Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਤਰਨ ਤਾਰਨ 'ਚ ਚਾਇਲਡ ਡੈਥ ਰਿਵਿਊ ਮੀਟਿੰਗ

ਬੱਚਿਆਂ ਦੀ ਸਿਹਤ ਤੇ ਟੀਕਾਕਰਨ 'ਤੇ ਚਰਚਾ

Health, Tarn Taran, Surgeon, Civil Surgeon, Civil Surgeon Tarn Taran

Web Admin

Web Admin

5 Dariya News

ਤਰਨ ਤਾਰਨ , 31 Jan 2025

Last updated on: Jan 31, 2025, 00:00 IST

ਜਿਲਾ ਤਰਨ ਤਾਰਨ ਤੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਜੀ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆ ਜਿਲਾ ਟੀਕਾਕਰਨ ਅਫ਼ਸਰ, ਡਾਕਟਰ ਵਰਿੰਦਰਪਾਲ ਕੌਰ ਦੀ ਅਗਵਾਈ ਹੇਠ ਸ਼ੁਕਰਵਾਰ ਨੂੰ ਬਲਾਕ ਨਾਲ ਸੰਬੰਧਿਤ ਮਲਟੀਪਰਪਜ ਹੈਲਥ ਸੁਪਰਵਾਈਜ਼ਰ (ਫੀਮੇਲ) ਅਤੇ ਮਲਟੀਪਰਪਜ ਹੈਲਥ ਵਰਕਰ (ਫੀਮੇਲ) ਦੀ ਚਾਇਲਡ ਡੈਥ ਰਿਵਿਊ (ਸੀ.ਡੀ.ਆਰ) ਸਬੰਧੀ ਅਹਿਮ ਮੀਟਿੰਗ ਹੋਈ।

ਇਸ ਮੌਕੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਸੀ.ਡੀ.ਆਰ ਸਬੰਧੀ ਹੋਈ ਮੀਟਿੰਗ ਦਾ ਮੁੱਖ ਮੰਤਵ ਜ਼ਿਲ੍ਹੇ ਦੇ ਵਿੱਚ ਜਨਮ ਤੋਂ ਬਾਅਦ ਹੋਣ ਵਾਲੀਆਂ ਬੱਚਿਆਂ ਦੀਆਂ ਮੌਤਾਂ ਨੂੰ ਘਟਾਉਣਾ ਹੈ। ਉਨਾਂ ਦੱਸਿਆ ਕਿ ਮੀਟਿੰਗ ਦੌਰਾਨ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਟੀਕਾਕਰਨ ਪ੍ਰੋਗਰਾਮ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਤਾਂ ਜੋ ਕੋਈ ਵੀ ਬੱਚਾ ਲੁੜਿੰਦਾ ਟੀਕਾ ਕਰਨ ਤੋਂ ਵਾਂਝਾ ਨਾ ਰਹੇ।

 ਜ਼ਿਲਾ ਟੀਕਾਕਰਨ ਅਫਸਰ ਡਾਕਟਰ ਵਰਿੰਦਰ ਪਾਲ ਕੌਰ ਨੇ ਦੱਸਿਆ ਕਿ ਵਿਭਾਗ ਵੱਲੋਂ ਹਰ ਮਹੀਨੇ ਸੀਡੀਆਰ ਮੀਟਿੰਗ ਕੀਤੀ ਜਾਂਦੀ ਹੈ ਅਤੇ ਜੇਕਰ ਕਿਸੇ ਵੀ ਬਲਾਕ ਦੇ ਵਿੱਚ ਜਨਮ ਉਪਰੰਤ ਬੱਚੇ ਦੀ ਮੌਤ ਹੁੰਦੀ ਹੈ ਤਾਂ ਉਸ ਬਲਾਕ ਦੇ ਸਬੰਧਿਤ ਸਿਹਤ ਕਰਮੀਆਂ ਨਾਲ ਮੌਤ ਦੇ ਕਾਰਨਾ ਬੱਚੇ ਦੇ ਟੀਕਾ ਕਰਨ ਅਤੇ ਉਸ ਦੀ ਮਾਂ ਦੇ ਟੀਕਾਕਰਨ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਜਾਂਦੀ ਹੈ।

ਡਾਕਟਰ ਵਰਿੰਦਰ ਪਾਲ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਹਫਤੇ ਦੇ ਹਰ ਬੁੱਧਵਾਰ ਅਤੇ ਸ਼ਨੀਵਾਰ ਨੂੰ ਵਿਸ਼ੇਸ਼ ਟੀਕਾਕਰਨ ਸੈਸ਼ਨ ਲਗਾ ਕੇ ਨਵ ਜੰਮੇ ਬੱਚਿਆਂ ਅਤੇ ਗਰਭ ਤੇ ਮਹਿਲਾਵਾਂ ਦਾ ਟੀਕਾਕਰਨ ਕੀਤਾ ਜਾਂਦਾ ਹੈ। ਉਹਨਾਂ ਕਿਹਾ  ਕਿ ਬੱਚੇ ਦੇ ਮਾਨਸਿਕ ਅਤੇ ਸਰੀਰਕ ਵਿਕਾਸ ਦੇ ਲਈ ਟੀਕਾਕਰਨ ਹੋਣਾ ਬਹੁਤ ਹੀ ਲਾਜ਼ਮੀ ਹੈ ਅਤੇ ਵਿਭਾਗ ਵੱਲੋਂ ਚਲਾਇਆ ਜਾ ਰਹੇ ਟੀਕਾਕਰਨ ਪ੍ਰੋਗਰਾਮ ਰਾਹੀਂ ਬੱਚਿਆਂ ਨੂੰ ਕਈ ਮਾਰੂ ਬਿਮਾਰੀਆਂ ਤੋਂ ਬਚਾਇਆ ਜਾਂਦਾ ਹੈ।

ਜ਼ਿਲਾ ਟੀਕਾਕਰਨ ਅਫ਼ਸਰ ਡਾਕਟਰ ਵਰਿੰਦਰ ਪਾਲ ਕੌਰ ਨੇ ਕਿਹਾ ਕਿ ਦੇ ਜਨਮ ਉਪਰੰਤ ਜੇਕਰ ਬੱਚੇ ਵਿੱਚ ਕਿਸੇ ਤਰ੍ਹਾਂ ਦੀ ਵੀ ਸਰੀਰਕ ਸਮੱਸਿਆ ਆਉਂਦੀ ਹੈ ਤਾਂ ਮਾਪੇ ਬਿਨਾਂ ਸਮਾਂ ਗਵਾਏ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਨਾਲ ਸੰਪਰਕ ਕਰ ਜਾਂਚ ਅਤੇ ਇਲਾਜ ਕਰਵਾਉਣ। 

ਮੀਟਿੰਗ ਦੌਰਾਨ ਡਾਕਟਰ ਵਰਿੰਦਰ ਪਾਲ ਕੌਰ ਨੇ ਸਿਹਤ ਕਰਮੀਆਂ ਨਾਲ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਅਤੇ ਉਹਨਾਂ ਸਿਹਤ ਕਰਮੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਆਪਣੇ ਬਲਾਕਾਂ ਦੇ ਵਿੱਚ ਮਾਂ ਤੇ ਦੁੱਧ ਦੀ ਬੱਚੇ ਲਈ ਮਹੱਤਤਾ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ। ਇਸ ਮੌਕੇ ਡਾ. ਵਿਪੂਲ, ਜ਼ਿਲਾ ਮਾਸ ਮੀਡੀਆ ਅਫਸਰ ਸ੍ਰੀ ਸੁਖਵੰਤ ਸਿੰਘ ਸਿੱਧੂ, ਐਲ ਐਚ ਵੀ ਰੀਟਾ ਰਾਣੀ ਅਤੇ ਕੰਪਿਊਟਰ ਆਪਰੇਟਰ ਸ੍ਰੀ ਸੰਦੀਪ ਸਿੰਘ ਵੀ ਮੌਜੂਦ ਰਹੇ।

 

Tags: Health , Tarn Taran , Surgeon , Civil Surgeon , Civil Surgeon Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD