Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਨਾਵਲਕਾਰ ਨਾਨਕ ਸਿੰਘ ਦੀਆਂ ਨਿੱਜੀ ਵਸਤੂਆਂ ਪਰਿਵਾਰ ਵੱਲੋਂ ਭਾਸ਼ਾ ਵਿਭਾਗ ਪੰਜਾਬ ਨੂੰ ਭੇਟ

ਭਾਸ਼ਾ ਵਿਭਾਗ ਪੰਜਾਬ ਨੇ ਲਾਇਬਰੇਰੀ ’ਚ ਸਥਾਪਤ ਕੀਤਾ ਵਿਸ਼ੇਸ਼ ਸ਼ੈਕਸ਼ਨ

Language Department Punjab, Punjabi Bhasha Vibhag, Bhasha Vibhag, Punjabi Bhasha Vibhag Patiala

Web Admin

Web Admin

5 Dariya News

ਪਟਿਆਲਾ , 30 Jan 2025

Last updated on: Jan 30, 2025, 00:00 IST

ਨਾਮਵਰ ਲੇਖਕ ਨਾਨਕ ਸਿੰਘ (ਸਵ.) ਦੇ ਪਰਿਵਾਰ ਵੱਲੋਂ ਉਨ੍ਹਾਂ ਦੀਆਂ ਕੁਝ ਨਿੱਜੀ ਵਸਤੂਆਂ ਭਾਸ਼ਾ ਵਿਭਾਗ ਪੰਜਾਬ ਨੂੰ ਭੇਟ ਕੀਤੀਆਂ ਗਈਆਂ ਹਨ। ਵਿਭਾਗ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ’ਚ ਭਾਸ਼ਾ ਭਵਨ ਪਟਿਆਲਾ ਵਿਖੇ ਲਾਇਬਰੇਰੀ ’ਚ ਸ. ਨਾਨਕ ਸਿੰਘ ਦੀਆਂ ਨਿੱਜੀ ਵਸਤੂਆਂ ਲਈ ਇੱਕ ਵੱਖਰਾ ਸੈਕਸ਼ਨ ਸਥਾਪਤ ਕੀਤਾ ਗਿਆ ਹੈ। ਇਸ ਨਵੇਂ ਸੈਕਸ਼ਨ ਦੀ ਬੀਤੇ ਕੱਲ੍ਹ ਸ. ਨਾਨਕ ਸਿੰਘ ਦੇ ਪੋਤਰੇ ਸ. ਕਰਮਵੀਰ ਸਿੰਘ ਸੂਰੀ ਦੀ ਹਾਜ਼ਰੀ ਵਿੱਚ ਘੁੰਡ ਚੁਕਾਈ ਕੀਤੀ ਗਈ। 

ਇਸ ਮੌਕੇ ਸੰਯੁਕਤ ਨਿਰਦੇਸ਼ਕਾ ਸ੍ਰੀਮਤੀ ਹਰਪ੍ਰੀਤ ਕੌਰ, ਡਿਪਟੀ ਡਾਇਰੈਕਟਰ ਹਰਭਜਨ ਕੌਰ, ਸਹਾਇਕ ਡਾਇਰੈਕਟਰ ਅਮਰਿੰਦਰ ਸਿੰਘ, ਆਲੋਕ ਚਾਵਲਾ ਤੇ ਸੁਰਿੰਦਰ ਕੌਰ, ਸੁਪਰਡੈਂਟ ਭੁਪਿੰਦਰਪਾਲ ਸਿੰਘ ਤੇ ਸਵਰਨਜੀਤ ਕੌਰ, ਖੋਜ ਸਹਾਇਕ ਹਰਪ੍ਰੀਤ ਸਿੰਘ, ਗੁਰਜੀਤ ਸਿੰਘ, ਮਨਜਿੰਦਰ ਸਿੰਘ, ਸ੍ਰੀਮਤੀ ਨੇਹਾ ਅਤੇ ਜਗਮੇਲ ਸਿੰਘ ਹਾਜ਼ਰ ਸਨ।  ਵਿਭਾਗ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਨੇ ਕਿਹਾ ਹੈ ਕਿ ਵਿਭਾਗ ਵੱਲੋਂ ਨਾਮਵਰ ਲੇਖਕਾਂ ਦੀਆਂ ਯਾਦਗਾਰੀ ਤੇ ਨਿੱਜੀ ਵਸਤੂਆਂ ਦੀ ਸਾਂਭ-ਸੰਭਲ ਲਈ ਕੀਤੀ ਗਈ ਇਹ ਨਵੀਂ ਪਹਿਲਕਦਮੀ ਕੀਤੀ ਗਈ ਹੈ। 

ਇਸ ਕਾਰਜ ਦੀ ਆਰੰਭਤਾ ਮਹਾਨ ਨਾਵਲਕਾਰ ਨਾਨਕ ਸਿੰਘ ਦੇ ਪਰਿਵਾਰ ਦੇ ਸਹਿਯੋਗ ਨਾਲ ਕੀਤੀ ਗਈ ਹੈ। ਇਸ ਤਰ੍ਹਾਂ ਦੇ ਹੋਰ ਉਪਰਾਲੇ ਵੀ ਲੇਖਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਸਹਿਯੋਗ ਨਾਲ ਕੀਤੇ ਜਾਣਗੇ ਅਤੇ ਵਿਭਾਗ ਲੇਖਕਾਂ ਨਾਲ ਸਬੰਧਤ ਵਸਤਾਂ ਦਾ ਹੌਲੀ ਹੌਲੀ ਇੱਕ ਤਰ੍ਹਾਂ ਦਾ ਅਜਾਇਬ ਘਰ ਸਥਾਪਤ ਹੋ ਜਾਵੇਗਾ। ਸ. ਕਰਮਵੀਰ ਸਿੰਘ ਸੂਰੀ ਨੇ ਕਿਹਾ ਕਿ ਭਾਸ਼ਾ ਵਿਭਾਗ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕਰਨੀ ਬਣਦੀ ਹੈ। 

ਉਨ੍ਹਾਂ ਵਿਭਾਗ ਵੱਲੋਂ ਸ. ਨਾਨਕ ਸਿੰਘ ਦੀਆਂ ਵਸਤੂਆਂ ਨੂੰ ਖੂਬਸੂਰਤ ਤਰੀਕੇ ਨਾਲ ਸੰਭਾਲਣ ਲਈ ਧੰਨਵਾਦ ਵੀ ਕੀਤਾ। ਸੰਯੁਕਤ ਨਿਰਦੇਸ਼ਕਾ ਹਰਪ੍ਰੀਤ ਕੌਰ ਨੇ ਸ. ਕਰਮਵੀਰ ਸਿੰਘ ਸੂਰੀ ਅਤੇ ਉਨ੍ਹਾਂ ਦੇ ਪਰਿਵਾਰ ਦਾ ਧੰਨਵਾਦ ਕੀਤਾ।

 

Tags: Language Department Punjab , Punjabi Bhasha Vibhag , Bhasha Vibhag , Punjabi Bhasha Vibhag Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD