Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਈ-ਸ਼੍ਰਮ ਵਰਕਰਾਂ ਲਈ ਪ੍ਰਸਤਾਵਿਤ ਮੈਡੀਕਲ ਬੀਮਾ ਵਜ਼ੀਫ਼ੇ ਅਤੇ ਪੈਨਸ਼ਨਾਂ

Tarunpreet Singh Sond, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Mansukh Mandaviya, Dr. Mansukh Mandaviya, BJP, Bharatiya Janata Party

Web Admin

Web Admin

5 Dariya News

ਨਵੀਂ ਦਿੱਲੀ , 30 Jan 2025

Last updated on: Jan 30, 2025, 00:00 IST

ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਬੀਤੀ ਸ਼ਾਮ ਨਵੀਂ ਦਿੱਲੀ ਵਿਖੇ ਕਿਰਤ ਮੰਤਰੀਆਂ ਅਤੇ ਕਿਰਤ ਸਕੱਤਰਾਂ ਦੀ ਦੋ-ਰੋਜ਼ਾ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪ੍ਰਸਤਾਵ ਰੱਖਿਆ ਕਿ ਈ-ਸ਼੍ਰਮ ਅਧੀਨ ਰਜਿਸਟਰਡ ਕਾਮਿਆਂ ਨੂੰ ਸਿਹਤ ਬੀਮਾ, ਉਨ੍ਹਾਂ ਦੇ ਬੱਚਿਆਂ ਲਈ ਵਜ਼ੀਫਾ ਅਤੇ ਰਿਟਾਇਰਮੈਂਟ ਤੋਂ ਬਾਅਦ ਪੈਨਸ਼ਨ ਲਾਭ ਪ੍ਰਦਾਨ ਕੀਤੇ ਜਾਣ। ਕਾਨਫਰੰਸ ਦੌਰਾਨ ਸੌਂਦ ਨੇ ਇਸ ਮੁੱਦੇ ਸਬੰਧੀ ਕੇਂਦਰੀ ਕਿਰਤ ਮੰਤਰੀ ਨਾਲ ਵਿਚਾਰ-ਚਰਚਾ ਵੀ ਕੀਤੀ। 

ਉਨ੍ਹਾਂ ਨੇ ਆਈ.ਟੀ.ਆਈ. ਅਤੇ ਪੌਲੀਟੈਕਨਿਕ ਰਾਹੀਂ ਹੁਨਰ ਦੀ ਪਛਾਣ ਅਤੇ ਸਿਖਲਾਈ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਅਤੇ ਕਾਮਿਆਂ ਲਈ ਹੁਨਰ ਵਿਕਾਸ ਅਤੇ ਨਿਰੰਤਰ ਸਹਾਇਤਾ ਦੀ ਲੋੜ ਨੂੰ ਉਜਾਗਰ ਕੀਤਾ। ਕੇਂਦਰੀ ਕਿਰਤ ਅਤੇ ਰੋਜ਼ਗਾਰ ਮੰਤਰੀ ਡਾ. ਮਨਸੁਖ ਮਾਂਡਵੀਆ ਦੀ ਪ੍ਰਧਾਨਗੀ ਹੇਠ ਹੋਈ ਇਸ ਦੋ-ਰੋਜ਼ਾ ਕਾਨਫਰੰਸ ਦਾ ਉਦੇਸ਼ ਕਿਰਤ ਭਲਾਈ ਦੀ ਦਿਸ਼ਾ ਵਿੱਚ ਬਿਹਤਰ ਅਭਿਆਸਾਂ 'ਤੇ ਚਰਚਾ ਕਰਨਾ ਅਤੇ ਕਾਮਿਆਂ ਨੂੰ ਦਰਪੇਸ਼ ਮੁੱਖ ਚੁਣੌਤੀਆਂ ਨੂੰ ਹੱਲ ਕਰਨਾ ਸੀ।

ਪੰਜਾਬ ਦੇ ਕਿਰਤ ਸਕੱਤਰ ਮਨਵੇਸ਼ ਸਿੰਘ ਸਿੱਧੂ ਨੇ ਇਸ ਕਾਨਫਰੰਸ ਦੌਰਾਨ ਸੂਬੇ ਦੇ ਕਿਰਤ ਵਿਭਾਗ ਦੇ 100 ਫੀਸਦ ਕੰਪਿਊਟਰੀਕਰਨ ਬਾਰੇ ਜਾਣਕਾਰੀ ਦਿੱਤੀ, ਜਿਸ ਸਦਕਾ ਵਿਭਾਗ ਦਾ ਕੰਮਕਾਜ ਹੁਣ ਪੂਰੀ ਤਰ੍ਹਾਂ ਕਾਗਜ਼ ਰਹਿਤ, ਪਾਰਦਰਸ਼ੀ ਅਤੇ ਕੁਸ਼ਲ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਕਿਵੇਂ ਇਸ ਪਹਿਲਕਦਮੀ ਸਦਕਾ ਜਵਾਬਦੇਹੀ ਵਧਣ ਦੇ ਨਾਲ-ਨਾਲ ਕਾਰੋਬਾਰ ‘ਚ ਆਸਾਨੀ ਅਤੇ ਸੇਵਾਵਾਂ ਪ੍ਰਦਾਨ ਕਰਨਾ ਵਧੇਰੇ ਸੁਖਾਲਾ ਹੋ ਗਿਆ ਹੈ।

ਜ਼ਿਕਰਯੋਗ ਹੈ ਕਿ ਕਾਨਫਰੰਸ ਵਿੱਚ ਪੰਜਾਬ ਦੇ ਕਿਰਤ ਵਿਭਾਗ ਅਤੇ ਕਿਰਤੀ ਸਹਾਇਕ ਐਪ ਦੀ ਵੀ ਭਰਪੂਰ ਸ਼ਲਾਘਾ ਕੀਤੀ ਗਈ। ਦੱਸਣਯੋਗ ਹੈ ਕਿ ਕਿਰਤੀ ਸਹਾਇਕ ਐਪ ਉਸਾਰੀ ਕਾਮਿਆਂ ਦੀ ਕਿਸੇ ਵੀ ਥਾਂ ਤੋਂ ਕਿਸੇ ਵੀ ਸਮੇਂ ਰਜਿਸਟ੍ਰੇਸ਼ਨ ਦੀ ਸਹੂਲਤ ਪ੍ਰਦਾਨ ਕਰਦੀ ਹੈ। ਇਸ ਤੋਂ ਇਲਾਵਾ ਇਹ ਐਪ ਬਾਇਓਮੈਟ੍ਰਿਕ ਪ੍ਰਮਾਣਿਕਤਾ ਲਈ ਆਧਾਰ ਈ-ਕੇਵਾਈਸੀ ਦੀ ਵਰਤੋਂ ਕਰਦੀ ਹੈ ਅਤੇ ਸੇਵਾਵਾਂ  ਦੀ ਸਮਾਂਬੱਧ ਡਲਿਵਰੀ ਨੂੰ ਯਕੀਨੀ ਬਣਾਉਂਦੀ ਹੈ।

ਕਾਨਫਰੰਸ ਦੌਰਾਨ ਉਸਾਰੀ ਕਾਮਿਆਂ ਦੀ ਭਲਾਈ ਲਈ ਬਿਹਤਰ ਅਭਿਆਸਾਂ, ਈ.ਐਸ.ਆਈ.ਸੀ. ਨੂੰ ਏ.ਬੀ.ਜੇ.ਏ.ਵਾਈ. ਸਕੀਮ ਨਾਲ ਜੋੜਨ ਅਤੇ ਮੁੱਢਲੀਆਂ ਸਿਹਤ-ਸੰਭਾਲ ਸੇਵਾਵਾਂ ਵਰਗੇ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਈ-ਸ਼੍ਰਮ ਰਾਹੀਂ ਅਸੰਗਠਿਤ ਕਾਮਿਆਂ ਦੀ ਰਜਿਸਟ੍ਰੇਸ਼ਨ ਨੂੰ ਵਧਾਉਣ, ਨੈਸ਼ਨਲ ਕਰੀਅਰ ਸਰਵਿਸ ਲਈ ਰੋਡਮੈਪ ਨੂੰ ਪਰਿਭਾਸ਼ਿਤ ਕਰਨ, ਪ੍ਰਧਾਨ ਮੰਤਰੀ ਸਿੱਖਿਆ ਅਤੇ ਰੋਜ਼ਗਾਰ ਲਾਉਂਜ ਵਰਗੀਆਂ ਪਹਿਲਕਦਮੀਆਂ ਦੀ ਪੜਚੋਲ 'ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ।

ਕਾਨਫਰੰਸ ‘ਚ ਹੋਰਨਾਂ ਤੋਂ ਇਲਾਵਾ ਪੀ.ਡੀ.ਸੀ. ਮੈਂਬਰ ਅਨੁਰਾਗ ਕੁੰਡੂ, ਕਿਰਤ ਮੰਤਰੀ ਦੇ ਸਲਾਹਕਾਰ ਕਰੁਣ ਅਰੋੜਾ ਅਤੇ ਬੀ.ਓ.ਸੀ.ਡਬਲਿਊ. ਵੈਲਫੇਅਰ ਬੋਰਡ ਦੇ ਉਪ ਸਕੱਤਰ ਜਸ਼ਨਦੀਪ ਸਿੰਘ ਕੰਗ ਸ਼ਾਮਲ ਸਨ।

 

Tags: Tarunpreet Singh Sond , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Mansukh Mandaviya , Dr. Mansukh Mandaviya , BJP , Bharatiya Janata Party

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD