Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਢਕੋਲੀ ਵਿਖੇ ਆਰ ਯੂ ਬੀ ਦੀ ਜਗ੍ਹਾ ਆਰ ਓ ਬੀ ਬਣਾਉਣ ਦਾ ਪ੍ਰਸਤਾਵ ਰੇਲਵੇ ਨੂੰ ਜਲਦ ਸੌਂਪਿਆ ਜਾਵੇ - ਆਸ਼ਿਕਾ ਜੈਨ

ਆਰ ਯੂ ਬੀ ਦੀ ਘੱਟ ਉਚਾਈ ਅਤੇ ਭਵਿੱਖ ਵਿੱਚ ਪਾਣੀ ਖੜ੍ਹਨ ਦੇ ਮੁੱਦੇ ਢਕੋਲੀ ਰੇਲਵੇ ਕਰਾਸਿੰਗ 'ਤੇ ਨਿਰਵਿਘਨ ਆਵਾਜਾਈ ਵਿੱਚ ਰੁਕਾਵਟ ਪੈਦਾ ਕਰ ਸਕਦੇ ਹਨ

Aashika Jain, DC Mohali, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਐਸ.ਏ.ਐਸ.ਨਗਰ , 31 Jan 2025

Last updated on: Jan 31, 2025, 00:00 IST

ਢਕੋਲੀ ਵਿਖੇ ਰੇਲਵੇ ਅੰਡਰ ਪਾਸ ਨਾਲ ਸਬੰਧਤ ਭਵਿੱਖੀ ਮੁੱਦਿਆਂ ਨੂੰ ਧਿਆਨ ਵਿੱਚ ਰੱਖਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਨਗਰ ਕੌਂਸਲ ਜ਼ੀਰਕਪੁਰ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਮੌਜੂਦਾ ਪ੍ਰਵਾਨਿਤ ਰੇਲਵੇ ਅੰਡਰ ਪਾਸ ਦੀ ਥਾਂ 'ਤੇ ਰੇਲਵੇ ਓਵਰ ਬ੍ਰਿਜ ਦੀ ਤਜਵੀਜ਼ ਤੁਰੰਤ ਰੇਲਵੇ ਅਧਿਕਾਰੀਆਂ ਨੂੰ ਸੌਂਪਣ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਐਸ.ਏ.ਐਸ.ਨਗਰ ਵਿਖੇ ਐਸ.ਡੀ.ਐਮ ਡੇਰਾਬੱਸੀ ਅਮਿਤ ਗੁਪਤਾ ਦੇ ਨਾਲ ਐਮ ਸੀ ਜ਼ੀਰਕਪੁਰ ਅਤੇ ਰੇਲਵੇ ਅਧਿਕਾਰੀਆਂ ਦੀ ਸਾਂਝੀ ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਜੈਨ ਨੇ ਜ਼ੋਰ ਦੇ ਕੇ ਕਿਹਾ ਕਿ ਮੌਜੂਦਾ ਸਥਿਤੀਆਂ ਜਿਵੇਂ ਕਿ ਉਚਾਈ ਦੇ ਮੁੱਦੇ, ਪਾਣੀ ਖੜ੍ਹਨ ਦੀ ਸਮੱਸਿਆ ਅਤੇ ਟ੍ਰੈਫਿਕ ਦੀ ਵੱਧ ਗਿਣਤੀ ਦੇ ਮੱਦੇਨਜ਼ਰ ਢਕੋਲੀ ਵਿਖੇ ਰੇਲਵੇ ਅੰਡਰਪਾਸ ਦੀ ਸੰਭਾਵਨਾ ਲੰਬੇ ਸਮੇਂ ਵਾਸਤੇ ਲਾਹੇਵੰਦ ਸਾਬਤ ਨਹੀਂ ਹੋਵੇਗੀ।  

ਉਨ੍ਹਾਂ ਕਿਹਾ ਕਿ ਪ੍ਰਵਾਨਿਤ ਰੇਲਵੇ ਅੰਡਰਪਾਸ ਦੀ ਸਪਸ਼ਟ ਉਚਾਈ 3.35 ਮੀਟਰ ਦੱਸੀ ਗਈ ਹੈ ਜੋ ਕਿ ਨੈਸ਼ਨਲ ਹਾਈਵੇਅ ਦੇ ਬਲਟਾਣਾ ਇੰਟਰਸੈਕਸ਼ਨ ਪੁਆਇੰਟ ਦੀ ਉਚਾਈ ਦਾ ਅੱਧਾ ਹੈ।  ਇਸ ਲਈ, ਘੱਟ ਉਚਾਈ ਭਵਿੱਖ ਵਿੱਚ ਇੱਕ ਵੱਡਾ ਮੁੱਦਾ ਬਣ ਸਕਦੀ ਹੈ।ਇਸੇ ਤਰ੍ਹਾਂ ਢਕੋਲੀ ਰੇਲਵੇ ਕਰਾਸਿੰਗ ਤੋਂ ਜਾਣ ਵਾਲੀ ਸੜਕ ਦੋ ਸੜਕਾਂ ਵਿੱਚ ਵੰਡੀ ਜਾਂਦੀ ਹੈ, ਇੱਕ ਨੈਸ਼ਨਲ ਹਾਈਵੇ ਅਤੇ ਦੂਜੀ ਡੇਰਾਬੱਸੀ, ਜਿਸ ਨੂੰ ਅੱਗੇ ਰੋਟਰੀ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਐਸ.ਡੀ.ਐਮ. ਡੇਰਾਬੱਸੀ ਅਮਿਤ ਗੁਪਤਾ ਸਮੇਤ ਐਮ ਸੀ ਅਤੇ ਰੇਲਵੇ ਅਧਿਕਾਰੀਆਂ ਦੀ ਰਾਏ ਅਨੁਸਾਰ  ਮੌਜੂਦਾ ਹਾਲਾਤਾਂ ਅਤੇ ਭਵਿੱਖ ਦੀਆਂ ਲੋੜਾਂ ਅਨੁਸਾਰ ਆਰ ਯੂ ਬੀ ਨੂੰ ਆਰ.ਓ.ਬੀ. ਨਾਲ ਬਦਲਿਆ ਜਾਣਾ ਚਾਹੀਦਾ ਹੈ।   ਇਸ ਲਈ ਇਹ ਫੈਸਲਾ ਕੀਤਾ ਗਿਆ ਹੈ ਕਿ ਪ੍ਰਸਤਾਵਿਤ ਰੇਲਵੇ ਓਵਰ ਬ੍ਰਿਜ ਲਈ ਡੀ ਪੀ ਆਰ ਤਿਆਰ ਕਰਨ ਦੀ ਬੇਨਤੀ ਦੇ ਨਾਲ ਇਸ ਸਬੰਧ ਵਿੱਚ ਇੱਕ ਸੋਧਿਆ ਪ੍ਰਸਤਾਵ ਤੁਰੰਤ ਰੇਲਵੇ ਅਧਿਕਾਰੀਆਂ ਨੂੰ ਭੇਜਿਆ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੱਧ ਰਹੇ ਸ਼ਹਿਰੀਕਰਨ ਦੇ ਮੱਦੇਨਜ਼ਰ ਸ਼ਹਿਰ ਦੀ ਆਵਾਜਾਈ ਨੂੰ ਯੋਗ ਬਣਾਉਣ ਲਈ ਜ਼ੀਰਕਪੁਰ ਲਈ ਲੰਮੇ ਸਮੇਂ ਦੀ ਯੋਜਨਾਬੰਦੀ ਸਮੇਂ ਦੀ ਲੋੜ ਹੈ।  ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸੂਬਾ ਸਰਕਾਰ ਜ਼ੀਰਕਪੁਰ ਖੇਤਰ ਦੀ ਇਸ ਵੱਡੀ ਰੁਕਾਵਟ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਗੰਭੀਰ ਹੈ ਤਾਂ ਜੋ ਆਵਾਜਾਈ ਨੂੰ ਸੁਚਾਰੂ ਬਣਾਇਆ ਜਾ ਸਕੇ।

 

Tags: Aashika Jain , DC Mohali , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD