Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਸੁਤੰਤਰਤਾ ਸੰਗਰਾਮੀਆਂ ਨੂੰ ਮੌਨ ਧਾਰਨ ਕਰਕੇ ਦਿੱਤੀ ਸ਼ਰਧਾਂਜਲੀ

Health, Surgeon, Civil Surgeon, Tarn Taran, Civil Surgeon Tarn taran, Dr. Gurpreet Singh Rai

Web Admin

Web Admin

5 Dariya News

ਤਰਨ ਤਾਰਨ , 30 Jan 2025

Last updated on: Jan 30, 2025, 00:00 IST

ਜਿਲਾ ਤਰਨ ਤਾਰਨ ਦੇ ਮਾਨਯੋਗ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਜੀ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲੇ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਦੀ ਯੋਗ ਅਗਵਾਈ ਹੇਠ ਵੀਰਵਾਰ ਨੂੰ ਭਾਰਤ ਦੇ ਸੁਤੰਤਰਤਾ ਸੰਗਰਾਮ ਦੌਰਾਨ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਆਜ਼ਾਦੀ ਗੁਲਾਟੀਆਂ ਨੂੰ ਦਫਤਰ ਸਿਵਲ ਸਰਜਨ ਵਿਖੇ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜਲੀ ਭੇਂਟ ਕੀਤੀ ਗਈ।

ਇਸ ਮੌਕੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਭਾਰਤ ਦੇਸ਼ ਦੀ ਆਜ਼ਾਦੀ ਲਈ ਸੁਤੰਤਰਤਾ ਸੰਗਰਾਮੀਆਂ ਵੱਲੋਂ ਵਡਮੁੱਲੀਆਂ ਜਾਨਾ ਕੁਰਬਾਨ ਕਰਕੇ ਸਾਨੂੰ ਆਜ਼ਾਦੀ ਦੀ ਸਵੇਰ ਵਿਖਾਈ। ਉਹਨਾਂ ਕਿਹਾ ਕਿ ਦਫਤਰ ਸਿਵਲ ਸਰਜਨ ਵਿਖੇ ਕਰਵਾਈ ਗਈ ਗਤੀਵਿਧੀ ਦੌਰਾਨ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਹਿੱਸਾ ਲਿਆ ਗਿਆ।

ਸਿਵਲ ਸਰਜਨ ਡਾ. ਰਾਏ ਨੇ ਕਿਹਾ ਕਿ ਇਸ ਮੌਕੇ ਸਮੂਹ ਅਧਿਕਾਰੀਆਂ ਦੇ ਕਰਮਚਾਰੀਆਂ ਵਲੋਂ ਵਿਭਾਗ ਅਤੇ ਦੇਸ਼ ਪ੍ਰਤੀ ਬਣਦੀਆਂ ਜਿੰਮੇਵਾਰੀਆਂ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਦਾ ਅਹਿਦ ਵੀ ਲਿਆ ਗਿਆ। ਉਹਨਾਂ ਕਿਹਾ ਕਿ ਦੇਸ਼ ਦੇ ਹਰ ਇੱਕ ਨਾਗਰਿਕ ਨੂੰ ਆਜ਼ਾਦੀ ਸੰਗਰਾਮ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਸੁਤੰਤਰਤਾ ਸੰਗਰਾਮੀਆਂ ਬਾਰੇ ਜਾਣਕਾਰੀ ਹੋਣੀ ਬਹੁਤ ਲਾਜ਼ਮੀ ਹੈ ਅਤੇ ਸਾਨੂੰ ਉਹਨਾਂ ਵਲੋਂ ਦਰਸਾਏ ਗਏ ਮਾਰਗ ਦੇ ਚਲਦਿਆਂ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ।

 ਇਸ ਮੌਕੇ ਸਹਾਇਕ ਸਿਵਲ ਸਰਜਨ ਡਾਕਟਰ ਜਤਿੰਦਰ ਸਿੰਘ ਗਿੱਲ, ਜ਼ਿਲਾ ਟੀਕਾਕਰਨ ਅਫਸਰ ਡਾਕਟਰ ਵਰਿੰਦਰ ਪਾਲ ਕੌਰ, ਜਿਲਾ  ਸਿਹਤ ਅਫਸਰ ਡਾਕਟਰ ਸੁਖਬੀਰ ਕੌਰ, ਡਾ. ਸਿਮਰਨ ਕੌਰ, ਜ਼ਿਲਾ ਮਾਸ ਮੀਡੀਆ ਅਫਸਰ ਸ੍ਰੀ ਸੁਖਵੰਤ ਸਿੰਘ ਸਿੱਧੂ, ਹੈਲਥ ਸੁਪਰਵਾਈਜ਼ਰ ਕਾਰਜ ਸਿੰਘ, ਹੈਲਥ ਸੁਪਰਵਾਈਜ਼ਰ ਭੁਪਿੰਦਰ ਸਿੰਘ, ਮਨਰਾਜ ਸਿੰਘ, ਸਿਮਰਜੀਤ ਕੌਰ, ਰੀਟਾ ਰਾਣੀ ਨਰਿੰਦਰ ਕੌਰ ਆਦਿ ਮੌਜੂਦ ਰਹੇ।

 

Tags: Health , Surgeon , Civil Surgeon , Tarn Taran , Civil Surgeon Tarn taran , Dr. Gurpreet Singh Rai

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD