Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

ਕੁਸ਼ਟ ਰੋਗ ਦੇ ਖਿਲਾਫ ਜਾਗਰੂਕਤਾ ਮੁਹਿੰਮ ਸ਼ੁਰੂ

ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਨੇ ਦਿਤੀ ਜਾਣਕਾਰੀ

Health, Surgeon, Civil Surgeon, Ferozpur, Civil Surgeon Ferozpur, Dr. Rajvinder Kaur

Web Admin

Web Admin

5 Dariya News

ਫਿਰੋਜ਼ਪੁਰ , 30 Jan 2025

Last updated on: Jan 30, 2025, 00:00 IST

ਕੁਸ਼ਟ ਰੋਗ ਦੀ ਸਹੀ ਸਮੇਂ ਪਹਿਚਾਣ ਅਤੇ ਇਲਾਜ਼ ਸੰਬਧੀ ਆਮ ਲੋਕਾਂ ਵਿੱਚ ਵਿਸਥਾਰਤ ਜਾਣਕਾਰੀ ਦੇਣ ਦੇ ਮੰਤਵ ਨਾਲ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਵਲੋਂ ਜਾਗਰੂਕਤਾ ਸਮਗਰੀ ਜਾਰੀ ਕੀਤੀ ਗਈ ਅਤੇ ਸਿਹਤ ਵਿਭਾਗ ਵਲੋਂ ਕੁਸ਼ਟ ਰੋਗ ਨੂੰ ਖ਼ਤਮ ਕਰਨ ਸੰਬਧੀ ਸਹੁੰ ਵੀ ਚੁੱਕੀ ਗਈ। 

ਇਸ ਮੌਕੇ ਸਹਾਇਕ ਸਿਵਲ ਸਰਜਨ ਡਾ ਸੁਸ਼ਮਾ ਠੱਕਰ, ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ ਮਨਦੀਪ ਕੌਰ ਅਤੇ ਜਿਲ੍ਹਾ ਟੀਕਾਕਰਨ ਅਫ਼ਸਰ ਡਾ ਮਿਨਾਕਸ਼ੀ ਅਬਰੋਲ ਵੀ ਹਾਜ਼ਰ ਸਨ। ਇਸ ਮੌਕੇ ਸਿਵਲ ਸਰਜਨ ਡਾ ਰਾਜਵਿੰਦਰ ਕੌਰ ਨੇ ਕਿਹਾ ਕਿ ਕੁਸ਼ਟ ਰੋਗ ਦੀ ਜਾਂਚ ਅਤੇ ਇਲਾਜ ਜਿਲ੍ਹੇ ਦੀਆਂ ਸਾਰੀ ਸਰਕਾਰੀ ਸੰਸਥਾਵਾਂ ਵਿੱਚ ਬਿਲਕੁੱਲ ਮੁੱਫਤ ਕੀਤਾ ਜਾਂਦਾ ਹੈ। 

ਬਹੁ- ਔਸ਼ਧੀ ਇਲਾਜ਼ ਪ੍ਰਣਾਲੀ ਕੁਸ਼ਟ ਰੋਗ ਦਾ ਸ਼ਰਤੀਆ ਇਲਾਜ਼ ਹੈ। ਚਮੜੀ ਦੇ ਹਲਕੇ ਤਾਂਬੇ ਰੰਗ ਦੇ ਸੁੰਨ ਧੱਬੇ ਕੁਸ਼ਟ ਰੋਗ ਦੀ ਨਿਸ਼ਾਨੀ ਹੁੰਦੀ ਹੈ। ਇਹ ਸੁੰਨਾਪਨ ਚਮੜੀ ਦੇ ਹੇਠਾਂ ਦੀਆਂ ਨਸਾਂ ਦੀ ਖ਼ਰਾਬੀ ਕਾਰਨ ਹੁੰਦਾ ਹੈ, ਜਿਸ ਕਾਰਣ ਸ਼ਰੀਰ ਦੇ ਅੰਗ ਮੁੜ ਜਾਂਦੇ ਹਨ ਅਤੇ ਕਈ ਵਾਰੀ ਇਹ ਅੰਗ ਸੱਟ ਲੱਗਣ ਤੇ ਸ਼ਰੀਰ ਤੋਂ ਝੜ ਵੀ ਜਾਂਦੇ ਹਨ। 

ਅੱਖਾਂ ਵਿੱਚ ਇਹ ਬਿਮਾਰੀ ਹੋਣ ਤੇ ਅੱਖ ਪੂਰੀ ਤਰ੍ਹਾਂ ਬੰਦ ਨਹੀਂ ਹੁੰਦੀ ਜਿਸ ਕਾਰਣ ਅੱਖਾਂ ਵਿੱਚ ਚਿੱਟਾ ਪੈ ਜਾਂਦਾ ਹੈ ਤੇ ਮਰੀਜ਼ ਦੀ ਦੇਖਣ ਸ਼ਕਤੀ ਤੇ ਬੂਰਾ ਅਸਰ ਪੈਂਦਾ ਹੈ। ਜਿਲ੍ਹਾ ਲੇਪਰੋਸੀ ਅਫ਼ਸਰ ਡਾ ਨਵੀਨ ਸੇਠੀ ਨੇ ਕਿਹਾ ਕਿ ਕੁਸ਼ਟ ਰੋਗ ਦੀ ਜਾਂਚ ਅਤੇ ਇਲਾਜ ਜਿਲ੍ਹੇ ਦੀਆਂ ਸਾਰੀ ਸਰਕਾਰੀ ਸੰਸਥਾਵਾਂ ਵਿੱਚ ਬਿਲਕੁੱਲ ਮੁੱਫਤ ਕੀਤਾ ਜਾਂਦਾ ਹੈ। 

ਮਹਾਤਮਾ ਗਾਂਧੀ ਜੀ ਨੂੰ ਸਮਰਪਿਤ ਜ਼ਿਲੇ ਅੰਦਰ ਕੁੁਸ਼ਟ ਰੋਗ ਵਿਰੋਧੀ ਜਾਗਰੂਕਤਾ ਪੰਦਰਵਾੜਾ ਮਿਤੀ 30 ਜਨਵਰੀ ਤੋਂ ਮਨਾਇਆ ਜਾ ਰਿਹਾ ਹੈ। ਇਸੇ ਸਿਲਸਿਲੇ ਵਿੱਚ ਸਿਹਤ ਵਿਭਾਗ ਵੱਲੋਂ ਵੱਖ ਵੱਖ ਖੇਤਰਾਂ ਵਿੱਚ ਜਾ ਕੇ ਲੋਕਾਂ ਨੂੰ ਇਸ ਬੀਮਾਰੀ ਬਾਰੇ ਜਾਗਰੁਕ ਕੀਤਾ ਜਾ ਰਿਹਾ ਹੈ ਤਾਂ ਜੋ ਜੜ੍ਹ ਤੋਂ ਇਸ ਬੀਮਾਰੀ ਦਾ ਖਾਤਮਾ ਕੀਤਾ ਜਾ ਸਕੇ। 

ਕੁਸ਼ਟ ਰੋਗ ਇਲਾਜ ਯੋਗ ਹੈ। ਸਮੇਂ-ਸਿਰ ਪਤਾ ਲੱਗ ਜਾਣ ਤੇ ਇਸ ਦਾ ਇਲਾਜ ਹੋ ਸਕਦਾ ਹੈ ਅਤੇ ਰੋਗੀ ਇਸ ਬੀਮਾਰੀ ਤੇ ਜਿੱਤ ਹਾਸਲ ਕਰ ਸਕਦਾ ਹੈ। ਕੁੁਸ਼ਟ ਰੋਗੀਆ ਨਾਲ ਹਮੇਸ਼ਾ ਪਿਆਰ ਅਤੇ ਹਮਦਰਦੀ ਵਾਲਾ ਵਤੀਰਾ ਰੱਖਣਾ ਚਾਹੀਦਾ ਹੈ ਤੇ ਇਹਨਾਂ ਨੂੰ ਨਫਰਤ ਦੀ ਨਜ਼ਰ ਨਾਲ ਨਹੀਂ ਦੇਖਣਾ ਚਾਹੀਦਾ ਸਗੋ ਆਮ ਲੋਕਾਂ ਵਾਂਗ ਹਲੀਮੀ ਭਰਿਆ ਵਿਵਹਾਰ ਰੱਖਣਾ ਚਾਹੀਦਾ ਹੈ।

 

Tags: Health , Surgeon , Civil Surgeon , Ferozpur , Civil Surgeon Ferozpur , Dr. Rajvinder Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD