Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜੀਐਨਡੀਯੂ ਵਿਖੇ ਬੌਧਿਕ ਸੰਪੱਤੀ ਅਧਿਕਾਰਾਂ ਅਤੇ ਤਕਨਾਲੋਜੀ ਟ੍ਰਾਂਸਫਰ ਬਾਰੇ ਵਰਕਸ਼ਾਪ ਆਯੋਜਿਤ

ਯੂਨੀਵਰਸਿਟੀ ਖੋਜ ਪੇਟੈਂਟਿੰਗ ਨੂੰ ਕੀਤਾ ਜਾਵੇਗਾ ਹੋਰ ਮਜ਼ਬੂਤ: ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ

Guru Nanak Dev University Amritsar, Guru Nanak Dev University, Prof. Karamjeet Singh, GNDU, Amritsar

Web Admin

Web Admin

5 Dariya News

ਅੰਮ੍ਰਿਤਸਰ , 30 Jan 2025

Last updated on: Jan 30, 2025, 00:00 IST

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੌਧਿਕ ਸੰਪਤੀ ਅਧਿਕਾਰ ਸੈੱਲ ਅਤੇ ਡੀਨ ਵਿਿਦਆਰਥੀ ਭਲਾਈ ਦੇ ਦਫ਼ਤਰ ਦੁਆਰਾ ਬੌਧਿਕ ਸੰਪਤੀ ਅਧਿਕਾਰਾਂ (ਆਈਪੀਆਰ) ਅਤੇ ਤਕਨਾਲੋਜੀ ਟ੍ਰਾਂਸਫਰ 'ਤੇ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਭਾਸ਼ਣ ਦੇਣ ਲਈ ਭਾਰਤ ਸਰਕਾਰ ਤੋਂ ਤਜਰਬੇਕਾਰ ਬੌਧਿਕ ਸੰਪਤੀ ਅਤੇ ਤਕਨਾਲੋਜੀ ਟ੍ਰਾਂਸਫਰ ਪੇਸ਼ੇਵਰ ਡਾ. ਅਮਰੇਸ਼ ਪਾਂਡਾ ਵਿਸ਼ੇਸ਼ ਤੌਰ 'ਤੇ ਯੂਨੀਵਰਸਿਟੀ ਪੁੱਜੇ ਸਨ। 

ਸੈਸ਼ਨ ਦਾ ਉਦੇਸ਼ ਵੱਖ-ਵੱਖ ਹਿੱਸੇਦਾਰਾਂ ਵਿੱਚ ਬੌਧਿਕ ਸੰਪਤੀ ਦੀ ਸੁਰੱਖਿਆ ਦੀ ਮਹੱਤਤਾ ਅਤੇ ਭਾਰਤ ਵਿੱਚ ਇਸਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ। ਡਾ. ਪ੍ਰੀਤ ਮਹਿੰਦਰ ਸਿੰਘ ਬੇਦੀ, ਡੀਨ ਵਿਦਆਰਥੀ ਭਲਾਈ ਨੇ ਆਪਣੇ ਉਦਘਾਟਨੀ ਭਾਸ਼ਣ ਵਿਚ ਅੱਜ ਦੇ ਤੇਜ਼ੀ ਨਾਲ ਵਿਕਸਤ ਹੋ ਰਹੇ ਸੰਸਾਰ ਵਿੱਚ ਬੌਧਿਕ ਸੰਪਤੀ ਅਧਿਕਾਰਾਂ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਨਵੀਨਤਾ ਅਤੇ ਆਰਥਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਬੌਧਿਕ ਰਚਨਾਵਾਂ ਨੂੰ ਸਮਝਣ ਅਤੇ ਸੁਰੱਖਿਅਤ ਕਰਨ ਦੀ ਲੋੜ 'ਤੇ ਵੀ ਜ਼ੋਰ ਦਿੱਤਾ। 

ਸੈਸ਼ਨ ਵਿੱਚ 300 ਤੋਂ ਵੱਧ ਭਾਗੀਦਾਰਾਂ ਨੇ ਭਾਗ ਲਿਆ ਜਿਸ ਵਿੱਚ ਕਾਨੂੰਨ, ਜੀਵਨ ਵਿਿਗਆਨ, ਕਲਾ ਆਦਿ ਸਮੇਤ ਵੱਖ-ਵੱਖ ਖੇਤਰਾਂ ਦੇ ਫੈਕਲਟੀ, ਪੀ.ਐਚ.ਡੀ. ਵਿਦਵਾਨ ਅਤੇ ਪੋਸਟ ਗ੍ਰੈਜੂਏਟ ਵਿਦਆਰਥੀ ਸ਼ਾਮਲ ਸਨ। ਸੈਸ਼ਨ ਤੋਂ ਬਾਅਦ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਨਾਲ ਹੋਈ ਇਕ ਵਿਸ਼ੇਸ਼ ਇਕੱਤਰਰਤਾ ਵਿਚ ਵਾਈਸ ਚਾਂਸਲਰ ਨੇ ਕਿਹਾ ਕਿ ਖੋਜ ਕਾਰਜ ਦਾ ਖੇਤਰ ਯੂਨੀਵਰਸਿਟੀ ਦਾ ਧੁਰਾ ਹੈ ਅਤੇ ਯੂਨੀਵਰਸਿਟੀ ਦੇ ਵਿਗਆਨੀਆਂ, ਵਿਦਵਾਨਾਂ ਅਤੇ ਖੋਜਕਾਰਾਂ ਵੱਲੋਂ ਕੀਤੀਆਂ ਜਾਂਦੀਆਂ ਖੋਜਾਂ ਨੂੰ ਬੌਧਿਕ ਸੰਪਤੀ ਅਧਿਕਾਰਾਂ ਪ੍ਰਤੀ ਹੋਰ ਵਿਸ਼ੇਸ਼ ਧਿਆਨ ਦਿੰਦੇ ਹੋਏ ਹੋਰ ਵੱਧ ਤੋਂ ਵੱਧ ਖੋਜਾਂ ਨੂੰ ਪੇਟੈਂਟ ਕਰਵਾਉਣ ਦੇ ਯਤਨ ਆਰੰਭੇ ਜਾਣਗੇ। 

ਉਨ੍ਹਾਂ ਕਿਹਾ ਕਿ ਇਸ ਖੇਤਰ ਦੀਆਂ ਗੁੰਝਲਾਂ ਨੂੰ ਸਮਝਣ ਅਤੇ ਇਸ ਵਿਚ ਹੋਰ ਅੱਗੇ ਵਧਣ ਲਈ ਸਰਕਾਰੀ ਸਹਾਇਤਾ ਦੀ ਬਹੁਤ ਜ਼ਰੂਰਤ ਹੈ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਅਜਿਹਾ ਸਹਿਯੋਗ ਖੋਜਕਰਤਾਵਾਂ ਨੂੰ ਪ੍ਰਭਾਵਸ਼ਾਲੀ ਨਤੀਜੇ ਪੈਦਾ ਕਰਨ ਦੇ ਯੋਗ ਬਣਾਏਗਾ ਜੋ ਸਮਾਜਿਕ ਤਰੱਕੀ ਅਤੇ ਨਵੀਨਤਾ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਜਾ ਸਕੇ। 

ਇਸ ਇਕੱਤਰਤਾ ਵਿਚ ਡਾ. ਅਮਰੇਸ਼ ਪਾਂਡਾ ਅਤੇ ਪ੍ਰੋ. ਪ੍ਰੀਤ ਮੋਹਿੰਦਰ ਸਿੰਘ ਬੇਦੀ ਹਾਜ਼ਰ ਸਨ ਜਿਸ ਦੀ ਚਰਚਾ ਦਾ ਕੇਂਦਰ ਯੂਨੀਵਰਸਿਟੀ ਦੇ ਖੋਜ ਪ੍ਰੋਜੈਕਟਾਂ ਲਈ ਪੇਟੈਂਟਿੰਗ ਯਤਨਾਂ ਨੂੰ ਵਧਾਉਣ 'ਤੇ ਸੀ। ਬੁਲਾਰੇ ਡਾ. ਅਮਰੇਸ਼ ਪਾਂਡਾ ਨੇ ਬੌਧਿਕ ਸੰਪਤੀ ਅਧਿਕਾਰਾਂ ਅਤੇ ਮੌਜੂਦਾ ਵਿਸ਼ਵਵਿਆਪੀ ਦ੍ਰਿਸ਼ਟੀਕੋਣ ਵਿੱਚ ਉਨ੍ਹਾਂ ਦੀ ਮਹੱਤਤਾ ਬਾਰੇ ਸੰਖੇਪ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੌਧਿਕ ਸੰਪਤੀ ਮਨੁੱਖੀ ਬੁੱਧੀ ਦੀਆਂ ਅਮੂਰਤ ਰਚਨਾਵਾਂ, ਜਿਵੇਂ ਕਿ ਕਾਢਾਂ, ਸਾਹਿਤਕ ਅਤੇ ਕਲਾਤਮਕ ਰਚਨਾਵਾਂ, ਪ੍ਰਤੀਕ, ਨਾਮ, ਡਿਜ਼ਾਈਨ, ਆਦਿ ਨੂੰ ਕਿਵੇਂ ਦਰਸਾਉਂਦੀ ਹੈ ਅਤੇ ਵੱਖ-ਵੱਖ ਕਿਸਮਾਂ ਦੇ ਆਈਪੀਆਰ ਅਤੇ ਕਾਪੀਰਾਈਟ, ਟ੍ਰੇਡਮਾਰਕ ਆਦਿ ਬਾਰੇ ਚਰਚਾ ਕੀਤੀ।

ਉਨ੍ਹਾਂ ਪੇਟੈਂਟ ਅਰਜ਼ੀ ਤਿਆਰ ਕਰਨ ਅਤੇ ਫਾਈਲ ਕਰਨ ਦੀ ਪੂਰੀ ਪ੍ਰਕਿਰਆ ਬਾਰੇ ਦਸਦਿਆਂ ਦਾਅਵਿਆਂ ਸਮੇਤ ਪੇਟੈਂਟ ਵਿਸ਼ੇਸ਼ਤਾਵਾਂ ਦਾ ਖਰੜਾ ਤਿਆਰ ਕਰਨ 'ਤੇ ਇੱਕ ਵਿਹਾਰਕ ਅਭਿਆਸ ਵੀ ਪੇਸ਼ ਕੀਤਾ। ਵਰਕਸ਼ਾਪ ਦੇ ਕੋਆਰਡੀਨੇਟਰ ਡਾ. ਹਰਕਿਰਨਦੀਪ ਕੌਰ ਨੇ ਭਾਗੀਦਾਰਾਂ ਤੋਂ ਮਿਲੇ ਭਰਵੇਂ ਹੁੰਗਾਰੇ ਅਤੇ ਸਕਾਰਾਤਮਕ ਫੀਡਬੈਕ ਲਈ ਧੰਨਵਾਦ ਪ੍ਰਗਟ ਕਰਦਿਆਂ ਬੌਧਿਕ ਸੰਪਤੀ ਅਧਿਕਾਰਾਂ ਦੇ ਖੇਤਰ ਵਿੱਚ ਸਮਰੱਥਾ ਨਿਰਮਾਣ ਅਤੇ ਜਾਣਕਾਰੀ ਪ੍ਰਸਾਰ ਲਈ ਵਾਤਾਵਰਣ ਪ੍ਰਦਾਨ ਕਰਨ ਲਈ ਯੂਨੀਵਰਸਿਟੀ ਦੇ ਸਮਰਪਣ 'ਤੇ ਜ਼ੋਰ ਦਿੱਤਾ।

 

Tags: Guru Nanak Dev University Amritsar , Guru Nanak Dev University , Prof. Karamjeet Singh , GNDU , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD