Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

36 ਪਟਵਾਰੀਆਂ ਦੀ ਸਿਖਲਾਈ ਮੁਕੰਮਲ ਜਲਦ ਫੀਲਡ ਵਿੱਚ ਹੋਣਗੇ ਤਾਇਨਾਤ

ਡਿਪਟੀ ਕਮਿਸ਼ਨਰ ਵੱਲੋਂ ਸ਼ੁਭ ਕਾਮਨਾਵਾਂ, ਬਿਨ੍ਹਾਂ ਕਿਸੇ ਦਬਾਅ ਤੋਂ ਪਾਰਦਰਸ਼ੀ ਢੰਗ ਨਾਲ ਕੰਮ ਕਰਨ ਲਈ ਪ੍ਰੇਰਿਆ

Vishesh Sarangal, DC Moga, Deputy Commissioner Moga, Moga

Web Admin

Web Admin

5 Dariya News

ਮੋਗਾ , 30 Jan 2025

Last updated on: Jan 30, 2025, 00:00 IST

ਜ਼ਿਲ੍ਹਾ ਮੋਗਾ ਅਤੇ ਬਰਨਾਲਾ ਦੇ 36 ਪਟਵਾਰੀਆਂ ਦੀ ਸਿਖਲਾਈ ਮੁਕੰਮਲ ਹੋ ਗਈ ਹੈ ਅਤੇ ਇਹ ਜਲਦ ਹੀ ਫੀਲਡ ਵਿੱਚ ਤਾਇਨਾਤ ਕੀਤੇ ਜਾਣਗੇ। ਇਹ ਸਿਖਲਾਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਸਟੇਟ ਪਟਵਾਰ ਟ੍ਰੇਨਿੰਗ ਸਕੂਲ ਵਿਖੇ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਅੱਜ ਇਹਨਾਂ ਨਵ ਨਿਯੁਕਤ ਪਟਵਾਰੀਆਂ ਨਾਲ ਮੁਲਾਕਾਤ ਕਰਕੇ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ ਅਤੇ ਉਹਨਾਂ ਨੂੰ ਬਿਨ੍ਹਾਂ ਕਿਸੇ ਦਬਾਅ ਤੋਂ ਪਾਰਦਰਸ਼ੀ ਢੰਗ ਨਾਲ ਕੰਮ ਕਰਨ ਲਈ ਪ੍ਰੇਰਿਆ। 

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਚਾਰੂਮਿਤਾ, ਐਸ.ਡੀ.ਐਮ ਮੋਗਾ ਸ੍ਰੀ ਸਾਰੰਗਪ੍ਰੀਤ ਸਿੰਘ ਔਜਲਾ, ਸਹਾਇਕ ਕਮਿਸ਼ਨਰ (ਜ) ਸ਼੍ਰੀ ਹਿਤੇਸ਼ ਵੀਰ ਗੁਪਤਾ, ਜ਼ਿਲ੍ਹਾ ਮਾਲ ਅਫ਼ਸਰ ਸ਼੍ਰੀ ਲਕਸ਼ੇ ਕੁਮਾਰ ਗੁਪਤਾ, ਸਟੇਟ ਪਟਵਾਰ ਟ੍ਰੇਨਿੰਗ ਸਕੂਲ ਮੋਗਾ ਦੇ ਪ੍ਰਿੰਸੀਪਲ ਰਾਮ ਸਿੰਘ (ਰਿਟਾ. ਐਸ.ਡੀ.ਐਮ) ਤੋਂ ਇਲਾਵਾ ਹੋਰ ਉਚ ਅਧਿਕਾਰੀ ਵੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਗੰਰਲ ਨੇ ਸਿਖਲਾਈ ਪ੍ਰਾਪਤ ਕਰਨ ਵਾਲੇ ਪਟਵਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਿਹੜੀ ਜਿੰਮੇਵਾਰੀ ਤੁਹਾਨੂੰ ਮਿਲ ਰਹੀ ਹੈ, ਉਸਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਇਆ ਜਾਵੇ। 

ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਜੋ ਵੀ ਜਮੀਨੀ ਪੱਧਰ ਤੋਂ ਕੰਮ ਸ਼ੁਰੂ ਹੁੰਦਾ ਹੈ ਉਹ ਪਟਵਾਰੀ ਪੱਧਰ ਤੋਂ ਸ਼ੁਰੂ ਹੁੰਦਾ ਹੈ। ਉਹਨਾਂ ਕਿਹਾ ਕਿ ਜਾਣ-ਬੁੱਝ ਕੇ ਕੀਤੀ ਗਲਤੀ ਮੁਆਫ ਕਰਨ ਯੋਗ ਨਹੀਂ ਹੁੰਦੀ ਇਸ ਲਈ ਅਜਿਹੀ ਗਲਤੀ ਆਪਣੀ ਪੂਰੀ ਨੌਕਰੀ ਦੌਰਾਨ ਨਾ ਕੀਤੀ ਜਾਵੇ। ਉਹਨਾਂ ਕਿਹਾ ਕਿ ਇਮਾਨਦਾਰੀ ਅਤੇ ਮਿਹਨਤ ਦੀ ਰਾਹ ਔਖੀ ਜਰੂਰ ਹੁੰਦੀ ਹੈ ਪਰ ਉਸ ਵਿੱਚ ਸਕੂਨ ਬਹੁਤ ਜਿਆਦਾ ਮਿਲਦਾ ਹੈ। 

ਲੋਕਾਂ ਦੇ ਇਮਾਨਦਾਰੀ ਨਾਲ ਕੀਤੇ ਕੰਮ ਦੀਆਂ ਦੁਆਵਾਂ ਤੁਹਾਨੂੰ ਜਰੂਰ ਮਿਲਦੀਆਂ ਰਹਿਣਗੀਆ। ਉਹਨਾਂ ਕਿਹਾ ਕਿ ਮਾਲ ਵਿਭਾਗ ਦਾ ਪਟਵਾਰੀਆਂ ਕੋਲ ਜਮ੍ਹਾਂਬੰਦੀ ਇੱਕ ਅਹਿਮ ਦਸਤਾਵੇਜ ਹੁੰਦਾ ਹੈ। ਇਸਦੀ ਸਾਂਭ-ਸੰਭਾਲ ਸੁਚੱਜੇ ਤਰੀਕੇ ਨਾਲ ਕੀਤੀ ਜਾਵੇ। ਉਹਨਾਂ ਕਿਹਾ ਕਿ ਨਿਯਮਾਂ ਤੋਂ ਬਾਹਰ ਜਾ ਕੇ ਕੋਈ ਵੀ ਕੰਮ ਨਾ ਕੀਤਾ ਜਾਵੇ। ਆਪਣੇ-ਆਪਣੇ ਹਲਕੇ ਦੇ ਪਿੰਡਾਂ ਦੇ ਲੋਕਾਂ ਨਾਲ ਤਾਲਮੇਲ ਵਧਾਇਆ ਜਾਵੇ। 

ਉਹਨਾਂ ਕਿਹਾ ਕਿ ਮਾਲ ਵਿਭਾਗ ਦੇ ਹਰ ਕੰਮ ਦੀ ਜਾਣਕਾਰੀ ਹੋਣਾ ਤੁਹਾਡੀ ਪਹਿਚਾਣ ਵਿੱਚ ਵਾਧਾ ਕਰੇਗੀ ਅਤੇ ਮਾਲ ਅਤੇ ਜਮ੍ਹਾਬੰਦੀ ਦਾ ਚੈਪਟਰ ਰੋਜਾਨਾ ਸਮਾਂ ਕੱਢ ਕੇ ਪੜ੍ਹਦੇ ਰਹਿਣਾ ਜਿਸ ਨਾਲ ਕੰਮ ਕਰਨ ਵਿੱਚ ਤੇਜੀ ਆਵੇਗੀ।

 

Tags: Vishesh Sarangal , DC Moga , Deputy Commissioner Moga , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD