Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਜਿਲ੍ਹਾ ਸਿਹਤ ਵਿਭਾਗ ਫਾਜਿਲਕਾ ਵੱਲੋਂ ਵਿਸ਼ਵ ਲੈਪਰੋਸੀ ਦਿਵਸ ਸਬੰਧੀ ਕੀਤਾ ਜਾਗਰੂਕਤਾ ਸਮਾਗਮ

ਕੁਸ਼ਟ ਰੋਗ 100 ਪ੍ਰਤੀਸ਼ਤ ਇਲਾਜਯੋਗ ਹੈ : ਡਾ ਲਹਿੰਬਰ ਰਾਮ

Health, Civil Surgeon Fazilka, Fazilka

Web Admin

Web Admin

5 Dariya News

ਫਾਜਿਲਕਾ , 30 Jan 2025

Last updated on: Jan 30, 2025, 00:00 IST

ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ ਲਹਿੰਬਰ ਰਾਮ ਸਿਵਲ ਸਰਜਨ ਫਾਜਿਲਕਾ ਦੀ ਪ੍ਰਧਾਨਗੀ ਵਿੱਚ ਅੱਜ ਵਿਸ਼ਵ ਲੈਪਰੋਸੀ ਦਿਵਸ ਦੇ ਸਬੰਧ ਵਿੱਚ ਜਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਇੱਕਜੁਟ ਹੋਵੋ, ਐਕਟ ਕਰੋ ਅਤੇ ਖਤਮ ਕਰੋ ਥੀਮ ਹੇਠ ਸੀ. ਐਚ. ਸੀ. ਡੱਬਵਾਲਾ ਕਲਾਂ ਵਿਖੇ ਕੀਤਾ ਗਿਆ।ਇਸ ਸਮੇਂ ਡਾ ਕਵਿਤਾ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ ਨੀਲੂ ਚੁੱਘ ਜਿਲ੍ਹਾ ਲੈਪਰੋਸੀ ਅਫ਼ਸਰ, ਡਾ ਪੰਕਜ਼ ਚੌਹਾਨ ਸੀਨੀਅਰ ਮੈਡੀਕਲ ਅਫ਼ਸਰ, ਵਿਨੋਦ ਖੁਰਾਣਾ, ਦਿਵੇਸ਼ ਕੁਮਾਰ, ਸੰਦੀਪ ਕੁਮਾਰ, ਪ੍ਰਕਾਸ਼, ਵਿਨੋਦ ਕੁਮਾਰ ਅਤੇ ਖੁਸ਼ਵੰਤ ਸਿਘ ਹਾਜ਼ਰ ਸਨ।

ਡਾ ਲਹਿੰਬਰ ਰਾਮ ਵੱਲੋਂ ਦਫ਼ਤਰ ਸਿਵਲ ਸਰਜਨ ਫਾਜਿਲਕਾ ਵਿਖੇ ਕੁਸ਼ਟ ਬਿਮਾਰੀ ਸਬੰਧੀ ਜਾਗਰੂਕਤਾ ਪੈਂਫਲਿਟ ਵੀ ਜਾਰੀ ਕੀਤਾ। ਇਸ ਸਮੇਂ ਡਾ ਲਹਿੰਬਰ ਰਾਮ ਨੇ ਦੱਸਿਆ ਕਿ ਸਰਕਾਰ ਵਲੋਂ ਨੈਸ਼ਨਲ ਲੈਪਰੋਸੀ ਅਰਿਡੀਕੇਸ਼ਨ ਪ੍ਰੋਗਰਾਮ (ਐਨ ਐਲ ਈ ਪੀ) ਤਹਿਤ ਕੁਸ਼ਟ ਰੋਗ ਦੇ ਖਾਤਮੇ ਲਈ ਚਲਾਏ ਜਾ ਰਹੇ ਸਪਰਸ਼ ਲੈਪਰੋਸੀ ਜਾਗਰੂਕਤਾ ਪ੍ਰੋਗਰਾਮ ਅਧੀਨ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ।

ਇਸ ਮੁਹਿੰਮ ਅਧੀਨ ਸਿਹਤ ਵਿਭਾਗ ਵਲੋਂ ਜਾਗਰੂਕਤਾ ਰੈਲੀਆਂ, ਗਰੁੱਖ ਮੀਟਿੰਗਾ ਕਰਕੇ ਆਮ ਲੋਕਾਂ ਨੂੰ ਕੁਸ਼ਟ ਰੋਗ ਸੰਬੰਧੀ ਜਾਗਰੂਕ ਕਰਨ ਤੋਂ ਇਲਾਵਾ ਪ੍ਰਵਾਸੀ ਮਜਦੂਰਾਂ ਦੇ ਰਿਹਾਇਸ਼ੀ ਖੇਤਰਾਂ ਵਿਚ ਸਰਵੇ ਕੀਤਾ ਜਾਵੇਗਾ। ਜੇਕਰ ਕੋਈ ਸ਼ੱਕੀ ਲੱਛਣ ਵਾਲਾ ਵਿਅਕਤੀ ਮਿਲਦਾ ਹੈ ਤਾਂ ਉਸਦਾ ਇਲਾਜ ਬਿਲਕੁਲ ਮੁਫਤ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਕੁਸ਼ਟ ਰੋਗ ਇਲਾਜਯੋਗ ਹੈ। 

ਡਾ ਕਵਿਤਾ ਸਿੰਘ ਅਤੇ ਡਾ ਨੀਲੂ ਚੁੱਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਦੀ ਚਮੜੀ ਤੇ ਤਾਂਬੇ ਰੰਗ ਦੇ ਸੁੰਨ ਧੱਬੇ, ਚਮੜੀ ਦਾ ਸੁੰਨਾਪਣ, ਨਸਾਂ ਮੋਟੀਆਂ ਅਤੇ ਸਖਤ, ਚਮੜੀ ਤੇ  ਠੰਡੇ ਅਤੇ ਗਰਮ ਦਾ ਪਤਾ ਨਾ ਲੱਗਣਾ, ਨਾ ਠੀਕ ਹੋਣ ਵਾਲੇ ਜਖਮ ਹੋ ਜਾਣ ਤਾਂ ਤੁਰੰਤ ਨੇੜੇ ਦੇ ਸਰਕਾਰੀ ਹਸਪਤਾਲ ਜਾ ਕੇ ਚੈਕਅੱਪ ਕਰਵਾਉਣਾ ਚਾਹੀਦਾ ਹੈ। ਕੁਸ਼ਟ ਰੋਗ ਦੇ ਮਰੀਜਾਂ ਨਾਲ ਕਿਸੇ ਵੀ ਪ੍ਰਕਾਰ ਦੇ ਭੇਦਭਾਵ ਨਹੀਂ ਕਰਨਾ ਚਾਹੀਦਾ।

ਸਿਹਤ ਵਿਭਾਗ ਦਾ ਟੀਚਾ ਜੀਰੋ ਲੈਪਰੋਸੀ ਟਰਾਸ਼ਮਿਸਨ ਹੈ।ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਕੁਸ਼ਟ ਰੋਗੀਆਂ ਦੀ ਜਾਂਚ ਅਤੇ ਇਲਾਜ ਮੁਫ਼ਤ ਕੀਤਾ ਜਾਂਦਾ ਹੈ। ਇਸ ਸਮੇਂ ਕਮਿਊਨਿਟੀ ਹੈਲਥ ਅਫ਼ਸਰ, ਮਲਟੀਪਰਪਜ਼ ਹੈਲਥ ਵਰਕਰ (ਫੀਮੇਲ) ਸਿਹਤ ਸਟਾਫ਼ ਹਾਜ਼ਰ ਸੀ।

 

Tags: Health , Civil Surgeon Fazilka , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD