱਚ ਦੱਸਿਆ ਗਿਆ ਹੈ ਕਿ ਉਕਤ ਲਾਈਨਮੈਨ ਇਸ ਕੰਮ ਲਈ ਪਹਿਲਾਂ ਹੀ 20000 ਰੁਪਏ ਰਿਸ਼ਵਤ ਲੈ ਚੁੱਕਾ ਹੈ ਅਤੇ ਬਾਕੀ 10000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਉਸਦੀ ਸ਼ਿਕਾਇਤ 'ਤੇ ਮੁੱਢਲੀ ਜਾਂਚ ਉਪਰੰਤ, ਲੁਧਿਆਣਾ ਯੂਨਿਟ ਦੀ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਲਾਈਨਮੈਨ ਅਤੇ ਮੀਟਰ ਰੀਡਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਕੋਲੋਂ ਉਸਦੇ ਸ਼ੋਅਰੂਮ ਵਿਖੇ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਦੋਵਾਂ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , State Vigilance Bureau , Punjab Vigilance Bureau , Ludhiana , Punjab State Power Corporation Ltd , PSPCL

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD