Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

16 ਫਰਵਰੀ ਨੂੰ ਖ਼ਾਲਸਾ ਕਾਲਜ ਚ ਪਟਿਆਲਾ ਦੀ ਮੁੜ ਸ਼ਾਨ ਬਣੇਗਾ ਮਿਲਟਰੀ ਲਿਟਰੇਚਰ ਫੈਸਟੀਵਲ

ਲੈਫ਼. ਜਨਰਲ ਚੇਤਿੰਦਰ ਸਿੰਘ, ਡਿਪਟੀ ਕਮਿਸ਼ਨਰ ਤੇ ਬ੍ਰਿਗੇਡੀਅਰ ਮਦਾਨ ਨੇ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਪੋਸਟਰ ਜਾਰੀ ਕੀਤਾ

Preeti Yadav, Dr. Preeti Yadav, DC Patiala, Deputy Commissioner Patiala, Patiala

Web Admin

Web Admin

5 Dariya News

ਪਟਿਆਲਾ , 30 Jan 2025

Last updated on: Jan 30, 2025, 00:00 IST

ਪਟਿਆਲਾ ਹੈਰੀਟੇਜ਼ ਫੈਸਟੀਵਲ ਦੌਰਾਨ 16 ਫਰਵਰੀ ਨੂੰ ਪਟਿਆਲਾ ਦੇ ਖ਼ਾਲਸਾ ਕਾਲਜ ਵਿਖੇ ਤੀਜਾ ਮਿਲਟਰੀ ਲਿਟਰੇਚਰ ਫੈਸਟੀਵਲ ਕਰਵਾਇਆ ਜਾ ਰਿਹਾ ਹੈ। ਇਸ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਪੋਸਟਰ ਲੈਫਟੀਨੈਂਟ ਜਨਰਲ (ਰਿਟਾ.) ਚੇਤਿੰਦਰ ਸਿੰਘ, ਏਵੀਐਸਐਮ, ਐਸਐਮ, ਵੀਐਸਐਮ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਬ੍ਰਿਗੇਡੀਅਰ ਅਦਵਿੱਤਿਆ ਮਦਾਨ, ਏ.ਡੀ.ਸੀ. (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਅਤੇ ਪੀ.ਪੀ.ਐਸ.ਸੀ. ਦੇ ਸਕੱਤਰ ਚਰਨਜੀਤ ਸਿੰਘ ਨੇ ਜਾਰੀ ਕੀਤਾ। 

ਇਨ੍ਹਾਂ ਅਧਿਕਾਰੀਆਂ ਨੇ ਇੱਕ ਮੀਟਿੰਗ ਕਰਕੇ ਸਾਰੇ ਪ੍ਰੋਗਰਾਮਾਂ ਦੀ ਰੂਪਰੇਖਾ ਨੂੰ ਅੰਤਿਮ ਛੋਹਾਂ ਦਿੱਤੀਆਂ। ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਮਿਲਟਰੀ ਲਿਟਰੇਚਰ ਫੈਸਟੀਵਲ ਕਰਵਾਉਣ ਦੇ ਕੀਤੇ ਐਲਾਨ ਦੇ ਮੱਦੇਨਜ਼ਰ ਪਟਿਆਲਾ ਜ਼ਿਲ੍ਹਾ ਲਗਾਤਾਰ ਤੀਜੀ ਵਾਰ ਮਿਲਟਰੀ ਲਿਟਰੇਚਰ ਫੈਸਟੀਵਲ ਕਰਵਾਉਣ ਵਾਲਾ ਪੰਜਾਬ ਦਾ ਮੋਹਰੀ ਜ਼ਿਲ੍ਹਾ ਬਣ ਗਿਆ ਹੈ। ਉਨ੍ਹਾਂ ਨੇ ਸੱਦਾ ਦਿੱਤਾ ਕਿ ਪਟਿਆਲਾ ਵਾਸੀ ਹੁੰਮ-ਹੁੰਮਾ ਕੇ ਪੁੱਜਣ ਤੇ ਇਸ ਫੈਸਟੀਵਲ ਦਾ ਆਨੰਦ ਮਾਨਣ, ਇਸ ਫੈਸਟੀਵਲ ਵਿੱਚ ਦਾਖਲਾ ਫ਼੍ਰੀ ਹੈ। 

ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ 16 ਫਰਵਰੀ ਨੂੰ ਮਿਲਟਰੀ ਲਿਟਰੇਚਰ ਫੈਸਟੀਵਲ ਮੌਕੇ ਵਾਈ.ਪੀ.ਐਸ. ਚੌਂਕ ਸਥਿਤ ਸੇਨੋਟਾਫ਼ ਵਿਖੇ ਫੁੱਲ ਮਾਲਾ ਅਰਪਣ ਅਤੇ ਪੋਲੋ ਗਰਾਊਂਡ ਤੋਂ ਬ੍ਰੇਵ-ਹਾਰਟ ਮੋਟਰਸਾਈਕਲ ਰੈਲੀ, ਖ਼ਾਲਸਾ ਕਾਲਜ ਵਿਖੇ ਜੋਸ਼, ਬੈਂਡ ਡਿਸਪਲੇ, ਜਜ਼ਬੇ ਅਤੇ ਬਹਾਦਰੀ ਦਾ ਵਰਨਣ, ਫ਼ੌਜੀ ਟੈਂਕਾਂ ਤੇ ਜੰਗੀ ਸਾਜ਼ੋ-ਸਾਮਾਨ ਦੀ ਪ੍ਰਦਰਸ਼ਨੀ, ਯੋਧਿਆਂ ਦੇ ਨ੍ਰਿਤ, ਘੋੜਸਵਾਰੀ ਸ਼ੋਅ, ਗਤਕਾ, ਪੁਰਾਤਨ ਵਸਤਾਂ ਤੇ ਦੁਰਲੱਭ ਡਾਕ ਟਿਕਟਾਂ ਦੀ ਪ੍ਰਦਰਸ਼ਨੀ ਸਮੇਤ ਫ਼ੌਜ, ਆਈ.ਟੀ.ਬੀ.ਪੀ ਅਤੇ ਪੁਲਿਸ ਭਰਤੀ ਬਾਰੇ ਕਾਉਂਸਲਿੰਗ ਅਤੇ ਫ਼ੂਡ ਕੋਰਟ ਵੀ ਸਥਾਪਤ ਕੀਤੇ ਜਾਣਗੇ।

 

Tags: Preeti Yadav , Dr. Preeti Yadav , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD