ਸਰਕਾਰੀ ਹਾਈ ਸਕੂਲ, ਸਾਨੀਪੁਰ ਦੀ ਵਿਦਿਆਰਥਣ ਦੁਪਿੰਦਰ ਕੌਰ, ਜਮਾਤ ਅੱਠਵੀਂ ਨੇ ਬਾਲ ਭਲਾਈ ਕੌਂਸਲ, ਪੰਜਾਬ ਵੱਲੋਂ ਕਰਵਾਏ ਗਏ ਰਾਜ ਪੱਧਰੀ ਪੇਂਟਿੰਗ ਮੁਕਾਬਲੇ ਵਿੱਚ ਚੌਥਾ ਸਥਾਨ ਪ੍ਰਾਪਤ ਕਰ ਕੇ ਸਕੂਲ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ, ਜਿਸ ਸਬੰਧੀ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਵੱਲੋਂ ਦੁਪਿੰਦਰ ਕੌਰ ਨੂੰ ਸਨਮਾਨਿਤ ਕੀਤਾ ਗਿਆ ਅਤੇ ਵਿਦਿਆਰਥਣ ਦੇ ਮਾਪਿਆਂ ਅਤੇ ਹੈਡਮਿਸਟ੍ਰੈਸ ਸਰਕਾਰੀ ਹਾਈ ਸਕੂਲ, ਸਾਨੀਪੁਰ ਸ਼੍ਰੀਮਤੀ ਕਮਲਵੀਰ ਕੌਰ ਨੂੰ ਵਧਾਈ ਦਿੱਤੀ ਗਈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸੇ ਵੀ ਮੁਕਾਬਲੇ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਉਤਸ਼ਾਹਤ ਕਰਨਾ ਲਾਜ਼ਮੀ ਹੈ ਤਾਂ ਹੀ ਉਹ ਭਵਿੱਖ ਵਿੱਚ ਹੋਰ ਬਿਹਤਰ ਪ੍ਰਦਰਸ਼ਨ ਕਰ ਸਕਦੇ ਹਨ। ਉਹਨਾਂ ਨੇ ਅਧਿਆਪਕਾਂ ਤੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਹਰ ਇਕ ਵਿਦਿਆਰਥੀ ਨੂੰ ਵੱਧ ਤੋਂ ਵੱਧ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕਰਨ।
ਇਸ ਮੌਕੇ ਸ਼੍ਰੀਮਤੀ ਰਛਪਾਲ ਕੌਰ ਡਰਾਇੰਗ ਆਧਿਆਪਕ, ਸਕੱਤਰ ਰੈੱਡ ਕਰਾਸ ਸਤਨਾਮ ਭਾਰਦਵਾਜ, ਇੰਡੀਅਨ ਰੈਡ ਕਰਾਸ ਸੁਸਾਇਟੀ ਤੋਂ ਰਾਜ ਕੁਮਾਰ ਹਾਜ਼ਰ ਸਨ।