Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਾਸ਼ਾ ਵਿਭਾਗ ਵੱਲੋਂ ਨਵੀਂ ਦਿੱਲੀ ਦੇ ਪੰਜਾਬ ਭਵਨ ਵਿੱਚ 20 ਹੋਰ ਦਾਨਸ਼ਵਰਾਂ ਦੀਆਂ ਤਸਵੀਰਾਂ ਸਥਾਪਿਤ

Language Department Punjab, Punjabi Bhasha Vibhag, Bhasha Vibhag, Punjabi Bhasha Vibhag Patiala

Web Admin

Web Admin

5 Dariya News

ਪਟਿਆਲਾ , 01 Feb 2025

Last updated on: Feb 01, 2025, 00:00 IST

ਭਾਸ਼ਾ ਵਿਭਾਗ, ਪੰਜਾਬ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਕੇਵਲ ਸਿਧਾਂਤਕ ਤੌਰ 'ਤੇ ਕਾਰਜ ਨਹੀਂ ਕਰਦਾ ਸਗੋਂ ਇਸ ਦੀ ਵਿਹਾਰਕਤਾ ਇਸ ਤੋਂ ਵੀ ਕਿਤੇ ਜ਼ਿਆਦਾ ਹੈ। ਇਸ ਲੜੀ ਵਿਚ ਭਾਸ਼ਾ ਵਿਭਾਗ, ਪੰਜਾਬ ਪੰਜਾਬੋਂ ਬਾਹਰ ਵੀ ਪੰਜਾਬ, ਪੰਜਾਬੀ ਤੇ ਪੰਜਾਬੀਅਤ ਨੂੰ ਪ੍ਰਸਾਰਨ ਲਈ ਕਾਰਜ ਕਰ ਰਿਹਾ ਹੈ। ਬੀਤੇ ਕੱਲ੍ਹ ਨਵੀਂ ਦਿੱਲੀ ਦੇ ਪੰਜਾਬ ਭਵਨ ਵਿਖੇ ਭਾਸ਼ਾ ਵਿਭਾਗ ਵਲੋਂ ਪੰਜਾਬੀ ਦੇ ਪ੍ਰਬੁੱਧ ਲੇਖਕਾਂ ਦੀਆਂ ਤਸਵੀਰਾਂ ਲਗਾਈਆਂ ਗਈਆਂ ਜਿਨ੍ਹਾਂ ਨਾਲ ਪੰਜਾਬੀ ਲੇਖਕਾਂ ਦੀ ਵਿਰਾਸਤ ਨੂੰ ਪੰਜਾਬੋਂ  ਬਾਹਰ ਵਿਸਥਾਰਿਆ ਜਾਵੇਗਾ।

ਇਸ ਮੌਕੇ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਸ. ਜਸਵੰਤ ਸਿੰਘ ਜ਼ਫ਼ਰ ਨੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਪੰਜਾਬ ਭਵਨ ਦਾ ਪੰਜਾਬੀ ਦੇ ਵੱਡੇ ਲੇਖਕਾਂ ਦੀਆਂ ਤਸਵੀਰਾਂ ਨਾਲ ਸ਼ਿੰਗਾਰ ਨਾਲ ਸਾਡਾ ਸਿਰ ਹੀ ਉੱਚਾ ਨਹੀਂ ਹੋਵੇਗਾ ਸਗੋਂ ਪੰਜਾਬੀ ਦੀ ਸੀਮਾ ਵੀ ਵਧੇਗੀ। ਉਹਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਅਜਿਹੀਆਂ ਹੋਰ ਤਸਵੀਰਾਂ ਪੰਜਾਬ ਭਵਨ ਵਿੱਚ ਲਗਾਈਆ ਜਾਣਗੀਆਂ।

ਬੀਤੇ ਕੱਲ੍ਹ ਜਿਹਨਾਂ ਨਾਮਵਰ ਲੇਖਕਾਂ ਦੀਆਂ ਤਸਵੀਰਾਂ ਲਗਾਈਆਂ ਉਹਨਾਂ ਵਿੱਚ ਪ੍ਰੋ. ਪੂਰਨ ਸਿੰਘ, ਨੰਦ ਲਾਲ ਨੂਰਪੁਰੀ, ਸੰਤ ਰਾਮ ਉਦਾਸੀ, ਬਲਵੰਤ ਗਾਰਗੀ, ਗੁਰਮੁਖ ਸਿੰਘ ਮੁਸਾਫ਼ਿਰ, ਸਹਾਦਤ  ਹਸਨ ਮੰਟੋ, ਨੌਰਾ ਰਿਚਰਡਜ਼, ਗੁਰਬਖਸ਼ ਸਿੰਘ ਪ੍ਰੀਤਲੜੀ, ਬਾਬੂ ਰਜਬ ਅਲੀ, ਭਾਈ ਕਾਨ੍ਹ ਸਿੰਘ ਨਾਭਾ, ਦਵਿੰਦਰ ਸਤਿਆਰਥੀ, ਧਨੀ ਰਾਮ ਚਾਤ੍ਰਿਕ, ਡਾ.ਜਗਤਾਰ, ਗਿਆਨੀ ਹੀਰਾ ਸਿੰਘ ਦਰਦ, ਗੁਰਦਿਆਲ ਸਿੰਘ, ਗੁਰਸ਼ਰਨ ਸਿੰਘ, ਪੰਡਿਤ ਸ਼ਰਧਾ ਰਾਮ ਫਿਲੌਰੀ ਸ਼ਾਮਿਲ ਸਨ। ਇਸ ਮੌਕੇ ਉਹਨਾਂ ਪੰਜਾਬ ਭਵਨ ਦੀ ਡਿਪਟੀ  ਰੈਜੀਡੈਂਟ ਕਮਿਸ਼ਨਰ ਸ੍ਰੀਮਤੀ ਆਸਿਤਾ ਸ਼ਰਮਾ  ਨਾਲ ਵਾਅਦਾ ਕੀਤਾ ਕਿ ਸਾਲ ਦੇ ਅਖੀਰ ਤੱਕ 100 ਪੰਜਾਬੀ ਦਾਨਿਸ਼ਵਰਾਂ ਦੀਆਂ ਤਸਵੀਰਾਂ ਲਗਾਉਣ ਦਾ ਟੀਚਾ ਪੂਰਾ ਕਰ ਲਿਆ ਜਾਵੇ। 

ਇਸ ਮੌਕੇ ਸ੍ਰੀ ਆਲੋਕ ਚਾਵਲਾ, ਸਹਾਇਕ ਡਾਇਰੈਕਟਰ, ਭਾਸ਼ਾ ਵਿਭਾਗ, ਡਾ. ਅਜੀਤਪਾਲ ਸਿੰਘ, ਜ਼ਿਲ੍ਹਾ ਭਾਸ਼ਾ ਅਫ਼ਸਰ, ਮੋਗਾ, ਸ. ਭੁਪਿੰਦਰਪਾਲ ਸਿੰਘ, ਸੁਪਰਡੈਂਟ, ਡਾ. ਸੰਤੋਖ ਸਿੰਘ ਸੁੱਖੀ, ਖੋਜ ਅਫ਼ਸਰ ਹਾਜ਼ਰ ਸਨ। 

 

Tags: Language Department Punjab , Punjabi Bhasha Vibhag , Bhasha Vibhag , Punjabi Bhasha Vibhag Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD