Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਐਸ.ਏ.ਐਸ.ਨਗਰ 'ਚ ਸਨਅਤਕਾਰਾਂ ਦੀ ਸਮੱਸਿਆਵਾਂ ਸੁਣਨ ਲਈ ਸਮੀਖਿਆ ਮੀਟਿੰਗ ਆਯੋਜਿਤ

ਸਨਅਤਕਾਰਾਂ ਵੱਲੋਂ ਦਰਪੇਸ਼ ਮੁਸ਼ਕਿਲਾਂ ਨੂੰ ਸਰਕਾਰ ਦੇ ਧਿਆਨ ਚ ਲਿਆ ਕੇ ਜਲਦ ਹੱਲ ਕਰਵਾਉਣ ਦਾ ਭਰੋਸਾ

Aashika Jain, DC Mohali, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਐਸਏਐਸ ਨਗਰ (ਮੋਹਾਲੀ) , 31 Jan 2025

Last updated on: Jan 31, 2025, 00:00 IST

ਜ਼ਿਲ੍ਹੇ ਵਿੱਚ ਬੀਤੀ 15 ਸਤੰਬਰ, 2023 ਨੂੰ ਕੀਤੀ ਗਈ ਸਰਕਾਰ ਸਨਅਤਕਾਰ ਮਿਲਣੀ ਤੋਂ ਬਾਅਦ ਸਨਅਤਕਾਰਾਂ ਨੂੰ ਸਮੇਂ-ਸਮੇਂ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਡਿਪਟੀ ਕਮਿਸ਼ਨਰ ਵੱਲੋਂ ਕੀਤੀ ਜਾਂਦੀ ਸਮੀਖਿਆ ਮੀਟਿੰਗ ਤਹਿਤ ਸਨਅਤਕਾਰਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ।

ਇਸ ਮੀਟਿੰਗ ਵਿੱਚ ਜ਼ਿਲ੍ਹਾ ਐਸ.ਏ.ਐਸ.ਨਗਰ ਵਿੱਚ ਪਹਿਲਾਂ ਤੋਂ ਲੱਗੀਆਂ ਉਦਯੋਗਿਕ ਇਕਾਈਆਂ ਅਤੇ ਨਵੀਆਂ ਉਦਯੋਗਿਕ ਇਕਾਈਆਂ ਨਾਲ ਸਬੰਧਤ ਸਨਅਤਕਾਰਾਂ ਨੂੰ ਵੱਖ-ਵੱਖ ਵਿਭਾਗਾਂ ਤੋਂ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਸਬੰਧੀ ਵਿਚਾਰ ਵਟਾਦਰਾਂ ਕੀਤਾ ਗਿਆ। 

ਮੀਟਿੰਗ ਦੌਰਾਨ ਚਨਾਲੋਂ ਫੋਕਲ ਪੁਆਇੰਟ ਤੋਂ ਸੋਧੇ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਕਰਨ ਲਈ ਨੈਸ਼ਨਲ ਹਾਈਵੇਅ ਚੋਂ ਕ੍ਰਾਸਿੰਗ ਲਈ ਲੋਕ ਨਿਰਮਾਣ ਵਿਭਾਗ ਦੇ ਪ੍ਰਸ਼ਾਸਕੀ ਸਕੱਤਰ ਨਾਲ ਤਾਲਮੇਲ ਕਰਨ ਦਾ ਫੈਸਲਾ ਲਿਆ ਗਿਆ। ਇਸ ਤੋਂ ਇਲਾਵਾ ਇੰਡਸਟਰੀਅਲ ਏਰੀਆ ਵਿੱਚ ਵਧਦੀ ਟ੍ਰੈਫਿਕ ਸਮੱਸਿਆ ਦੇ ਹੱਲ ਲਈ ਤੁਰੰਤ ਲੋੜੀਂਦੀ ਕਰਵਾਈ ਕਰਨ ਦਾ ਭਰੋਸਾ ਦਿੱਤਾ ਗਿਆ। 

ਜੀ ਐਸ ਟੀ ਅਸੈਸਮੈਂਟ ਚ ਆ ਰਹੀ ਮੁਸ਼ਕਿਲ ਤੇ ਸਹਾਇਕ ਕਮਿਸ਼ਨਰ (ਸਟੇਟ ਕਰ) ਨੇ ਦੱਸਿਆ ਕਿ ਇਸ ਸਬੰਧੀ ਰੇਸ਼ਨਾਲਾਈਜ਼ੇਸ਼ਨ ਪਾਲਿਸੀ ਜਲਦ ਲਾਗੂ ਹੋ ਰਹੀ ਹੈ। ਇਸ ਤੋਂ ਇਲਾਵਾ ਨਿਰਵਿਘਨ ਬਿਜਲੀ ਸਪਲਾਈ ਬਾਰੇ ਵੀ ਮੰਗ ਰੱਖੀ ਗਈ, ਜਿਸ ਤੇ ਡਿਪਟੀ ਕਮਿਸ਼ਨਰ ਨੇ ਜਲਦ ਕਰਵਾਈ ਦਾ ਭਰੋਸਾ ਦਿੱਤਾ।

ਸ੍ਰੀਮਤੀ ਸੋਨਮ ਚੌਧਰੀ, ਵਧੀਕ ਡਿਪਟੀ ਕਮਿਸ਼ਨਰ(ਦਿਹਾਤੀ ਵਿਕਾਸ) ਐਸ.ਏ.ਐਸ.ਨਗਰ ਵੱਲੋਂ ਮੀਟਿੰਗ ਦੌਰਾਨ ਸਨਅਤਕਾਰਾਂ ਨੂੰ ਦਰਪੇਸ਼ ਮੁਸ਼ਕਿਲਾਂ ਸਬੰਧਤ ਵਿਭਾਗਾਂ ਨੂੰ ਕਰਵਾਈ ਦੇ ਆਦੇਸ਼ ਦੇਣ ਲਈ ਡਿਪਟੀ ਕਮਿਸ਼ਨਰ ਅੱਗੇ ਪੇਸ਼ ਕੀਤੀਆਂ ਗਈਆਂ, ਜਿਸ ਸਬੰਧੀ ਡਿਪਟੀ ਕਮਿਸ਼ਨਰ ਵਲੋਂ ਮੀਟਿੰਗ ਵਿੱਚ ਸ਼ਾਮਿਲ ਵਿਭਾਗਾਂ ਨੂੰ ਹਦਾਇਤ ਕੀਤੀ ਗਈ ਕਿ ਸਨਅਤਕਾਰਾਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਿਪਟਾਰਾ ਪਹਿਲ ਦੇ ਆਧਾਰ  ਤੇ ਕੀਤਾ ਜਾਵੇ। 

ਉਨ੍ਹਾਂ ਹਦਾਇਤ ਕੀਤੀ ਕਿ ਜਿਹੜੀਆਂ ਮੁਸ਼ਕਿਲਾਂ ਰਾਜ ਸਰਕਾਰ ਦੇ ਪੱਧਰ ਤੇ ਹੱਲ ਹੋਣ ਵਾਲੀਆਂ ਹਨ, ਉਨ੍ਹਾਂ ਸਬੰਧੀ ਸਬੰਧਤ ਵਿਭਾਗਾਂ ਮੁਖੀ ਡਿਪਟੀ ਕਮਿਸ਼ਨਰ ਦਫ਼ਤਰ ਪਾਸੋਂ ਲੋੜੀਂਦੇ ਬੇਨਤੀ ਪੱਤਰ ਉਨ੍ਹਾਂ ਦੇ ਪ੍ਰਸ਼ਾਸਕੀ ਸਕੱਤਰਾਂ ਨੂੰ ਲਿਖਵਾਏ ਜਾਣ। ਇਸ ਮੀਟਿੰਗ ਵਿੱਚ ਅਰਸ਼ਜੀਤ ਸਿੰਘ, ਜੀ.ਐਮ. ਜ਼ਿਲ੍ਹਾ ਉਦਯੋਗ ਕੇਂਦਰ ਵਲੋਂ ਸਨਅਤਕਾਰਾਂ ਨੂੰ ਆ ਰਹੀਆ ਮੁਸ਼ਕਿਲਾਂ ਦਾ ਹੱਲ ਕਰਵਾਉਣ ਅਤੇ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਦੇ ਹੋਏ ਤੈਅ ਸਮੇਂ ਵਿੱਚ ਰੀਵਿਊ ਰਿਪੋਰਟ ਦਾ ਵੇਰਵਾ ਪੇਸ਼ ਕਰਨ ਦਾ ਵਿਸ਼ਵਾਸ਼ ਦਿਵਾਇਆ ਗਿਆ।

 

Tags: Aashika Jain , DC Mohali , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD