Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਫ਼ਿਰੋਜ਼ਪੁਰ ਚ ਵੱਡਾ ਸੜਕ ਹਾਦਸਾ

11 ਦੀ ਮੌਤ, ਭਗਵੰਤ ਸਿੰਘ ਮਾਨ ਵੱਲੋਂ ਮआਵਜ਼ੇ ਦੀ ਘੋਸ਼ਣਾ

Fauja Singh Sarari, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਫ਼ਿਰੋਜ਼ਪੁਰ , 31 Jan 2025

Last updated on: Jan 31, 2025, 00:00 IST

ਅੱਜ ਸਵੇਰੇ ਜ਼ਿਲ੍ਹਾ ਫ਼ਿਰੋਜ਼ਪੁਰ ਅਧੀਨ (ਫ਼ਿਰੋਜ਼ਪੁਰ-ਫ਼ਾਜ਼ਿਲਕਾ ਮਾਰਗ) ਪੈਂਦੇ ਪਿੰਡ ਮੋਹਣ ਕੇ ਹਿਠਾੜ ਨੇੜੇ ਗੁਰੂਹਰਸਹਾਏ ਵਿਖੇ ਕੈਂਟਰ ਅਤੇ ਮਹਿੰਦਰਾ ਪਿਕਅੱਪ ਵਿਚਕਾਰ ਹੋਏ ਮੰਦਭਾਗੇ ਹਾਦਸੇ ‘ਚ 11 ਵਿਅਕਤੀਆਂ ਦੀ ਮੌਤ ਹੋ ਗਈ। ਹਾਦਸਾਗ੍ਰਸਤਾਂ ਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਫਿ਼ਰੋਜ਼ਪੁਰ ਵੱਲੋਂ ਐਂਬੂਲੈਂਸਾਂ ਰਾਹੀਂ ਹਸਪਤਾਲ ਵਿਖੇ ਇਲਾਜ਼ ਲਈ ਪਹੁੰਚਾਇਆ ਗਿਆ। 

ਵਿਧਾਨ ਸਭਾ ਹਲਕਾ ਗੁਰੂਹਰਸਹਾਏ ਦੇ ਵਿਧਾਇਕ ਸ. ਫ਼ੌਜਾ ਸਿੰਘ ਸਰਾਰੀ ਨੇ ਇਸ ਮੰਦਭਾਗੀ ਘਟਨਾ ਵਾਪਰਨ ‘ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮ੍ਰਿਤਕਾਂ ਦੇ ਪਰਿਵਾਰਾਂ ਅਤੇ ਜ਼ਖ਼ਮੀਆਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਸ ਮੰਦਭਾਗੀ ਘਟਨਾ ‘ਚ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ ਅਤੇ ਇਸ ਹਾਦਸੇ ‘ਚ ਜ਼ਖਮੀ ਮਰੀਜ਼ਾਂ ਦਾ ਪੂਰਾ ਇਲਾਜ ਕਰਵਾਇਆ ਜਾਵੇਗਾ। 

ਵਿਧਾਇਕ ਸ. ਫੌਜਾ ਸਿੰਘ ਸਰਾਰੀ ਅਤੇ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਸਿਵਲ ਹਸਪਤਾਲ ਫ਼ਿਰੋਜ਼ਪੁਰ ਦਾ ਦੌਰਾ ਕਰਕੇ ਜ਼ਖਮੀਆਂ ਦਾ ਹਾਲ ਜਾਣਿਆ ਅਤੇ ਉਨ੍ਹਾਂ ਦਾ ਸਮੁੱਚਾ ਇਲਾਜ਼ ਸੂਬਾ ਸਰਕਾਰ ਵੱਲੋਂ ਕਰਾਉਣ ਦਾ ਭਰੋਸਾ ਦਿੱਤਾ। ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 10 ਜ਼ਖ਼ਮੀ ਮੈਡੀਕਲ ਕਾਲਜ ਫਰੀਦਕੋਟ ਵਿਖੇ, 4 ਜ਼ਖ਼ਮੀ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਅਤੇ 1 ਜ਼ਖਮੀ ਬਾਗੀ ਹਸਪਤਾਲ ਫ਼ਿਰੋਜ਼ਪੁਰ ਵਿਖੇ ਜ਼ੇਰੇ ਇਲਾਜ਼ ਹੈ। 

ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਮ੍ਰਿਤਕਾਂ ਦਾ ਪੋਸਟ ਮਾਰਟਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੋਸਟ ਮਾਰਟਮ ਸਮੇਤ ਸਮੁੱਚੀਆਂ ਲੋੜੀਂਦੀਆਂ ਪ੍ਰਕਿਰਿਆਵਾਂ ਮੁਕੰਮਲ ਕਰਕੇ ਮ੍ਰਿਤਕ ਸਰੀਰ ਵਾਰਿਸਾਂ ਨੂੰ ਸੌਂਪ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਇਸ ਮਾਮਲੇ ‘ਤੇ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ ਲਈ ਅਧਿਕਾਰੀਆਂ ਦੀਆਂ ਡਿਊਟੀਆਂ ਲਾਈਆਂ ਗਈਆਂ ਹਨ।

ਜ਼ਿਕਰਯੋਗ ਹੈ ਕਿ ਮਹਿੰਦਰਾ ਪਿਕਅੱਪ ਗੱਡੀ ‘ਚ ਵੇਟਰ ਕਿਸੇ ਵਿਆਹ ਸਮਾਗਮ ‘ਚ ਕੰਮ ਕਰਨ ਲਈ ਜਾ ਰਹੇ ਸਨ।ਇਸੇ ਦੌਰਾਨ ਪਿੱਕਅੱਪ ਦੀ ਕੈਂਟਰ ਨਾਲ ਟੱਕਰ ਹੋ ਗਈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਵੀ ਇਸ ਦਰਦਨਾਕ ਹਾਦਸੇ ਤੇ ਦੁੱਖ ਜਤਾਇਆ ਹੈ। ਉਨ੍ਹਾਂ ਨੇ ਟਵੀਟ ਕਰਕੇ ਪਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀਆਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕੀਤੀ ਹੈ।

 

Tags: Fauja Singh Sarari , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD