Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਡਾਇਟ ਅਹਿਮਦਪੁਰ ਵਿਖੇ ਕਾਵਿ ਸਿਰਜਣ ਕਾਰਜਸ਼ਾਲਾ ਆਯੋਜਿਤ

Language Department Punjab, Punjabi Bhasha Vibhag, Bhasha Vibhag, Punjabi Bhasha Vibhag Mansa

Web Admin

Web Admin

5 Dariya News

ਮਾਨਸਾ , 01 Feb 2025

Last updated on: Feb 01, 2025, 00:00 IST

ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਸ੍ਰ. ਜਸਵੰਤ ਸਿੰਘ ਜ਼ਫ਼ਰ ਦੀ ਰਹਿਨੁਮਾਈ ਹੇਠ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਮਾਨਸਾ ਵੱਲੋਂ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ, ਅਹਿਮਦਪੁਰ ਵਿਖੇ ਕਾਵਿ ਸਿਰਜਣ ਕਾਰਜਸ਼ਾਲਾ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਸੰਸਥਾ ਦੇ ਕਰੀਬ ਚਾਲੀ ਵਿਦਿਆਰਥੀਆਂ ਨੇ ਭਾਗ ਲਿਆ। ਸੰਸਥਾ ਦੇ ਪ੍ਰਿੰਸੀਪਲ ਡਾ. ਬੂਟਾ ਸਿੰਘ ਸੇਖੋਂ ਨੇ ਸੁਆਗਤ ਕਰਦਿਆਂ ਕਿਹਾ ਕਿ ਪਿਛਲੇ ਕੁੱਝ ਸਾਲਾਂ ਤੋਂ ਭਾਸ਼ਾ ਵਿਭਾਗ ਸਾਹਿਤ, ਭਾਸ਼ਾ ਅਤੇ ਸੱਭਿਆਚਾਰ ਬਾਰੇ ਅਹਿਮ ਕਾਰਜ ਕਰ ਰਿਹਾ ਹੈ। 

ਉਨ੍ਹਾਂ ਕਿਹਾ ਕਿ ਡਾਇਟ ਅਹਿਮਦਪੁਰ ਸਾਹਿਤ ਅਤੇ ਭਾਸ਼ਾ ਦੀਆਂ ਗਤੀਵਿਧੀਆਂ ਲਈ ਆਪਣੇ ਦਰਵਾਜੇ ਖੋਲ੍ਹਦੀ ਹੈ। ਇਸ ਮੌਕੇ ਜ਼ਿਲ੍ਹਾ ਭਾਸ਼ਾ ਅਫ਼ਸਰ ਤੇਜਿੰਦਰ ਕੌਰ ਨੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਭਾਸ਼ਾ ਐਕਟ ਦੀ ਜਾਣਕਾਰੀ ਦਿੱਤੀ ਅਤੇ ਪੰਜਾਬੀ ਭਾਸ਼ਾ ਦੇ ਮਹੱਤਵ ਨੂੰ ਦਰਸਾਇਆ। ਉਨ੍ਹਾਂ ਕਿਹਾ ਕਿ ਇਸ ਕਾਵਿ ਸਿਰਜਣ ਕਾਰਜਸ਼ਾਲਾ ਵਿੱਚ ਰਚੀਆਂ ਕਵਿਤਾਵਾਂ ਨੂੰ ਵਿਭਾਗ ਦੇ ਰਸਾਲੇ ‘ਜਨ ਸਾਹਿਤ’ ਵਿਚ ਪ੍ਰਕਾਸ਼ਿਤ ਕਰਵਾਉਣ ਦਾ ਯਤਨ ਕੀਤਾ ਜਾਵੇਗਾ।  

ਵਿਭਾਗ ਦੇ ਖੋਜ ਅਫ਼ਸਰ ਕਵੀ ਗੁਰਪ੍ਰੀਤ ਨੇ ਕਾਵਿ ਸਿਰਜਣ ਕਾਰਜਸ਼ਾਲਾ ਵਿੱਚ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਵਿਤਾ ਇੱਕ ਵਿਅਕਤੀਗਤ ਹੋਂਦ ਦੇ ਬਾਵਜੂਦ ਸਮਾਜਿਕ ਉਪਜ ਵੀ ਹੁੰਦੀ ਹੈ। ਕਵਿਤਾ ਨਿਜੀ ਅਹਿਸਾਸਾਂ ਅਤੇ ਅਨੁਭਵਾਂ ਨੂੰ ਸਮਾਜਿਕ ਬਣਾਉਣ ਦਾ ਯਤਨ ਹੈ। ਇਹ ਕੰਮ ਰੂਪਕਾਂ ਅਤੇ ਅਲੰਕਾਰਾਂ ਦੁਆਰਾ ਕੀਤਾ ਜਾਂਦਾ ਹੈ। ਇਸ ਤਰ੍ਹਾਂ ਕਵਿਤਾ ਅਰਥਾਂ ਦੀਆਂ ਭਿੰਨ ਭਿੰਨ ਪਰਤਾਂ ਪੇਸ਼ ਕਰਦੀ ਹੈ। 

ਚੰਗੀ ਕਵਿਤਾ ਵਿਚ ਹਰ ਸ਼ਬਦ ਬੋਲਦਾ ਹੈ ਤੇ ਉਹ ਪਾਠਕਾਂ ਨੂੰ ਸੋਚਣ ਲਾਉਂਦੀ ਹੈ। ਇਸ ਮੌਕੇ ਵਿਦਿਆਰਥੀਆਂ ਨੇ ਮੌਕੇ ’ਤੇ ਕੁੱਝ ਕਵਿਤਾਵਾਂ ਦੀ ਰਚਨਾ ਵੀ ਕੀਤੀ ਜਿੰਨ੍ਹਾਂ ਵਿਚ ਕਿਰਨਦੀਪ ਕੌਰ, ਰਮਨਦੀਪ ਕੌਰ, ਸੋਨੀ ਸਿੰਘ, ਹਰਜਿੰਦਰ ਕੌਰ, ਅਰਸ਼ਦੀਪ ਸਿੰਘ, ਹਰਮੇਸ਼ ਸਿੰਘ, ਰਾਮਚੰਦਰ ਸਿੰਘ, ਹਰਦੀਪ ਕੌਰ ਅਤੇ ਰੀਨਾ ਰਾਣੀ ਆਦਿ ਸ਼ਾਮਿਲ ਸਨ। ਇਸ ਕਾਰਜਸ਼ਾਲਾ ਵਿਚ ਕਵੀ ਗੁਰਪ੍ਰੀਤ ਨੇ ਆਪਣੀ ਕਾਵਿ-ਸਿਰਜਣਾ ਬਾਰੇ ਗੱਲਾਂ ਕਰਦਿਆਂ ਕੁੱਝ ਕਵਿਤਾਵਾਂ ਵੀ ਸਾਂਝੀਆਂ ਕੀਤੀਆਂ।  

ਇਸ ਕਾਰਜਸ਼ਾਲਾ ਦਾ ਮੰਚ ਸੰਚਾਲਨ ਲੈਕਚਰਾਰ ਬਲਵਿੰਦਰ ਸਿੰਘ ਬਾਘਾ ਨੇ ਕੀਤਾ। ਡਾ. ਕਰਨੈਲ ਵੈਰਾਗੀ, ਪਰਸ਼ੋਤਮ ਸਿੰਘ, ਸਰੋਜ ਰਾਣੀ, ਡਾ. ਅੰਗਰੇਜ਼ ਸਿੰਘ ਵਿਰਕ, ਨਵਦੀਪ ਕੌਰ, ਧਰਮਪਾਲ ਸ਼ਰਮਾ, ਬਲਦੇਵ ਸਿੰਘ, ਸਤਨਾਮ ਸਿੰਘ ਆਦਿ ਲੈਕਚਰਾਰ ਮੌਜੂਦ ਸਨ।

 

Tags: Language Department Punjab , Punjabi Bhasha Vibhag , Bhasha Vibhag , Punjabi Bhasha Vibhag Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD