Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਾਕਟਰ ਆਪਕੇ ਦੁਆਰ ਸਕੀਮ ਤਹਿਤ ਪਾਇਲਟ ਪ੍ਰਾਜੈਕਟ ਵਜੋਂ ਪਟਿਆਲਾ ਨੂੰ ਮਿਲੀ ਮੋਬਾਈਲ ਮੈਡੀਕਲ ਯੂਨਿਟ ਵੈਨ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਰੈਡ ਕਰਾਸ ਦੇ ਸਕੱਤਰ ਨੂੰ ਸੌਂਪੀ ਐਮ.ਐਮ.ਯੂ. ਦੀ ਚਾਬੀ, ਲੋੜਵੰਦਾਂ ਨੂੰ ਉਨ੍ਹਾਂ ਦੀਆਂ ਬਰੂਹਾਂ 'ਤੇ ਮੁਫ਼ਤ ਡਾਕਟਰੀ ਸੇਵਾਵਾਂ

Preeti Yadav, Dr. Preeti Yadav, DC Patiala, Deputy Commissioner Patiala, Patiala

Web Admin

Web Admin

5 Dariya News

ਪਟਿਆਲਾ , 30 Jan 2025

Last updated on: Jan 30, 2025, 00:00 IST

ਪੰਜਾਬ ਰੈੱਡ ਕਰਾਸ ਸੋਸਾਇਟੀ ਵੱਲੋਂ ਅਰੰਭ ਕੀਤੀ ਨਿਵੇਕਲੀ ਪਹਿਲਕਦਮੀ "ਡਾਕਟਰ ਆਪਕੇ ਦੁਆਰ" ਤਹਿਤ ਪਟਿਆਲਾ ਜ਼ਿਲ੍ਹੇ ਨੂੰ ਪਾਇਲਟ ਪ੍ਰਾਜੈਕਟ ਵਜੋਂ ਪੂਰੀ ਤਰ੍ਹਾਂ ਲੈਸ ਮੋਬਾਈਲ ਮੈਡੀਕਲ ਯੂਨਿਟ (ਐਮ.ਐਮ.ਯੂ) ਵੈਨ ਪ੍ਰਾਪਤ ਹੋਈ ਹੈ।ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਇਸ ਅਤਿਆਧੁਨਿਕ ਵੈਨ ਦੀਆਂ ਚਾਬੀਆਂ ਅੱਜ ਜ਼ਿਲ੍ਹਾ ਰੈਡ ਕਰਾਸ ਦੇ ਸਕੱਤਰ ਡਾ. ਪ੍ਰਿਤਪਾਲ ਸਿੰਘ ਨੂੰ ਸੌਂਪੀਆਂ। 

ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਇਨ੍ਹਾਂ ਮੋਬਾਇਲ ਵੈਨਾਂ ਨੂੰ ਸਰਕਾਰੀ ਸਕੂਲਾਂ ਨਾਲ ਵੀ ਜੋੜਿਆ ਜਾਵੇਗਾ ਤਾਂ ਕਿ ਅਨੀਮੀਆ ਮੁਕਤ ਮੁਹਿੰਮ ਤਹਿਤ ਵਿਦਿਆਰਥਣਾਂ ਵਿੱਚ ਖੂਨ ਦੀ ਕਮੀ ਦੀ ਜਾਂਚ ਵੀ ਕੀਤੀ ਜਾਵੇ।ਉਨ੍ਹਾਂ ਅੱਗੇ ਦੱਸਿਆ ਕਿ ਇਹ ਸੇਵਾ ਸਮਾਜ ਦੇ ਪਛੜੇ ਵਰਗਾਂ, ਖਾਸ ਕਰਕੇ ਗਰਭਵਤੀ ਔਰਤਾਂ ਲਈ ਬਹੁਤ ਲਾਭਦਾਇਕ ਹੋਵੇਗੀ, ਜੋ ਗਰਭ ਅਵਸਥਾ ਦੌਰਾਨ ਕਈ ਤਰ੍ਹਾਂ ਦੀਆਂ ਕਮੀਆਂ ਤੋਂ ਪੀੜਤ ਹਨ ਅਤੇ ਸਿਹਤ ਕੇਂਦਰਾਂ ਵਿੱਚ ਜਾਣ ਤੋਂ ਅਸਮਰੱਥ ਹਨ।

ਡਿਪਟੀ ਕਮਿਸ਼ਨਰ  ਨੇ ਪਿੰਡ-ਪਿੰਡ ਜਾਕੇ ਇਹ ਵੈਨ ਮੈਡੀਕਲ ਸਕਰੀਨਿੰਗ ਕਰੇਗੀ ਅਤੇ ਜੋ ਡਾਟਾ ਮਿਲੇਗਾ ਉਸ ਰਾਹੀਂ ਸਾਡੀ ਟਰਸ਼ਰੀ ਕੇਅਰ, ਪ੍ਰਾਇਮਰੀ ਕੇਅਰ ਅਤੇ ਸੈਕੰਡਰੀ ਕੇਅਰ ਰਾਹੀਂ ਮੈਡੀਕਲ ਸਹਾਇਤਾ ਲੋਕਾਂ ਦੇ ਘਰਾਂ ਨੇੜੇ ਹੀ ਪ੍ਰਦਾਨ ਕੀਤੀ ਜਾਵੇਗੀ ਤਾਂ ਕਿ ਲੋੜਵੰਦਾਂ ਨੂੰ ਉਨ੍ਹਾਂ ਦੀਆਂ ਬਰੂਹਾਂ 'ਤੇ ਮੁਫ਼ਤ ਡਾਕਟਰੀ ਸੇਵਾਵਾਂ ਪ੍ਰਦਾਨ ਹੋ ਸਕਣ।  ਜਿਕਰਯੋਗ ਹੈ ਕਿ ਬੀਤੇ ਦਿਨ ਪੰਜਾਬ ਦੇ ਰਾਜਪਾਲ ਅਤੇ ਪੰਜਾਬ ਰੈਡ ਕਰਾਸ ਸੋਸਾਇਟੀ ਦੇ ਪ੍ਰਧਾਨ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਸਾਰੇ ਲੋੜੀਂਦੇ ਉਪਕਰਨਾਂ ਨਾਲ ਪੂਰੀ ਤਰ੍ਹਾਂ ਲੈਸ ਐਮ.ਐਮ.ਯੂਜ਼, ਜਿਸ ਵਿੱਚ ਡਾਕਟਰ, ਫਾਰਮਾਸਿਸਟ, ਨਰਸ ਅਤੇ ਡਰਾਈਵਰ ਵਰਗਾ ਲੋੜੀਂਦਾ ਸਟਾਫ ਉਪਲੱਬਧ ਹੈ, ਨੂੰ ਪੰਜਾਬ ਰਾਜ ਭਵਨ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਸੀ। 

ਪਹਿਲੇ ਪੜਾਅ ਵਿੱਚ ਤਿੰਨ ਹੋਰ ਜ਼ਿਲ‌੍ਹਿਆਂ ਦੇ ਨਾਲ ਪਟਿਆਲਾ ਨੂੰ ਵੀ ਇਹ ਐਮ.ਐਮ.ਯੂ ਅਲਾਟ ਹੋਈ ਹੈ, ਤਾਂ ਜੋ ਲੋੜਵੰਦਾਂ ਨੂੰ ਉਨ੍ਹਾਂ ਦੀਆਂ ਬਰੂਹਾਂ 'ਤੇ ਮੁਫ਼ਤ ਡਾਕਟਰੀ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ।

 

Tags: Preeti Yadav , Dr. Preeti Yadav , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD