Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਨਰੇਂਦਰ ਮੋਦੀ ਨੇ 2025 ਬਜਟ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਸੰਸਦ ਵਿੱਚ ਕੀਤੀ ਮੀਡੀਆ ਸੰਬੋਧਨ

2047 ਤੱਕ ਇੱਕ ਵਿਕਸਤ ਰਾਸ਼ਟਰ ਲਈ ਭਾਰਤ ਦੇ ਦ੍ਰਿਸ਼ਟੀਕੋਣ 'ਤੇ ਜ਼ੋਰ ਦਿੰਦਾ ਹੈ

Narendra Modi, Modi, BJP, Bharatiya Janata Party, Prime Minister of India, Prime Minister, Narendra Damodardas Modi, Dr Jitendra Singh, Dr. Jitendra Singh, Kiren Rijiju, Arjun Ram Meghwal

Web Admin

Web Admin

5 Dariya News

ਨਵੀਂ ਦਿੱਲੀ , 31 Jan 2025

Last updated on: Jan 31, 2025, 00:00 IST

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੰਸਦ ਪਰਿਸਰ ਵਿੱਚ ਵਰ੍ਹੇ 2025 ਦੇ ਬਜਟ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲੇ ਮੀਡੀਆ ਨੂੰ ਸੰਬੋਧਨ ਕੀਤਾ। ਸਮ੍ਰਿੱਧੀ ਦੀ ਦੇਵੀ, ਦੇਵੀ ਲਕਸ਼ਮੀ ਨੂੰ ਨਮਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਬਜਟ ਸੈਸ਼ਨ ਦੀ ਸ਼ੁਰੂਆਤ ਦੇ ਅਵਸਰ ‘ਤੇ ਬੁੱਧੀ, ਸਮ੍ਰਿੱਧੀ ਅਤੇ ਕਲਿਆਣ ਪ੍ਰਦਾਨ ਕਰਨ ਵਾਲੀ ਦੇਵੀ ਲਕਸ਼ਮੀ(Goddess Lakshmi) ਨੂੰ ਯਾਦ ਕਰਨ ਦੀ ਪ੍ਰਥਾ ਹੈ। 

ਉਨ੍ਹਾਂ ਨੇ ਦੇਵੀ ਲਕਸ਼ਮੀ (Goddess Lakshmi) ਨੂੰ ਦੇਸ਼ ਦੇ ਹਰ ਨਿਰਧਨ ਅਤੇ ਮੱਧ-ਵਰਗ ‘ਤੇ ਵਿਸ਼ੇਸ਼ ਕ੍ਰਿਪਾ (special blessings) ਕਰਨ ਦੀ ਪ੍ਰਾਰਥਨਾ ਕੀਤੀ। ਇਸ ਬਾਤ ‘ਤੇ ਟਿੱਪਣੀ ਕਰਦੇ ਹੋਏ ਕਿ ਭਾਰਤ ਨੇ ਆਪਣੇ ਗਣਤੰਤਰ ਦੇ 75 ਵਰ੍ਹੇ ਪੂਰੇ ਕਰ ਲਏ ਹਨ, ਜੋ ਹਰੇਕ ਨਾਗਰਿਕ ਦੇ ਲਈ ਬਹੁਤ ਗਰਵ (ਮਾਣ) ਦੀ ਬਾਤ ਹੈ, ਸ਼੍ਰੀ ਮੋਦੀ ਨੇ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਇਹ ਉਪਲਬਧੀ ਲੋਕਤੰਤਰੀ ਵਿਸ਼ਵ (democratic world) ਵਿੱਚ ਭੀ ਇੱਕ ਵਿਸ਼ੇਸ਼ ਸਥਾਨ (a special place) ਰੱਖਦੀ ਹੈ, ਜੋ ਭਾਰਤ ਦੀ ਸ਼ਕਤੀ ਅਤੇ ਮਹੱਤਵ (India's strength and significance) ਨੂੰ ਪ੍ਰਦਰਸ਼ਿਤ ਕਰਦੀ ਹੈ।

ਪ੍ਰਧਾਨ ਮੰਤਰੀ ਨੇ ਦੇਸ਼ ਦੀ ਜਨਤਾ ਦੇ ਪ੍ਰਤੀ ਆਭਾਰ ਵਿਅਕਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਤੀਸਰੀ ਵਾਰ ਸਰਕਾਰ ਬਣਾਉਣ ਦੀ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਉਨ੍ਹਾਂ ਦੇ ਤੀਸਰੇ ਕਾਰਜਕਾਲ ਦਾ ਪਹਿਲਾ ਪੂਰਨ ਬਜਟ ਸੈਸ਼ਨ ਹੈ। ਉਨ੍ਹਾਂ ਨੇ ਵਿਸ਼ਵਾਸ ਵਿਅਕਤ ਕੀਤਾ ਕਿ ਸੰਨ 2047 ਤੱਕ, ਜਦੋਂ ਭਾਰਤ ਆਪਣੀ ਸੁਤੰਤਰਤਾ ਦੇ 100 ਵਰ੍ਹੇ ਪੂਰਨ ਕਰੇਗਾ, ਤਦ ਤੱਕ ਦੇਸ਼ ਵਿਕਸਿਤ ਦੇਸ਼ ਬਣਨ ਦਾ ਆਪਣਾ ਲਕਸ਼ ਪ੍ਰਾਪਤ ਕਰ ਲਵੇਗਾ। 

ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਬਜਟ ਸੈਸ਼ਨ ਨਵਾਂ ਆਤਮਵਿਸ਼ਵਾਸ ਅਤੇ ਊਰਜਾ ਭਰੇਗਾ, ਜਿਸ ਨਾਲ 140 ਕਰੋੜ ਨਾਗਰਿਕ ਸਮੂਹਿਕ ਤੌਰ ‘ਤੇ ਇਸ ਸੰਕਲਪ ਨੂੰ ਪਰਿਪੂਰਨ ਕਰਨਗੇ। ਪ੍ਰਧਾਨ ਮੰਤਰੀ ਨੇ ਕਿਹਾ ਕਿ ਤੀਸਰੇ ਕਾਰਜਕਾਲ ਵਿੱਚ ਸਰਕਾਰ ਭੂਗੋਲਿਕ, ਸਮਾਜਿਕ ਜਾਂ ਆਰਥਿਕ ਤੌਰ ‘ਤੇ (geographically, socially, or economically) ਵਿਆਪਕ ਵਿਕਾਸ (comprehensive development) ਦੀ ਦਿਸ਼ਾ ਵਿੱਚ ਮਿਸ਼ਨ ਮੋਡ (mission mode) ਵਿੱਚ ਅੱਗੇ ਵਧ ਰਹੀ ਹੈ। 

ਉਨ੍ਹਾਂ ਨੇ ਕਿਹਾ ਕਿ ਇਨੋਵੇਸ਼ਨ, ਸਮਾਵੇਸ਼ਨ ਅਤੇ ਨਿਵੇਸ਼ (innovation, inclusion, and investment) ਹਮੇਸ਼ਾ ਤੋਂ ਦੇਸ਼ ਦੇ ਆਰਥਿਕ ਰੋਡਮੈਪ ਦਾ ਅਧਾਰ ਰਹੇ ਹਨ। ਸ਼੍ਰੀ ਮੋਦੀ ਨੇ ਕਿਹਾ ਕਿ ਇਸ ਸੈਸ਼ਨ ਵਿੱਚ ਕਈ ਇਤਿਹਾਸਿਕ ਬਿਲਾਂ ਅਤੇ ਪ੍ਰਸਤਾਵਾਂ ‘ਤੇ ਵਿਚਾਰ ਕੀਤਾ ਜਾਵੇਗਾ, ਜਿਸ ਨਾਲ ਦੇਸ਼ ਨੂੰ ਮਜ਼ਬੂਤੀ ਮਿਲੇਗੀ। 

ਉਨ੍ਹਾਂ ਨੇ ਮਹਿਲਾਵਾਂ ਦੀ ਗਰਿਮਾ ਨੂੰ ਫਿਰ ਤੋਂ ਸਥਾਪਿਤ ਕਰਨ (re-establishing the dignity of women), ਧਾਰਮਿਕ ਅਤੇ ਸੰਪ੍ਰਦਾਇਕ ਮਤਭੇਦਾਂ ਤੋਂ ਮੁਕਤ (free from religious and sectarian differences) ਹਰ ਮਹਿਲਾ ਦੇ ਲਈ ਸਮਾਨ ਅਧਿਕਾਰ (equal rights for every woman) ਸੁਨਿਸ਼ਚਿਤ ਕਰਨ ਦੇ ਮਹੱਤਵ ‘ਤੇ ਜ਼ੋਰ ਦਿੱਤਾ। 

ਉਨ੍ਹਾਂ ਨੇ ਕਿਹਾ ਕਿ ਇਸ ਲਕਸ਼ ਨੂੰ ਪ੍ਰਾਪਤ ਕਰਨ ਦੇ ਲਈ ਇਸ ਸੈਸ਼ਨ ਵਿੱਚ ਅਹਿਮ ਨਿਰਣੇ ਲਏ ਜਾਣਗੇ। ਪ੍ਰਧਾਨ ਮੰਤਰੀ ਨੇ ਤੀਬਰ ਵਿਕਾਸ ਪ੍ਰਾਪਤ ਕਰਨ ਦੇ ਲਈ ਸੁਧਾਰ, ਪ੍ਰਦਰਸ਼ਨ ਅਤੇ ਪਰਿਵਰਤਨ (reform, perform, and transform) ਦੇ ਮਹੱਤਵ ‘ਤੇ ਪ੍ਰਕਾਸ਼ ਪਾਇਆ। ਉਨ੍ਹਾਂ ਨੇ ਕਿਹਾ ਕਿ ਰਾਜ ਅਤੇ ਕੇਂਦਰ ਸਰਕਾਰਾਂ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ ਅਤੇ ਜਨ ਭਾਗੀਦਾਰੀ ਨਾਲ ਪਰਿਵਰਤਨ ਹੋਵੇਗਾ (public participation will lead to transformation)।

ਪ੍ਰਧਾਨ ਮੰਤਰੀ ਨੇ ਇਸ ਬਾਤ ‘ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਭਾਰਤ ਇੱਕ ਯੁਵਾ ਰਾਸ਼ਟਰ (young nation) ਹੈ, ਜਿਸ ਵਿੱਚ ਅਪਾਰ ਯੁਵਾ ਸ਼ਕਤੀ ਹੈ। ਉਨ੍ਹਾਂ ਨੇ ਕਿਹਾ ਕਿ ਅੱਜ 20-25 ਵਰ੍ਹੇ ਦੀ ਉਮਰ ਦੇ ਯੁਵਾ, ਜਦੋਂ 45-50 ਵਰ੍ਹੇ ਦੀ ਉਮਰ ਵਿੱਚ ਪਹੁੰਚਣਗੇ, ਤਾਂ ਵਿਕਸਿਤ ਭਾਰਤ ਦੇ ਸਭ ਤੋਂ ਬੜੇ ਲਾਭਾਰਥੀ ਹੋਣਗੇ।

ਉਹ ਨੀਤੀ-ਨਿਰਮਾਣ ਵਿੱਚ ਮਹੱਤਵਪੂਰਨ ਪਦਾਂ ‘ਤੇ ਹੋਣਗੇ ਅਤੇ ਗਰਵ (ਮਾਣ) ਦੇ ਨਾਲ ਅਗਲੀ ਸਦੀ ਵਿੱਚ ਵਿਕਸਿਤ ਭਾਰਤ ਦੀ ਅਗਵਾਈ ਕਰਨਗੇ। ਪ੍ਰਧਾਨ ਮੰਤਰੀ ਨੇ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਵਿਕਸਿਤ ਭਾਰਤ ਦੇ ਸੰਕਲਪ ਨੂੰ ਪੂਰਾ ਕਰਨ ਦੇ ਪ੍ਰਯਾਸ ਵਰਤਮਾਨ ਕਿਸ਼ੋਰ ਅਤੇ ਯੁਵਾ ਪੀੜ੍ਹੀ ਦੇ ਲਈ ਇੱਕ ਮਹੱਤਵਪੂਰਨ ਉਪਹਾਰ ਹੋਣਗੇ। 

ਉਨ੍ਹਾਂ ਨੇ ਇਸ ਦੀ ਤੁਲਨਾ 1930 ਅਤੇ 1940 ਦੇ ਦਹਾਕਿਆਂ ਵਿੱਚ ਸੁਤੰਤਰਤਾ ਦੀ ਲੜਾਈ ਲੜਨ ਵਾਲੇ ਨੌਜਵਾਨਾਂ ਨਾਲ ਕੀਤੀ, ਜਿਨ੍ਹਾਂ ਦੇ ਪ੍ਰਯਾਸਾਂ ਦੇ ਕਾਰਨ 25 ਵਰ੍ਹੇ ਬਾਅਦ ਸੁਤੰਤਰਤਾ ਦਾ ਉਤਸਵ ਮਨਾਇਆ ਗਿਆ। ਉਨ੍ਹਾਂ ਨੇ ਕਿਹਾ ਕਿ ਇਸੇ ਤਰ੍ਹਾਂ, ਆਗਾਮੀ 25 ਵਰ੍ਹੇ ਇੱਕ ਸਮ੍ਰਿੱਧ ਅਤੇ ਵਿਕਸਿਤ ਭਾਰਤ (a prosperous and developed India) ਨਿਰਮਾਣ ਦੇ ਲਈ ਸਮਰਪਿਤ ਹੋਣਗੇ। 

ਪ੍ਰਧਾਨ ਮੰਤਰੀ ਨੇ ਸਾਰੇ ਸਾਂਸਦਾਂ (all MPs) ਨੂੰ ਇਸ ਬਜਟ ਸੈਸ਼ਨ ਦੇ ਦੌਰਾਨ ਵਿਕਸਿਤ ਭਾਰਤ ਦੇ ਦ੍ਰਿਸ਼ਟੀਕੋਣ ਨੂੰ ਸਸ਼ਕਤ ਕਰਨ ਵਿੱਚ ਯੋਗਦਾਨ ਦੇਣ ਦਾ ਸੱਦਾ ਦਿੱਤਾ। ਉਨ੍ਹਾਂ ਨੇ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਯੁਵਾ ਸਾਂਸਦਾਂ (young MPs) ਦੇ ਲਈ ਇਹ ਇੱਕ ਸੁਨਹਿਰਾ ਅਵਸਰ ਹੈ, ਕਿਉਂਕਿ ਸਦਨ ਵਿੱਚ ਉਨ੍ਹਾਂ ਦੀ ਸਰਗਰਮ ਭਾਗੀਦਾਰੀ ਅਤੇ ਜਾਗਰੂਕਤਾ ਉਨ੍ਹਾਂ ਨੂੰ ਵਿਕਸਿਤ ਭਾਰਤ ਦੇ ਪਰਿਣਾਮਾਂ ਨੂੰ ਦੇਖਣ ਦਾ ਮੌਕਾ ਦੇਵੇਗੀ।

ਪ੍ਰਧਾਨ ਮੰਤਰੀ ਨੇ ਆਸ਼ਾ ਵਿਅਕਤ ਕੀਤੀ ਕਿ ਬਜਟ ਸੈਸ਼ਨ ਰਾਸ਼ਟਰ ਦੀਆਂ ਆਕਾਂਖਿਆਵਾਂ (aspirations) ਨੂੰ ਪਰਿਪੂਰਨ ਕਰੇਗਾ। ਉਨ੍ਹਾਂ ਨੇ ਕਿਹਾ ਕਿ ਸੰਨ 2014 ਦੇ ਬਾਅਦ ਤੋਂ ਇਹ ਸ਼ਾਇਦ ਪਹਿਲਾ ਸੰਸਦੀ ਸੈਸ਼ਨ ਹੈ, ਜਿਸ ਵਿੱਚ ਸੈਸ਼ਨ ਤੋਂ ਠੀਕ ਪਹਿਲੇ ਵਿਦੇਸ਼ੀ ਮੂਲ ਤੋਂ ਵਿਘਨ ਉਤਪੰਨ ਕਰਨ ਦਾ ਕੋਈ ਪ੍ਰਯਾਸ ਨਹੀਂ ਕੀਤਾ ਗਿਆ ਹੈ। 

ਪ੍ਰਧਾਨ ਮੰਤਰੀ ਨੇ ਕਿਹਾ ਕਿ ਪਿਛਲੇ 10 ਵਰ੍ਹਿਆਂ ਤੋਂ, ਹਰੇਕ ਸੈਸ਼ਨ ਤੋਂ ਪਹਿਲੇ ਹਮੇਸ਼ਾ ਵਿਘਨ ਉਤਪੰਨ ਕਰਨ ਦੇ ਪ੍ਰਯਾਸ ਹੁੰਦੇ ਰਹੇ ਹਨ, ਅਤੇ ਐਸੇ ਲੋਕਾਂ ਦੀ ਕਮੀ ਨਹੀਂ ਹੈ ਜੋ ਇਸ ਅੱਗ ਨੂੰ ਹਵਾ ਦੇਣ ਦੇ ਲਈ ਹਮੇਸ਼ਾ ਤਤਪਰ ਰਹਿੰਦੇ ਹਨ। ਹਾਲਾਂਕਿ, ਉਨ੍ਹਾਂ ਨੇ ਕਿਹਾ ਕਿ ਪਿਛਲੇ ਇੱਕ ਦਹਾਕੇ ਵਿੱਚ ਇਹ ਪਹਿਲਾ ਸੈਸ਼ਨ ਹੈ, ਜਿਸ ਵਿੱਚ ਕਿਸੇ ਭੀ ਵਿਦੇਸ਼ੀ ਕੋਣੇ ਤੋਂ ਐਸਾ ਕੋਈ ਵਿਘਨ ਨਹੀਂ ਹੋਇਆ ਹੈ।

 

Tags: Narendra Modi , Modi , BJP , Bharatiya Janata Party , Prime Minister of India , Prime Minister , Narendra Damodardas Modi , Dr Jitendra Singh , Dr. Jitendra Singh , Kiren Rijiju , Arjun Ram Meghwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD