Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

7000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

Vigilance Bureau, Crime News Punjab, Punjab Police, Police, Crime News, Bathinda Police, Bathinda

Web Admin

Web Admin

5 Dariya News

ਬਠਿੰਡਾ , 01 Feb 2025

Last updated on: Feb 01, 2025, 00:00 IST

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਤਹਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ, ਭੁੱਚੋ (ਬਠਿੰਡਾ) ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (ਜੇ.ਈ.) ਸੰਦੀਪ ਕੁਮਾਰ ਨੂੰ 7000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਬਠਿੰਡਾ ਜ਼ਿਲ੍ਹੇ ਦੇ ਭੁੱਚੋ ਕਲਾਂ ਦੇ ਵਸਨੀਕ ਗੁਰਦਾਸ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਮੁਲਜ਼ਮ ਜੇ.ਈ. ਨੇ ਘਰੇਲੂ ਸਪਲਾਈ ਲਈ ਨਵਾਂ ਟਰਾਂਸਫਾਰਮਰ ਲਗਾਉਣ ਬਦਲੇ 7000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤ ’ਤੇ ਮੁੱਢਲੀ ਜਾਂਚ ਤੋਂ ਬਾਅਦ ਬਠਿੰਡਾ ਰੇਂਜ ਦੀ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਜੇ.ਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 7000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। 

ਇਸ ਸਬੰਧ ਵਿੱਚ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Bathinda Police , Bathinda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD