Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਪੁਲਿਸ ਵੱਲੋਂ ਸੰਖੇਪ ਮੁਕਾਬਲੇ ਤੋਂ ਬਾਅਦ ਲੰਡਾ ਮਾਡਿਊਲ ਦੇ ਚਾਰ ਕਾਰਕੁਨ ਗ੍ਰਿਫ਼ਤਾਰ

ਦੋ ਗ੍ਰਨੇਡ ਅਤੇ ਦੋ ਪਿਸਤੌਲ ਬਰਾਮਦ

Crime News Punjab, Punjab Police, Police, Crime News, Tarn Taran Police, Tarn Taran

Web Admin

Web Admin

5 Dariya News

ਤਰਨਤਾਰਨ , 30 Jan 2025

Last updated on: Jan 30, 2025, 00:00 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਸੰਗਠਿਤ ਅਪਰਾਧ ਵਿਰੁੱਧ ਜਾਰੀ ਮੁਹਿੰਮ ਤਹਿਤ ਤਰਨਤਾਰਨ ਪੁਲਿਸ ਨੇ ਵਿਦੇਸ਼-ਅਧਾਰਤ ਅੱਤਵਾਦੀ ਲਖਬੀਰ ਸਿੰਘ ਉਰਫ਼ ਲੰਡਾ ਨਾਲ ਸਬੰਧਤ ਅਤੇ ਅਮਰੀਕਾ-ਅਧਾਰਤ ਗੁਰਦੇਵ ਸਿੰਘ ਉਰਫ਼ ਜੈਸਲ ਚੰਬਲ ਅਤੇ ਕੈਨੇਡਾ ਅਧਾਰਤ ਸਤਬੀਰ ਉਰਫ਼ ਸੱਤਾ ਨੌਸ਼ਹਿਰਾ ਵੱਲੋਂ ਚਲਾਏ ਜਾ ਰਹੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ  ਸੰਖੇਪ ਮੁਕਾਬਲੇ ਤੋਂ ਬਾਅਦ ਤਰਨਤਾਰਨ ਤੋਂ ਚਾਰ ਕਾਰਕੁਨਾਂ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਮੁਰਾਦਪੁਰਾ ਦੇ ਰਹਿਣ ਵਾਲੇ ਰੌਬਿਨਜੀਤ ਸਿੰਘ ਉਰਫ਼ ਰੌਬਿਨ, ਤਰਨਤਾਰਨ ਦੇ ਉਸਮਾਨ ਦੇ ਰਹਿਣ ਵਾਲੇ ਹਰਪ੍ਰੀਤ ਸਿੰਘ ਉਰਫ਼ ਹੈਪੀ, ਗੁਰਦਾਸਪੁਰ ਦੇ ਕਲਾਨੌਰ ਦੇ ਰਹਿਣ ਵਾਲੇ ਨਵਜੋਤ ਸਿੰਘ ਉਰਫ਼ ਨਵ ਅਤੇ ਗੁਰਦਾਸਪੁਰ ਦੇ ਘੁੰਮਣ ਕਲਾਂ ਦੇ ਰਹਿਣ ਵਾਲੇ ਜਗਦੀਪ ਸਿੰਘ ਉਰਫ਼ ਜੱਗਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਹੈਂਡ ਗ੍ਰਨੇਡ ਅਤੇ ਦੋ ਅਤਿ ਆਧੁਨਿਕ .30 ਬੋਰ ਪਿਸਤੌਲਾਂ ਦੇ ਨਾਲ-ਨਾਲ ਗੋਲਾ ਬਾਰੂਦ ਅਤੇ ਤਿੰਨ ਮੈਗਜ਼ੀਨ ਵੀ ਬਰਾਮਦ ਕੀਤੇ ਹਨ। 

ਇਸ ਤੋਂ ਇਲਾਵਾ ਪੁਲਿਸ ਨੇ ਅਪਰਾਧ ਵਿੱਚ ਵਰਤੀ ਗਈ ਉਨ੍ਹਾਂ ਦੀ ਹੌਂਡਾ ਸਿਵਿਕ ਕਾਰ (ਬਿਨਾਂ ਰਜਿਸਟ੍ਰੇਸ਼ਨ ਨੰਬਰ ਪਲੇਟ) ਵੀ ਜ਼ਬਤ ਕਰ ਲਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਉਨ੍ਹਾਂ ਨੇ ਮੰਨਿਆ ਕਿ ਜ਼ਬਤ ਕੀਤੇ ਗਏ ਹੈਂਡ ਗ੍ਰਨੇਡ ਅਤੇ ਹਥਿਆਰ ਜੈਸਲ ਚੰਬਲ ਦੁਆਰਾ ਉਸਦੇ ਅਣਪਛਾਤੇ ਸਾਥੀ ਰਾਹੀਂ ਸਪਲਾਈ ਕੀਤੇ ਗਏ ਸਨ ਅਤੇ ਉਹ ਜੈਸਲ ਚੰਬਲ ਅਤੇ ਸੱਤਾ ਨੌਸ਼ਹਿਰਾ ਦੇ ਕਹਿਣ 'ਤੇ ਕਿਸੇ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਹੇ ਸਨ। 

ਉਨ੍ਹਾਂ ਅੱਗੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਜਬਰੀ ਵਸੂਲੀ ਅਤੇ ਗਿਰੋਹ ਨਾਲ ਸਬੰਧਤ ਹਿੰਸਾ ਦੇ ਕਈ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਰਹੇ ਹਨ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ। ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦੇ ਹੋਏ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਤਰਨ ਤਾਰਨ ਅਭਿਮਨਿਊ ਰਾਣਾ ਨੇ ਕਿਹਾ ਕਿ ਇਹ ਜਾਣਕਾਰੀ ਮਿਲਣ ਕਿ ਦੋ ਸ਼ੱਕੀ ਵਿਅਕਤੀ ਹੌਂਡਾ ਸਿਵਿਕ ਕਾਰ ਵਿੱਚ ਜਾ ਰਹੇ ਹਨ।

ਡੀਐਸਪੀ ਇਨਵੈਸਟੀਗੇਸ਼ਨ ਰਜਿੰਦਰ ਮਨਹਾਸ ਦੀ ਨਿਗਰਾਨੀ ਹੇਠ ਸੀਆਈਏ ਸਟਾਫ ਤਰਨ ਤਾਰਨ ਦੇ ਇੰਚਾਰਜ ਅਮਨਦੀਪ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਸਿਰਹਾਲੀ ਰੋਡ 'ਤੇ ਠਠੀਆਂ ਮਹੰਤਾਂ ਪਿੰਡ ਨੇੜੇ  ਨਾਕਾ ਲਗਾਇਆ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਮੁਲਜ਼ਮਾਂ ਦੀ ਕਾਰ ਨੂੰ ਸਫਲਤਾਪੂਰਵਕ ਟਰੇਸ ਕਰ ਲਿਆ ਅਤੇ ਜਦੋਂ ਪੁਲਿਸ ਪਾਰਟੀ ਨੇ ਉਨ੍ਹਾਂ ਦੀ ਗੱਡੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਤਾਂ ਮੁਲਜ਼ਮਾਂ ਨੇ ਪੁਲਿਸ ਟੀਮਾਂ 'ਤੇ ਗੋਲੀਬਾਰੀ ਸ਼ੁਰੂ ਕਰ ਕੀਤੀ, ਜਿਸ ਦੇ ਚਲਦਿਆਂ ਪੁਲਿਸ ਪਾਰਟੀਆਂ ਨੂੰ ਜਵਾਬੀ ਕਾਰਵਾਈ ਕਰਨੀ ਪਈ। 

ਉਨ੍ਹਾਂ ਅੱਗੇ ਦੱਸਿਆ ਕਿ ਇਸ ਗੋਲੀਬਾਰੀ ਦੌਰਾਨ ਮੁਲਜ਼ਮ ਰੌਬਿਨ ਦੀ ਲੱਤ ਵਿੱਚ ਗੋਲੀ ਲੱਗ ਗਈ। ਇਸ ਉਪਰੰਤ ਉਸ ਨੂੰ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਹੈਂਡ ਗ੍ਰਨੇਡ ਅਤੇ ਇੱਕ ਪਿਸਤੌਲ ਸਮੇਤ ਗੋਲੀ ਸਿੱਕਾ ਬਰਾਮਦ ਕੀਤਾ ਹੈ।

ਐਸਐਸਪੀ ਨੇ ਦੱਸਿਆ ਕਿ ਇਸ ਕਾਰਵਾਈ ਤਹਿਤ ਅਤੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਤੋਂ ਬਾਅਦ, ਗੈਂਗ ਦੇ ਦੋ ਹੋਰ ਮੈਂਬਰਾਂ ਨਵਜੋਤ ਉਰਫ਼ ਨਵ ਅਤੇ ਜਗਦੀਪ ਉਰਫ਼ ਜੱਗਾ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਹੋਰ ਆਧੁਨਿਕ ਪਿਸਤੌਲ ਅਤੇ ਗੋਲੀ ਸਿੱਕਾ ਬਰਾਮਦ ਹੋਇਆ ਹੈ। ਜਾਂਚ ਦੌਰਾਨ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਦਸੰਬਰ 2024 ਵਿੱਚ ਗੁਰਦਾਸਪੁਰ ਦੇ ਪਿੰਡ ਹੀਰ ਵਿੱਚ ਵਾਪਰੀ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਸਨ, ਜਿਸ ਵਿੱਚ ਉਨ੍ਹਾਂ ਨੇ ਜੈਸਲ ਚੰਬਲ ਦੇ ਇਸ਼ਾਰੇ 'ਤੇ ਘਰ ਦੇ ਮਾਲਕ ਤੋਂ ਫਿਰੌਤੀ ਮੰਗੀ ਸੀ।

ਐਸਐਸਪੀ ਨੇ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ। ਇਸ ਸਬੰਧੀ ਐਫਆਈਆਰ ਨੰਬਰ 11 ਮਿਤੀ 30/01/2025 ਨੂੰ ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀ ਧਾਰਾ 113 (3) ਅਤੇ 113, ਅਸਲਾ ਐਕਟ ਦੀ ਧਾਰਾ 25 (6) ਅਤੇ 25 (7) ਅਤੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 3, 4, 5 ਅਤੇ 6 ਤਹਿਤ ਪੁਲਿਸ ਸਟੇਸ਼ਨ ਸਿਰਹਾਲੀ, ਤਰਨਤਾਰਨ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।

 

Tags: Crime News Punjab , Punjab Police , Police , Crime News , Tarn Taran Police , Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD