Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਸ਼ਿਆਂ ਵਿਰੁੱਧ ਲੜਾਈ ਵਿੱਚ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ ਔਰਤਾਂ : ਡਾ. ਬਲਬੀਰ ਸਿੰਘ

ਸੂਬਾ ਸਰਕਾਰ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਸਿਹਤ ਸੇਵਾਵਾਂ ਨੂੰ ਦੇਵੇਗੀ ਤਰਜੀਹ: ਸਿਹਤ ਮੰਤਰੀ ਡਾ. ਬਲਬੀਰ

Dr. Balbir Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 28 Jan 2025

Last updated on: Jan 28, 2025, 00:00 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਿਆਂ ਦੇ ਖ਼ਤਰੇ ਨਾਲ ਨਜਿੱਠਣ ਲਈ ਪੰਜਾਬ ਦੇ ਯਤਨਾਂ ਨੂੰ ਵੱਡਾ ਹੁਲਾਰਾ ਦਿੰਦਿਆਂ, ਨਸ਼ਿਆਂ ਵਿਰੁੱਧ ਲੜਾਈ ਵਿੱਚ ਔਰਤਾਂ ਨੂੰ ਸਸ਼ਕਤ ਬਣਾਉਣ ਦੇ ਢੰਗ-ਤਰੀਕਿਆਂ ਬਾਰੇ ਚਰਚਾ ਕਰਨ ਲਈ ਸਟੇਕਹੋਲਡਰ ਕੰਸਲਟੇਸ਼ਨ ਕਰਵਾਈ ਗਈ। ਸਿਹਤ ਸੇਵਾਵਾਂ ਡਾਇਰੈਕਟੋਰੇਟ ਵਿਖੇ ਅੱਜ ਇੱਥੇ ਆਯੋਜਿਤ ਇਸ ਵਰਕਸ਼ਾਪ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਵਰਕਸ਼ਾਪ ਦੀ ਵਰਚੁਅਲ ਤੌਰ ‘ਤੇ ਪ੍ਰਧਾਨਗੀ ਕੀਤੀ। 

ਇਸ ਤੋਂ ਇਲਾਵਾ ਹਰੇਕ ਜ਼ਿਲ੍ਹੇ ਦੇ ਮਨੋਵਿਗਿਆਨੀਆਂ, ਪੰਜਾਬ ਪੁਲਿਸ ਦੇ ਨੁਮਾਇੰਦਿਆਂ ਅਤੇ ਵੱਖ-ਵੱਖ ਐਨ.ਜੀ.ਓਜ਼ ਵੀ ਇਸ ਵਰਕਸ਼ਾਪ ਵਿੱਚ ਸ਼ਾਮਲ ਹੋਏ। ਡਾ. ਬਲਬੀਰ ਸਿੰਘ ਨੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਔਰਤਾਂ ਦੀ ਸ਼ਮੂਲੀਅਤ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਔਰਤਾਂ ਨਸ਼ਿਆਂ ਤੋਂ ਪ੍ਰਭਾਵਿਤ ਪਰਿਵਾਰਕ ਮੈਂਬਰਾਂ ਦੀ ਸਹਾਇਤਾ ਕਰਨ ਅਤੇ ਉਨ੍ਹਾਂ ਨੂੰ ਮੁੜ ਵਸੇਬਾ ਸੇਵਾਵਾਂ ਤੱਕ ਪਹੁੰਚ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ।

ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਨਸ਼ਾ ਤਸਕਰਾਂ ਅਤੇ ਸਪਲਾਇਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਦਾ ਸ਼ਿਕਾਰ ਹੋਣ ਤੋਂ ਰੋਕਣ ਲਈ ਮੁੜਵਸੇਬਾ ਪ੍ਰੋਗਰਾਮਾਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਡਾ. ਬਲਬੀਰ ਸਿੰਘ ਨੇ ਇਸ ਵਰਕਸ਼ਾਪ ਦੀ ਸਮਾਪਤੀ ‘ਤੇ ਸਾਰੇ ਭਾਈਵਾਲਾਂ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ 'ਰੰਗਲਾ ਪੰਜਾਬ' ਦੇ ਸੁਪਨੇ ਨੂੰ ਸਾਕਾਰ ਕਰਨ ਲਈ ਇਕਜੁੱਟ ਹੋ ਕੇ ਕੰਮ ਕਰਨ ਦੀ ਅਪੀਲ ਕੀਤੀ। 

ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਗੁਰਪ੍ਰੀਤ ਕੌਰ ਦਿਓ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਔਰਤਾਂ ਨਾਲ ਜੁੜਨ ਅਤੇ ਉਨ੍ਹਾਂ ਨੂੰ ਨਸ਼ਿਆਂ ਵਿਰੁੱਧ ਲੜਾਈ ਵਿੱਚ ਸਹਿਯੋਗ ਦੇਣ ਲਈ ਉਤਸ਼ਾਹਿਤ ਕਰਨ ਵਾਸਤੇ ਇੱਕ ਆਊਟਰੀਚ ਪ੍ਰੋਗਰਾਮ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡਾ ਮੰਨਣਾ ਹੈ ਕਿ ਔਰਤਾਂ ਨਸ਼ਿਆਂ ਵਿਰੁੱਧ ਲੜਾਈ ਵਿੱਚ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ, ਅਤੇ ਅਸੀਂ ਉਨ੍ਹਾਂ ਨੂੰ ਇਹ ਭੂਮਿਕਾ ਨਿਭਾਉਣ ਲਈ ਸਸ਼ਕਤ ਬਣਾਉਣਾ ਚਾਹੁੰਦੇ ਹਾਂ।

ਡਾਇਰੈਕਟਰ ਸਿਹਤ ਸੇਵਾਵਾਂ ਡਾ. ਹਤਿੰਦਰ ਕੌਰ ਨੇ ਸਿਵਲ ਸਰਜਨਾਂ, ਮਨੋਰੋਗ ਮਾਹਿਰਾਂ ਅਤੇ ਨਸ਼ਾ ਛੁਡਾਊ ਸੇਵਾ ਪ੍ਰਦਾਤਾਵਾਂ ਨੂੰ ਏਕੀਕ੍ਰਿਤ ਸਿਹਤ ਸੇਵਾਵਾਂ ਨੂੰ ਤਰਜੀਹ ਦੇਣ ਅਤੇ ਇਸ ਪ੍ਰਕਿਰਿਆ ਵਿੱਚ ਔਰਤਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਇਸ ਦੌਰਾਨ ਅਸਿਸਟੈਂਟ ਡਾਇਰੈਕਟਰ ਅਤੇ ਸਟੇਟ ਮੈਂਟਲ ਹੈਲਥ ਆਫਿਸਰ ਡਾ. ਸੰਦੀਪ ਭੋਲਾ ਨੇ ਅਲਾਇੰਸ ਇੰਡੀਆ ਤੋਂ ਡਾ. ਮੰਜੂ ਬਾਂਸਲ ਅਤੇ ਕੁਨਾਲ ਕਿਸ਼ੋਰ ਨਾਲ ਨਸ਼ਿਆਂ ਵਿਰੁੱਧ ਲੜਾਈ ਵਿੱਚ ਔਰਤਾਂ ਦੀ ਸ਼ਮੂਲੀਅਤ ਦੀ ਜ਼ਰੂਰਤ 'ਤੇ ਚਾਨਣਾ ਪਾਇਆ। 

ਉਨ੍ਹਾਂ ਕਿਹਾ ਕਿ ਔਰਤਾਂ ਨਸ਼ਿਆਂ ਦੀ ਦੁਰਵਰਤੋਂ ਤੋਂ ਪ੍ਰਭਾਵਿਤ ਵਿਅਕਤੀਆਂ ਨੂੰ ਮਹੱਤਵਪੂਰਨ ਸਹਾਇਤਾ ਪ੍ਰਦਾਨ ਕਰ ਸਕਦੀਆਂ ਹਨ ਅਤੇ ਉਨ੍ਹਾਂ ਨੂੰ ਮੁੜ ਵਸੇਬਾ ਸੇਵਾਵਾਂ ਤੱਕ ਪਹੁੰਚ ਕਰਨ ਵਿੱਚ ਮਦਦ ਕਰ ਸਕਦੀਆਂ ਹਨ।

 

Tags: Dr. Balbir Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD