Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਮੌਕੇ ਸ਼ਰਧਾਂਜਲੀ ਸਮਾਰੋਹ

ਦੋ ਮਿੰਟ ਦਾ ਮੌਨ ਧਾਰ ਕੇ ਦੇਸ਼ ਦੇ ਸੁਤੰਤਰਤਾ ਸੰਗਰਾਮ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ

Preeti Yadav, Dr. Preeti Yadav, DC Patiala, Deputy Commissioner Patiala, Patiala

Web Admin

Web Admin

5 Dariya News

ਪਟਿਆਲਾ , 30 Jan 2025

Last updated on: Jan 30, 2025, 00:00 IST

ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਮੌਕੇ ਦੇਸ਼ ਦੀ ਆਜ਼ਾਦੀ ਦੇ ਸੰਗਰਾਮ ਵਿੱਚ ਆਪਣਾ ਬਲੀਦਾਨ ਦੇਣ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕਰਨ ਲਈ ਅੱਜ ਇਥੇ ਮਾਲ ਰੋਡ 'ਤੇ ਰਜਿੰਦਰਾ ਲੇਕ ਵਿਖੇ ਸਥਿਤ ਮਹਾਤਮਾ ਗਾਂਧੀ ਦੇ ਸਮਾਰਕ 'ਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਸ਼ਰਧਾਂਜਲੀ ਸਮਾਰੋਹ ਹੋਇਆ। ਇਸ ਮੌਕੇ ਪੁਲਿਸ ਦੀ ਹਥਿਆਰਬੰਦ ਟੁਕੜੀ ਨੇ ਹਥਿਆਰ ਉਲਟੇ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਦੋ ਮਿੰਟ ਦਾ ਮੌਨ ਰੱਖਿਆ ਗਿਆ। 

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਮਹਾਤਮਾ ਗਾਂਧੀ ਦੇ ਸਮਾਰਕ 'ਤੇ ਫੁੱਲ ਮਾਲਾਵਾਂ ਚੜ੍ਹਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸਮਾਰੋਹ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ, ਐਸ.ਡੀ.ਐਮ ਪਟਿਆਲਾ ਗੁਰਦੇਵ ਸਿੰਘ ਧਮ, ਮੁੱਖ ਮੰਤਰੀ ਫ਼ੀਲਡ ਅਫ਼ਸਰ ਡਾ. ਨਵਜੋਤ ਸ਼ਰਮਾ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।

ਸਮਾਗਮ ਮੌਕੇ ਡਾ. ਪ੍ਰੀਤੀ ਯਾਦਵ ਨੇ ਮਹਾਤਮਾ ਗਾਂਧੀ ਸਮੇਤ ਹੋਰਨਾਂ ਸੁਤੰਤਰਤਾ ਸੰਗਰਾਮੀਆਂ ਨੂੰ ਸ਼ਰਧਾਂਜਲੀ ਅਰਪਿਤ ਕਰਦਿਆਂ ਕਿਹਾ ਕਿ ਅੱਜ ਦਾ ਇਹ ਦਿਨ ਬਹੁਤ ਅਹਿਮ ਹੈ, ਕਿਉਂਕਿ ਇਸ ਦਿਨ ਸਮੁੱਚਾ ਦੇਸ਼ ਆਜ਼ਾਦੀ ਸੰਗਰਾਮ 'ਚ ਆਪਣੀ ਜਾਨ ਦੀ ਆਹੂਤੀ ਪਾਉਣ ਵਾਲਿਆਂ ਨੂੰ ਸਿਜਦਾ ਕਰਦਾ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਆਜ਼ਾਦੀ ਸੰਗਰਾਮ ਵਿੱਚ ਆਪਣਾ ਬਲੀਦਾਨ ਦੇਣ ਵਾਲੇ ਸ਼ਹੀਦਾਂ ਸਦਕਾ ਹੀ ਅਸੀਂ ਅੱਜ ਆਜ਼ਾਦੀ ਦਾ‌ ਨਿੱਘ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਮਹਾਤਮਾ ਗਾਂਧੀ ਨੇ ਅਹਿੰਸਾ ਦਾ ਮਾਰਗ ਅਪਣਾਉਂਦਿਆਂ ਆਜ਼ਾਦੀ ਲਈ ਆਪਣੀ ਆਵਾਜ਼ ਬੁਲੰਦ ਕੀਤੀ ਅਤੇ ਸਾਨੂੰ ਉਨ੍ਹਾਂ ਵੱਲੋਂ ਅਹਿੰਸਾ, ਸਵੱਛਤਾ, ਸ਼ਾਂਤੀ ਅਤੇ ਆਪਸੀ ਭਾਈਚਾਰਕ ਸਾਂਝ ਦੇ ਦਿੱਤੇ ਸੰਕਲਪ ਨੂੰ ਪੂਰਾ ਕਰਨ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।

 

Tags: Preeti Yadav , Dr. Preeti Yadav , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD