Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ ਦਾ ਸ਼ਾਨਦਾਰ ਆਗਾਜ਼

ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਪੇਂਡੂ ਓਲੰਪਿਕ ਦਾ ਕੀਤਾ ਉਦਘਾਟਨ

Tarunpreet Singh Sond,AAP,Aam Aadmi Party,Aam Aadmi Party Punjab,AAP Punjab,Government of Punjab,Punjab Government,Jitendra Jorwal,DC Ludhiana,Ludhiana,Deputy Commissioner Ludhiana,Kila Raipur Rural Olympics 2025

Web Admin

Web Admin

5 Dariya News

ਕਿਲ੍ਹਾ ਰਾਏਪੁਰ (ਲੁਧਿਆਣਾ) , 31 Jan 2025

Last updated on: Jan 31, 2025, 00:00 IST

ਪੰਜਾਬ ਦੇ ਪ੍ਰਮੁੱਖ ਖੇਡ ਮੁਕਾਬਲਿਆਂ ਵਿੱਚੋਂ ਇੱਕ ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ 2025 ਦਾ ਉਦਘਾਟਨ ਕਰਦਿਆਂ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਅੱਜ ਸਥਾਨਕ ਸਟੇਡੀਅਮ ਵਿਖੇ ਇਨ੍ਹਾਂ ਖੇਡਾਂ ਦਾ ਸ਼ਾਨਦਾਰ ਆਗਾਜ਼ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਪੰਜਾਬ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ ਤਾਂ ਜੋ ਪੰਜਾਬ ਨੂੰ ਦੇਸ਼ ਦੇਸ਼ ਦਾ ਮੋਹਰੀ ਸੂਬਾ ਬਣਾਇਆ ਜਾ ਸਕੇ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡਾਂ ਲਈ ਢੁੱਕਵਾਂ ਮਾਹੌਲ ਸਿਰਜਣ ਲਈ ਅਹਿਮ ਕਦਮ ਚੁੱਕੇ ਜਾ ਰਹੇ ਹਨ ਅਤੇ ਪੰਜਾਬ ਵਿੱਚ ਖੇਡਾਂ ਦੀ ਪੁਰਾਣੀ ਸ਼ਾਨ ਨੂੰ ਮੁੜ ਬਹਾਲ ਕਰਨਾ ਸਰਕਾਰ ਦੀ ਪ੍ਰਮੁੱਖ ਤਰਜੀਹ ਰਹੀ ਹੈ। ਮੰਤਰੀ ਸੌਂਦ ਨੇ ਇਹ ਵੀ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਇਹ ਇਤਿਹਾਸਕ ਖੇਡਾਂ ਕਰਵਾਉਣ ਲਈ 75 ਲੱਖ ਰੁਪਏ ਦਾ ਬਜਟ ਰੱਖਿਆ ਹੈ, ਜਿਸ ਨਾਲ ਸੂਬੇ ਵਿੱਚ ਖੇਡਾਂ ਅਤੇ ਖਿਡਾਰੀਆਂ ਨੂੰ ਕਾਫ਼ੀ ਲਾਭ ਮਿਲੇਗਾ।

ਉਨ੍ਹਾਂ ਆਸ ਪ੍ਰਗਟਾਈ ਕਿ ਇਹ ਸਮਾਗਮ ਸੂਬੇ ਭਰ ਵਿੱਚ ਖੇਡ ਸੱਭਿਆਚਾਰ ਸਥਾਪਤ ਕਰਨ ਵਿੱਚ ਸਕਾਰਾਤਮਕ ਯੋਗਦਾਨ ਪਾਵੇਗਾ, ਜਿਸ ਨਾਲ ਸੂਬੇ ਦੇ ਹਰ ਕੋਨੇ ਤੋਂ ਪ੍ਰਤਿਭਾ ਉਭਰ ਕੇ ਸਾਹਮਣੇ ਆਵੇਗੀ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਵੱਲੋਂ ਓਲੰਪਿਕ ਅਤੇ ਹੋਰ ਕੌਮਾਂਤਰੀ ਮੁਕਾਬਲਿਆਂ ਵਿੱਚ ਤਗਮੇ ਹਾਸਲ ਕਰਨ ਵਾਲੇ ਐਥਲੀਟਾਂ ਨੂੰ ਦਿੱਤੇ ਜਾਂਦੇ ਨਕਦ ਇਨਾਮਾਂ ਵਿੱਚ ਵੀ ਵਾਧਾ ਕੀਤਾ ਗਿਆ ਹੈ।

ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਕਰਵਾਈਆਂ ਜਾ ਰਹੀਆਂ "ਖੇਡਾ ਵਤਨ ਪੰਜਾਬ ਦੀਆਂ" ਦੇ ਸਲਾਨਾ ਸਮਾਗਮ ਨੂੰ ਨੌਜਵਾਨਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਮੰਤਰੀ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਜਲਦ ਹੀ ਪ੍ਰਸਿੱਧ ਪੇਂਡੂ ਓਲੰਪਿਕ ਵਿੱਚ ਬੈਲ ਗੱਡੀਆਂ ਦੀਆਂ ਦੌੜਾਂ ਨੂੰ ਮੁੜ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਦੌੜਾਂ ਇੱਕ ਮਸ਼ਹੂਰ ਖੇਡ ਰਹੀ ਹੈ ਅਤੇ ਇਹਨਾਂ ਖੇਡਾਂ ਵਿੱਚ ਇਹ ਦੌੜ ਖਿੱਚ ਦਾ ਕੇਂਦਰ ਰਹੀ ਹੈ। 

ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ 'ਤੇ ਵਿਚਾਰ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੇ ਇਸ ਮੰਤਵ ਲਈ ਮੁੱਖ ਮੰਤਰੀ ਤੋਂ ਸਮਰਥਨ ਦੀ ਬੇਨਤੀ ਵੀ ਕੀਤੀ ਹੈ। ਸ. ਸੌਂਦ ਨੇ ਖੇਡ ਪ੍ਰੇਮੀਆਂ ਨੂੰ ਇਸ ਸ਼ਾਨਦਾਰ ਸਮਾਗਮ ਦਾ ਆਨੰਦ ਲੈਣ ਲਈ ਸਟੇਡੀਅਮ ਵਿੱਚ ਇਕੱਠੇ ਹੋਣ ਲਈ ਉਤਸ਼ਾਹਿਤ ਕੀਤਾ। 

ਉਨ੍ਹਾਂ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਪੇਂਡੂ ਓਲੰਪਿਕ ਖੇਡਾਂ ਬੱਚਿਆਂ, ਨੌਜਵਾਨਾਂ, ਬਜ਼ੁਰਗਾਂ ਅਤੇ ਹਰ ਵਰਗ ਨੂੰ ਵੱਖ-ਵੱਖ ਖੇਡਾਂ ਵਿੱਚ ਆਪਣੀ ਹੁਨਰ ਦਿਖਾਉਣ ਲਈ ਇੱਕ ਮੰਚ ਪ੍ਰਦਾਨ ਕਰਦੀਆਂ ਹਨ। ਉਨ੍ਹਾਂ ਨੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਦੀ ਇਸ ਸਮਾਗਮ ਅਤੇ ਇਸ ਦੇ ਭਾਗੀਦਾਰਾਂ ਲਈ ਢੁਕਵੇਂ ਪ੍ਰਬੰਧ ਕਰਨ ਵਾਸਤੇ ਸ਼ਲਾਘਾ ਕੀਤੀ।

ਇਹਨਾਂ ਖੇਡਾਂ ਦੇ ਪਹਿਲੇ ਦਿਨ ਹਰ ਉਮਰ ਵਰਗ ਦੇ ਐਥਲੀਟਾਂ ਨੇ ਦਸ ਵੱਖ-ਵੱਖ ਗਤੀਵਿਧੀਆਂ ਵਿੱਚ ਹਿੱਸਾ ਲਿਆ, ਜਿਨ੍ਹਾਂ ਵਿੱਚ ਪੁਰਸ਼ਾਂ ਅਤੇ ਔਰਤਾਂ ਦੇ ਹਾਕੀ ਮੈਚ, 14 ਸਾਲ ਵਰਗ ਅਤੇ 17 ਸਾਲ ਵਰਗ ਦੀਆਂ ਲੜਕੀਆਂ ਲਈ ਕਬੱਡੀ (ਨੈਸ਼ਨਲ ਸਟਾਇਲ) ਈਵੈਂਟ, ਲੜਕੇ ਅਤੇ ਲੜਕੀਆਂ ਲਈ 60 ਮੀਟਰ ਅਤੇ 100 ਮੀਟਰ ਦੌੜ, ਪੁਰਸ਼ਾਂ ਅਤੇ ਔਰਤਾਂ ਲਈ 1500 ਮੀਟਰ ਦੌੜ, 400 ਮੀਟਰ ਦੌੜ ਹੀਟ ਅਤੇ ਫਾਈਨਲ, ਖੋ-ਖੋ ਮੈਚ, ਪੁਰਸ਼ਾਂ ਲਈ ਵਾਲੀਬਾਲ, ਸ਼ੂਟਿੰਗ ਈਵੈਂਟ ਅਤੇ ਹੋਰ ਵੱਖ-ਵੱਖ ਰਵਾਇਤੀ ਪੇਂਡੂ ਖੇਡਾਂ ਸ਼ਾਮਲ ਸਨ।

ਇਸ ਤੋਂ ਪਹਿਲਾਂ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਹੋਰ ਸਿਵਲ ਅਧਿਕਾਰੀਆਂ ਨੇ ਸਟੇਡੀਅਮ ਵਿੱਚ ਕੈਬਨਿਟ ਮੰਤਰੀ ਦਾ ਸਵਾਗਤ ਕੀਤਾ। ਇਸ ਸਮਾਗਮ ਵਿੱਚ ਅੱਜ ਸ਼ਾਮ ਨੂੰ ਉੱਘੇ ਪੰਜਾਬੀ ਗਾਇਕ ਪ੍ਰੀਤ ਹਰਪਾਲ ਵੱਲੋਂ ਰੰਗ ਬੰਨ੍ਹਿਆ ਜਾਵੇਗਾ। ਇਸ ਤੋਂ ਬਾਅਦ 1 ਫਰਵਰੀ ਨੂੰ ਗਾਇਕ ਵਿਰਾਸਤ ਸੰਧੂ ਅਤੇ 2 ਫਰਵਰੀ ਨੂੰ ਕੁਲਵਿੰਦਰ ਬਿੱਲਾ ਵੱਲੋਂ ਸੰਗੀਤਕ ਪੇਸ਼ਕਾਰੀਆਂ ਨਾਲ ਦਰਸ਼ਕਾਂ ਦਾ ਮਨੋਰੰਜਨ ਕੀਤਾ ਜਾਵੇਗਾ।

 

Tags: Tarunpreet Singh Sond , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Jitendra Jorwal , DC Ludhiana , Ludhiana , Deputy Commissioner Ludhiana , Kila Raipur Rural Olympics 2025

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD