Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਤਰਨ ਤਾਰਨ 'ਚ ਅਨੀਮੀਆ ਮੁਕਤ ਭਾਰਤ ਮੁਹਿੰਮ ਲਈ ਸਿਹਤ ਵਿਭਾਗ ਦੀ ਅਹਿਮ ਮੀਟਿੰਗ

ਜ਼ਿਲੇ ਦੇ ਸਾਰੇ ਸਰਕਾਰੀ ਸਕੂਲਾਂ ਦੇ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਕੀਤੀ ਜਾਵੇਗੀ ਵਿਸ਼ੇਸ਼ ਉਪਕਰਨਾ ਰਾਹੀਂ ਜਾਂਚ : ਡਾਕਟਰ ਵਰਿੰਦਰ ਪਾਲ ਕੌਰ

Health, Tarn Taran, Surgeon, Civil Surgeon, Civil Surgeon Tarn Taran

Web Admin

Web Admin

5 Dariya News

ਤਰਨ ਤਾਰਨ , 31 Jan 2025

Last updated on: Jan 31, 2025, 00:00 IST

ਜਿਲੇ ਦੇ ਡਿਪਟੀ ਕਮਿਸ਼ਨਰ ਮਾਨਯੋਗ ਸ਼੍ਰੀ ਰਾਹੁਲ ਜੀ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਦੀ ਰਹਿਨੁਮਾਈ ਅਤੇ ਜਿਲਾ ਟੀਕਾਕਰਨ ਆਫਸਰ ਕਮ ਨੋਡਲ ਅਫਸਰ,ਰਾਸ਼ਟਰੀ ਬਾਲ ਸਵਾਸਥ  ਕਰਿਆਕਰਮ  (ਆਰ.ਬੀ.ਐਸ.ਕੇ ), ਡਾਕਟਰ ਵਰਿੰਦਰ ਪਾਲ ਕੌਰ ਦੀ ਯੋਗ ਅਗਵਾਈ ਹੇਠ ਸ਼ੁਕਰਵਾਰ ਨੂੰ ਸਿਹਤ ਵਿਭਾਗ ਦੇ  (ਆਰ.ਬੀ.ਐਸ.ਕੇ ) ਅਧੀਨ ਤਾਇਨਾਤ ਮੈਡੀਕਲ ਅਫਸਰਾਂ ਦੀ ਅਨੀਮੀਆ ਮੁਕਤ ਭਾਰਤ ਮੁਹਿੰਮ ਸਬੰਧੀ ਅਹਿਮ ਮੀਟਿੰਗ ਹੋਈ।

ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਵਿਭਾਗ ਮਿਲ ਕੇ ਅਨੀਮੀਆ ਮੁਕਤ ਭਾਰਤ ਮੁਹਿੰਮ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਵਿੱਚ ਪੜਨ ਵਾਲੇ ਵਿਦਿਆਰਥੀਆਂ ਦੇ ਖੂਨ ਦੀ ਜਾਂਚ ਕਰਨਗੇ ਤਾਂ ਜੋ ਵਿਦਿਆਰਥੀਆਂ ਨੂੰ ਅਨੀਮੀਆ ਤੋਂ ਬਚਾਇਆ ਜਾ ਸਕੇ।

ਸਿਵਲ ਸਰਜਨ ਡਾ. ਰਾਏ  ਦੱਸਿਆ ਕਿ ਇਹ ਮੁਹਿੰਮ ਫਰਵਰੀ ਮਹੀਨੇ ਤੋਂ ਸ਼ੁਰੂ ਹੋਵੇਗੀ ਅਤੇ ਲਗਭਗ 30 ਹਜਾਰ ਦੇ ਕਰੀਬ ਵਿਦਿਆਰਥੀਆਂ ਦੇ ਖੂਨ ਦੀ ਜਾਂਚ  ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਕੀਤੀ ਜਾਵੇਗੀ। ਜ਼ਿਲਾ ਟੀਕਾਕਰਨ ਅਫਸਰ ਕਮ  ਨੋਡਲ ਅਫਸਰ ਡਾਕਟਰ ਵਰਿੰਦਰ ਪਾਲ ਕੌਰ ਨੇ ਦੱਸਿਆ ਕਿ ਅਨੀਮੀਆ ਮੁਕਤ ਭਾਰਤ ਮੁਹਿੰਮ ਦਾ ਮੁੱਖ ਮੰਤਵ ਸਕੂਲਾਂ ਦੇ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਵਿਚ ਅਨੀਮੀਆ ਦੀ ਸਮੱਸਿਆ ਨੂੰ ਦੂਰ ਕਰਨਾ ਹੈ। 

ਨੋਡਲ ਅਫਸਰ ਡਾਕਟਰ ਵਰਿੰਦਰ ਪਾਲ ਕੌਰ ਨੇ ਦੱਸਿਆ ਕਿ ਮੀਟਿੰਗ ਦੌਰਾਨ ਪਹੁੰਚੇ ਮੈਡੀਕਲ ਅਫਸਰਾਂ ਨੂੰ ਹੀਮੋਗਲੋਬਿਨ ਜਾਂਚ ਲਈ ਪ੍ਰਾਪਤ ਉਪਕਰਨਾਂ ਦੀ ਸਿਖਲਾਈ ਦਿੱਤੀ ਗਈ ਤਾਂ ਜੋ ਮੁਹਿੰਮ ਦੌਰਾਨ ਉਹਨਾਂ ਨੂੰ ਮਸ਼ੀਨ ਦੀ ਵਰਤੋਂ ਮੌਕੇ ਇਸੇ ਤਰਹਾਂ ਦੀ ਸਮੱਸਿਆ ਨਾ ਪੇਸ਼ ਆਵੇ। ਉਹਨਾਂ ਦੱਸਿਆ ਕਿ ਉਪਕਰਨਾਂ ਦੀ ਟ੍ਰੇਨਿੰਗ ਟ੍ਰੇਨਰ ਸੁਧਾ ਚੰਦਰ ਵਲੋਂ ਦਿਤੀ ਗਈ।  

ਉਹਨਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਇਸ ਮੁਹਿੰਮ ਤਹਿਤ 3ਟੀ (ਟਾਕ, ਟੈਸਟ, ਟਰੀਟ) ਫਾਰਮੂਲਾ ਤਿਆਰ ਕੀਤਾ ਗਿਆ ਹੈ ਜਿਸ ਵਿੱਚ ਸਭ ਤੋਂ ਪਹਿਲਾਂ ਸਿਹਤ ਕਰਮੀਆਂ ਵੱਲੋਂ  ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਅਨੀਮੀਆ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਂਦਾ ਹੈ ਉਸ ਉਪਰੰਤ ਉਹਨਾਂ ਦੇ ਖੂਨ ਦੀ ਜਾਂਚ ਕੀਤੀ ਜਾਂਦੀ ਹੈ ਅਤੇ ਜੇਕਰ ਕੋਈ ਅਨੀਮੀਆ ਤੋਂ ਪੀੜਿਤ ਪਾਇਆ ਜਾਂਦਾ ਹੈ ਤਾਂ ਉਸ ਦਾ ਇਲਾਜ ਯਕੀਨ ਨਹੀਂ ਬਣਾਇਆ ਜਾਂਦਾ ਹੈ।

ਡਾਕਟਰ ਵਰਿੰਦਰ ਪਾਲ ਕੌਰ ਨੇ  ਦੱਸਿਆ ਕਿ ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ ਮੁਹਿੰਮ ਦੌਰਾਨ ਵਿਭਾਗ ਨੂੰ ਵਿਸ਼ੇਸ਼ ਖੂਨ ਜਾਂਚ ਦੇ ਉਪਕਰਨ ਪ੍ਰਾਪਤ ਹੋਏ ਹਨ ਜਿਨਾਂ ਰਾਹੀਂ ਬਿਨਾਂ ਸੂਈ ਨੂੰ ਚੁਬਾਏ ਹੀਮੋਗਲੋਬਿਨ ਦਾ ਪਤਾ ਕੀਤਾ ਜਾ ਸਕੇਗਾ। ਉਹਨਾਂ ਕਿਹਾ ਕਿ ਵਿਭਾਗ ਵੱਲੋਂ ਇਸ ਮੁਹਿੰਮ ਬਾਰੇ  ਫੈਲਾਈ ਜਾ ਰਹੀ ਹੈ ਤਾਂ ਜੋ ਵੱਧ ਤੋਂ ਵੱਧ ਵਿਦਿਆਰਥੀ ਇਸ ਮੁਹਿੰਮ ਦਾ ਲਾਭ ਲੈ ਸਕਣ।

ਇਸ ਮੌਕੇ ਡਾ. ਸੁਖਜਿੰਦਰ ਸਿੰਘ, ਸਿਲਾ ਮਾਸ ਮੀਡੀਆ ਅਫਸਰ ਸ੍ਰੀ ਸੁਖਵੰਤ ਸਿੰਘ ਸਿੱਧੂ ਆਰਬੀਐਸ ਕੇ ਕੋਆਰਡੀਨੇਟਰ ਸ਼੍ਰੀਮਤੀ ਰਜਨੀ ਸ਼ਰਮਾ ਮੌਜੂਦ ਰਹੇ।

 

Tags: Health , Tarn Taran , Surgeon , Civil Surgeon , Civil Surgeon Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD