Friday, 05 June 2026

 

 

ਖ਼ਾਸ ਖਬਰਾਂ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ

 

ਮੇਅਰ ਖਿਲਾਫ਼ ਪੁਲਿਸ ਨੂੰ ਦਿੱਤੀ ਸ਼ਿਕਾਇਤ ਝੂਠ ਦਾ ਪੁਲੰਦਾ : ਡਾ. ਐਸ.ਐਸ. ਆਹਲੂਵਾਲੀਆ

ਜਿੱਥੇ-ਜਿੱਥੇ ਬੀਜੇਪੀ ਚੋਣਾਂ ਹਾਰਦੀ ਹੈ, ਉਥੇ ਇਸ ਤਰ੍ਹਾਂ ਦੀਆਂ ਝੂਠੀਆਂ ਸ਼ਿਕਾਇਤਾਂ ਦਾ ਸਹਾਰਾ ਲੈਂਦੀ ਹੈ ਬੀਜੇਪੀ

Dr. S.S Ahluwalia, Dr. Sunny Singh Ahluwalia, Sunny Singh Ahluwalia, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਚੰਡੀਗੜ੍ਹ , 29 Jan 2025

Last updated on: Jan 29, 2025, 00:00 IST

ਬੀਤੇ ਦਿਨ ਚੰਡੀਗੜ੍ਹ ਦੇ ਮੇਅਰ ਕੁਲਦੀਪ ਕੁਮਾਰ ਦੇ ਖਿਲਾਫ਼ ਰਾਮਦਰਬਾਰ ਨਿਵਾਸੀ ਵਲੋਂ ਨੌਕਰੀ ਬਦਲੇ ਪੈਸੇ ਲੈਣ ਦੀ ਸ਼ਿਕਾਇਤ ਨੂੰ ਆਮ ਆਦਮੀ ਪਾਰਟੀ (ਆਪ) ਚੰਡੀਗੜ੍ਹ ਦੇ ਕੋ-ਇੰਚਾਰਜ ਅਤੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਐਸ.ਐਸ. ਆਹਲੂਵਾਲੀਆ ਨੇ ਝੂਠ ਦਾ ਪੁਲੰਦਾ ਕਰਾਰ ਦਿੱਤਾ। ਡਾ. ਆਹਲੂਵਾਲੀਆ ਨੇ ਕਿਹਾ ਕਿ ਬੀਜੇਪੀ ਜਿੱਥੇ-ਜਿੱਥੇ ਚੋਣਾਂ ਹਾਰ ਰਹੀ ਹੁੰਦੀ ਹੈ, ਉਥੇ ਇਸ ਤਰ੍ਹਾਂ ਦੀਆਂ ਝੂਠੀਆਂ ਸ਼ਿਕਾਇਤਾਂ ਕਰਵਾ ਕੇ ਲੋਕਤੰਤਰ ਦਾ ਘਾਣ ਕਰਦੀ ਹੈ ਅਤੇ ਇਮਾਨਦਾਰ ਲੋਕਾਂ ਉਤੇ ਦਬਾਅ ਬਣਾ ਕੇ ਉਨ੍ਹਾਂ ਦੀ ਅਵਾਜ਼ ਨੂੰ ਦਬਾਉਣ ਦੀ ਕੋਸਿਸ ਕਰਦੀ ਹੈ। 

ਆਮ ਆਦਮੀ ਪਾਰਟੀ ਅਤੇ ਉਸਦੇ ਕੌਂਸਲਰ ਅਜਿਹੀਆਂ ਝੂਠੀਆਂ ਸ਼ਿਕਾਇਤਾਂ ਤੋਂ ਡਰਨ ਵਾਲੇ ਨਹੀਂ ਹਨ। ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਇਮਾਨਦਾਰ ਲੋਕਾਂ ਦੀ ਪਾਰਟੀ ਹੈ, ਜੋ ਕਿ ਸਾਰੀਆਂ ਚੋਣਾਂ ਨੂੰ ਇੱਕ ਤਿਓਹਾਰ ਦੀ ਤਰ੍ਹਾਂ ਮਨਾਉਂਦੀ ਹੈ ਅਤੇ ਉਸਦੇ ਵਿੱਚ ਪੂਰੇ ਉਤਸ਼ਾਹ ਦੇ ਨਾਲ ਹਿੱਸਾ ਲੈਂਦੀ ਹੈ। ਬੀਜੇਪੀ ਨੂੰ ਨਗਰ ਨਿਗਮ ਲਈ ਮੇਅਰ ਚੋਣ ਵਿੱਚ ਆਪਣੀ ਕਰਾਰੀ ਹਾਰ ਨਜ਼ਰ ਆ ਰਹੀ ਹੈ, ਜਿਸ ਕਾਰਨ ਬੀਜੇਪੀ ਦੁਆਰਾ ਚੰਡੀਗੜ੍ਹ ਦੇ ਇਮਾਨਦਾਰ ਅਫਸਰਾਂ ਉਤੇ ਦਬਾਅ ਪਾ ਕੇ ਅਜਿਹੀਆਂ ਝੂਠੀਆਂ ਸ਼ਿਕਾਇਤਾਂ ਰਾਂਹੀ ਉਨ੍ਹਾਂ ਦੇ ਉਤਸ਼ਾਹ ਨੂੰ ਘੱਟ ਕਰਨ ਦੀ ਨਾਕਾਮ ਕੋਸਿਸ ਕੀਤੀ ਜਾ ਰਹੀ ਹੈ।

ਡਾ. ਆਹਲੂਵਾਲੀਆ ਨੇ ਕਿਹਾ ਕਿ ਪਿਛਲੇ ਸਾਲ ਵੀ ਬੀਜੇਪੀ ਦੁਆਰਾ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਚੋਣ ਦੌਰਾਨ ਮੇਅਰ ਕੁਲਦੀਪ ਕੁਮਾਰ, ਆਪ ਆਗੂ ਹਰਜਿੰਦਰ ਬਾਵਾ ਅਤੇ ਉਨ੍ਹਾਂ ਦੇ ਖਿਲਾਫ਼ ਕੌਂਸਲਰ ਨੂੰ ਕਿਡਨੈਪ ਕਰਨ ਦੀ ਸ਼ਿਕਾਇਤ ਦਰਜ ਕਰਵਾ ਕੇ ਦਬਾਅ ਪਾਉਣ ਦੀ ਕੋਸਿਸ ਕੀਤੀ ਗਈ ਸੀ, ਜੋ ਕਿ ਬਾਅਦ ਵਿੱਚ ਝੂਠੀ ਸਾਬਿਤ ਹੋਈ।

ਉਨ੍ਹਾਂ ਕਿਹਾ ਕਿ ਪਿਛਲੇ ਸਾਲ ਮੇਅਰ ਚੋਣ ਦੌਰਾਨ ਬੀਜੇਪੀ ਦੁਆਰਾ ਆਪਣੇ ਨੌਮੀਨੇਟਿਡ ਕੌਂਸਲਰ ਅਤੇ ਪ੍ਰੀਜਾਇਡਿੰਗ ਅਫਸਰ ਅਨਿਲ ਮਸ਼ੀਹ ਦੁਆਰਾ ਮੇਅਰ ਕੁਲਦੀਪ ਕੁਮਾਰ ਦੀਆਂ 8 ਵੋਟਾਂ ਨੂੰ ਰੱਦ ਕਰਕੇ ਪੂਰੀ ਦੁਨੀਆ ਵਿੱਚ ਚੰਡੀਗੜ੍ਹ ਦੀ ਬਦਨਾਮੀ ਕਰਵਾਈ ਗਈ ਸੀ। ਇਸ ਸਾਲ ਵੀ ਬੀਜੇਪੀ ਅਜਿਹੀਆਂ ਝੂਠੀਆਂ ਸ਼ਿਕਾਇਤਾਂ ਕਰਵਾ ਇੱਕ ਵਾਰ ਫਿਰ ਤੋਂ ਚੰਡੀਗੜ੍ਹ ਦੀ ਬਦਨਾਮੀ ਕਰਵਾਉਣ ਦੀ ਕੋਸਿਸ ਕਰ ਰਹੀ ਹੈ, ਪਰ ਆਮ ਆਦਮੀ ਪਾਰਟੀ ਬੀਜੇਪੀ ਨੂੰ ਉਸਦੇ ਮਾੜੇ ਮਨਸੂਬਿਆਂ ਵਿੱਚ ਕਾਮਯਾਬ ਨਹੀਂ ਹੋਣ ਦੇਵੇਗੀ।

 

Tags: Dr. S.S Ahluwalia , Dr. Sunny Singh Ahluwalia , Sunny Singh Ahluwalia , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD