Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਅਸੀਂ ਪੈਸੇ ਨਹੀਂ ਪਿਆਰ ਵੰਡਦੇ ਹਾਂ, ਅਸੀਂ ਲੋਕਾਂ ਦੇ ਪਿਆਰ ਅਤੇ ਸਮਰਥਨ ਨਾਲ ਜਿੱਤਦੇ ਹਾਂ: ਮੁੱਖ ਮੰਤਰੀ ਮਾਨ

ਮੁੱਖ ਮੰਤਰੀ ਮਾਨ ਨੇ ਦਿੱਲੀ ਚੋਣਾਂ ਵਿੱਚ ਚੋਣ ਕਮਿਸ਼ਨ ਦੇ ਪੱਖਪਾਤ ਦੀ ਕੀਤੀ ਨਿੰਦਾ, ਕਿਹਾ- ਭਾਜਪਾ ਆਗੂਆਂ ਨੇ ਜੈਕਟਾਂ, ਜੁੱਤੇ ਅਤੇ ਪੈਸੇ ਵੰਡੇ, ਚੋਣ ਕਮਿਸ਼ਨ ਨੇ ਮੇਰੇ ਘਰ 'ਤੇ ਛਾਪਾ ਮਾਰਿਆ!

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Chief Minister Of Punjab, Delhi Elections, Rohtas Nagar, AAP Roadshow, Delhi Elections 2025

Web Admin

Web Admin

5 Dariya News

ਨਵੀਂ ਦਿੱਲੀ , 31 Jan 2025

Last updated on: Jan 31, 2025, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਆਪਣਾ ਪ੍ਰਚਾਰ ਜਾਰੀ ਰਖਦਿਆਂ, ਕੋਂਡਲੀ, ਰੋਹਤਾਸ ਨਗਰ ਅਤੇ ਗੋਕਲਪੁਰ ਵਿੱਚ ਤਿੰਨ ਰੋਡ ਸ਼ੋਅ ਦੀ ਅਗਵਾਈ ਕੀਤੀ, ਅਤੇ ਬਦਰਪੁਰ ਵਿੱਚ ਦੋ ਜਨ ਸਭਾਵਾਂ ਨੂੰ ਸੰਬੋਧਨ ਕੀਤਾ। ਇਸ ਮੁਹਿੰਮ ਨੇ ਸਾਫ਼-ਸੁਥਰੇ ਸ਼ਾਸਨ, ਵਿਕਾਸ ਅਤੇ ਜਵਾਬਦੇਹੀ ਪ੍ਰਤੀ 'ਆਪ' ਦੀ ਵਚਨਬੱਧਤਾ ਨੂੰ ਉਜਾਗਰ ਕੀਤਾ, ਜਿਸ ਵਿੱਚ ਮੁੱਖ ਮੰਤਰੀ ਮਾਨ ਨੇ ਸਿੱਧੇ ਤੌਰ 'ਤੇ ਵੋਟਰਾਂ ਦੀਆਂ ਮੁੱਦਿਆਂ ਨੂੰ ਸੰਬੋਧਿਤ ਕੀਤਾ ਅਤੇ ਵਿਰੋਧੀ ਪਾਰਟੀਆਂ ਦੀਆਂ ਰਾਜਨੀਤਿਕ ਚਾਲਾਂ ਦਾ ਪਰਦਾਫਾਸ਼ ਕੀਤਾ।

ਕੋਂਡਲੀ ਵਿੱਚ ਬੋਲਦੇ ਹੋਏ ਮੁੱਖ ਮੰਤਰੀ ਮਾਨ ਨੇ 'ਆਪ' ਨੂੰ ਨਿਸ਼ਾਨਾ ਬਣਾਉਣ ਲਈ ਭਾਜਪਾ ਦੁਆਰਾ ਕੀਤੇ ਗਏ ਉਲੰਘਣਾਵਾਂ ਨੂੰ ਨਜ਼ਰਅੰਦਾਜ਼ ਕਰਨ ਲਈ ਚੋਣ ਕਮਿਸ਼ਨ (EC) ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ "ਭਾਜਪਾ ਆਗੂ ਬੇਸ਼ਰਮੀ ਨਾਲ ਪੈਸੇ, ਜੈਕਟਾਂ, ਜੁੱਤੀਆਂ ਅਤੇ ਸਾੜੀਆਂ ਵੰਡ ਰਹੇ ਹਨ, ਫਿਰ ਵੀ ਚੋਣ ਕਮਿਸ਼ਨ ਨੇ ਦਿੱਲੀ ਵਿੱਚ ਮੇਰੇ ਨਿਵਾਸ ਕਪੂਰਥਲਾ ਹਾਊਸ 'ਤੇ ਛਾਪਾ ਮਾਰਿਆ। ਉਨ੍ਹਾਂ ਨੂੰ ਕੁਝ ਨਹੀਂ ਮਿਲਿਆ ਕਿਉਂਕਿ ਅਸੀਂ ਪੈਸੇ ਨਹੀਂ ਵੰਡਦੇ, ਅਸੀਂ ਪਿਆਰ ਵੰਡਦੇ ਹਾਂ। ਇਸ ਪਿਆਰ ਨਾਲ, ਅਸੀਂ ਜਿੱਤਦੇ ਹਾਂ," 

'ਆਪ' ਦੀ ਸਾਫ਼-ਸੁਥਰੀ ਰਾਜਨੀਤੀ ਨੂੰ ਉਜਾਗਰ ਕਰਦੇ ਹੋਏ, ਮਾਨ ਨੇ 'ਆਪ' ਦੀਆਂ ਲੋਕ-ਪੱਖੀ ਨੀਤੀਆਂ ਦੀ ਭਾਜਪਾ ਦੀਆਂ ਸ਼ੋਸ਼ਣਕਾਰੀ ਰਣਨੀਤੀਆਂ ਨਾਲ ਤੁਲਨਾ ਕੀਤੀ ਅਤੇ ਕਿਹਾ ਕਿ "ਇਥੇ ਦੋ ਪੱਖ ਹਨ- ਇਕ।ਉਹ ਜੋ ਸਿੱਖਿਆ ਅਤੇ ਵਿਕਾਸ ਨੂੰ ਉਤਸ਼ਾਹਿਤ ਕਰਦੇ ਹਨ, ਅਤੇ ਦੂਜੇ ਉਹ ਜੋ ਨਫ਼ਰਤ ਅਤੇ ਵੰਡ 'ਤੇ ਵਧਦੇ-ਫੁੱਲਦੇ ਹਨ। ਦਿੱਲੀ ਨੂੰ ਦੁਸ਼ਮਣੀ ਨਾਲੋਂ ਸਿੱਖਿਆ ਅਤੇ ਪ੍ਰਚਾਰ ਦੀ ਬਜਾਏ ਤਰੱਕੀ ਨੂੰ ਚੁਣਨਾ ਚਾਹੀਦਾ ਹੈ।"

 ਰੋਹਤਾਸ ਨਗਰ ਵਿਖੇ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਵਿਕਾਸ ਅਤੇ ਇਮਾਨਦਾਰੀ ਦੇ 'ਆਪ' ਦੇ ਟਰੈਕ ਰਿਕਾਰਡ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ "ਦਿੱਲੀ ਦੇ ਲੋਕ ਕਹਿ ਰਹੇ ਹਨ, 'ਫਿਰ ਲਿਆਵਾਂਗੇ ਕੇਜਰੀਵਾਲ' ਕਿਉਂਕਿ ਉਹ ਤੁਹਾਡਾ ਭਰਾ ਹੈ, ਤੁਹਾਡਾ ਪੁੱਤ ਹੈ ਅਤੇ ਹਮੇਸ਼ਾ ਤੁਹਾਡੇ ਲਈ ਕੰਮ ਕੀਤਾ ਹੈ। ਜਦੋਂ ਭਾਜਪਾ ਤੁਹਾਡੀ ਵੋਟ ਖਰੀਦਣ ਦੀ ਕੋਸ਼ਿਸ਼ ਕਰਦੀ ਹੈ, ਤਾਂ ਉਨ੍ਹਾਂ ਤੋਂ ਪੈਸੇ ਲੈ ਲਓ ਪਰ ਬਟਨ 'ਝਾੜੂ' ਦਾ ਦਬਾਓ!"

ਗੋਕਲਪੁਰ ਵਿੱਚ ਜਨਤਾ ਨੂੰ ਸੰਬੋਧਨ ਕਰਦੇ ਹੋਏ ਮਾਨ ਨੇ ਉਨ੍ਹਾਂ ਦੇ ਭਾਰੀ ਸਮਰਥਨ ਲਈ ਧੰਨਵਾਦ  ਕੀਤਾ। ਉਨ੍ਹਾਂ ਕਿਹਾ ਕਿ "ਸਾਡਾ ਚੋਣ ਚਿੰਨ੍ਹ ਝਾੜੂ ਹੈ ਅਤੇ ਤੁਸੀਂ ਜਾਣਦੇ ਹੋ ਕਿ ਇਹ ਗੰਦਗੀ ਸਾਫ਼ ਕਰਨ ਦਾ ਕੰਮ ਕਰਦਾ ਹੈ। ਭਾਜਪਾ ਤੁਹਾਡੇ ਟੈਕਸ ਦੇ ਪੈਸੇ ਦਾ ਇਸਤੇਮਾਲ ਆਪਣੇ ਦੋਸਤਾਂ ਲਈ ਕਰਦੀ ਹੈ, ਜਦੋਂ ਕਿ 'ਆਪ' ਹਰ ਪੈਸੇ ਨੂੰ ਜਨਤਕ ਭਲਾਈ ਵਿੱਚ ਵਾਪਸ ਨਿਵੇਸ਼ ਕਰਦੀ ਹੈ।

ਬਦਰਪੁਰ ਵਿਖੇ ਮਾਨ ਨੇ 'ਆਪ' ਨੇਤਾਵਾਂ ਦੇ ਨਾਲ ਮਹਾਂਕੁੰਭ ਵਿੱਚ ਵਾਪਰੀ ਘਟਨਾ ਵਿੱਚ ਆਪਣੀਆਂ ਜਾਨਾਂ ਗੁਆਉਣ ਵਾਲੇ ਸ਼ਰਧਾਲੂਆਂ ਲਈ ਮੌਨ ਰਖਿਆ*

ਉਨ੍ਹਾਂ ਦਿੱਲੀ ਦੇ ਲੋਕਾਂ ਦੀ ਪ੍ਰਸ਼ੰਸਾ ਕੀਤੀ ਅਤੇ ਵੰਡਪਾਊ ਰਾਜਨੀਤੀ 'ਤੇ ਅਲੋਚਨਾ ਕਰਦਿਆਂ ਕਿਹਾ ਕਿ "ਦਿੱਲੀ ਭਾਰਤ ਦਾ ਦਿਲ ਹੈ, ਜਿੱਥੇ ਪੂਰਾ ਦੇਸ਼ ਇੱਕ ਛੱਤ ਹੇਠ ਰਹਿੰਦਾ ਹੈ। ਭਾਜਪਾ ਦੀ ਜਾਤੀ ਅਤੇ ਫਿਰਕੂ ਰਾਜਨੀਤੀ ਇੱਥੇ ਕੰਮ ਨਹੀਂ ਕਰੇਗੀ।"ਮਾਨ ਨੇ 'ਆਪ' ਦੇ ਸ਼ਾਸਨ ਮਾਡਲ 'ਤੇ ਵੀ ਜ਼ੋਰ ਦਿੱਤਾ, ਦਿੱਲੀ ਦੀਆਂ ਸਫਲਤਾਵਾਂ ਤੋਂ ਪ੍ਰੇਰਿਤ ਹੋ ਕੇ ਪੰਜਾਬ ਵਿੱਚ ਪ੍ਰਾਪਤੀਆਂ ਨੂੰ ਉਜਾਗਰ ਕੀਤਾ। 

ਉਨ੍ਹਾਂ ਕਿਹਾ ਕਿ "ਪੰਜਾਬ ਵਿੱਚ ਹੁਣ 850 ਚਾਲੂ ਮੁਹੱਲਾ ਕਲੀਨਿਕ ਹਨ ਅਤੇ 90% ਘਰਾਂ ਨੂੰ ਮੁਫ਼ਤ ਬਿਜਲੀ ਆਉਂਦੀ ਹੈ।  ਅਸੀਂ ਕਿਸਾਨਾਂ ਅਤੇ ਵਸਨੀਕਾਂ ਨੂੰ ਮੁਫ਼ਤ ਬਿਜਲੀ ਪ੍ਰਦਾਨ ਕਰਦੇ ਹੋਏ ਸਰਕਾਰੀ ਉੱਦਮਾਂ ਨੂੰ ਲਾਭਦਾਇਕ ਬਣਾਇਆ ਹੈ। ਇਹ ਸਾਫ਼ ਇਰਾਦਿਆਂ ਦੀ ਸ਼ਕਤੀ ਹੈ।ਮਾਨ ਨੇ ਭਾਜਪਾ ਦੀ ਰਣਨੀਤੀ ਦੀ ਆਲੋਚਨਾ ਕਰਦਿਆਂ ਦੋਸ਼ ਲਾਇਆ ਕਿ ਉਹ ਪੈਸੇ ਅਤੇ ਹੋਰ ਚੀਜ਼ਾਂ ਦੇ ਕੇ ਵੋਟਰਾਂ ਨੂੰ ਗੁੰਮਰਾਹ ਕਰ ਰਹੇ ਹਨ ਅਤੇ ਜਾਂਚ ਤੋਂ ਬਚ ਰਹੇ ਹਨ।  

ਉਹ ਸੋਸ਼ਲ ਮੀਡੀਆ 'ਤੇ ਖੁੱਲ੍ਹੇਆਮ ਐਲਾਨ ਕਰਦੇ ਹਨ, ਪਰ ਚੋਣ ਕਮਿਸ਼ਨ ਨੇ ਇਸ ਦੀ ਬਜਾਏ, ਉਨ੍ਹਾਂ ਦੀ ਬੇਬੁਨਿਆਦ ਸ਼ਿਕਾਇਤ 'ਤੇ ਮੇਰੇ ਘਰ 'ਤੇ ਛਾਪਾ ਮਾਰਿਆ।"ਮਾਨ ਨੇ ਦਿੱਲੀ ਵਾਸੀਆਂ ਨੂੰ 'ਆਪ' ਨੂੰ ਚੁਣਨ ਦੀ ਆਪਣੀ ਵਿਰਾਸਤ ਨੂੰ ਜਾਰੀ ਰੱਖਣ ਦੀ ਅਪੀਲ ਕਰਦਿਆਂ ਕਿਹਾ "5 ਫਰਵਰੀ ਨੂੰ, ਝਾੜੂ ਦਾ ਬਟਨ ਦਬਾਉਣ ਤੋਂ ਬਾਅਦ ਤੁਹਾਡੀ ਜ਼ਿੰਮੇਵਾਰੀ ਖਤਮ ਅਤੇ ਸਾਡੀ ਜ਼ਿੰਮੇਵਾਰੀ ਸ਼ੁਰੂ ਹੋ ਜਾਵੇਗੀ। ਦਿੱਲੀ ਉਨ੍ਹਾਂ ਨੇਤਾਵਾਂ ਦੀ ਹੱਕਦਾਰ ਹੈ ਜੋ ਤੁਹਾਡੇ ਅਧਿਕਾਰਾਂ ਲਈ ਲੜਨ। 'ਅਪਣੇ ਅਤੇ ਅਪਣੇ ਬੱਚਿਆਂ  ਦੇਬਿਹਤਰ ਭਵਿੱਖ ਲਈ ਆਪ ਨੂੰ ਵੋਟ ਪਾਓ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Chief Minister Of Punjab , Delhi Elections , Rohtas Nagar , AAP Roadshow , Delhi Elections 2025

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD