Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਡਾ. ਅਰਵਿੰਦ ਪਾਲ ਸਿੰਘ ਨੇ ਬਤੌਰ ਸਿਵਲ ਸਰਜਨ ਮਾਨਸਾ ਦਾ ਅਹੁਦਾ ਸੰਭਾਲਿਆ

ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਸਿਹਤ ਵਿਭਾਗ ਦਾ ਪਹਿਲਾ ਫਰਜ਼ - ਡਾ. ਅਰਵਿੰਦ ਪਾਲ ਸਿੰਘ

Health, Civil Surgeon Mansa, Mansa

Web Admin

Web Admin

5 Dariya News

ਮਾਨਸਾ , 29 Jan 2025

Last updated on: Jan 29, 2025, 00:00 IST

ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਪਦਉਨੱਤ ਹੋ ਕੇ ਸਿਵਲ ਸਰਜਨ ਬਣੇ ਡਾ. ਅਰਵਿੰਦ ਪਾਲ ਸਿੰਘ ਨੇ ਅੱਜ ਬਤੌਰ ਸਿਵਲ ਸਰਜਨ ਮਾਨਸਾ ਦਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਡਾ. ਅਰਵਿੰਦ ਪਾਲ ਸਿੰਘ ਬਤੌਰ ਸੀਨੀਅਰ ਮੈਡੀਕਲ ਅਫ਼ਸਰ ਸੀ. ਐਚ.ਸੀ.ਘੜੂੰਆਂ ਵਿਖੇ ਤਾਇਨਾਤ ਸਨ। 

ਡਾ. ਅਰਵਿੰਦ ਪਾਲ ਸਿੰਘ ਨੇ ਬਤੌਰ ਮੈਡੀਕਲ ਅਫਸਰ ਪੀ.ਐਚ.ਸੀ. ਵੇਰਕਾ ਵਿਖੇ 1994 ਵਿੱਚ ਸੇਵਾ ਸ਼ੁਰੂ ਕੀਤੀ। ਇਸ ਉਪਰੰਤ ਬਤੌਰ ਸੀਨੀਅਰ ਮੈਡੀਕਲ ਅਫਸਰ ਚੰਡੀਗੜ੍ਹ ਸੈਕਟਰ 16 ਅਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਚੰਡੀਗੜ੍ਹ ਵਿਖੇ ਵੱਖ-ਵੱਖ ਅਹੁਦਿਆਂ ਤੇ ਕੰਮ ਕੀਤਾ। ਮਾਨਸਾ ਵਿਖੇ ਅਹੁਦਾ ਸੰਭਾਦਿਆਂ ਉਨ੍ਹਾਂ ਜ਼ਿਲ੍ਹੇ ਦੇ ਪ੍ਰੋਗਰਾਮ ਅਫਸਰ, ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਇਕ ਅਹਿਮ ਮੀਟਿੰਗ ਕੀਤੀ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ  ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਸਾਡਾ ਪਹਿਲਾ ਫਰਜ਼ ਹੈ। ਉਨ੍ਹਾਂ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਤਨਦੇਹੀ, ਇਮਾਨਦਾਰੀ ਅਤੇ ਸਮੇਂ ਸਿਰ ਨਿਭਾਉਣ ਦੀ ਹਦਾਇਤ ਕੀਤੀ। 

ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਮਾਨਸਾ ਵਿਖੇ ਕਿਸੇ ਕਿਸਮ ਦਾ ਭ੍ਰਿਸ਼ਟਾਚਾਰ ਅਤੇ ਕੰਮ ਦੀ ਲੇਟ ਲਤੀਫੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਮਰੀਜ਼ ਜਾਂ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਸਿਹਤ ਵਿਭਾਗ ਨਾਲ ਸਬੰਧਤ ਕਿਸੇ ਵੀ ਕੰਮ ਸਬੰਧੀ ਕੋਈ ਸਮੱਸਿਆ ਆਉਂਦੀ ਹੈ, ਤਾਂ ਉਨ੍ਹਾਂ ਨਾਲ ਸਿੱਧੇ ਤੌਰ ’ਤੇ ਰਾਬਤਾ ਕਾਇਮ ਕੀਤਾ ਜਾ ਸਕਦਾ ਹੈ।

ਇਸ ਮੌਕੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਰਣਜੀਤ ਸਿੰਘ ਰਾਏ, ਸਹਾਇਕ ਸਿਵਲ ਸਰਜਨ ਡਾ. ਰਵਿੰਦਰ ਸਿੰਗਲਾ , ਜ਼ਿਲ੍ਹਾ ਮਾਸ ਮੀਡੀਆ ਅਫਸ਼ਰ ਸ਼੍ਰੀ ਵਿਜੇ ਕੁਮਾਰ, ਸੁਪਰੀਡੈਂਟ ਸੰਦੀਪ ਸਿੰਘ ਅਤੇ ਪ੍ਰਤਾਪ ਸਿੰਘ, ਡਿਪਟੀ ਮਾਸ ਮੀਡੀਆ ਅਫਸਰ ਦਰਸ਼ਨ ਸਿੰਘ, ਅਵਤਾਰ ਸਿੰਘ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ,ਅਤੇ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ।

 

Tags: Health , Civil Surgeon Mansa , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD