Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਆਸ਼ਿਕਾ ਜੈਨ ਨੇ ਗੈਰ-ਕਾਨੂੰਨੀ ਉਸਾਰੀਆਂ 'ਤੇ ਸ਼ਿਕੰਜਾ ਕੱਸਿਆ, ਹੜ੍ਹਾਂ ਨੂੰ ਰੋਕਣ ਲਈ ਡਿਸਿਲਟਿੰਗ ਦੇ ਹੁਕਮ ਦਿੱਤੇ

Aashika Jain, DC Mohali, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਐਸ.ਏ.ਐਸ.ਨਗਰ , 31 Jan 2025

Last updated on: Jan 31, 2025, 00:00 IST

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਚੀਫ਼ ਇੰਜੀਨੀਅਰ ਡਰੇਨੇਜ-ਕਮ-ਮਾਈਨਿੰਗ ਅਤੇ ਭੂ-ਵਿਗਿਆਨ ਹਰਿੰਦਰਪਾਲ ਸਿੰਘ ਬੇਦੀ ਅਤੇ ਹੋਰ ਅਧਿਕਾਰੀਆਂ ਨਾਲ ਨੋਟੀਫਾਈਡ ਡਰੇਨਾਂ/ਚੋਆਂ/ਨਾਲਿਆਂ ਦੇ ਨਾਲ-ਨਾਲ ਨਾਜਾਇਜ਼ ਉਸਾਰੀਆਂ, ਜ਼ਿਲ੍ਹਾ ਸਰਵੇਖਣ ਰਿਪੋਰਟ, ਡੀ-ਸਿਲਟਿੰਗ ਦਾ ਜਾਇਜ਼ਾ ਲੈਂਦਿਆਂ ਸ਼ਹਿਰੀ ਸਥਾਨਕ ਸਰਕਾਰਾਂ ਨੂੰ ਜ਼ਿਲ੍ਹੇ ਵਿੱਚ ਨੋਟੀਫਾਈਡ ਡਰੇਨਾਂ/ਚੋਆਂ/ਨਾਲਿਆਂ ਆਦਿ ਦੇ ਨਾਲ-ਨਾਲ ਗੈਰ-ਕਾਨੂੰਨੀ ਉਸਾਰੀਆਂ 'ਤੇ ਸਖ਼ਤੀ ਨਾਲ ਕਰਵਾਈ ਕਰਨ ਦੇ ਹੁਕਮ ਦਿੱਤੇ।

ਡਰੇਨੇਜ-ਕਮ-ਮਾਈਨਿੰਗ ਅਤੇ ਭੂ-ਵਿਗਿਆਨ ਵਿਭਾਗ ਦੇ ਅਧਿਕਾਰੀਆਂ ਵੱਲੋਂ ਜ਼ੀਰਕਪੁਰ ਖੇਤਰ ਦੇ ਸਿੰਘ ਨਾਲਾ ਚੋਅ, ਸੁਖਨਾ ਚੋਅ, ਢਕੋਲੀ ਚੋਅ, ਬਲਟਾਣਾ ਚੋਅ ਅਤੇ ਸੁਖਨਾ ਕਰੀਕ ਦੇ ਨਾਲ ਲੱਗਦੇ ਜ਼ੀਰਕਪੁਰ ਖੇਤਰ ਵਿੱਚ ਨਾਜਾਇਜ਼ ਉਸਾਰੀਆਂ ਦਾ ਮੁੱਦਾ ਉਠਾਏ ਜਾਣ 'ਤੇ ਡਿਪਟੀ ਕਮਿਸ਼ਨਰ ਨੇ ਤੁਰੰਤ ਨਗਰ ਕੌਂਸਲ ਦੇ ਈ.ਓ ਅਸ਼ੋਕ ਕੁਮਾਰ ਨੂੰ ਕਿਹਾ ਕਿ ਗੈਰ-ਕਾਨੂੰਨੀ ਉਸਾਰੀ ਨੂੰ ਰੋਕਣ ਅਤੇ ਨਗਰ ਕੌਂਸਲ ਦੇ ਉਨ੍ਹਾਂ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਦੇਣ, ਜੇਕਰ ਉਨ੍ਹਾਂ ਚੋਂ ਕਿਸੇ ਨੇ ਇਨ੍ਹਾਂ ਖੇਤਰਾਂ ਵਿੱਚ ਨਕਸ਼ੇ ਨੂੰ ਮਨਜ਼ੂਰੀ ਦਿੱਤੀ ਹੈ।

ਉਨ੍ਹਾਂ ਐਸ ਡੀ ਐਮ ਅਮਿਤ ਗੁਪਤਾ ਨੂੰ ਹਦਾਇਤ ਕੀਤੀ ਕਿ ਉਹ ਵੱਖ-ਵੱਖ ਵਿਭਾਗਾਂ ਦੇ ਕਾਰਜਕਾਰੀ ਇੰਜਨੀਅਰਾਂ ’ਤੇ ਆਧਾਰਿਤ ਕਮੇਟੀ ਬਣਾ ਕੇ ਇਸ ਖੇਤਰ ਦਾ ਦੌਰਾ ਕਰਕੇ ਅਗਲੇਰੀ ਕਾਰਵਾਈ ਕਰਨ। ਮੁੱਖ ਇੰਜਨੀਅਰ ਹਰਿੰਦਰਪਾਲ ਸਿੰਘ ਬੇਦੀ ਨੇ ਨਿਗਰਾਨ ਇੰਜਨੀਅਰ ਪਟਿਆਲਾ ਸਰਕਲ ਡਾ. ਰਜਿੰਦਰ ਘਈ ਅਤੇ ਮੁਹਾਲੀ ਡਿਵੀਜ਼ਨ ਦੇ ਕਾਰਜਕਾਰੀ ਇੰਜਨੀਅਰ ਆਕਾਸ਼ ਅਗਰਵਾਲ ਨਾਲ ਮਿਲ ਕੇ ਜ਼ਿਲ੍ਹੇ ਦੇ ਡੈਮ ਖੇਤਰਾਂ ਤੋਂ ਸ਼ੁਰੂ ਹੁੰਦੇ ਨਦੀਆਂ/ਨਾਲਿਆਂ ਦੇ  ਖੇਤਰਾਂ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਲਈ ਇਨ੍ਹਾਂ ਖੇਤਰਾਂ ਵਿਚੋਂ ਡੀ ਸੀਲਟਿੰਗ ਕਰਨ ਦੀ ਸਿਫ਼ਾਰਸ਼ ਕੀਤੀ। 

ਉਨ੍ਹਾਂ ਕਿਹਾ ਕਿ ਲੋਕਾਂ ਅਤੇ ਇਲਾਕੇ ਨੂੰ ਅਚਾਨਕ ਹੜ੍ਹਾਂ ਤੋਂ ਸੁਰੱਖਿਅਤ ਰੱਖਣ ਲਈ ਪਟਿਆਲਾ ਕੀ ਰਾਓ, ਜੈਅੰਤੀ ਦੇਵੀ ਕੀ ਰਾਓ, ਸਿਸਵਾਂ ਨਦੀ ਅਤੇ ਘੱਗਰ ਦਰਿਆ ਨੂੰ ਅਗਲੇ ਬਰਸਾਤ ਦੇ ਮੌਸਮ ਤੋਂ ਪਹਿਲਾਂ ਡੀ  ਸਿਲਟ ਕਰਨਾ ਜ਼ਰੂਰੀ ਹੈ।  ਇਸ ਤੋਂ ਇਲਾਵਾ, ਡੀਸਿਲਟਿੰਗ ਪ੍ਰਕਿਰਿਆ ਵਾਧੂ ਪਾਣੀ ਦੇ ਵਹਾਅ ਤੋਂ ਬਚਾਉਣ ਤੋਂ ਇਲਾਵਾ ਮਾਲੀਆ ਲਿਆਉਣ ਵਿੱਚ ਵੀ ਮੱਦਦ ਕਰੇਗੀ।

ਡਰੇਨੇਜ-ਕਮ-ਮਾਈਨਿੰਗ ਅਤੇ ਭੂ-ਵਿਗਿਆਨ ਅਧਿਕਾਰੀਆਂ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਇਸ ਤੋਂ ਇਲਾਵਾ, ਸਿਸਵਾਂ ਅਤੇ ਸੰਡਰਾਂ ਦਰਿਆਵਾਂ ਵਿਖੇ ਨਵੀਆਂ ਮਾਈਨਿੰਗ ਸਾਈਟਾਂ ਦੀ ਸ਼ਨਾਖਤ ਲਈ ਇੱਕ ਸਪਲੀਮੈਂਟਰੀ ਡੀ ਐਸ ਆਰ ਵੀ ਪ੍ਰਗਤੀ ਅਧੀਨ ਹੈ।ਡਿਪਟੀ ਕਮਿਸ਼ਨਰ ਨੇ ਮਾਈਨਿੰਗ ਅਧਿਕਾਰੀਆਂ ਨੂੰ ਭਰੋਸਾ ਦਿਵਾਇਆ ਕਿ ਡੀ ਐਸ ਆਰ ਨੂੰ ਪੂਰਾ ਕਰਨ ਲਈ ਇਨ੍ਹਾਂ ਸਾਈਟਾਂ ਦੀ ਸਮੇਂ ਸਿਰ ਹੱਦਬੰਦੀ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੂੰ ਇਲਾਕੇ ਦੇ ਧਰਤੀ ਹੇਠਲੇ ਪਾਣੀ ਨੂੰ ਰੀਚਾਰਜ ਕਰਨ ਲਈ ਸਿਸਵਾਂ, ਬੁਧਕੀ ਅਤੇ ਜੈਅੰਤੀ ਦੇਵੀ ਕੀ ਰਾਓ ਨਦੀਆਂ ਦੇ ਖੇਤਰਾਂ ਵਿੱਚ 12 ਆਰ ਸੀ ਸੀ ਨਵੇਂ ਚੈੱਕ ਡੈਮਾਂ ਦੀ ਉਸਾਰੀ ਬਾਰੇ ਵੀ ਜਾਣੂ ਕਰਵਾਇਆ ਗਿਆ। ਡੀਸੀ ਆਸ਼ਿਕਾ ਜੈਨ ਨੇ ਡਰੇਨੇਜ-ਕਮ-ਮਾਈਨਿੰਗ ਅਤੇ ਭੂ-ਵਿਗਿਆਨ ਅਧਿਕਾਰੀਆਂ ਨੂੰ ਜ਼ਿਲ੍ਹੇ ਵਿੱਚ ਜਲ ਸਰੋਤਾਂ ਦੇ ਕਮਜ਼ੋਰ ਅਤੇ ਨਾਜ਼ੁਕ ਖੇਤਰਾਂ 'ਤੇ ਕੰਮ ਕਰਨ ਲਈ ਕਿਹਾ ਤਾਂ ਜੋ ਕਿਸੇ ਵੀ ਹੜ੍ਹ ਵਰਗੀ ਸਥਿਤੀ ਨੂੰ ਟਾਲਿਆ ਜਾ ਸਕੇ।  

ਮੁੱਖ ਇੰਜਨੀਅਰ ਨੇ ਡੀ ਸੀ ਜੈਨ ਨੂੰ ਇਸ ਕੰਮ ਲਈ ਲੋੜੀਂਦੇ ਫੰਡ ਉਪਲਬਧ ਕਰਾਉਣ ਦਾ ਭਰੋਸਾ ਦਿਵਾਇਆ ਅਤੇ ਆਪਣੀ ਟੀਮ ਨੂੰ ਜਲਦੀ ਤੋਂ ਜਲਦੀ ਪ੍ਰਸਤਾਵ ਭੇਜਣ ਦੇ ਨਿਰਦੇਸ਼ ਦਿੱਤੇ। ਮਾਈਨਿੰਗ ਅਧਿਕਾਰੀਆਂ ਨੇ ਅੰਤਰਰਾਜੀ ਮਾਈਨਿੰਗ ਚੈੱਕ ਪੋਸਟ ਹੰਡੇਸਰਾ ਵਿਖੇ ਅੰਤਰਰਾਜੀ ਮਾਈਨਿੰਗ ਕੈਰੇਜ (ਲਗਭਗ 3000 ਰੁਪਏ ਪ੍ਰਤੀ ਟਰੱਕ) ਦੀ ਫੀਸ ਨੂੰ ਯਕੀਨੀ ਬਣਾਉਣ ਲਈ ਰਾਤ ਨੂੰ ਪੀ ਸੀ ਆਰ/ਪੈਟਰੋਲਿੰਗ ਪਾਰਟੀ ਵੈਨ ਦੀ ਤਾਇਨਾਤੀ ਕਰਨ/ ਸੁਰੱਖਿਆ ਵਧਾਉਣ ਦੀ ਮੰਗ ਕੀਤੀ।  ਡਿਪਟੀ ਕਮਿਸ਼ਨਰ ਨੇ ਤੁਰੰਤ ਜ਼ਿਲ੍ਹਾ ਪੁਲੀਸ ਨੂੰ ਨਾਕੇ ’ਤੇ ਮਾਈਨਿੰਗ ਦੀ ਢੋਆ-ਢੁਆਈ ਕਰਨ ਵਾਲੇ ਵਾਹਨਾਂ ਨੂੰ ਰੋਕਣ ਲਈ ਰਾਤ ਸਮੇਂ ਵਾਧੂ ਪੁਲੀਸ ਮੁਲਾਜ਼ਮ ਤਾਇਨਾਤ ਕਰਨ ਲਈ ਆਖਿਆ।

ਡਿਪਟੀ ਕਮਿਸ਼ਨਰ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਵਿਰਾਜ ਐਸ ਟਿਡਕੇ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੋਨਮ ਚੌਧਰੀ ਨੂੰ ਕਿਹਾ ਕਿ ਉਹ ਜ਼ਿਲ੍ਹੇ ਨੂੰ ਅਚਾਨਕ ਹੜ੍ਹਾਂ ਤੋਂ ਬਚਾਉਣ, ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਵਾਧੂ ਸਾਈਟਾਂ ਦੀ ਡੀ.ਐਸ.ਆਰ., ਡੀਸਿਲਟਿੰਗ ਅਤੇ ਹੋਰ ਗਤੀਵਿਧੀਆਂ ਵਿੱਚ ਮਾਈਨਿੰਗ ਅਧਿਕਾਰੀਆਂ ਨੂੰ ਪੂਰਾ ਸਹਿਯੋਗ ਕਰਨ।

 

Tags: Aashika Jain , DC Mohali , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD