Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਮਾਨਸਾ 'ਚ 100 ਦਿਨਾਂ ਟੀ.ਬੀ. ਮੁਕਤ ਭਾਰਤ ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਆਯੋਜਿਤ

Health, Mansa, Civil Surgeon, Surgeon, Civil Surgeon Mansa

Web Admin

Web Admin

5 Dariya News

ਮਾਨਸਾ , 31 Jan 2025

Last updated on: Jan 31, 2025, 00:00 IST

ਸੈਂਟਰਲ ਟੀ.ਬੀ. ਡਿਵੀਜ਼ਨ ਨਵੀਂ ਦਿਲੀ ਅਤੇ ਸਿਹਤ ਵਿਭਾਗ ਪੰਜਾਬ ਵੱਲੋਂ ਪ੍ਰਾਪਤ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਜਿਲਾ ਮਾਨਸਾ ਵਿਖੇ 100 ਦਿਨ ਟੀ.ਬੀ. ਮੁਕਤ ਭਾਰਤ ਮੁਹਿੰਮ ਦੇ ਤਹਿਤ ਸਿਵਲ ਸਰਜਨ ਦਫ਼ਤਰ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਪ੍ਰਣ ਲਿਆ। ਇਸ ਮੌਕੇ ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਨੇ ਦੱਸਿਆ ਕਿ ਤਪਦਿਕ ਰੋਗ ਮੁਕਤ ਭਾਰਤ ਸਾਡੀ ਪਹਿਲ ਕਦਮੀ ਹੈ। 

ਸਰਕਾਰ ਵੱਲੋਂ 7 ਦਸੰਬਰ ਤੋਂ ਸ਼ੁਰੂ ਕੀਤੀ ਗਈ 100 ਦਿਨ ਟੀ.ਬੀ. ਕੰਪੇਨ ਸਬੰਧੀ ਜ਼ਿਲ੍ਹਾ ਮਾਨਸਾ ਵਿਖੇ ਸਿਹਤ ਵਿਭਾਗ ਵੱਲੋਂ ਸ਼ਡਿਊਲ ਅਨੁਸਾਰ ਗਰਾਉਂਡ ਪੱਧਰ ’ਤੇ ਜਾਗਰੂਕਤਾ ਕੈਂਪ ਲਗਾ ਕੇ ਅਤੇ ਸਰਵੇਅ ਕਰਕੇ ਸ਼ੱਕੀ ਮਰੀਜ਼ਾਂ ਦੀ ਪਛਾਣ ਕੀਤੀ ਗਈ, ਜਿਸ ਉਪਰੰਤ ਟੀ.ਬੀ. ਦੇ ਪਾਜੇਟਿਵ ਕੇਸਾਂ ਦਾ ਇਲਾਜ਼ ਕੀਤਾ ਜਾ ਰਿਹਾ ਹੈ। 

ਉਨਾ ਕਿਹਾ ਕਿ ਇਸ ਮੁਹਿੰਮ ਦਾ ਟੀਚਾ ਟੀ.ਬੀ.ਦੇ ਕੇਸਾਂ ਦੀ ਹੋਰ ਭਾਲ ਅਤੇ ਟੀ.ਬੀ. ਦੇ ਨਾਲ ਹੋਣ ਵਾਲੀ ਮੌਤ ਦਰ ਨੂੰ ਘੱਟ ਕਰਨਾ ਹੈ। ਉਨ੍ਹਾਂ ਦੱਸਿਆ ਕਿਇਸ ਕੰਪੇਨ ਅਧੀਨ ਵਲਨਰੇਬਰ (ਕਮਜ਼ੋਰ ਆਬਾਦੀ) ਜਿਵੇਂ ਸਲਮ ਏਰੀਆ, ਜੇਲ, 60 ਸਾਲ ਤੋਂ ਵੱਧ ਉਮਰ ਦੇ ਵਿਅਕਤੀ, ਸ਼ੂਗਰ ਦੇ ਮਰੀਜ਼, ਐਚ.ਆਈ.ਵੀ. ਪਾਜਿਟੀਵ ਮਰੀਜ਼, ਡਾਇਲਸਿਸ ਮਰੀਜ਼, ਸਮੋਕਰ, ਫੈਕਟਰੀ ਵਰਕਰ ਅਤੇ ਟੀ.ਬੀ. ਦੇ ਮਰੀਜ਼ ਦੇ ਸੰਪਰਕ ’ਚ ਆਉਂਦੇ ਬੱਚੇ ਅਤੇ ਬਜ਼ੁਰਗ ਦੀ ਸਕਰੀਨਿੰਗ ਕਰਵਾ ਕੇ ਉਨਾਂ ਦੇ ਐਕਸਰੇ, ਸੀ.ਬੀ.ਨਾਟ ਅਤੇ ਟਰੂ ਨਾਟ ਟੈਸਟ ਕਰਵਾਉਣੇ ਹਨ ਜੇਕਰ ਕੋਈ ਮਰੀਜ਼ ਪੋਜੀਟਿਵ ਪਾਇਆ ਜਾਂਦਾ ਹੈ।

ਜ਼ਿਲ੍ਹਾ ਟੀ.ਬੀ ਅਫ਼ਸਰ ਡਾ: ਨਿਸੀ ਸੂਦ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਅਤੇ ਸ਼ੱਕੀ ਮਰੀਜ਼ਾਂ ਦੀ ਜਾਂਚ ਕਰਨ ਲਈ ਸਿਹਤ ਵਿਭਾਗ ਦੀਆਂ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ, ਜੋ ਟੀ.ਬੀ ਦੇ ਲੱਛਣਾਂ ਦੀ ਜਾਂਚ ਕਰਨ ਲਈ ਹਰ ਘਰ ਜਾ ਕੇ ਸ਼ੱਕੀ ਮਰੀਜ਼ ਨੂੰ ਸਕਰੀਨਿੰਗ ਕਰਨ ਲਈ  ਦੌਰਾ ਕਰਨਗੀਆਂ ਅਤੇ ਮੁੱਫ਼ਤ ਜਾਂਚ ਦੀਆਂ ਸਹੂਲਤਾਂ ਮੁਹੱਈਆ ਕਰਵਾਉਣਗੀਆਂ। 

ਉਨਾਂ ਦੱਸਿਆ ਕਿ ਜਦੋਂ ਵੀ ਟੀ.ਬੀ. ਦਾ ਮਰੀਜ਼ ਖੰਘਦਾ ਜਾਂ ਛਿੱਕਦਾ ਹੈ ਤਾਂ ਟੀ.ਬੀ. ਦੇ ਕੀਟਾਣੂ ਹਵਾ ਵਿੱਚ ਫੈਲਦੇ ਹਨ। ਇਸ ਹਵਾ ਵਿੱਚ ਜਿਹੜਾ ਵੀ ਇਨਸਾਨ ਸਾਹ ਲੈਂਦਾ ਹੈ ਉਸਦੇ ਸਰੀਰ ਵਿੱਚ ਟੀ.ਬੀ. ਦੇ ਕੀਟਾਣੂ ਚਲੇ ਜਾਂਦੇ ਹਨ। ਜੇਕਰ ਉਸ ਵਿਅਕਤੀ ਦੀ ਸਰੀਰ ਦੀ ਇਮਿਊਨਿਟੀ ਬਿਮਾਰੀਆਂ ਨਾਲ ਲੜਨ ਦੀ ਸ਼ਕਤੀ ਮਜਬੂਤ ਹੈ ਤਾਂ ਟੀ.ਬੀ ਦਾ ਕੀਟਾਣੂ ਉੱਥੇ ਹੀ ਖਤਮ ਹੋ ਜਾਂਦਾ ਹੈ।  

ਡਾ. ਸੁਮਿਤ ਸ਼ਰਮਾ ਮੈਡੀਕਲ ਅਫਸਰ ਨੇ ਦੱਸਿਆ ਕਿ ਟੀ.ਬੀ. ਤੇ ਮਰੀਜ਼ ਨੂੰ ਖੰਘਦੇ, ਛਿੱਕਦੇ ਹੋਏ ਹਮੇਸ਼ਾਂ ਮੂੰਹ ਤੇ ਕੱਪੜਾ ਰੱਖਣਾ ਚਾਹੀਦਾ ਹੈ, ਪੋਸ਼ਟਿਕ ਅਹਾਰ ਖਾਣਾ ਚਾਹੀਦਾ ਹੈ, ਜੰਕ ਫੂਡ ਨਹੀਂ ਖਾਣਾ ਚਾਹੀਦਾ ਅਤੇ ਜੇਕਰ ਕਿਸੇ ਦੇ ਘਰ ਵਿੱਚ ਕੋਈ ਟੀ.ਬੀ. ਦਾ ਮਰੀਜ਼ ਹੈ, ਤਾਂ ਉਸ ਟੀ.ਬੀ.ਦੇ ਮਰੀਜ਼ ਨੂੰ ਦਵਾਈ ਦਾ ਕੋਰਸ ਪੂਰਾ ਕਰਨ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ।

ਵਿਜੇ ਕੁਮਾਰ ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ  ਨੇ ਦੱਸਿਆ ਟੀ.ਬੀ. ਦਾ  ਇਲਾਜ ਸਾਰੇ ਸਰਕਾਰੀ ਸਿਹਤ ਕੇਂਦਰਾਂ ਵਿੱਚ ਬਿਲਕੁਲ ਮੁਫਤ ਕੀਤਾ ਜਾਂਦਾ ਹੈ। ਇਹ ਇਲਾਜ ਘੱਟੋ ਘੱਟ ਛੇ ਮਹੀਨੇ ਚੱਲਦਾ ਹੈ ਇਲਾਜ ਪੂਰਾ ਨਾ ਕਰਨ ਦੀ ਹਾਲਤ ਵਿੱਚ ਇਸ ਬਿਮਾਰੀ ਦੀ ਗੰਭੀਰਤਾ ਵੱਧ ਸਕਦੀ ਹੈ।

 

Tags: Health , Mansa , Civil Surgeon , Surgeon , Civil Surgeon Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD