Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਮੋਹਾਲੀ ਚ ਪਾਰਕਿੰਗ ਸੰਕਟ ਗੰਭੀਰ

ਡਿਪਟੀ ਮੇਅਰ ਵੱਲੋਂ ਕਾਨੂੰਨੀ ਨੋਟਿਸ ਜਾਰੀ

Kuljit Singh Bedi, S.A.S.Nagar, Mohali, S.A.S. Nagar Mohali, Sahibzada Ajit Singh Nagar

Web Admin

Web Admin

5 Dariya News

ਮੋਹਾਲੀ , 31 Jan 2025

Last updated on: Jan 31, 2025, 00:00 IST

ਮੋਹਾਲੀ ਸ਼ਹਿਰ ਵਿੱਚ ਪਾਰਕਿੰਗ ਦੀ ਸਮੱਸਿਆ ਦਿਨ-ਬ-ਦਿਨ ਵਧਦੀ ਜਾ ਰਹੀ ਹੈ। ਸ਼ਹਿਰ ਦੇ ਵਧ ਰਹੇ ਵਿਕਾਸ, ਵੱਡੀ ਗਣਤੀ ਵਿੱਚ ਬਣ ਰਹੀਆਂ ਹਾਊਸਿੰਗ ਸੋਸਾਇਟੀਆਂ, ਵਪਾਰਕ ਸੰਸਥਾਵਾਂ ਅਤੇ ਆਧੁਨਿਕ ਮਾਲ ਦੇ ਕਾਰਨ, ਪਾਰਕਿੰਗ ਦੀ ਸੁਵਿਧਾ ਲਗਭਗ ਨਾ ਦੇ ਬਰਾਬਰ ਰਹਿ ਗਈ ਹੈ। ਸ਼ਹਿਰੀ ਵਿਕਾਸ ਦੀ ਯੋਜਨਾ ‘ਚ ਗੰਭੀਰ ਗਲਤੀ?

ਮੋਹਾਲੀ, ਜੋ ਕਿ ਪੰਜਾਬ ਦੇ ਆਧੁਨਿਕ ਅਤੇ ਤੇਜ਼ੀ ਨਾਲ ਵਿਕਾਸ ਕਰ ਰਹੇ ਸ਼ਹਿਰਾਂ ਵਿੱਚੋਂ ਇੱਕ ਹੈ, ਉਥੇ ਪਾਰਕਿੰਗ ਦੀ ਉਚਿਤ ਯੋਜਨਾ ਨਾ ਬਣਨ ਕਾਰਨ ਟ੍ਰੈਫਿਕ ਵਿਭਾਗ ਅਤੇ ਆਮ ਲੋਕ ਦੋਵਾਂ ਲਈ ਵੱਡੀ ਮੁਸ਼ਕਿਲ ਖੜ੍ਹੀ ਹੋ ਗਈ ਹੈ। ਸ਼ਹਿਰ ਵਿੱਚ ਸ਼ਹਿਰੀ ਵਿਕਾਸ ਵਿਭਾਗ ਅਤੇ ਨਗਰ ਨਿਗਮ ਵੱਲੋਂ ਪਾਰਕਿੰਗ ਨੂੰ ਲੈ ਕੇ ਕਿਸੇ ਵੀ ਲੰਬੇ ਸਮੇਂ ਵਾਲੀ ਯੋਜਨਾ ‘ਤੇ ਕੰਮ ਨਾ ਕਰਨ ਦੀ ਆਲੋਚਨਾ ਹੋ ਰਹੀ ਹੈ।

ਡਿਪਟੀ ਮੇਅਰ ਨੇ ਕਾਨੂੰਨੀ ਨੋਟਿਸ ਜਾਰੀ ਕੀਤਾ

ਮੋਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਇਸ ਗੰਭੀਰ ਸਮੱਸਿਆ ਨੂੰ ਲੈ ਕੇ ਪ੍ਰਸ਼ਾਸਨ ਅਤੇ ਸਰਕਾਰ ਨੂੰ ਕਾਨੂੰਨੀ ਨੋਟਿਸ ਜਾਰੀ ਕਰ ਦਿੱਤਾ ਹੈ। ਉਨ੍ਹਾਂ ਨੇ ਆਖਿਆ ਕਿ ਪਿਛਲੇ ਕਈ ਸਾਲਾਂ ਤੋਂ ਮੋਹਾਲੀ ‘ਚ ਪਾਰਕਿੰਗ ਦੀ ਯੋਜਨਾ ਬਿਹਤਰ ਬਣਾਉਣ ਦੀਆਂ ਗੱਲਾਂ ਤਾਂ ਹੋ ਰਹੀਆਂ ਹਨ, ਪਰ ਅਮਲ ‘ਚ ਕੁਝ ਵੀ ਨਹੀਂ ਹੋਇਆ।

ਡਿਪਟੀ ਮੇਅਰ ਦੇ ਦੱਸਣ ਅਨੁਸਾਰ, ਸ਼ਹਿਰ ਵਿੱਚ ਹਰ ਦਿਨ ਵਧ ਰਹੀਆਂ ਕਾਰਾਂ, ਬਾਈਕਾਂ ਅਤੇ ਹੋਰ ਵਾਹਨਾਂ ਦੀ ਗਿਣਤੀ ਕਾਰਨ ਮਹੱਤਵਪੂਰਨ ਇਲਾਕਿਆਂ ‘ਚ ਲੰਬੀਆਂ ਲਾਈਨਾਂ ਲੱਗ ਰਹੀਆਂ ਹਨ, ਜੋ ਕਿ ਟ੍ਰੈਫਿਕ ਜਾਮ ਤੋਂ ਇਲਾਵਾ ਐਂਬੂਲੈਂਸ ਅਤੇ ਅੱਗ ਬੁਝਾਊ ਵਾਹਨਾਂ ਲਈ ਵੀ ਰੁਕਾਵਟ ਬਣ ਰਹੀਆਂ ਹਨ।

ਪਾਰਕਿੰਗ ਦੀ ਕਮੀ – ਆਮ ਲੋਕਾਂ ਦੀ ਮੁਸ਼ਕਿਲ

ਡਿਪਟੀ ਮੇਰੇ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਸ਼ਹਿਰ ਦੇ ਵੱਡੇ ਮਾਲ, ਬੈਂਕ, ਸਰਕਾਰੀ ਦਫ਼ਤਰਾਂ ਅਤੇ ਪ੍ਰਾਈਵੇਟ ਕੰਪਨੀਆਂ ‘ਚ ਕੰਮ ਕਰਨ ਵਾਲੇ ਹਜ਼ਾਰਾਂ ਲੋਕਾਂ ਨੂੰ ਰੋਜ਼ਾਨਾ ਆਪਣੀਆਂ ਗੱਡੀਆਂ ਖੜੀਆਂ ਕਰਨ ਲਈ ਥਾਂ ਲੱਭਣੀ ਪੈਂਦੀ ਹੈ। ਬਹੁਤ ਸਾਰੇ ਲੋਕ ਸੜਕਾਂ ਉੱਤੇ ਗੱਡੀਆਂ ਲਗਾਉਣ ਲਈ ਮਜਬੂਰ ਹਨ, ਜਿਸ ਕਾਰਨ ਨੌਕਰੀ ‘ਤੇ ਜਾਂ ਰਹੇ ਲੋਕਾਂ ਨੂੰ ਲੰਬਾ ਸਮਾਂ ਬਰਬਾਦ ਕਰਨਾ ਪੈਂਦਾ ਹੈ।

ਉਹਨਾਂ ਕਿਹਾ ਕਿ ਕਈ ਰਿਹਾਇਸ਼ੀ ਇਲਾਕਿਆਂ ‘ਚ ਆਵਾਜਾਈ ਲਈ ਸੜਕਾਂ ਸਿਮਟ ਗਈਆਂ ਹਨ, ਅਤੇ ਕਈ ਜਗ੍ਹਾਂ ‘ਤੇ ਗਲਤ ਪਾਰਕਿੰਗ ਕਾਰਨ ਹੋ ਰਹੇ ਵਿਵਾਦ ਵੀ ਵਧ ਰਹੇ ਹਨ ਅਤੇ ਕੁਝ ਸਾਲ ਪਹਿਲਾਂ ਪਾਰਕਿੰਗ ਦੇ ਵਿਵਾਦ ਨੂੰ ਲੈ ਕੇ ਫੇਜ਼ ਤਿੰਨ ਏ ਵਿੱਚ ਇੱਕ ਨੌਜਵਾਨ ਵਕੀਲ ਨੂੰ ਕਤਲ ਵੀ ਕਰ ਦਿੱਤਾ ਗਿਆ ਸੀ।

2009 ਦੇ ਪੁਰਾਣੇ ਪਾਰਕਿੰਗ ਨਿਯਮਾਂ ‘ਚ ਤਬਦੀਲੀ ਦੀ ਮੰਗ

ਕੁਲਜੀਤ ਸਿੰਘ ਬੇਦੀ ਨੇ ਆਪਣੇ ਨੋਟਿਸ ‘ਚ ਇਹ ਵੀ ਲਿਖਿਆ ਹੈ ਕਿ 2009 ‘ਚ ਬਣਾਏ ਗਏ ਪੁਰਾਣੇ ਪਾਰਕਿੰਗ ਨਿਯਮ ਹੁਣ ਮੋਹਾਲੀ ਦੇ ਮੌਜੂਦਾ ਹਾਲਾਤਾਂ ਲਈ ਬੇਕਾਰ ਹੋ ਚੁੱਕੇ ਹਨ।ਉਨ੍ਹਾਂ ਸਰਕਾਰ ਨੂੰ ਇਹ ਵੀ ਯਾਦ ਦਿਵਾਇਆ ਕਿ ਮੋਹਾਲੀ ਇੱਕ ਆਈਟੀ ਹੱਬ ਬਣ ਰਿਹਾ ਹੈ, ਅਤੇ ਨਵੇਂ ਬਿਜ਼ਨੈਸ ਸੈਂਟਰਾਂ, ਹਸਪਤਾਲਾਂ, ਅਤੇ ਆਉਟਲੈੱਟਸ ਦੀ ਆਮਦ ਕਾਰਨ ਪਾਰਕਿੰਗ ਦੀ ਵਿਵਸਥਾ ਬਹੁਤ ਜ਼ਰੂਰੀ ਹੈ।

ਉਨ੍ਹਾਂ ਨੇ ਮੰਗ ਕੀਤੀ ਕਿ ਪਾਰਕਿੰਗ ਲਈ ਨਵੇਂ ਨਿਯਮ ਬਣਾਏ ਜਾਣ, ਕਮਰਸ਼ੀਅਲ ਬਿਲਡਿੰਗਾਂ ਨੂੰ ਪਾਰਕਿੰਗ ਸਪੇਸ ਦੇਣ ਲਈ ਕੜੇ ਨਿਯਮ ਬਣਾਏ ਜਾਣ, ਅਤੇ ਮੋਹਾਲੀ ‘ਚ ਵਧੇਰੇ ਮਲਟੀ-ਲੇਵਲ ਪਾਰਕਿੰਗਾਂ ਬਣਾਈਆਂ ਜਾਣ।

ਅਦਾਲਤ ਜਾਣ ਦੀ ਚਿਤਾਵਨੀ

ਡਿਪਟੀ ਮੇਅਰ ਨੇ ਕਿਹਾ ਕਿ ਜੇਕਰ ਇਸ ਮੁੱਦੇ ‘ਤੇ ਤੁਰੰਤ ਧਿਆਨ ਨਾ ਦਿੱਤਾ ਗਿਆ, ਤਾਂ ਉਹ ਅਗਲੇ ਪੜਾਅ ‘ਚ ਇਸ ਮਾਮਲੇ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਚੁੱਕਣਗੇ।

ਉਨ੍ਹਾਂ ਨੇ ਆਖਿਆ ਕਿ ਮੋਹਾਲੀ ਵਾਸੀ ਹਰ ਰੋਜ਼ ਪਾਰਕਿੰਗ ਦੀ ਸਮੱਸਿਆ ਨਾਲ ਜੂਝ ਰਹੇ ਹਨ, ਅਤੇ ਇਹ ਸਿਰਫ਼ ਇੱਕ ਸ਼ਹਿਰੀ ਸੁਵਿਧਾ ਦਾ ਮਾਮਲਾ ਨਹੀਂ, ਸਗੋਂ ਆਵਾਜਾਈ ਦੀ ਸੁਰੱਖਿਆ ਅਤੇ ਸ਼ਹਿਰ ਦੀ ਯੋਜਨਾਬੱਧ ਵਿਕਾਸ ਦਾ ਵੀ ਮਾਮਲਾ ਹੈ।

 

Tags: Kuljit Singh Bedi , S.A.S.Nagar , Mohali , S.A.S. Nagar Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD